ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਫੈਸਲਾ ਆਵੇਗਾ, ਉਸ ਦਾ ਸਵਾਗਤ ਜਰੂਰ ਕਰਾਂਗੇ : ਮਜੀਠੀਆ

ਅੰਮ੍ਰਿਤਸਰ, 5 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਦੀ ਬਾਗੀ ਨੇਤਾਵਾਂ ਵੱਲੋਂ 2007 ਤੋਂ 2017 ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਬਾਗੀ ਅਕਾਲੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਸ ਵੇਲੇ ਦੇ ਮੰਤਰੀਆਂ ਦੇ ਖਿਲਾਫ ਸ਼੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਸ਼ਿਕਾਇਤ ਦਿੰਦੇ ਹੋਏ ਉਹਨਾਂ ਨੂੰ ਤਲਬ ਕਰਨ ਦੀ ਗੱਲ ਕਹੀ ਗਈ ਸੀ, ਜਿਸ ਤੋਂ ਬਾਅਦ ਜਥੇਦਾਰ ਸ਼੍ਰੀ ਅਕਾਲ ਤਖਤ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਘੋਸ਼ਿਤ ਕੀਤਾ ਗਿਆ ਹੈ। ਅੱਜ ਮਾਝੇ ਦੇ ਜਰਨੈਲ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦਫ਼ਤਰ ਵਿਖੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦਿੱਤਾ। ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਖੁਦ ਹੀ ਆਪ ਜੀ ਦੇ ਮੂੰਹ ਵਿੱਚੋਂ ਉਹਨਾਂ ਨੂੰ ਬਾਗੀ ਅਕਾਲੀ ਘਵਾਇਆ ਜਾ ਰਿਹਾ ਹੈ। ਇਸ ਦਾ ਮਤਲਬ ਉਹ ਅਕਾਲੀ ਨਹੀਂ ਹਨ, ਮਜੀਠੀਆ ਨੇ ਕਿਹਾ ਉਹ ਹਮੇਸ਼ਾ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਆਪਣਾ ਸਿਰ ਨਿਵਾਉਂਦੇ ਹਨ ਅਤੇ ਨਮਾਉਂਦੇ ਰਹਿਣਗੇ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਕਿਸੇ ਵੀ ਤਰਹਾਂ ਦਾ ਫੈਸਲਾ ਸਾਹਮਣੇ ਆਵੇਗਾ ਉਹ ਸਵਾਗਤ ਜਰੂਰ ਕਰਾਂਗੇ ਉਹਨਾਂ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਹੈ ਜੋ ਕਿ ਪੰਜਾਬ ਦੇ ਭਲੇ ਦੀ ਗੱਲ ਕਰ ਸਕਦਾ ਹੈ ਉਹਨਾਂ ਨੇ ਕਿਹਾ ਕਿ ਜੇਕਰ ਸ੍ਰੀ ਅਕਾਲ ਤਖਤ ਸਾਹਿਬ ਦੇ ਉਹ ਧੁੰਗ ਕੋਈ ਵੀ ਫੈਸਲਾ ਆਉਂਦਾ ਹੈ ਤਾਂ ਉਹ ਉਸਦਾ ਜਰੂਰ ਸਵਾਗਤ ਕਰਨਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 1 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਮੰਨਦੇ ਹੋਏ ਨਿਮਾਣੇ ਸਿੱਖ ਵਾਂਗ ਆਪਣਾ ਸਪਸ਼ਟੀਕਰਨ ਸੌਂਪ ਦਿੱਤਾ ਹੈ। ਸ੍ਰੀ ਅਕਾਲ ਤਖਤ ਸਾਹਿਬ ਤੋਂ ਜੋ ਵੀ ਫੈਸਲਾ ਹੋਵੇਗਾ, ਉਸ ਨੂੰ ਸਿਰ ਮੱਥੇ ਪ੍ਰਵਾਨ ਕਰਨਗੇ। ਇਸ ਦਰ 'ਤੇ ਕਿਸੇ ਦੀ ਵੀ ਕੋਈ ਸਿਆਣਪ ਨਹੀਂ ਚੱਲਣੀ ਇਥੇ ਸਿਰ ਨਿਵਾਉਣਾ ਹੀ ਚੰਗਾ ਹੈ।