- ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ
ਬਟਾਲਾ, 29 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਦੀ ਅਗਵਾਈ ਹੇਠ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਜਿਸ ਤਹਿਤ ਵਾਰਡ ਨੰਬਰ 41 ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਇਸ ਮੌਕੇ ਸੁਭਾਸ਼ ਮਹਿਤਾ, ਬਾਬਾ ਦੀਪਾ, ਅੰਕੁਸ਼ ਮਹਿਤਾ, ਰਾਕੇਸ਼ ਮਹਿਤਾ, ਸ਼ਹਿਨਸ਼ਾਹ ਬੌਸ, ਗਿੰਨੀ ਅਤੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੀਵਰੇਜ ਪੈਣ ਨਾਲ ਗੰਦੇ ਪਾਣੀ ਦੀ ਨਿਕਾਸੀ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨਾਂ ਅੱਗੇ ਕਿਹਾ ਕਿ ਲੋਕਾਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਹੁਤ ਪਰੇਸ਼ਾਨੀ ਦਾ ਸਾਮਹਣਾ ਕਰ ਰਹੇ ਸਨ ਪਰ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਦੀ ਮੁਸ਼ਕਿਲ ਦਾ ਨਿਪਟਾਰਾ ਕੀਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦਿਨ-ਰਾਤ ਲੋਕਾਂ ਦੀਆਂ ਮੁਸ਼ਕਲਿਾਂ ਸੁਣਕੇ ਉਨ੍ਹਾਂ ਦਾ ਨਿਪਟਾਰਾ ਕਰ ਰਹੇ ਹਨ ਅਤੇ ਸ਼ਹਿਰ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਜਾਰੀ ਹਨ। ਉਨਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਖੁਦ ਲੋਕਾਂ ਤੱਕ ਪਹੁੰਚ ਕਰਦੇ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹਨ। ਉਨਾਂ ਕਿਹਾ ਕਿ ਬਟਾਲਾ ਸ਼ਹਿਰ ਦੀ ਵਿਕਾਸ ਪੱਖੇ ਨੁਹਾਰ ਬਦਲ ਰਹੀ ਹੈ ਅਤੇ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।