ਗੁਰਦਾਸਪੁਰ, 21 ਨਵੰਬਰ : ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਐੱਸ.ਐੱਸ.ਸੀ. ਕਾਂਸਟੇਬਲ ਭਰਤੀ-2023 ਦੇ ਅੰਤਰਗਤ ਸੀ.ਆਰ.ਪੀ.ਐੱਫ., ਬੀ.ਐੱਸ.ਐੱਫ. ਅਤੇ ਅਸਾਮ ਰਾਈਫ਼ਲ ਆਦਿ ਦੀ ਭਰਤੀ ਲਈ ਲਗਾਏ ਜਾ ਰਹੇ ਮੁਫ਼ਤ ਸਿਖਲਾਈ ਕੈਂਪ ਵਿੱਚ ਦਾਖ਼ਲਾ ਸ਼ੁਰੂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਦਾਸਪੁਰ ਸ੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਐੱਸ.ਐੱਸ.ਸੀ. ਕਾਂਸਟੇਬਲ ਭਰਤੀ-2023 ਅੰਤਰਗਤ ਸੀ.ਆਰ.ਪੀ.ਐੱਫ., ਬੀ.ਐੱਸ.ਐੱਫ. ਅਤੇ ਅਸਾਮ ਰਾਈਫ਼ਲ ਆਦਿ ਦੀ ਭਰਤੀ ਲਈ ਆਨ-ਲਾਈਨ ਦਰਖ਼ਾਸਤਾਂ ਦੀ ਮੰਗ ਮਿਤੀ 24 ਨਵੰਬਰ 2023 ਤੋਂ 28 ਦਸੰਬਰ 2023 ਤੱਕ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਭਰਤੀ ਲਈ ਮੁਫ਼ਤ ਲਿਖ਼ਤੀ ਅਤੇ ਸਰੀਰਕ ਸਿਖ਼ਲਾਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਵਿਖੇ ਦਿੱਤੀ ਜਾ ਰਹੀ ਹੈ। ਜਿਹੜੇ ਨੌਜਵਾਨ ਦਸਵੀਂ ਪਾਸ ਹਨ ਅਤੇ ਉਮਰ 18 ਸਾਲ ਹੈ, ਉਹ ਐੱਸ.ਐੱਸ.ਸੀ. ਕਾਂਸਟੇਬਲ ਭਰਤੀ 2023 ਲਈ ਆਨ-ਲਾਈਨ ਅਪਲਾਈ ਕਰਕੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਮੁਫ਼ਤ ਸਿਖਲਾਈ ਲੈ ਸਕਦੇ ਹਨ। ਸਿਖ਼ਲਾਈ ਦੌਰਾਨ ਯੁਵਕਾਂ ਨੂੰ ਮੁਫ਼ਤ ਰਿਹਾਇਸ਼ ਅਤੇ ਖਾਣਾ ਮੁਹੱਈਆ ਕਰਵਾਇਆ ਜਾਵੇਗਾ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਕਿਹਾ ਕਿ ਚਾਹਵਾਨ ਯੁਵਕ ਆਪਣੇ ਸਾਰੇ ਅਸਲ ਸਰਟੀਫਿਕੇਟ ਤੇ ਉਨ੍ਹਾਂ ਦੀਆਂ 2-2 ਫੋਟੋ ਕਾਪੀਆਂ ਅਤੇ 4 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇਸੀ-ਪਾਈਟ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਦੇ ਸੰਪਰਕ ਨੰਬਰਾਂ 62830-31125, 94674-56808 ਅਤੇ 94174-20125 ਉੱਪਰ ਰਾਬਤਾ ਕੀਤਾ ਜਾ ਸਕਦਾ ਹੈ।