ਗੁਰਦਾਸਪੁਰ, 20 ਅਪ੍ਰੈਲ : ਇੱਕ ਕੇਲਿਆਂ ਨਾਲ ਭਰਿਆ ਟਰੱਕ ਹਾਦਸਾ ਗ੍ਰਸਤ ਹੋਣ ਕਰਕੇ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਤੋਂ ਜੰਮੂ ਜਾ ਰਿਹਾ ਕੇਲਿਆਂ ਨਾਲ ਭਰੇ ਟਰੱਕ ਦਾ ਗੁਰਦਾਸਪੁਰ ਨੈਸ਼ਨਲ ਹਾਈਵੇ ਤੇ ਟਰੱਕ ਦਾ ਸੰਤੁਲਨ ਵਿਗੜਨ ਕਰਕੇ ਖੰਭੇ ਨਾ ਟਕਰਾ ਗਿਆ, ਹਾਦਸਾ ਐਨਾ ਭਿਆਨਕ ਸੀ ਕਿ ਟਰੱਕ ਚਾਲਕ ਦੀ ਮੌਕੇ ਤੇ ਮੌਤ ਹੋ ਗਈ। ਰਾਹਗੀਰਾਂ ਦੀ ਮੱਦਦ ਨਾਲ ਟਰੱਕ ਡਰਾਈਵਰ ਨੂੰ ਬਾਹਰ ਕੱਢਿਆ ਗਿਆ। ਮੌਕੇ ਤੇ ਮੌਜ਼ੂਦ ਲੋਕਾਂ ਨੇ ਦੱਸਿਆ ਕਿ ਪੁਲਿਸ ਘਟਨਾਂ ਵਾਲੀ ਥਾਂ ਤੇ ਇੱਕ ਘੰਟਾ ਲੇਟ ਪੁੱਜੀ ਜਿਸ ਦੇ ਰੋਸ਼ ਵਜੋਂ ਲੋਕਾਂ ਨੇ ਕੁੱਝ ਸਮੇਂ ਲਈ ਨੈਸ਼ਨਲ ਹਾਈਵੇ ਨੂੰ ਜਾਮ ਵੀ ਕਰ ਦਿੱਤਾ ਸੀ। ਜਿਸ ਤੋਂ ਬਾਅਦ ਮੌਕੇ ਤੇ ਪੁੱਜੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜੇ ‘ਚ ਲੈ ਕੇ ਹਸਪਤਾਲ ‘ਚ ਭੇਜ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਅਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਨੈਸ਼ਨਲ ਹਾਈਵੇ ’ਤੇ ਇਕ ਟਰੱਕ ਹਾਦਸਾਗ੍ਰਸਤ ਹੋਇਆ ਹੈ ਅਤੇ ਟਰੱਕ ਚਾਲਕ ਦੀ ਮੌਕੇ ’ਤੇ ਮੌਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਹਾਦਸੇ ਵਾਲੀ ਜਗ੍ਹਾ ਉਨ੍ਹਾਂ ਦੇ ਥਾਣੇ ਅਧੀਨ ਨਹੀਂ ਆਉਂਦੀ, ਇਹ ਇਲਾਕਾ ਸਿਟੀ ਪੁਲਿਸ ਗੁਰਦਾਸਪੁਰ ਅਧੀਨ ਆਉਂਦਾ ਹੈ।