ਮਾਝਾ

ਜ਼ਿਲੇ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ 10,14,143 ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ : ਡਿਪਟੀ ਕਮਿਸ਼ਨਰ
ਕਿਸਾਨਾਂ ਦੀ ਸਹੂਲਤ ਲਈ ਸਮੂਹ ਖਰੀਦ ਕੇਂਦਰਾਂ ‘ਤੇ ਬਿਜਲੀ, ਸਾਫ਼-ਸਫ਼ਾਈ, ਪੀਣ ਵਾਲੇ ਸਾਫ਼ ਪਾਣੀ ਅਤੇ ਆਰਜ਼ੀ ਟੁਆਇਲਟ ਦਾ ਕੀਤਾ ਗਿਆ ਢੁਕਵਾਂ ਪ੍ਰਬੰਧ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਸਾਫ਼ ਸੁਥਰੀ ਅਤੇ ਸੁੱਕੀ ਫਸਲ ਲੈ ਕੇ ਆਉਣ ਦੀ ਕੀਤੀ ਅਪੀਲ ਤਰਨ ਤਾਰਨ, 04 ਅਕਤੂਬਰ : ਜ਼ਿਲਾ ਤਰਨ ਤਾਰਨ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਪ੍ਰਕਿਰਿਆ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ....
ਝੋਨੇ ਦੀ ਖਰੀਦ ਲਈ ਕੀਤੇ ਯੋਗ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸਨਰ ਨੇ ਕੀਤੀ ਰੀਵਿਓ ਮੀਟਿੰਗ
ਕਿਸਾਨ ਮੰਡੀਆਂ ਅੰਦਰ ਝੋਨਾਂ ਪੂਰੀ ਤਰ੍ਹਾਂ ਸੁੱਕਾ ਕੇ ਹੀ ਲਿਆਉਂਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਚੋਂ ਨਾ ਕਰਨਾ ਪਵੇ ਇੰਤਝਾਰ : ਡਿਪਟੀ ਕਮਿਸਨਰ ਮੰਡੀਆਂ ਅੰਦਰ ਕਿਸਾਨਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੇ ਜਾਣਗੇ ਯੋਗ ਪ੍ਰਬੰਧ ਪਠਾਨਕੋਟ, 04 ਅਕਤੂਬਰ : ਜਿਵੈਂ ਕਿ ਪੂਰੇ ਪੰਜਾਬ ਅੰਦਰ ਝੋਨੇ ਦੀ ਖਰੀਦ ਦਾ ਸੀਜਨ ਸੁਰੂ ਹੋਣ ਵਾਲਾ ਹੈ ਅਤੇ ਜਿਲ੍ਹਾ ਪਠਾਨਕੋਟ ਨੀਮ ਪਹਾੜੀ ਖੇਤਰ ਹੋਣ ਕਰਕੇ ਪੂਰੇ ਪੰਜਾਬ ਨਾਲੋਂ ਕੂਝ ਸਮਾਂ ਦੇਰੀ ਨਾਲ ਝੋਨੇ ਦੀ ਖਰੀਦ ਦਾ ਸੀਜਨ ਸੁਰੂ ਹੁੰਦਾ ਹੈ....
ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀਆਂ 8 ਅਕਤੂਬਰ 2023 ਨੂੰ ਲਗਾਈਆਂ ਜਾਣਗੀਆਂ : ਡਾ. ਰਾਜਿੰਦਰ ਕੁਮਾਰ
ਪਠਾਨਕੋਟ, 3 ਅਕਤੂਬਰ : ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀਆਂ 8 ਅਕਤੂਬਰ 2023 ਦਿਨ ਐਤਵਾਰ ਨੂੰ ਸਵੇਰੇ 11:00 ਵਜੇ ਸਰਕਾਰੀ ਮਿਡਲ ਸਕੂਲ, ਕਟਾਰੂਚੱਕ, ਜ਼ਿਲ੍ਹਾ ਪਠਾਨਕੋਟ ਵਿਖੇ ਲਗਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ:ਰਾਜਿੰਦਰ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ, ਪਠਾਨਕੋਟ ਨੇ ਦੱਸਿਆ ਕਿ ਸ਼੍ਰੀ ਲਾਲ ਚੰਦ ਕਟਾਰੂਚੱਕ, ਮਾਨਯੋਗ ਕੈਬਨਿਟ ਮੰਤਰੀ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਅਤੇ ਵਣ ਵਿਭਾਗ, ਪੰਜਾਬ, ਜੀ ਇਸ ਕੈਂਪ ਦੇ ਮੁੱਖ ਮਹਿਮਾਨ ਹੋਣਗੇ।....
