ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਸਬੰਧੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ ਮੀਟਿੰਗ

ਤਰਨ ਤਾਰਨ, 03 ਨਵੰਬਰ : ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਹੋਈ।ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ, ਸ਼੍ਰੀ ਵਰਿਆਮ ਸਿੰਘ, ਡੇਅਰੀ ਵਿਕਾਸ ਵਿਭਾਗ, ਸ਼੍ਰੀ ਤਜਿੰਦਰ ਸਿੰਘ ਡਿਪਟੀ ਡਾਇਰੈਕਟਰ, ਬਾਗਬਾਨੀ ਵਿਭਾਗ, ਸ਼੍ਰੀ ਕੰਵਲਜੀਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ), ਸ਼੍ਰੀ ਗੁਰਬਚਨ ਸਿੰਘ ੳੱੁਪ ਜਿਲ੍ਹਾ ਸਿਖਿੱਆ ਅਫ਼ਸਰ (ਸੈਕੰੰਡਰੀ ਸਿੱਖਿਆ) ਅਤੇ ਸ਼੍ਰੀਮਤੀ ਕਿਰਤਪ੍ਰੀਤ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਦੌਰਾਨ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਤਰਨਤਾਰਨ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਪ੍ਰਵਾਨਗੀ ਉਪਰੰਤ ਮੀਟਿੰਗ ਵਿੱਚ ਹਾਜ਼ਰ ਮੈਂਬਰ ਸਹਿਬਾਨ ਨੂੰ ਜੀ ਆਇਆ ਕਹਿੰਦੇ ਹੋਏ ਮੀਟਿੰਗ ਦੀ ਸ਼ੁਰੂਆਤ ਕੀਤੀ ਗਈ ਅਤੇ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਸਬੰਧੀ ਸੰਖੇਪ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਤਿੰਨ ਯੋਜਨਾਵਾਂ ਐੱਸ. ਸੀ. ਏ. ਤੋਂ ਐੱਸ. ਸੀ. ਐੱਸ. ਪੀ., ਬਾਬੂ ਜਗਜੀਵਨ ਰਾਮ ਛਾਤਰਾਵਾਸ ਯੋਜਨਾ ਅਤੇ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਦਾ ਰਲੇਵਾਂ ਕਰਕੇ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਬਣਾਈ ਗਈ ਹੈ।ਉਹਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਆਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਉਚਾ ਚੁਕੱਣ ਲਈ ਰੋਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣਾ, ਟ੍ਰੇਨਿੰਗ ਆਦਿ ਦਾ ਪ੍ਰਬੰਧ ਕਰਨਾ, ਹੋਸਟਲ ਬਣਵਾਉਣ ਅਤੇ ਜਿਨ੍ਹਾਂ ਪਿੰਡਾਂ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ 40 ਪ੍ਰਤੀਸ਼ਤ ਤੋਂ ਵੱਧ ਅਬਾਦੀ ਹੈ, ਯੋਜਨਾ ਦੀਆਂ ਅਗਵਾਈ ਲੀਹਾਂ ਅਨੁਸਾਰ ਉਨ੍ਹਾਂ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਵਿਅਕਤੀਗਤ ਪੱਧਰ ‘ਤੇ ਲਾਭ ਦੇਣਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਵੱਲੋਂ ਸਮੂਹ ਮੈਂਬਰਾਂ ਨਾਲ ਯੋਜਨਾ ਦੇ ਵੱਖ-ਵੱਖ ਮੁੱਦਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਯੋਜਨਾ ਦੀਆਂ ਅਗਵਾਈ ਲੀਹਾਂ ਅਨੁਸਾਰ ਲੋੜੀਂਦੇ ਪ੍ਰੋਜੈਕਟ ਤਿਆਰ ਕਰਕੇ ਅਗਲੀ ਹੋਣ ਵਾਲੀ ਮੀਟਿੰਗ ਵਿੱਚ ਲਿਆਉਣ ਦੇ ਹੁਕਮ ਦਿੱਤੇ ਗਏ।