ਵਿਧਾਇਕ ਦੇ ਦਫ਼ਤਰ ਵਿੱਚੋਂ ਤਿੰਨ ਏ.ਸੀ., ਪੱਖੇ, ਕੁਰਸੀਆਂ ਤੇ ਤਾਰਾਂ ਚੋਰੀ

ਤਰਨਤਾਰਨ, 15 ਜੂਨ : ਤਰਨਤਾਰਨ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ ਵਿੱਚ ਚੋਰਾਂ ਨੇ ਦਫ਼ਤਰ ਦੇ ਤਿੰਨ ਏ.ਸੀ., ਪੱਖੇ, ਕੁਰਸੀਆਂ ਅਤੇ ਇੱਥੋਂ ਤੱਕ ਕਿ ਤਾਰਾਂ ਵੀ ਚੋਰੀ ਕਰ ਲਈਆਂ। ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਉਹ ਵੀ ਹੈਰਾਨ ਰਹਿ ਗਏ। ਫਿਲਹਾਲ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ 'ਚ ਕੰਮ ਕਰਦੇ ਮੁਲਾਜ਼ਮਾਂ ਨੇ ਦੱਸਿਆ ਕਿ ਚੋਰ ਕਦੋਂ ਦਫ਼ਤਰ 'ਚ ਆ ਗਏ, ਇਸ ਦਾ ਕੋਈ ਪਤਾ ਨਹੀਂ ਪਰ ਦਫ਼ਤਰ ਦਾ ਸਾਰਾ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਗਏ।ਜਿਕਰਯੋਗ ਹੈ ਕਿ ਵਿਧਾਇਕ ਸੋਹਲ ਦਾ ਦਫ਼ਤਰ ਇੱਥੋਂ ਦੇ ਸਿੰਚਾਈ ਭਵਨ ਵਿੱਚ ਹੈ, ਜੋ ਲੋਕ ਸਭਾ ਚੋਣਾਂ ਦੇ ਜ਼ਾਬਤੇ ਕਾਰਨ ਦੋ ਮਹੀਨਿਆਂ ਤੋਂ ਬੰਦ ਸੀ। ਇਸ ਦੌਰਾਨ ਮੌਕੇ ’ਤੇ ਪਹੁੰਚੇ ਪੁਲੀਸ ਅਧਿਕਾਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਭਾਵੇਂ ਦਫ਼ਤਰ ਵਿੱਚ ਸੀਸੀਟੀਵੀ ਨਹੀਂ ਲੱਗੇ ਹੋਏ ਹਨ ਪਰ ਵਿਧਾਇਕ ਦੇ ਦਫ਼ਤਰ ਦੇ ਬਾਹਰ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।