ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਦੀਪ ਸਿੰਘ ਮਟੀਆ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਅੰਮ੍ਰਿਤਸਰ, 31 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਗੁਰਦੀਪ ਸਿੰਘ ਮਟੀਆ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਬੁਲਾਰਿਆਂ ਨੇ ਸ. ਗੁਰਦੀਪ ਸਿੰਘ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ। ਇਸ ਮੌਕੇ ਜਥੇਦਾਰ ਮੋਹਨ ਸਿੰਘ ਮਟੀਆ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਪ੍ਰੋ. ਸੁਖਦੇਵ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸੁਪ੍ਰਡੰਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਜਤਿੰਦਰਪਾਲ ਸਿੰਘ, ਸ. ਕਰਤਾਰ ਸਿੰਘ. ਸ. ਬਲਜੀਤ ਸਿੰਘ, ਸਾਬਕਾ ਮੁਲਾਜ਼ਮ ਸ. ਸਤਪਾਲ ਸਿੰਘ ਧਰਮਕੋਟ, ਸ. ਸੁਖਜਿੰਦਰ ਸਿੰਘ ਫਰੀਦਕੋਟ, ਸ. ਕੁਲਦੀਪ ਸਿੰਘ ਖਾਲਸਾ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।