ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ : ਡਿਪਟੀ ਕਮਿਸ਼ਨਰ

  • ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 7,42,654 ਮੀਟ੍ਰਿਕ ਟਨ ਕਣਕ ਦੀ ਹੋਈ ਰਿਕਾਰਡ ਖਰੀਦ
  • ਖਰੀਦੀ ਕਣਕ ਦੀ ਕਿਸਾਨਾਂ ਨੂੰ ਕੀਤੀ ਗਈ 1548 ਕਰੋੜ 58 ਲੱਖ ਰੁਪਏ ਦੀ ਅਦਾਇਗੀ

ਤਰਨ ਤਾਰਨ, 01 ਜੂਨ : ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ ਹੋ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ (ਵਾਧੂ ਚਾਰਜ) ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ ਕੁੱਲ 7,42,654 ਮੀਟ੍ਰਿਕ ਟਨ ਕਣਕ ਦੀ ਰਿਕਾਰਡ ਖਰੀਦ ਹੋਈ ਹੈ।ਪਿਛਲੇ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 6,18,376 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਸੀ ਅਤੇ ਇਸ ਸਾਲ ਪਿਛਲੇ ਸਾਲ ਨਾਲੋਂ ਕਣਕ ਦੀ ਖਰੀਦ ਵਿਚ 20.10 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਲੱਗਭੱਗ 98 ਫੀਸਦੀ ਕਣਕ ਦੀ ਮੰਡੀਆਂ ਵਿੱਚੋਂ ਚੁਕਾਈ ਹੋ ਗਈ ਹੈ ਅਤੇ ਹੁਣ ਤੱਕ 7,26,407 ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦੀ ਫਸਲ ਦੀ ਕਿਸਾਨਾਂ ਨੂੰ 1548 ਕਰੋੜ 58 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ ਪਨਗਰੇਨ ਵੱਲੋਂ 2,43,955 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,84,476 ਮੀਟ੍ਰਿਕ ਟਨ, ਪਨਸਪ ਵੱਲੋਂ 1,76,758 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1,11,157 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 15,072 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 11,237 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।