ਜਿਲ੍ਹਾ ਅੰਮ੍ਰਿਤਸਰ ਦੀ ਮੰਡੀਆਂ ਵਿਚ ਬਾਸਮਤੀ ਦੀ ਆਮਦ ਜੋਰਾਂ ਉਤੇ- ਝੋਨੇ ਦੀ ਰਫਤਾਰ ਮੱਠੀ
ਜਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਲਈੇ 47 ਖਰੀਦ ਕੇਂਦਰਾਂ ਵਿਚ ਤਿਆਰੀ-ਡਿਪਟੀ ਕਮਿਸ਼ਨਰ ਸੁੱਕਾ ਝੋਨਾ ਲਿਆਓ ਅਤੇ ਨਾਲੋ-ਨਾਲ ਘਰਾਂ ਨੂੰ ਜਾਓ- ਜਿਲ੍ਹਾ ਮੰਡੀ ਅਫਸਰ ਅੰਮ੍ਰਿਤਸਰ, 4 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏਗਾ ਅਤੇ ਇਸ ਲਈ ਜਿਲ੍ਹੇ ਵਿਚ 47 ਖਰੀਦ ਕੇਂਦਰਾਂ ਵਿਚ ਮੁਕੰਮਲ ਤਿਆਰੀ ਕਰ ਲਈ ਗਈ ਹੈ, ਪਰ ਫਿਲਹਾਲ 29 ਮੰਡੀਆਂ ਵਿਚ ਹੀ ਬਾਸਮਤੀ ਤੇ ਝੋਨੇ ਦੀ ਆਮਦ....
ਤੀਜ਼ੇ ਪੜਾਅ ਅਧੀਨ 15 ਸਹਿਰਾਂ ਵਿਚ ਸ਼ੁਰੂ ਹੋਵੇਗੀ ਸੀ.ਐਮ ਦੀ ਯੋਗਸ਼ਾਲਾ-ਡਿਪਟੀ ਕਮਿਸ਼ਨਰ
ਜ਼ਿਲੇ੍ਹ ਵਿਚ 46 ਜਨਤਕ ਥਾਵਾਂ ਤੇ ਲਗਾਈਆਂ ਜਾ ਰਹੀ ਹੈ ਸੀ.ਐਮ ਯੋਗਸ਼ਾਲਾ ਯੋਗਾ ਸਿਖਲਾਈ ਲੈਣ ਲਈ ਟੋਲ ਫਰੀ ਨੰਬਰ 76694-00500 ਤੇ ਮਿਸ ਕਾਲ ਕਰਨ ਦੀ ਅਪੀਲ ਅੰਮ੍ਰਿਤਸਰ 4 ਅਕਤੂਬਰ : ਪੰਜਾਬ ਸਰਕਾਰ ਨੇ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ, ਸੂਬੇ ਦੇ ਹਰ ਮੁੱਖ ਸ਼ਹਿਰ ਵਿੱਚ ਚਾਲੂ ਹੋਣਗੀਆਂ ਅਤੇ ਯੋਗ ਦੀਆਂ ਕਲਾਸਾਂ. 7669 400 500 ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ ਸਕਦੇ ਹਨ। ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ....
