ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਵੱਖ-ਵੱਖ ਅਸਥਾਨਾਂ ’ਤੇ ਸ੍ਰੀ ਰਾਮ ਪ੍ਰਾਣ-ਪ੍ਰਤਿਸ਼ਠਾ ਸਮਾਗਮ ਕਰਵਾਏ

ਸ੍ਰੀ ਹਰਗੋਬਿੰਦਪੁਰ ਸਾਹਿਬ, 22 ਜਨਵਰੀ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਅਯੋਧਿਆ ਵਿੱਚ ਸ੍ਰੀ ਰਾਮ ਮੰਦਰ ਪ੍ਰਾਣ-ਪ੍ਰਤਿਸ਼ਠਾ ਸਮਾਗਮ ਦੀ ਲੋਕਾਂ ਨੂੰ ਵਧਾਈ ਦਿੰਦਿਆਂ ਪ੍ਰਭੂ ਸ੍ਰੀ ਰਾਮ ਚੰਦਰ ਜੀ ਦੇ ਚਰਨਾਂ ਵਿੱਚ ਕਾਮਨਾ ਕੀਤੀ ਕਿ ਉਹ ਆਪਣੀ ਮੇਹਰ ਸਭਨਾਂ ਤੇ ਬਣਾਈ ਰੱਖਣ ਅਤੇ ਸਾਰਿਆ ’ਚ ਆਪਸੀ ਭਾਈਚਾਰਕ ਸਾਂਝ, ਇਸੇ ਤਰਾਂ ਬਣੀ ਰਹੇ। ਵਿਧਾਇਕ ਐਡਵੈਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਅੱਜ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਵੱਖ-ਵੱਖ ਅਸਥਾਨਾਂ ’ਤੇ ਧਾਰਮਿਕ ਸਮਾਗਮ ਕਰਵਾਏ ਗਏ, ਜਿਸ ਵਿੱਚ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਉਨਾਂ ਕਿਹਾ ਕਿ ਸ੍ਰੀ ਰਾਮ ਮੰਦਰ ਪ੍ਰਾਣ-ਪ੍ਰਤਿਸ਼ਠਾ ਸਮਾਗਮਾਂ ਪ੍ਰਤੀ ਲੋਕਾਂ ਵਿੱਚ ਬਹੁਤ ਖੁਸ਼ੀ ਸੀ ਅਤੇ ਉਹ ਅਰਦਾਸ ਕਰਦੇ ਹਨ ਕਿ ਲੋਕ ਇਸੇ ਤਰਾਂ ਆਪਸ ਵਿੱਚ ਪਿਆਰ-ਸ਼ਾਂਤੀ ਤੇ ਭਾਈਚਾਰਕ ਸਾਂਝ ਨਾਲ ਜੀਵਨ ਬਤੀਤ ਕਰਨ।