ਮਾਝਾ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀਆਂ ਗਤੀਵਿਧੀਆਂ ਸਬੰਧੀ ਮੀਟਿੰਗ
ਮਹੀਨਾ ਦਸੰਬਰ, 2023 ਵਿੱਚ 277 ਪ੍ਰਾਰਥੀਆਂ ਵੱਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ ਕੀਤੀ ਗਈ ਵਿਜ਼ਟ ਤਰਨ ਤਾਰਨ, 10 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀਆਂ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹੀਨਾਵਾਰ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ....
ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 10 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਅਤੇ ਸਮੂਹ ਬੀ. ਡੀ. ਪੀ. ਓਜ਼ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਦੌਰਾਨ ਡਿਪਟੀ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਹਰੇਕ ਰਿਟਰਨਿੰਗ ਅਧਿਕਾਰੀ ਆਪਣੇ ਹਲਕੇ ਵਿੱਚ ਲਗਾਏ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ
ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ ਅੰਮ੍ਰਿਤਸਰ, 10 ਜਨਵਰੀ : ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਹਲਕੇ ਵਿੱਚ ਵਿਸ਼ੇਸ਼ ਕੈਂਪ ਲਾ ਕੇ ਵੱਧ ਤੋਂ ਵੱਧ ਲੋਕਾਂ ਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਾਂ ਬਣਾਉਣ। ਇੰਨਾ ਹਦਾਇਤਾਂ ਦੇ ਮੱਦੇ ਨਜ਼ਰ ਅੱਜ ਰਿਟਰਨਿੰਗ ਅਧਿਕਾਰੀਆਂ ਨੇ ਆਪਣੇ ਹਲਕੇ ਦੇ ਏ.ਆਰ.ਓਜ਼....
ਹੁਣ ਵਾਰ ਮਮੋਰੀਅਲ ਰਾਤ 9 ਵਜੇ ਤੱਕ ਖੁੱਲਾ ਰਹੇਗਾ
ਆਰਟੀਏ ਨੇ ਆਟੋ ਐਸੋਸੀਏਸ਼ਨ ਨਾਲ ਇਸ ਬਾਰੇ ਕੀਤੀ ਮੀਟਿੰਗ ਅੰਮ੍ਰਿਤਸਰ, 10 ਜਨਵਰੀ : ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਸੂਰਮਗਤੀ ਅਤੇ ਬਹਾਦਰ ਫੌਜੀ ਵੀਰਾਂ ਦੀ ਵਿਰਾਸਤ ਨੂੰ ਦੇਸ਼ ਦੀਆਂ ਨਵੀਆਂ ਪੀੜੀਆਂ ਨਾਲ ਸਾਂਝੀ ਕਰਨ ਦੇ ਉਪਰਾਲੇ ਤਹਿਤ ਅਟਾਰੀ ਜੀਟੀ ਰੋਡ ਉੱਪਰ ਬਣਾਇਆ ਗਿਆ ਵਾਰ ਮੈਮੋਰੀਅਲ ਹੁਣ ਰਾਤ 9 ਵਜੇ ਤੱਕ ਖੁੱਲਾ ਰਹੇਗਾ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਬਾਬਤ ਵਿਸ਼ੇਸ਼ ਮੀਟਿੰਗ ਕਰਕੇ ਮੈਮੋਰੀਅਲ ਨੂੰ ਵਾਹਗਾ ਸਰਹੱਦ ਤੋਂ ਆਉਣ ਵਾਲੇ ਸੈਲਾਨੀਆਂ ਦੀ ਲੋੜ ਨੂੰ ਮੁੱਖ ਰੱਖਦਿਆਂ ਇਹ....
