ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀ ਦਿੱਤੀ ਸ਼ਾਨਦਾਰੀ ਪੇਸ਼ਕਾਰੀ

  • 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਬਟਾਲਾ ਵਿਖੇ ਡਾ. ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ. ਬਟਾਲਾ ਲਹਿਰਾਉਣਗੇ ਤਿਰੰਗਾ ਝੰਡਾ

ਬਟਾਲਾ, 24 ਜਨਵਰੀ : ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦੌਰਾਨ ਤਹਿਸੀਲਦਾਰ ਅਭਿਸ਼ੇਕ ਵਰਮਾ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਦਾ ਨਿਰੀਖਣ ਤਹਿਸੀਲਦਾਰ ਅਭਿਸ਼ੇਕ ਵਰਮਾ ਅਤੇ ਸ੍ਰੀ ਜਗਬਿੰਦਰ ਸਿੰਘ ਐਸ.ਪੀ (ਹੈੱਡਕੁਆਟਰ) ਬਟਾਲਾ ਵਲੋ ਕੀਤਾ ਗਿਆ। ਇਸ ਉਪਰੰਤ ਪਰੇਡ ਕਮਾਂਡਰ ਇੰਸਪੈਕਟਰ ਗੁਰਮੱਖ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਤੇ ਆਧਾਰਿਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਤਹਿਸੀਲਦਾਰ ਬਟਾਲਾ ਨੇ ਕਿਹਾ ਕਿ 26 ਜਨਵਰੀ ਨੂੰ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾਵੇਗਾ। ਤਹਿਸੀਲਦਾਰ ਅਭਿਸ਼ੇਕ ਵਰਮਾ ਨੇ ਦੱਸਿਆ ਕਿ ਬਟਾਲਾ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਡਾ. ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ.-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਅਦਾ ਕਰਨਗੇ। ਫੁੱਲ ਡਰੈੱਸ ਰਿਹਰਸਲ ਉਪਰੰਤ ਤਹਿਸੀਲਦਾਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਤੇ ਸਮੂਹ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਣ ਦੀ ਹਦਾਇਤ ਕੀਤੀ। ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ, ਸੁਪਰਡੈਂਟ ਸੁੰਦਰ ਦਾਸ. ਡਾ. ਸਤਿੰਦਰਜੀਤ ਕੋਰ, ਮੈਡਮ ਨੀਟਾ ਭਾਟੀਆ ਅਤੇ ਪੁਲਿਸ ਅਤੇ ਸਿਵਲ ਵਿਭਾਗ ਦੇ ਅਧਿਕਾਰੀ ਮੌਜੂਦ ਸਨ।