ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ 100% ਵੋਟਿੰਗ ਲਈ ਜਾਗਰੂਕਤਾ ਕੈਂਪਾਂ ਰਾਹੀਂ ਕੀਤਾ ਜਾ ਰਿਹਾ ਹੈ ਜਾਗਰੂਕ:- ਪੰਕਜ ਅਰੋੜਾ 

  • ਸਵੀਪ ਟੀਮ ਨੇ ਬਾਰਡਰ ਏਰੀਏ ਦੇ ਪਿੰਡ ਰਮਕਾਲਵਾਂ , ਸਕੋਲ ਅਤੇ ਜਨਿਆਲ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਏ।

ਪਠਾਨਕੋਟ , 16 ਅਪ੍ਰੈਲ : ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਲਈ ਦਿੱਤੇ ਗਏ ਨਾਅਰੇ "ਇਸ ਵਾਰ 70 ਪਾਰ" ਨੂੰ ਹਕੀਕੀ ਰੂਪ ਵਿੱਚ ਲਾਗੂ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ- ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।  ਇਨ੍ਹਾਂ ਯਤਨਾਂ ਤਹਿਤ ਅੱਜ 002 ਭੋਆ ਹਲਕੇ ਦੀ ਸਵੀਪ ਟੀਮ ਵੱਲੋਂ ਏਡੀਸੀ ਅੰਕੁਰ ਜੀਤ ਸਿੰਘ ਆਈਏਐਸ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਕਮ-ਜਿਲ੍ਹਾ ਭੂਮੀ ਰੱਖਿਆ ਅਫ਼ਸਰ ਗੁਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ 002 ਹਲਕਾ ਭੋਆ ਦੇ ਸਵੀਪ ਨੋਡਲ ਅਫ਼ਸਰ-ਕਮ-ਬੀਪੀਈਓ ਪਠਾਨਕੋਟ -1 ਪੰਕਜ ਅਰੋੜਾ ਵੱਲੋਂ ਬਾਰਡਰ ਏਰੀਏ ਦੇ ਕੰਟੀਲੀ ਤਾਰ ਦੇ ਨਜ਼ਦੀਕ ਪੈਂਦੇ ਪਿੰਡਾਂ ਵਿੱਚ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪਾਂ ਦਾ ਆਯੋਜਨ ਕਰ ਵੋਟਰਾਂ ਨੂੰ 100% ਵੋਟਿੰਗ ਲਈ ਪ੍ਰੇਰਿਤ ਕੀਤਾ ਗਿਆ। 002 ਹਲਕਾ ਭੋਆ ਸਵੀਪ ਟੀਮ ਦੇ ਨੋਡਲ ਅਫ਼ਸਰ-ਕਮ-ਬੀਪੀਈਓ ਪੰਕਜ ਅਰੋੜਾ ਨੇ ਇਨ੍ਹਾਂ ਕੈਂਪਾਂ ਦੌਰਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਵੋਟਰਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵੋਟ ਬਣਾਉਣਾ ਤੇ ਉਸ ਦਾ ਸਹੀ ਇਸਤੇਮਾਲ ਕਰਨਾ ਸਾਡੀ ਸਮਾਜ ਪ੍ਰਤੀ ਜ਼ਿੰਮੇਵਾਰੀ ਬਣਦੀ ਹੈ ਅਤੇ ਆਪਣੇ ਸੰਵਿਧਾਨਕ ਹੱਕ ਦੀ ਪੂਰਤੀ ਲਈ ਸਾਨੂੰ ਸਾਰਿਆਂ ਨੂੰ ਮੋਹਰੀ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।  ਇਸਦੇ ਨਾਲ ਹੀ ਸਵੀਪ ਟੀਮ ਵੱਲੋਂ  ਵੋਟਰਾਂ ਨੂੰ ਚੋਣ ਕਮਿਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਮੋਬਾਈਲ ਐਪਜ਼ ਸਬੰਧੀ ਵੀ ਜਾਗਰੂਕ ਕੀਤਾ।  ਇਸ ਮੌਕੇ ਪਿੰਡ ਰਮਕਾਲਵਾਂ, ਸਕੋਲ ਅਤੇ ਜਨਿਆਲ ਦੇ ਵਸਨੀਕਾਂ ਨੇ ਚੋਣਾਂ ਦੌਰਾਨ ਵੱਧ-ਚੜ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦਾ ਭਰੋਸਾ ਦਿੱਤਾ।