ਪੁਲਿਸ ਵੱਲੋਂ 1.5 ਕਿਲੋ ਹੀਰੋਇਨ ਅਤੇ 3 ਲੱਖ ਰੁਪਏ ਡਰੱਗ ਮਨੀ ਬ੍ਰਾਮਦ, ਇੱਕ ਦੋਸ਼ੀ ਨੂੰ ਗ੍ਰਿਫਤਾਰ  
ਅੰਮ੍ਰਿਤਸਰ 9 ਜਨਵਰੀ : ਅੰਮ੍ਰਿਤਸਰ ਦੇ ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੱਜ ਇੱਕ ਹੋਰ ਪ੍ਰੈਸ ਵਾਰਤਾ ਕੀਤੀ ਗਈ ਜਿਸ ਵਿੱਚ ਉਹਨਾਂ ਨੇ ਯੂਐਸ ਅਧਾਰਿਤ ਇੱਕ ਹੋਰ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਇਸ ਵਿੱਚ ਜਾਣਕਾਰੀ ਦਿੰਦੇ ਹੋਏ ਸੀਪੀ ਨੇ ਦੱਸਿਆ ਕਿ 36 ਸਾਲ ਦਾ ਪਿੰਡ ਰਾਮਾ ਬਧਨੀਕਲਾ ਜ਼ਿਲਾ ਮੋਗਾ ਦਾ ਵਸਨੀਕ ਹਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਜਿਸ ਨੂੰ ਕਿ ਥਾਣਾ ਈ ਡਿਵੀਜ਼ਨ ਦੀ ਪੁਲਿਸ ਵੱਲੋਂ ਹਰਿਮੰਦਰ ਸਾਹਿਬ ਦੇ ਨਜ਼ਦੀਕ ਮੋਚੀ ਬਾਜ਼ਾਰ ਤੋਂ ਗਿਰਫਤਾਰ ਕੀਤਾ ਗਿਆ ਹੈ, ਜਿਸ....
ਐਸ.ਡੀ.ਐਮ ਬਟਾਲਾ ਡਾ.ਸ਼ਾਇਰੀ ਭੰਡਾਰੀ ਨੇ ਲੋਕਾਂ ਨੂੰ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ ਦੀ ਕੀਤੀ ਅਪੀਲ
ਬਟਾਲਾ, 9 ਜਨਵਰੀ : ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ। ਉਨਾਂ ਦੱਸਿਆ ਕਿ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹੇ ਅੰਦਰ ਪਲਾਸਟਿਕ/ਸੰਥੈਟਿਕ ਡੋਰ ਜਿਸਨੂੰ ਚਾਈਨਾ ਡੋਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਉਸ ਡੋਰ ਨਾਲ ਪਤੰਗਬਾਜ਼ੀ ਕਰਨ ਅਤੇ ਉਸਦੀ ਵਿਕਰੀ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜਿਹੜਾ ਵੀ ਵਿਅਕਤੀ....
ਪੰਜਾਬ ਸਰਕਾਰ ਹਰੇਕ ਪਿੰਡ ਵਾਸੀ ਨੂੰ ਸਾਫ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 9 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਦੇ ਹਰੇਕ ਪਿੰਡ ’ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਵਚਨਬੱਧ ਹੈ ਅਤੇ ਹਰ ਖੇਤਰ ਵਿੱਚ ਰਿਕਾਰਡ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ....
ਹਲਕੇ ਦੇ ਚਹੁਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਚੇਅਰਮੈਨ ਪਨੂੰ
ਪਿੰਡ ਭੁੱਲਰ ਵਿੱਚ ਹੋਈ ਮੀਟਿੰਗ ਦੌਰਾਨ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਈ ਪਰਿਵਾਰ ਆਪ ਪਾਰਟੀ ਵਿੱਚ ਸ਼ਾਮਲ ਫਤਹਿਗੜ੍ਹ ਚੂੜੀਆਂ, 9 ਜਨਵਰੀ : ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਮੀਂ ਨਹੀ ਰਹਿਣ ਦਿੱਤੀ ਜਾਵੇਗੀ ਅਤੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਵਚਨਬੱਧ ਹਨ। ਇਹ ਪ੍ਰਗਟਾਵਾ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਨੇ ਪਿੰਡ ਭੁੱਲਰ ਵਿਖੇ ਕੀਤੀ ਮੀਟਿੰਗ ਦੌਰਾਨ ਕੀਤਾ। ਚੇਅਰਮੈਨ ਪਨੂੰ....
