ਤਰਨ ਤਾਰਨ, 04 ਮਾਰਚ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਝ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਤਹਿਤ ਮੀਟਿੰਗ ਕੀਤੀ ਗਈ। ਇਸ ਦੌਰਾਨ ਜਲ ਜੀਵਨ ਮਿਸ਼ਨ ਤਹਿਤ ਕੁੱਲ 23 ਜਲ ਸਪਲਾਈ ਸਕੀਮਾਂ ਦੀ ਜ਼ਿਲ੍ਹਾ ਜਲ ਸੈਨੀਟੇਸ਼ਨ ਕਮੇਟੀ ਵੱਲੋਂ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਸ਼੍ਰੀ ਰਜਤ ਗੋਪਾਲ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਤਰਨ ਤਾਰਨ ਵੱਲੋਂ ਜਲ ਸਪਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।ਮੀਟਿੰਗ ਵਿੱਚ ਵੱਖ-ਵੱਖ ਬਲਾਕਾਂ ਵੱਲੋਂ ਚੈਅਰਮੈਨ ਬਲਾਕ ਸੰਮਤੀ ਮੈਂਬਰਾ ਵੱਲੋ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਗਈ।ਇਸ ਮੌਕੇ ‘ਤੇ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਤਰਨ ਤਾਰਨ ਅਤੇ ਹੋਰ ਵਿਭਾਗਾਂ ਵਲੋ ਮੀਟਿੰਗ ਵਿੱਚ ਭਾਗ ਲਿਆ ਗਿਆ।