ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਉਤਸ਼ਾਹਿਤ ਕਰਨ ਲਈ ਕੀਤੇ ਗਏ ਸਫਲ ਉਪਰਾਲੇ-ਚੇਅਰਮੈਨ ਪਨੂੰ

  • ਚੇਅਰਮੈਨ ਪਨੂੰ ਨੇ ਪਿੰਡ ਬੱਲਪੁਰੀਆਂ ਵਿਖੇ ਧੰਨ-ਧੰਨ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਕਰਵਾਏ ਕਬੱਡੀ ਕੱਪ ਮੇਲੇ ਵਿਚ ਖਿਡਾਰੀਆਂ ਨੂੰ ਇਨਾਮ ਵੰਡੇ

ਬਟਾਲਾ, 21 ਅਗਸਤ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਆਪ ਪਾਰਟੀ ਫਤਿਹਗੜ੍ਹ ਚੂੜ੍ਹੀਆਂ ਨੇ ਪਿੰਡ ਬੱਲਪੁਰੀਆਂ ਵਿਖੇ ਧੰਨ-ਧੰਨ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਬਾਬਾ ਕੁਲਵੰਤ ਸਿੰਘ ਮੱਘਾ ਦੀ ਅਗਵਾਈ ਵਿਚ ਕਰਵਾਏ ਗਏ ਕਬੱਡੀ ਕੱਪ ਮੇਲੇ ਵਿਚ ਸ਼ਿਰਕਤ ਕਰਨ ਉਪਰੰਤ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨਾਂ ਖਿਡਾਰੀਆਂ ਨੂੰ ਇਨਾਮ ਵੰਡੇ ਅਤੇ ਖੇਡਾਂ ਪ੍ਰਤੀ ਹੋਰ ਪੂਰ ਮਿਹਨਤ ਤੇ ਲਗਨ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਤਰੁਣ ਕਲਸੀ ਭਰਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਵੀ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਨੋਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਬਚਾਉਣ ਲਈ, ਉਨਾਂ ਨੂੰ ਖੇਡਾਂ ਵੱਲ ਮੋੜ ਰਹੀ ਹੈ, ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਮੰਚ ਦੇ ਕੇ ਸੁਨਿਹਰੀ ਇਤਿਹਾਸ ਸਿਰਜਿਆ ਹੈ, ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਬਹੁਤ ਵਧੀਆ ਮੌਕਾ ਮਿਲਿਆ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਡ ਨੀਤੀ ਲਾਗੂ ਕੀਤੀ ਗਈ ਹੈ ਅਤੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਦੇਣ ਦੇ ਨਾਲ ਸਰਕਾਰੀ ਨੋਕਰੀਆਂ ਦੇਣ ਲਈ ਸਫਲ ਯਤਨ ਕੀਤੇ ਹਨ। ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਹੁਣ ਫਿਰ ਕਰਵਾਈਆਂ ਜਾ ਰਹੀਆਂ ਹਨ। ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਵਜੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਕੌਮੀ ਪੱਧਰ ਉਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ 08 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਅਜਿਹੇ ਯਤਨਾਂ ਨਾਲ ਸੂਬਾ ਪੰਜਾਬ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਮੋਹਰੀ ਬਣੇਗਾ।