ਨਗਰ ਨਿਗਮ ਬਟਾਲਾ ਦੀ ਟੀਮ ਨੇ ਡੇਰਾ ਬਾਬਾ ਨਾਨਕ ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਏ

  • ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ

ਬਟਾਲਾ, 26 ਦਸੰਬਰ : ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬਜਾਰਾਂ ਵਿੱਚ ਸੜਕ ਕਿਨਾਰੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਬਟਾਲਾ ਦੀ ਟੀਮ ਵਲੋਂ ਡੇਰਾ ਬਾਬਾ ਨਾਨਕ ਰੋਡ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ। ਕਮਿਸ਼ਨਰ ਨਗਰ ਨਿਗਮ ਡਾ. ਸ਼ਾਇਰੀ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀਮ ਵਲੋ ਦੁਕਾਨਦਾਰਾਂ/ਰੇਹੜੀਆਂ ਵਲੋਂ ਸੜਕ ਕਿਨਾਰੇ ਕੀਤੇ ਨਜਾਇਜ਼ ਕਬਜ਼ੇ ਤੇ ਰੱਖੇ ਸਮਾਨ ਨੂੰ ਹਟਾਇਆ ਗਿਆ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਲੋਕਾਂ ਦੀ ਆਵਾਜਾਈ ਨੂੰ ਸੁਖਾਲੀ ਰੱਖਣ ਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਦੁਕਾਨਦਾਰਾਂ ਨੂੰ ਨਾਜਾਇਜ਼ ਕਬਜ਼ੇ ਹਟਾਉਣ ਦੀ ਅਪੀਲ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਕਿਸਮ ਦੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਉਨਾਂ ਸਮੂਹ ਦਕਾਨਦਾਰਾਂ/ਰੇਹੜੀ ਵਾਲਿਆਂ ਸਮੇਤ ਵਪਾਰਿਕ ਅਦਾਰਿਆਂ ਆਦਿ ਨੂੰ ਅਪੀਲ ਕਰਦਿਆਂ ਕਿਹਾ ਕਿ ਰਾਹਗੀਰਾਂ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਆਪਣੇ ਸਮਾਨ ਨੂੰ ਸੜਕ ਕਿਨਾਰੇ ਤੋਂ ਹਟਾ ਲੈਣ। ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਜਾਂ ਦੁਕਾਨਦਾਰ ਆਦਿ ਵਲੋਂ ਸੜਕ ਉੱਪਰ ਨਾਜਾਇਜ਼ ਕਬਜ਼ਾ ਕੀਤਾ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।