ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਿਕਾਸ ਕੰਮ ਜੋਰਾਂ ’ਤੇ

  • ਭੰਡਾਰੀ ਮੁਹੱਲਾ ਤੋਂ ਬਟਾਲਾ-ਅੰਮ੍ਰਿਤਸਰ ਰੋਡ ਤੱਕ ਕੰਕਰੀਟ ਸੜਕ ਬਣਨ ਦਾ ਕੰਮ ਸ਼ੁਰੂ

ਬਟਾਲਾ, 30 ਜੂਨ : ਵਿਧਾਇਕ ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਦੀ ਅਗਵਾਈ ਹੇਠ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਬਟਾਲਾ-ਅੰਮ੍ਰਿਤਸਰ ਰੋਡ ਤੋਂ ਭੰਡਾਰੀ ਮੁਹੱਲਾ ਤੱਕ  ਕੰਕਰੀਟ ਸੜਕ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਹਰਜੋਤ ਸਿੰਘ ਐਕਸੀਅਨ ਪੀ.ਡਬਲਿਊ.ਡੀ, ਚੇਅਰਮੈਨ ਸੁਖਜਿੰਦਰ ਸਿੰਘ ਰਜਿੰਦਰਾ ਫੌਡਰੀ ਵਾਲੇ, ਤਰੁਣ ਕਲਸੀ, ਨਿਰਮਲ ਸਿੰਘ ਐਸ.ਡੀ.ਓ ਤੇ ਮੁਹੱਲਾ ਵਾਸੀ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਸੁਖਜਿੰਦਰ ਸਿੰਘ ਤੇ ਤਰੁਣ ਕਲਸੀ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਭੰਡਾਰੀ ਮੁਹੱਲਾ ਤੋਂ ਬਟਾਲਾ-ਅੰਮ੍ਰਿਤਸਰ ਰੋਡ ਤੱਕ ਅਪਰੋਚ ਸੜਕ ਦੇ ਕੰਮ ਸ਼ੁਰੂ ਕਰਵਾਇਆ ਗਿਆ ਹੈ, ਜਿਸ ਨਾਲ ਲੋਕਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਮੁਹੱਲਾ ਨਿਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ  ਧੰਨਵਾਦ ਕੀਤਾ। ਉਨਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਤੇ ਕਾਰਪੋਰੇਸ਼ਨ ਬਟਾਲਾ ਵਲੋਂ ਸ਼ਹਿਰ ਅੰਦਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨਾਂ ਕਿਹਾ ਕਿ ਲਗਭਗ ਸਾਰੀਆਂ ਵਾਰਡਾਂ ਵਿੱਚ ਵਿਕਾਸ ਕੰਮ ਚੱਲ ਰਹੇ ਹਨ ਅਤੇ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਇਤਿਹਾਸਕ ਤੇ ਧਾਰਮਿਕ ਨੂੰ ਸ਼ਹਿਰ ਬਟਾਲਾ ਨੂੰ ਸੁੰਦਰ ਬਣਾਇਆ ਜਾਵੇਗਾ।