25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਐੱਸ.ਡੀ. ਕਾਲਜ ਗੁਰਦਾਸਪੁਰ ਵਿਖੇ ਹੋਵੇਗਾ
ਹਰ ਬੂਥ ਪੱਧਰ 'ਤੇ ਵੀ ਰਾਸ਼ਟਰੀ ਵੋਟਰ ਦਿਵਸ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਸਮਾਗਮ ਗੁਰਦਾਸਪੁਰ, 9 ਜਨਵਰੀ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2024 ਨੂੰ 14ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਪੰਡਿਤ ਮੋਹਨ ਲਾਲ ਐੱਸ....
ਚੇਅਰਮੈਨ ਸੇਖਵਾਂ ਨੇ ਕਾਹਨੂੰਵਾਨ ਦੇ ਸਰਬਪੱਖੀ ਵਿਕਾਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ
ਕਾਹਨੂੰਵਾਨ ਨੂੰ ਨਗਰ ਕੌਂਸਲ ਦਾ ਦਰਜਾ ਦਿਵਾਇਆ ਜਾਵੇਗਾ ਸਰਕਾਰੀ ਹਸਪਤਾਲ ਕਾਹਨੂੰਵਾਨ ਦੀ ਕੀਤੀ ਜਾਵੇਗੀ ਕਾਇਆ-ਕਲਪ ਕਾਹਨੂੰਵਾਨ/ਗੁਰਦਾਸਪੁਰ, 9 ਜਨਵਰੀ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਾਹਨੂੰਵਾਨ ਦੇ ਸਰਬਪੱਖੀ ਵਿਕਾਸ ਨੂੰ ਲੈ ਕੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕਾਹਨੂੰਵਾਨ ਨਗਰ ਦੇ ਸਰਬਪੱਖੀ ਵਿਕਾਸ ਉੱਪਰ ਵਿਚਾਰ ਚਰਚਾ ਕਰਨ ਦੇ ਨਾਲ ਭਵਿੱਖ ਦਾ ਰੋਡ-ਮੈਪ ਤਿਆਰ ਕੀਤਾ ਗਿਆ। ਮੀਟਿੰਗ ਦੌਰਾਨ ਚੇਅਰਮੈਨ ਜਗਰੂਪ....
ਅੰਮ੍ਰਿਤਸਰ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਦੇ ਅਹਿਮ ਮਸਲੇ ਉਠਾਏ
ਕਿਰਨ ਨਾਲੇ ਨੂੰ ਸਿੱਧਾ ਕਰਨ ਅਤੇ ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦੀ ਮੰਗ ਰੱਖੀ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਸ੍ਰੀ ਬਹਿਲ ਨੂੰ ਭਰੋਸਾ ਦਿੱਤਾ ਗੁਰਦਾਸਪੁਰ, 9 ਜਨਵਰੀ : ਸੂਬੇ ਦੇ ਸੂਚਨਾ ਤੇ ਲੋਕ ਸੰਪਰਕ, ਖਣਨ ਤੇ ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ, ਸੁਤੰਤਰਤਾ ਸੰਗਰਾਮੀਂ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਜਨਤਕ ਨੁਮਾਇੰਦਿਆਂ ਅਤੇ ਅਧਿਕਾਰੀਆਂ ਨਾਲ ਇੱਕ ਅਹਿਮ....
