ਰੱਖੜ ਪੁੰਨਿਆ ਦਾ ਮੇਲਾ ਵੇਖਣ ਗਏ ਨੌਜਵਾਨ ਦਾ ਗੋਲ਼ੀਮਾਰ ਕੇ ਕੀਤਾ ਕਤਲ 

ਗੁਰਦਾਸਪੁਰ, 31 ਅਗਸਤ : ਬਾਬਾ ਬਕਾਲਾ ਸਾਹਿਬ ਵਿਖੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਹੈ।। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਕੁਲਵੰਤ ਸਿੰਘ ਚੀਮਾਂ ਨੇ ਦੱਸਿਆ ਕਿ ਕਮਲਜੋਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਕਸਬਾ ਘੁਮਾਣ ਬੀਤੀ ਰਾਤ ਆਪਣੇ ਦੋਸਤਾਂ ਨਾਲ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਮੇਲਾ ਵੇਖਣ ਗਿਆ ਸੀ। ਜਦੋਂ ਰਾਤ ਨੂੰ ਇੱਕ ਹੋਟਲ ਵਿਚ ਖਾਣਾ ਖਾ ਰਹੇ ਸਨ ਤਾਂ ਉਸ ਦੀ ਕੁਝ ਵਿਅਕਤੀਆਂ ਨਾਲ ਤਕਰਾਰ ਹੋ ਗਈ। ਜਿਥੇ ਉਨ੍ਹਾਂ ਨੇ ਕਮਲਜੋਤ ਨੂੰ ਪਿਸਟਲ ਨਾਲ ਗੋਲੀਆਂ ਮਾਰ ਦਿੱਤੀਆਂ ਗਈਆਂ। ਉਸ ਦੇ ਦੋਸਤਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਕਮਲਜੀਤ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਤੇ ਵੱਖ ਵੱਖ ਧਾਰਾਵਾਂ ਹੇਠ ਬਾਈ ਨੇਮ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕਸਬਾ ਘੁਮਾਣ ਅਤੇ ਮ੍ਰਿਤਕ ਨੋਜਵਾਨ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।