ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਅੰਦਰ ਲੋੜਵੰਦ ਵਿਅਕਤੀਆਂ ਨੂੰ ਦਿੱਤਾ ਜਾ ਰਿਹਾ ਹੈ ਲਾਭ

  • 28 ਬੁਢਾਪਾ, ਅੰਗਹੀਣ ਅਤੇ ਵਿਧਵਾ ਪੈਨਸ਼ਨਰਾਂ ਨੂੰ ਲਾਭ ਪੱਤਰ ਵੰਡੇ

ਬਟਾਲਾ, 15 ਜੁਲਾਈ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਓਥੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਕੇ ਲੋੜਵੰਦ ਲੋਕਾਂ ਨੂੰ ਲਾਭ ਪੁਜਦਾ ਕੀਤਾ ਜਾ ਰਿਹਾ ਹੈ । ਇਹ ਪ੍ਰਗਟਾਵਾ ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ ਨੇ 28 ਬੁਢਾਪਾ,ਅੰਗਹੀਣ ਤੇ ਵਿਧਵਾ ਪੈਨਸ਼ਨਰਾਂ ਲਾਭਪਾਤਰੀਆਂ ਨੂੰ ਲਾਭ ਪੱਤਰ ਵੰਡਣ ਉਪਰੰਤ ਕੀਤਾ ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ 24 ਘੰਟੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਵਿਕਾਸ ਕੰਮਾਂ ਲਈ ਤਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ, ਹਲਕੇ ਤੋਂ ਬਾਹਰ ਹੁੰਦੇ ਤਾਂ ਉਨ੍ਹਾਂ ਦਾ ਧਿਆਨ ਮਗਰ ਲੋਕਾਂ ਵੱਲ ਹੀ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਮੇਰੀ ਡਿਊਟੀ ਲਗਾਈ ਹੈ ਕਿ ਜਦ ਮੈਂ ਘਰ ਨਾ ਹੋਵਾਂ ਤਾ ਘਰ ਆਉਣ ਵਾਲੇ ਹਰੇਕ ਵਿਅਕਤੀ ਦੀ ਗੱਲ/ ਸਮੱਸਿਆ ਜਰੂਰ ਸੁਣੀ ਜਾਵੇ, ਤਾਂ ਜੋ ਇੱਕ ਤਾ ਲੋਕਾਂ ਨੂੰ ਫੇਰਾ ਨਾ ਪਵੇ ਅਤੇ ਜਦ ਉਹ ਘਰ ਵਾਪਸ ਆਉਣ ਤਾਂ ਲੋਕਾਂ ਦੀ ਮੁਸ਼ਕਿਲ ਪਹਿਲ ਦੇ ਆਧਾਰ ਤੇ ਹੱਲ ਕੀਤੀ ਜਾ ਸਕੇ। ਦੱਸਣਯੋਗ ਹੈ ਕਿ ਜੇਕਰ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਕਾਰਜਾਂ ਦੀ ਗੱਲ ਕਰੀਏ ਤਾਂ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਲੋਕਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਹਲਕੇ ਅੰਦਰ ਵਿਕਾਸ ਕੰਮ ਚੱਲ ਰਹੇ ਹਨ। ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਵਿਧਾਇਕ ਸ਼ੈਰੀ ਕਲਸੀ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਲੋਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।