ਦਿਵਿਆਂਗਤਾ ਸਰਟੀਫਿਕੇਟ ਬਣਾਉਣ ਸਬੰਧੀ ਲਗਾਇਆ ਗਿਆ ਵਿਸ਼ੇਸ਼ ਕੈਂਪ

ਤਰਨ ਤਾਰਨ, 27 ਜੂਨ : ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ  ਅਤੇ ਸਿਵਲ ਸਰਜਨ, ਤਰਨਤਾਰਨ, ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆ ਸੀਨੀਅਰ ਮੈਡੀਕਲ ਅਫਸਰ, ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਹੇਠ ਮੰਗਲਵਾਰ ਨੂੰ ਪਿੰਡ ਪਹੁਵਿੰਡ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਵਿਖੇ ਦਿਵਿਆਂਗਤਾ ਸਰਟੀਫਿਕੇਟ ਬਣਾਉਣ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਸਿਹਤ ਵਿਭਾਗ ਵੱਲੋਂ ਬਾਬਾ ਦੀਪ ਸਿੰਘ ਜੀ ਹੈਂਡੀਕੈਪਡ ਵੈਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆ ਡਾ. ਕੁਲਤਾਰ ਸਿੰਘ ਨੇ ਦੱਸਿਆ ਕਿ ਕੈਂਪ ਦਾ ਲਾਭ ਬਲਾਕ ਭਿੱਖੀਵਿੰਡ ਦੇ ਯੋਗ ਲਾਭਪਾਤਰੀਆਂ ਤੋਂ ਇਲਾਵਾ ਨੇੜਲੇ ਬਲਾਕਾਂ ਦੇ ਵਿਅਕਤੀਆਂ ਵੱਲੋਂ ਲਿਆ ਗਿਆ। ਇਸ ਕੈਂਪ ਦੌਰਾਨ ਹੱਡੀਆਂ ਦੇ ਮਾਹਿਰ, ਡਾ. ਮਨਦੀਪ ਸਿੰਘ, ਕੰਨ, ਨੱਕ ਅਤੇ ਗਲੇ ਦੇ ਮਾਹਿਰ, ਡਾ. ਮਨਮੋਹਨ ਸਿੰਘ, ਮੈਡੀਸਿਨ ਦੇ ਮਾਹਿਰ, ਡਾ. ਅਮਨਦੀਪ ਸਿੰਘ ਧੰਜੂ ਅਤੇ ਅੱਖਾਂ ਦੀ ਜਾਂਚ ਲਈ ਆਪਥਾਲਮਿਕ ਅਫਸਰ, ਪ੍ਰਿਤਪਾਲ ਸਿੰਘ ਅਤੇ ਮਨੋਰੋਗ ਕਾਉਂਸਲਰ, ਪਰਮਿੰਦਰ ਪਾਲ ਸਿੰਘ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਜਾਂਚ ਕਰਕੇ ਉਨਾਂ ਦੇ ਸਰਟੀਫਿਕੇਟ ਬਣਾਏ ਗਏ। ਇਸ ਮੌਕੇ ਸੀ.ਡੀ.ਪੀ.ਓ, ਸ਼੍ਰੀਮਤੀ ਸੰਜੂ ਵੀ ਹਾਜ਼ਿਰ ਰਹੇ। ਐਸ.ਐਮ.ਓ, ਡਾ. ਕੁਲਤਾਰ ਨੇ ਕਿਹਾ ਕਿ ਪਹੁਵਿੰਡ ਵਿਖੇ ਲੱਗਿਆ ਯੂ.ਡੀ.ਆਈ.