26 ਜੁਲਾਈ ਨੂੰ ਗੋਲਡਨ ਸਕੂਲ ਗੁਰਦਾਸਪੁਰ ਵਿਖੇ ਲੱਗੇਗਾ ਵਿਸ਼ੇਸ਼ ਕੈਂਪ

  • ਕੈਂਪ ਦੌਰਾਨ ਜ਼ਰੂਰਤਮੰਦਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰਜ਼ ਅਤੇ ਕੰਨਾਂ ਦੀਆਂ ਮਸ਼ੀਨਾਂ ਮੁਫ਼ਤ ਦੇਣ ਲਈ ਕੀਤੀ ਜਾਵੇਗੀ ਰਜ਼ਿਸਟ੍ਰੇਸ਼ਨ

ਗੁਰਦਾਸਪੁਰ, 23 ਜੁਲਾਈ : ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਅਤੇ ਸ੍ਰੀ ਸੱਤਿਆ ਸਾਈਂ ਸੰਮਿਤੀ ਗੁਰਦਾਸਪੁਰ ਦੇ ਸਹਿਯੋਗ ਨਾਲ ਮਿਤੀ 26 ਜੁਲਾਈ 2023 ਨੂੰ ਸਵੇਰੇ 10:00 ਵਜੇ ਗੋਲਡਨ ਗਰੁੱਪ ਦੀ ਸੰਸਥਾ ਗੋਲਡਨ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਜ਼ਰੂਰਤਮੰਦਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰਜ਼ ਅਤੇ ਕੰਨਾਂ ਦੀਆਂ ਮਸ਼ੀਨਾਂ ਮੁਫ਼ਤ ਵੰਡਣ ਲਈ ਰਜ਼ਿਸਟ੍ਰੇਸ਼ਨ ਦਾ ਕੰਮ ਸ਼ੁਰੂ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਆਉਣ ਵਾਲੇ ਜ਼ਰੂਰਤਮੰਦਾਂ ਨੂੰ ਉਨ੍ਹਾਂ ਦੀ ਜ਼ਰੂਰਤ ਮੁਤਾਬਕ ਟਰਾਈ ਸਾਈਕਲ, ਵੀਲ੍ਹ ਚੇਅਰਜ਼ ਅਤੇ ਕੰਨਾਂ ਦੀ ਲਗਾਉਣ ਵਾਲੀਆਂ ਮਸ਼ੀਨਾਂ ਮੁਫ਼ਤ ਭੇਂਟ ਕਰਨ ਦੀ ਸੇਵਾ ਲਈ ਰਜਿਸਟਰੇਸ਼ਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋੜਵੰਦ ਵਿਅਕਤੀ ਇਸ ਕੈਂਪ ਵਿੱਚ ਆਪਣਾ ਅਧਾਰ ਕਾਰਡ, ਅੰਗਹੀਣਤਾ ਸਰਟੀਫਿਕੇਟ, ਯੂ.ਡੀ.ਆਈ.ਡੀ ਕਾਰਡ, ਪਹਿਚਾਣ ਪੱਤਰ, ਘੱਟ ਆਮਦਨ ਦਾ ਸਰਟੀਫਿਕੇਟ ਅਤੇ ਆਪਣੀਆਂ ਦੋ ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦਾ ਚੈੱਕਅਪ ਵੀ ਕੀਤਾ ਜਾਵੇਗਾ। ਉਨ੍ਹਾਂ ਸਮੂਹ ਲੋੜਵੰਦ ਵਿਅਕਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ 26 ਜੁਲਾਈ ਨੂੰ ਸਵੇਰੇ 10 ਵਜੇ ਗੋਲਡਨ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਲੱਗ ਰਹੇ ਇਸ ਕੈਂਪ ਵਿੱਚ ਭਾਗ ਲੈ ਕੇ ਲਾਭ ਉਠਾਉਣ।