‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕ ਲੈ ਰਹੇ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ-ਵਿਧਾਇਕ ਸ਼ੈਰੀ ਕਲਸੀ

  • ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਰਾਮਪੁਰ ਸਮੇਤ ਵੱਖ-ਵੱਖ ਵਿਸ਼ੇਸ ਕੈਂਪਾਂ ਦਾ ਲਿਆ ਜਾਇਜ਼ਾ

ਬਟਾਲਾ, 8 ਫਰਵਰੀ : ‘ਆਪ ਦੀ ਸਰਕਾਰ,ਆਪ ਦੇ ਦੁਆਰ’ ਤਹਿਤ ਸ਼ਹਿਰ ਅਤੇ ਪਿੰਡਾਂ ਵਿੱਚ ਲੱਗ ਰਹੇ ਵਿਸ਼ੇਸ ਕੈਂਪ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਅਤੇ ਇਨਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵੱਖ-ਵੱਖ ਵਿਸ਼ੇਸ ਕੈਪਾਂ ਦਾ ਦੋਰਾ ਕਰਨ ਮੌਕੇ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਸ਼ੁਰੂ ਕਰਨ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ ਅਤੇ ਪਿੰਡ ਦੀਆਂ ਸੱਥਾਂ ਤੋਂ ਲੋਕਾਂ ਦੇ ਕੰਮ ਹੋ ਰਹੇ ਹਨ। ਉਨਾਂ ਕਿਹਾ ਕਿ ਵਿਸ਼ੇਸ ਕੈਂਪ ਲਗਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਦਾ ਲਾਭ ਪੁਜਦਾ ਕਰਨਾ ਹੈ ਤਾਂ ਜੋ ਉਨਾਂ ਨੂੰ ਦੂਰ-ਢੁਰਾਢੇ ਦਫਤਰਾਂ ਵਿੱਚ ਜਾਣ ਦੀ ਲੋੜ ਨਾ ਪਵੇ।ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਰਾਮਪੁਰ ਅਤੇ ਬਟਾਲਾ ਸ਼ਹਿਰ ਅੰਦਰ ਲੱਗ ਰਹੇ ਵਿਸ਼ੇਸ ਕੈਂਪਾਂ ਦਾ ਜਾਇਜ਼ਾ ਲੈਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਸੁਚਾਰੂ ਢੰਗ ਨਾਲ ਪੁਜਦਾ ਕਰਨ ਅਤੇ ਸਰਕਾਰ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਨ। ਕੈਂਪ ਵਿੱਚ ਵੱਖ-ਵੱਖ ਸੇਵਾਵਾਂ ਦਾ ਲਾਭ ਹਾਸਲ ਕਰਨ ਵਾਲਿਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਂਪ ਲੱਗਣ ਨਾਲ ਉਨਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਉਨਾਂ ਦੇ ਘਰਾਂ ਤੱਕ ਸਰਕਾਰੀ ਸੇਵਾਵਾਂ ਦਾ ਲਾਭ ਪਹੁੰਚਾ ਰਹੇ ਹਨ।