ਪ੍ਰਧਾਨ ਸੁਧੀਰ ਸੂਰੀ ਨੂੰ ਗੋਲੀਆਂ ਮਾਰਨ ਵਾਲੇ ਨੌਜਵਾਨ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਦੇ ਪ੍ਰਧਾਨ ਸੁਧੀਰ ਸੂਰੀ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ। ਪੁਲਿਸ ਨੇ ਗੋਲੀਆਂ ਮਾਰਨ ਵਾਲੇ ਇੱਕ ਨੌਜਵਾਨ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਉਕਤ ਨੌਜਵਾਨ ਕੋਲੋਂ ਹਥਿਆਰ ਵੀ ਬਰਾਮਦ ਕਰ ਲਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਨੌਜਵਾਨ ਦੀ ਪਛਾਣ ਸੰਦੀਪ ਸਿੰਘ ਨਿਵਾਸੀ ਕੋਟ ਬਾਬਾ ਦੀਪ ਸਿੰਘ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਘਟਣ ਤੋਂ ਬਾਅਦ ਪੁਲਿਸ ਪੂਰੀ ਤਰਾਂ ਚੌਕਸ ਹੋ ਗਈ ਹੈ, ਤਾਂ ਜੋ ਮਾਹੌਲ ਖਰਾਬ ਨਾ ਹੋਵੇ, ਇਹ ਘਟਨਾ ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਸਥਿਤ ਗੋਪਾਲ ਮੰਦਰ ਦੇ ਬਾਹਰ ਵਾਪਰੀ ਹੈ। ਇਸ ਦੌਰਾਨ ਚਸ਼ਮਦੀਦ ਨੇ ਦੱਸਿਆ ਕਿ ਗੋਪਾਲ ਮੰਦਿਰ ਵਿਖੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ, ਮੰਦਿਰ ਦੇ ਬਾਹਰ ਦੇਵੀ-ਦੇਵਤਿਆਂ ਦੀ ਤਸਵੀਰਾਂ ਤੇ ਮੂਰਤੀਆਂ ਦਾ ਢੇਰ ਲੱਗਿਆ ਹੋਇਆ ਹੈ, ਜਿਸਦੇ ਚੱਲਦੇ ਸੁਧੀਰ ਸੂਰੀ ਨੇ ਮੰਦਿਰ ਪ੍ਰਸ਼ਾਸਨ ਨੂੰ ਕਿਹਾ ਕਿ ਇਸ ਨਾਲ ਦੇਵੀ-ਦੇਵਤਿਆਂ ਦੀ ਬੇਅਦਬੀ ਹੁੰਦੀ ਹੈ, ਇਸ ਨੂੰ ਹਟਾਇਆ ਜਾਵੇ। ਇਸ ਦੌਰਾਨ ਧਰਨੇ ‘ਤੇ ਬੈਠੇ ਜਿੱਥੇ ਹਮਲਾਵਰ ਨੇ ਸੁਧੀਰ ਸੂਰੀ ਦੇ ਕਰੀਬ ਚਾਰ ਗੋਲੀਆਂ ਮਾਰੀਆਂ, ਜਿਸਦੇ ਚੱਲਦੇ ਉਨ੍ਹਾਂ ਦੀ ਮੌਤ ਹੋ ਗਈ।