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਮੂਹ ਪੋਲਿੰਗ ਬੂਥਾਂ/ਪੋਲਿੰਗ ਏਰੀਏ ਵਿਚ ਵੁਲਨੇਰੇਬਿਲਟੀ ਮੈਪਿੰਗ ਮੁਕੰਮਲ ਕਰਨ ਦੇ ਨਿਰਦੇਸ਼
ਗੁਰਦਾਸਪੁਰ, 9 ਜਨਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਜੀ ਵੱਲੋਂ ਅੱਜ ਸੀਨੀਅਰ ਪੁਲਿਸ ਕਪਤਾਨ ਗੁਰਦਾਸਪੁਰ, ਸੀਨੀਅਰ ਪੁਲਿਸ ਕਪਤਾਨ ਬਟਾਲਾ, ਸਮੂਹ ਐੱਸ.ਡੀ.ਐਮਜ਼. ਅਤੇ ਵਿਧਾਨ ਸਭਾ ਚੋਣ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹਲਕਾ ਡੀ.ਐੱਸ.ਪੀਜ਼. ਨਾਲ ਵਰਚੂਅਲ ਮੀਟਿੰਗ ਕੀਤੀ ਗਈ । ਮੀਟਿੰਗ ਵਿਚ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਭੇਜੀਆਂ ਗਈਆਂ ਵੁਲਨੇਰੇਬਿਲਟੀ ਮੈਪਿੰਗ ਦੀਆਂ ਰਿਪੋਰਟਾਂ ਨੂੰ ਰੀਵਿਊ ਕੀਤਾ ਗਿਆ। ਮੀਟਿੰਗ ਵਿਚ ਉਨ੍ਹਾਂ ਨੇ ਦੱਸਿਆ ਗਿਆ ਕਿ ਚੋਣ....
ਡੇਅਰੀ ਵਿਭਾਗ ਦਾ ਬਲਾਕ ਪੱਧਰੀ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ 11 ਜਨਵਰੀ ਨੂੰ
ਤਰਨ ਤਾਰਨ, 09 ਜਨਵਰੀ : ਡੇਅਰੀ ਵਿਕਾਸ ਵਿਭਾਗ, ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਸੂਰਜ ਪੈਲਸ, ਪਿੰਡ ਪਹੁਵਿੰਡ, ਬਲਾਕ ਭਿੱਖੀਵਿੰਡ, ਜ਼ਿਲ੍ਹਾ ਤਰਨ ਤਾਰਨ ਵਿਖੇ ਮਿਤੀ 11 ਜਨਵਰੀ, 2024 ਨੂੰ ਸਵੇਰੇ 10 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨ ਤਾਰਨ ਸ਼੍ਰੀ ਵਰਿਆਮ ਸਿੰਘ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਵਿੱਚ....
ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,70,350 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 25 ਕਰੋੜ 55 ਲੱਖ 25 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ : ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ ਤਰਨ ਤਾਰਨ, 09 ਜਨਵਰੀ : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਦਸੰਬਰ, 2023 ਦੌਰਾਨ ਜ਼ਿਲਾ ਤਰਨਤਾਰਨ ਦੇ 1,70,350 ਯੋਗ ਲਾਭਪਾਤਰੀਆਂ ਨੂੰ 25 ਕਰੋੜ 55 ਲੱਖ 25 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 11 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ, 09 ਜਨਵਰੀ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 11 ਜਨਵਰੀ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ, ਸ੍ਰੀ ਸੰਦੀਪ ਕੁਮਾਰ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਸਵਿਫਟ ਸਕਿਊਰਟੀ ਪ੍ਰਾਈਵੇਟ ਲਿਮਟਿਡ ਅਤੇ ਪੁਖਰਾਜ ਹੈਲਥ ਕੇਅਰ ਕੰਪਨੀ ਭਾਗ ਲੈ ਰਹੀਆ ਹਨ। ਉਹਨਾਂ ਦੱਸਿਆ ਕਿ ਪਲੇਸਮੈਂਟ ਲਈ ਸਵਿਫਟ ਸਕਿਊਰਟੀ....