ਡੀ ਕੈਂਪ ਸਫਲਤਾ ਪੂਰਨ ਨੇਪੜੇ ਚੜਿਆ ਅਤੇ ਲਾਭਪਾਤਰੀਆਂ ਨੇ ਕੈਂਪ ਦਾ ਭਰਪੂਰ ਫਾਇਦਾ ਲਿਆ।ਉਨਾਂ ਕਿਹਾ ਕਿ ਦਿਿਵਅੰਗ ਸਰਟੀਫਿਕੇਟ ਬਣਾਉਣ ਤੋਂ ਇਲਾਵਾ ਮੁਫਤ ਇਲਾਜ ਵਾਲੇ ਆਯੁਸ਼ਮਾਨ ਬੀਮਾ ਕਾਰਡ ਵੀ ਬਣਾਏ ਗਏ। ਉਨਾਂ ਕਿਹਾ ਕਿ ਯੂ.ਡੀ.ਆਈ.ਡੀ ਕਾਰਡ ਰਾਹੀ ਦਿਵਿਆਂਗ ਵਿਅਕਤੀ ਵੱਖ ਵੱਖ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਦੇ ਹਨ। ਕੈਂਪ ਬਾਰੇ ਜਾਣਕਾਰੀ ਦਿੰਦਿਆਂ, ਡਾ. ਕੁਲਤਾਰ ਸਿੰਘ ਨੇ ਕਿਹਾ ਕਿ ਇਸ ਕੈਂਪ ਦਾ ਲਾਭ ਵੱਡੀ ਗਿਣਤੀ ਵਿੱਚ ਸਰਹੱਦੀ ਬਲਾਕ ਭਿੱਖੀਵਿੰਡ ਦੇ ਨਾਗਰਿਕਾਂ ਵੱਲੋਂ ਲਿਆ ਗਿਆ ਹੈ।ਉਨਾਂ ਕਿਹਾ ਕਿ ਯੂ.ਡੀ.ਆਈ.ਡੀ ਕੈਂਪ ਬਾਰੇ ਸਿਹਤ ਵਿਭਾਗ ਵੱਲੋਂ ਪਿਛਲੇ ਕਈ ਦਿਨਾਂ ਤੋਂ ਪ੍ਰਚਾਰ ਪ੍ਰਸਾਰ ਕੀਤਾ ਜਾ ਰਿਹਾ ਸੀ ਤਾਂ ਜੋ ਇਸ ਕੈਂਪ ਦਾ ਲਾਭ ਵੱਧ ਤੋਂ ਵੱਧ ਵਿਅਕਤੀਆਂ ਤੱਕ ਪਹੁੰਚੇ। ਉੇਨਾਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਹੀ ਯੂ.ਡੀ.ਆਈ.ਡੀ ਪੋਰਟਲ ‘ਤੇ ਰਜਿਸਟਰਡ ਕੀਤਾ ਗਿਆ ਅਤੇ ਮਾਹਿਰ ਡਾਕਟਰਾਂ ਵੱਲੋਂ ਜਾਂਚ ਕਰਨ ਉਪਰੰਤ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਕਿਿਰਆ ਨੂੰ ਮੁਕੰਮਲ ਕੀਤਾ ਗਿਆ। ਇਸ ਮੌਕੇ ਬਾਬਾ ਦੀਪ ਸਿੰਘ ਜੀ ਹੈਂਡੀਕੈਪਡ ਵੈਲਫੇਅਰ ਸੋਸਾਇਟੀ ਤੋਂ ਗੁਰਵਰਿਆਮ ਸਿੰਘ, ਹਰਫੂਲ ਸਿੰਘ, ਕੁਲਵਿੰਦਰ ਸਿੰਘ, ਗੁਰਲਾਲ ਸਿੰਘ, ਬਲਾਕ ਐਜੂਕੇਟਰ ਨਵੀਨ ਕਾਲੀਆ, ਫਾਰਮੇਸੀ ਅਫਸਰ ਰਾਮ ਕੁਮਾਰ, ਸੁਖਵੰਤ ਸਿੰਘ ਐਸ ਆਈ ਲਖਵਿੰਦਰ ਸਿੰਘ, ਗਗਨਦੀਪ ਸਿੰਘ, ਰਣਬੀਰ ਸਿੰਘ,ਬਲਜਿੰਦਰ ਸਿੰਘ, ਬਖਤਾਵਰ ਸਿੰਘ, ਤੇਜਬੀਰ ਸਿੰਘ, ਗੁਰਮਨ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ, ਹਰਿੰਦਰ ਸਿੰਘ, ਹਰਚੰਦ ਸਿੰਘ ਆਦਿ ਮੌਜੂਦ ਰਹੇ।