ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਹੋਏ ਨਤਮਸਤਕ

ਅੰਮ੍ਰਿਤਸਰ, 19 ਅਕਤੂਬਰ : ਰੂਹਾਨੀਅਤ ਦਾ ਕੇਂਦਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਉੱਥੇ ਹੀ ਅੱਜ ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ਮੱਥਾ ਟੇਕਣ ਪਹੁੰਚੇ। ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਦੱਸ ਦਈਏ ਕਿ ਅੱਜ ਨਿਤਿਨ ਗਡਕਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਉਹ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਕੰਮਾਂ ਦਾ ਜਾਇਜ਼ਾ ਲੈਣਗੇ ਅਤੇ ਇਸ ਤੋਂ ਬਾਅਦ ਪਿੰਡ ਹਰਸ਼ਾ ਛੀਨਾ ਨੇੜੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਵੀ ਲੈਣਗੇ। ਇਸ ਤੋਂ ਬਾਅਦ ਕੇਂਦਰੀ ਮੰਤਰੀ ਹੈਲੀਕਾਪਟਰ ਰਾਹੀਂ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਕੌਮੀ ਮਾਰਗ ਦੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਅਟਾਰੀ ਸਰਹੱਦ ’ਤੇ ਕੌਮੀ ਝੰਡਾ ਲਹਿਰਾਉਣ ਦਾ ਉਦਘਾਟਨ ਕਰਨਗੇ। ਕੇਂਦਰੀ ਮੰਤਰੀ ਆਪਣੇ ਦੌਰੇ ਦੌਰਾਨ ਰੀਟਰੀਟ ਸਮਾਰੋਹ ਦੇ ਗਵਾਹ ਹੋਣਗੇ ਅਤੇ ਬੀਐਸਐਫ ਮਿਊਜ਼ੀਅਮ ਦਾ ਵੀ ਦੌਰਾ ਕਰਨਗੇ। ਪ੍ਰਸ਼ਾਸਨ ਨੇ ਇਸ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ ਅਤੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪ੍ਰਤੀ ਸੁਚੇਤ ਹੋ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਵੀ ਕੀਤੀ ਗਈ ਹੈ। ਇਸ ਮੌਕੇ ਤੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਵੱਲੋਂ ਨਿਤਿਨ ਗਟਕਰੀ ਦਾ ਸਵਾਗਤ ਕੀਤਾ ਗਿਆ ਇਸ ਮੌਕੇ ਦੇ ਉੱਤੇ ਪੰਜਾਬ ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਬੀਜੇਪੀ ਦੇ ਨੇਤਾ ਰਜਿੰਦਰ ਸਿੰਘ ਛੀਨਾ ਵੀ ਮੌਜੂਦ ਰਹੇ।