ਕੌਮਾਂਤਰੀ ਸਰਹੱਦ ਨੇੜਿਉਂ ਪੁਲਿਸ ਅਤੇ ਬੀਐਸਐਫ ਨੇ 2 ਕਿਲੋ 728 ਗ੍ਰਾਮ ਹੈਰੋਇਨ ਕੀਤੀ ਬਰਾਮਦ 
ਤਰਨਤਾਰਨ, 3 ਅਕਤੂਬਰ : ਥਾਣਾ ਖਾਲੜਾ ਦੀ ਪੁਲਿਸ ਅਤੇ ਬੀਐਸਐਫ ਨੇ ਕੌਮਾਂਤਰੀ ਸਰਹੱਦ ਨੇੜਿਉਂ 2 ਕਿਲੋ 728 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਅਤੇ ਖਾਲੜਾ ਪੁਲਿਸ ਨੂੰ ਇਹ ਸਫਲਤਾ ਸਰਹੱਦ ਨੇੜੇ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦਸਿਆ ਕੀ ਬੀਐਸਐਫ ਦੀ ਸੂਚਨਾ ਅਤੇ ਬੀਓਪੀ ਕਲਸੀਆਂ ਦੇ ਇਲਾਕੇ ਵਿਚ ਰਾਤ 9 ਵਜੇ ਡਰੋਨ ਦੀ ਹਰਕਤ ਦਿਖਾਈ ਦਿਤੀ। ਇਸ ਤੋਂ ਬਾਅਦ ਬੀਐਸਐਫ ਅਤੇ ਖਾਲੜਾ ਪੁਲਿਸ ਵਲੋਂ ਇਕ ਸਰਚ....
ਸੱਚਖੰਡ ਸ਼੍ਰੀ ਦਰਬਾਰ ਸਾਹਿਬ 'ਚ ਰਾਹੁਲ ਗਾਂਧੀ ਨੇ ਦੂਸਰੇ ਦਿਨ ਵੀ ਕੀਤੀ ਲੰਗਰ 'ਚ ਸੇਵਾ 
ਅੰਮ੍ਰਿਤਸਰ ,3 ਅਕਤੂਬਰ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਅੰਮ੍ਰਿਤਸਰ ਦੇ ਦੌਰੇ ਤੇ ਹਨ ਅਤੇ ਉਹਨਾਂ ਵੱਲੋਂ ਬੀਤੇ ਦੋ ਦਿਨਾਂ ਚ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅਲੱਗ ਅਲੱਗ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਵਿੱਚ ਉਹਨਾਂ ਵੱਲੋਂ ਕੱਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਝੂਠੇ ਬਰਤਨਾਂ ਦੀ ਸੇਵਾ ਕੀਤੀ ਗਈ ਅਤੇ ਦੇਰ ਰਾਤ ਉਹਨਾਂ ਵੱਲੋਂ ਜਲ ਦੀ ਸੇਵਾ ਕਰਨ ਤੋਂ ਬਾਅਦ ਪਾਲਕੀ ਸਾਹਿਬ ਨੂੰ ਮੋਢਾ ਵੀ ਦਿੱਤਾ ਗਿਆ। ਜਿਸ ਤੋਂ ਬਾਅਦ ਅੱਜ ਇੱਕ ਵਾਰ ਫਿਰ....
