ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਘਰੋਟਾ ਤੋਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਧਾਰਮਿਕ ਯਾਤਰਾ ਲਈ ਸਰਧਾਲੂਆਂ ਦੀ ਬੱਸ ਕੀਤੀ ਰਵਾਨਾ

  • ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਘਰੋਟਾ ਤੋਂ ਯਾਤਰਾ ਕਰਨ ਜਾ ਰਹੇ ਸਰਧਾਲੂਆਂ ਨਾਲ ਮਿਲੇ ਕੈਬਨਿਟ ਮੰਤਰੀ ਪੰਜਾਬ, ਲੋਕਾਂ ਕੀਤਾ ਪੰਜਾਬ ਸਰਕਾਰ ਦਾ ਧੰਨਵਾਦ

ਪਠਾਨਕੋਟ, 27 ਫਰਵਰੀ : ਅੱਜ ਫਿਰ ਇੱਕ ਵਾਰ ਵਿਧਾਨ ਸਭਾ ਹਲਕਾ ਭੋਆ ਦੇ ਇਤਿਹਾਸਿਕ ਪਿੰਡ ਘਰੋਟਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦੇ ਲਈ ਬੱਸ ਰਵਾਨਾ ਕੀਤੀ ਹੈ, ਇਹ ਹਲਕਾ ਭੋਆ ਦੀ 6ਵੀਂ ਬੱਸ ਹੈ ਅਤੇ ਇਸ ਯਾਤਰਾ ਦੇ ਜਾਣ ਵਾਲੇ ਸਰਧਾਲੂ ਸਭ ਤੋਂ ਪਹਿਲਾ ਨੈਨਾ ਦੇਵੀ, ਰਾਤ ਸ੍ਰੀ ਅਨੰਦਪੁਰ ਸਾਹਿਬ ਜਾਣਗੇ ਅਤੇ ਉਸ ਤੋਂ ਬਾਅਦ ਜਵਾਲਾ ਜੀ ਅਤੇ ਚਿੰਤਪੂਰਨੀ ਧਾਰਮਿਕ ਸਥਾਨਾਂ ਦੇ ਦਰਸਨ ਕਰਨਗੇ, ਉਹ ਸਾਰੇ ਯਾਤਰੀਆਂ ਦੇ ਲਈ ਮੰਗਲ ਕਾਮਨਾ ਕਰਦੇ ਹਨ ਕਿ ਉਨ੍ਹਾਂ ਦੀ ਯਾਤਰਾ ਸਫਲ ਹੋਵੇ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਅੱਜ ਪਿੰਡ ਘਰੋਟਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਸਰਧਾਲੂਆਂ ਦੀ ਭਰੀ ਬੱਸ ਨੂੰ ਰਵਾਨਾ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਠਾਕੁਰ ਮਨੋਹਰ ਸਿੰਘ ਸਟੇਟ ਜੁਆਇੰਟ ਸਕੱਤਰ ਟ੍ਰੇਡਿੰਗ ਪੰਜਾਬ , ਬਲਾਕ ਪ੍ਰਧਾਨ ਪਵਨ ਕੁਮਾਰ ਫੋਜੀ, ਠਾਕੁਰ ਭੁਪਿੰਦਰ ਸਿੰਘ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਕਾਰਜਕਰਤਾ ਹਾਜਰ ਸਨ। ਇਸ ਮੋਕੇ ਤੇ ਸੰਬੋਧਤ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਵੱਖ ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਪੰਜਾਬ ਸਰਕਾਰ ਨੇ ਪਹਿਲ ਕਦਮੀ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਹੈ ਉਸ ਅਧੀਨ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਘਰੋਟਾ ਤੋਂ 6ਵੀਂ ਬੱਸ ਧਾਰਮਿਕ ਸਥਾਨਾਂ ਦੇ ਦਰਸਨਾ ਲਈ ਰਵਾਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਉਪਰਾਲਾ ਕੀਤਾ ਗਿਆ ਹੈ ਕਿ ਪੰਜਾਬ ਅਤੇ ਹੋਰ ਬਾਹਰੀ ਸੂਬਿਆਂ ਅੰਦਰ ਸਥਿਤ ਧਾਰਮਿਕ ਸਥਾਨਾਂ ਦੇ ਦਰਸਨਾ ਦੇ ਲਈ ਲੋਕਾਂ ਨੂੰ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਸ਼ਰਧਾਲੂਆਂ ਨੂੰ ਲੈਕੇ ਸ੍ਰੀ ਅਨੰਦਪੁਰ ਸਾਹਿਬ, ਮਾਤਾ ਨੈਨਾ ਦੇਵੀ, ਮਾਤਾ ਚਿੰਤਪੂਰਨੀ ਅਤੇ ਮਾਤਾ ਜਵਾਲਾ ਜੀ ਦੇ ਦਰਸਨਾ ਲਈ ਰਵਾਨਾ ਹੋਈ ਹੈ। ਇਸ ਤਰ੍ਹਾਂ ਦੀ ਹੋਰ ਵੀ ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਦੇ ਦਰਸਨਾਂ ਲਈ ਜਿਲ੍ਹਾ ਪਠਾਨਕੋਟ ਤੋਂ ਰਵਾਨਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੇ ਦਰਸਨਾਂ ਤੇ ਜਾ ਰਹੇ ਸਰਧਾਲੂਆਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਇੱਕ ਇੱਕ ਕਿੱਟ ਵੀ ਵੰਡੀ ਗਈ ਹੈ ਜਿਸ ਵਿੱਚ ਯਾਤਰਾ ਦੋਰਾਨ ਉਨ੍ਹਾਂ ਨੂੰ ਲੋੜੀਦੇ ਸਮਾਨ ਸਾਮਲ ਹੈ। ਉਨ੍ਹਾਂ ਦੱਸਿਆ ਕਿ ਯਾਤਰੀਆਂ ਦੇ ਰਹਿਣ ਅਤੇ ਭੋਜਨ ਦੀ ਵਿਵਸਥਾ ਸਰਕਾਰ ਵੱਲੋਂ ਪਹਿਲਾ ਤੋਂ ਹੀ ਕਰ ਲਈ ਗਈ ਹੈ ਅਤੇ ਬੱਸ ਦੇ ਨਾਲ ਇੱਕ ਵਿਸੇਸ ਤੋਰ ਤੇ ਮੈਡੀਕਲ ਟੀਮ ਵੀ ਰਵਾਨਾਂ ਕੀਤੀ ਗਈ ਹੈ ਤਾਂ ਜੋ ਸਰਦਾਲੂਆਂ ਨੂੰ ਯਾਤਰਾ ਕਰਦੇ ਸਮੇਂ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।