ਅਜਿਹਾ ਕੋਈ ਦਿਨ ਨਹੀਂ, ਜਿਸ ਦਿਨ ਪੰਜਾਬ ਵਿੱਚ ਗੋਲੀ ਚੱਲਣ ਦੀ ਵਾਰਦਾਤ ਸਾਹਮਣੇ ਨਾ ਆਈ ਹੋਵੇ : ਡਾਕਟਰ ਵੇਰਕਾ

ਅੰਮ੍ਰਿਤਸਰ, 17 ਅਪ੍ਰੈਲ : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਵਿਚ ਇਕ ਭਾਜਪਾ ਨੇਤਾ ਨੂੰ ਗੋਲੀ ਮਾਰ ਕੇ ਉਸ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਦੌਰਾਨ ਉਸ ਭਾਜਪਾ ਨੇਤਾ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਦਾਖਲ ਕਰਵਾਇਆ ਗਿਆ ਜਿੱਥੇ ਕਿ ਭਾਰਤੀ ਜਨਤਾ ਪਾਰਟੀ ਦੇ ਵੱਡੇ ਨੇਤਾ ਪਹੁੰਚਣ ਸ਼ੁਰੂ ਹੋਏ ਹਨ। ਭਾਰਤੀ ਜਨਤਾ ਪਾਰਟੀ ਦੇ ਨੇਤਾ ਡਾਕਟਰ ਰਾਜ ਕੁਮਾਰ ਵੇਰਕਾ ਵੱਲੋਂ ਪੰਜਾਬ ਦੇ ਮੌਜੂਦਾ ਹਲਾਤਾਂ ਦੇ ਉਤੇ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ  ਲਗਾਤਾਰ ਹੀ ਖਤਮ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਕੋਈ ਅਜਿਹਾ ਦਿਨ ਨਹੀਂ ਹੈ ਜਿਸ ਦਿਨ ਪੰਜਾਬ ਵਿੱਚ ਗੋਲੀ ਚੱਲਣ ਦੀ ਵਾਰਦਾਤ ਸਾਹਮਣੇ ਨਾ ਆਈ ਹੋਵੇ। ਅੱਗੇ ਬੋਲਦੇ ਹੋਏ ਕਿਹਾ ਕਿ ਭਗਵੰਤ ਮਾਨ ਸਿਰਫ਼ ਸਿਰਫ ਆਪਣੀ ਕੁਰਸੀ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਹੋਰ ਕੁਝ ਨਹੀਂ।