ਬਟਾਲਾ 'ਚ ਲੁਟੇਰਿਆਂ ਨੇ ਕਲੀਨਿਕ ਮਾਲਕ ਨੂੰ ਮਾਰੀਆਂ ਗੋਲੀਆਂ
ਬਟਾਲਾ, 3 ਅਕਤੂਬਰ : ਬਟਾਲਾ ਦੇ ਪਿੰਡ ਰੰਗੜ ਨੰਗਲ ਦੇ ਇਲਾਕੇ ਵਿੱਚ ਦੋ ਨਕਾਬਪੋਸ਼ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਇੱਕ ਕਲੀਨਿਕ ਨੂੰ ਨਿਸ਼ਾਨਾ ਬਣਾਇਆ। ਲੁਟੇਰਿਆਂ ਵਲੋਂ ਸਰਬਜੀਤ ਨਾਮ ਦੇ ਵਿਅਕਤੀ ਨੂੰ ਲੱਤ ਵਿੱਚ ਦੋ ਗੋਲੀਆਂ ਮਾਰਕੇ ਜ਼ਖਮੀ ਕਰ ਦਿੱਤਾ, ਜਿਸ ਤੋਂ ਬਾਅਦ ਉਸਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪਿੰਡ ਵਿੱਚ ਹੀ ਪ੍ਰਾਈਵੇਟ ਕਲੀਨਿਕ ਚਲਾਉਂਦਾ ਹੈ। ਜ਼ਖਮੀ ਸਰਬਜੀਤ ਨੇ....
ਪਠਾਨਕੋਟ ਪੁਲਿਸ ਨੇ ਪਹਿਲਾ ਨਸ਼ਾ ਮੁਕਤ ਪੁਲਿਸ ਸਟੇਸ਼ਨ ਐਲਾਨਿਆ
ਧਾਰ ਖੇਤਰ ਦੀਆਂ 45 ਗ੍ਰਾਮ ਪੰਚਾਇਤਾਂ ਨੇ ਕਿਹਾ ਕਿ ਸਾਡੇ ਪਿੰਡ ਨਸ਼ਾ ਮੁਕਤ ਹਨ ਪਠਾਨਕੋਟ, 3 ਅਕਤੂਬਰ : ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦੇ ਹੋਏ, ਪਠਾਨਕੋਟ ਪੁਲਿਸ ਨੇ ਪੁਲਿਸ ਥਾਣਾ ਧਾਰ ਨੂੰ ਪੰਜਾਬ ਰਾਜ ਦਾ ਪਹਿਲਾ ਨਸ਼ਾ ਮੁਕਤ ਪੁਲਿਸ ਸਟੇਸ਼ਨ ਘੋਸ਼ਿਤ ਕੀਤਾ ਹੈ। ਇਹ ਪ੍ਰਾਪਤੀ ਪਠਾਨਕੋਟ ਪੁਲਿਸ ਦੇ ਇੱਕ ਸੁਰੱਖਿਅਤ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਨਾ ਕਰਨ ਦੀ ਕੋਸ਼ਿਸ਼ ਵਿੱਚ ਉਨ੍ਹਾਂ ਦੀ ਅਣਥੱਕ ਮਿਹਨਤ ਦਾ ਪ੍ਰਮਾਣ ਹੈ। ਇਸ ਸ਼ਲਾਘਾਯੋਗ ਪ੍ਰਾਪਤੀ ਦੀ ਪੁਸ਼ਟੀ ਸਥਾਨਕ ਭਾਈਚਾਰੇ ਦੇ ਸਮਰਥਨ ਨਾਲ....
4 ਅਕਤੂਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਬਟਾਲਾ ਵਿਖੇ ਲੱਗੇਗਾ ਪਲੇਸਮੈਂਟ ਕੈਂਪ
17 ਅਕਤੂਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਬੀ.ਡੀ.ਪੀ.ਓ. ਦਫ਼ਤਰਾਂ ਵਿੱਚ ਹੋਵੇਗੀ ਸਕਿਓਰਿਟੀ ਗਾਰਡ ਦੀ ਭਰਤੀ ਇੰਟਰਵਿਊ ’ਚ ਚੁੁਣੇ ਗਏ ਪ੍ਰਾਰਥੀਆਂ ਨੂੰ ਇੱਕ ਮਹੀਨੇ ਦੀ ਸਿਖਲਾਈ ਮੁਕੰਮਲ ਕਰਨ ਉਪਰੰਤ 15000 ਤੋਂ 17000 ਰੁਪਏ ਤਨਖ਼ਾਹ ਮਿਲਣਯੋਗ ਹੋਵੇਗੀ ਬਟਾਲਾ, 3 ਅਕਤੂਬਰ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਹਰ ਮਹੀਨੇ....
ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸਰਬਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਰੋਡ ਸ਼ਿਵਾਲਿਕ ਸਕੂਲ ਵਾਲੀ ਗਲੀ ਵਿੱਚ ਲੁੱਕ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਬਟਾਲਾ, 3 ਅਕਤੂਬਰ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦਾ ਸਰਬੱਖੀ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਤੇ ਉਨਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ, ਮੇਰੀ ਪ੍ਰਮੁੱਖਤਾ ਹੈ। ਇਹ ਪ੍ਰਗਟਾਵਾ ਉਨਾਂ, ਡੇਰਾ ਰੋਡ ਸ਼ਿਵਾਲਿਕ ਸਕੂਲ ਵਾਲੀ ਗਲੀ ਵਿੱਚ ਲੁੱਕ ਪਾਉਣ....
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹਰੀ ਝੰਡੀ ਦਿਖਾ ਕੇ ਜਾਗਰੂਕਤਾ ਵੈਨਾਂ ਨੂੰ ਰਵਾਨਾ ਕੀਤਾ
ਜਾਗਰੂਕਤਾ ਵੈਨਾਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਰਨਗੀਆਂ ਜਾਗਰੂਕ ਡਿਪਟੀ ਕਮਿਸ਼ਨਰ ਦੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਗੁਰਦਾਸਪੁਰ, 3 ਅਕਤੂਬਰ : ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ, ਜੋ ਜ਼ਿਲ੍ਹੇ ਦੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨਾਂ ਬਾਰੇ ਦੱਸਣ ਦੇ ਨਾਲ ਉਨ੍ਹਾਂ ਨੂੰ ਅੱਗ ਨਾ ਲਗਾਉਣ ਲਈ....
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦਾ ਸਨਮਾਨ ਕੀਤਾ
ਗੁਰਦਾਸਪੁਰ, 3 ਅਕਤੂਬਰ : ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 80 ਸਾਲ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਪਾਏ ਗਏ ਲਗਾਤਾਰ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੀ ਜ਼ਿਲ੍ਹੇ ਦੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਚੋਣ....
ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਲਾਨਾ 5 ਸਾਲ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ
“ਆਯੂਸ਼ਮਾਨ ਐਪ’’ ਰਾਹੀਂ ਸਿਹਤ ਬੀਮਾ ਕਾਰਡ ਹੁਣ ਮੁਫ਼ਤ ਉਪਲੱਬਧ - ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 3 ਅਕਤੂਬਰ : ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਯੋਗ ਲਾਭਪਾਤਰੀ ਆਪਣੇ ਕਾਰਡ ਬਣਾ ਕੇ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕਣ। ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੇ ਬਾਰੇ ਜਾਣਕਾਰੀ ਹੋਏ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਸਰਕਾਰ ਵੱਲੋਂ....
ਭਾਰਤ ਭੂਸ਼ਨ ਸ਼ਰਮਾਂ ਨੇ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਚੇਅਰਮੈਨ ਰਮਨ ਬਹਿਲ ਅਤੇ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ ਨੂੰ ਵਧਾਈ ਦਿੱਤੀ ਪੰਜਾਬ ਸਰਕਾਰ ਵੱਲੋਂ ਦਿੱਤੀ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ - ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ ਗੁਰਦਾਸਪੁਰ, 3 ਅਕਤੂਬਰ : ਸ੍ਰੀ ਭਾਰਤ ਭੂਸ਼ਨ ਸ਼ਰਮਾਂ ਨੇ ਅੱਜ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਭਾਰਤ ਭੂਸ਼ਨ ਸ਼ਰਮਾਂ ਦੇ ਅਹੁਦਾ ਸੰਭਾਲਣ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਆਮ ਆਦਮੀ....