ਮਾਝਾ

ਫਿਜ਼ੀਕਲ ਹੈਂਡੀਕੈਪ ਸਕੀਮ ਤਹਿਤ ਸਟੇਟ ਐਵਾਰਡ ਲਈ 05 ਅਕਤੂਬਰ ਤੱਕ  ਜਮ੍ਹਾਂ ਕਰਵਾਏ ਜਾ ਸਕਦੇ ਹਨ  ਫਾਰਮ-ਡਿਪਟੀ ਕਮਿਸ਼ਨਰ
ਵਧੇਰੇ ਜਾਣਕਾਰੀ ਲਈ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਤਰਨ ਤਾਰਨ ਨਾਲ ਤਾਲਮੇਲ ਕਰਨ ਪ੍ਰਾਰਥੀ ਤਰਨ ਤਾਰਨ, 26 ਸਤੰਬਰ : ਹਰ ਸਾਲ ਸਟੇਟ ਅਵਾਰਡ ਦੀ ਤਰ੍ਹਾਂ ਫਿਜ਼ੀਕਲ ਹੈਂਡੀਕੈਪ ਸਕੀਮ ਅਧੀਨ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿੰਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈ ਹੋਣ ਨੂੰ ਸਟੇਟ ਅਵਾਰਡ 2023-24 ਲਈ ਪੰਜਾਬ ਸਰਕਾਰ ਵੱਲੋਂ ਸਨਮਾਨਿਆ ਜਾਣਾ ਹੈ। ਇਸ ਸਬਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ....
ਜ਼ਿਲ੍ਹਾ ਸਿੱਖਿਆ ਅਫ਼ਸਰ  ਵੱਲੋਂ ਸੈਂਟਰ ਹੈਡ ਅਧਿਆਪਕਾਂ ਨਾਲ ਕੀਤੀ ਗਈ ਰਿਵਿਊ ਮੀਟਿੰਗ  
ਮੀਟਿੰਗ ਦਾ ਮੁੱਖ ਮਕਸਦ ਸਕੂਲਾਂ ਦੀਆਂ ਬੁਨਿਆਦੀ ਸਹੂਲਤਾਂ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਦੀ ਜਾਣਕਾਰੀ ਪ੍ਰਾਪਤ ਕਰ ਉਨ੍ਹਾਂ ਨੂੰ ਦੂਰ ਕਰਨਾ :- ਸ੍ਰੀਮਤੀ ਕਮਲਦੀਪ ਕੌਰ। ਸਿੱਖਿਆ ਵਿਭਾਗ ਹਰ ਬੱਚੇ ਨੂੰ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ :- ਡੀ.ਜੀ. ਸਿੰਘ। ਪਠਾਨਕੋਟ, 26 ਸਤੰਬਰ : ਮਾਣਯੋਗ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਅਧਿਆਪਕਾਂ....
ਪਠਾਨਕੋਟ ਪੁਲਿਸ ਨੇ ਭੜਕਾਊ ਅਨਸਰਾਂ ਤੇ ਕੀਤੀ ਸਖ਼ਤ ਕਾਰਵਾਈ
ਪ੍ਰੇਮ ਸਬੰਧਾਂ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਦੀਆਂ ਦੋ ਵੱਖ-ਵੱਖ ਘਟਨਾਵਾਂ ਵਿੱਚ ਪੁਲਿਸ ਨੇ ਦੋ ਦੋਸ਼ੀ ਕੀਤੇ ਕਾਬੂ। ਪਠਾਨਕੋਟ, 26 ਸਤੰਬਰ : ਗੁੰਡਾਗਰਦੀ ਕਰਨ ਵਾਲੇ ਅਨਸਰਾਂ ਤੇ ਨਕੇਲ ਕੱਸਦਿਆਂ ਪਠਾਨਕੋਟ ਪੁਲਿਸ ਨੇ ਸਮਾਜ ਅੰਦਰ ਸ਼ਾਂਤੀ ਨੂੰ ਭੰਗ ਕਰਨ ਅਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲੇ ਦੋ ਵਿਅਕਤੀਆਂ ਨੂੰ ਤੇਜ਼ੀ ਨਾਲ ਕਾਬੂ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਸੰਜੀਵ ਕੁਮਾਰ ਉਰਫ ਗੋਪੀ ਪੁੱਤਰ ਕਰਨ ਚੰਦ ਵਾਸੀ ਅੰਤਰ ਥਾਣਾ ਨਰੋਟ ਜੈਮਲ ਸਿੰਘ ਅਤੇ ਭਰਤ ਕੁਮਾਰ ਪੁੱਤਰ ਜਗਦੀਸ਼....
ਪਠਾਨਕੋਟ ਪੁਲਿਸ ਨੇ ਸਾਈਬਰ ਫਰਾਡ ਦਾ ਕੀਤਾ ਪਰਦਾਫਾਸ਼
ਇੱਕ ਧੋਖੇਬਾਜ਼ ਢੰਗ ਦਾ ਪਰਦਾਫਾਸ਼ ਕਰਦੇ ਹੋਏ, ਪੀੜਤ ਨੂੰ 3,50,000 ਰੁਪਏ ਵਾਪਸ ਦਿਵਾਏ ਪਠਾਨਕੋਟ, 26 ਸਤੰਬਰ : ਸਾਈਬਰ ਕ੍ਰਾਈਮ ਦੇ ਖਿਲਾਫ ਇੱਕ ਨਿਰਣਾਇਕ ਕਦਮ ਵਿੱਚ, ਪਠਾਨਕੋਟ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਇੱਕ ਸਾਈਬਰ ਧੋਖਾਧੜੀ ਦੇ ਮਾਮਲੇ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਤੇਜ਼ੀ ਨਾਲ 3,50,000 ਰੁਪਏ ਦੀ ਵਸੂਲੀ ਕੀਤੀ ਗਈ ਹੈ ਅਤੇ ਨਜਾਇਜ਼ ਤੌਰ ਤੇ ਪ੍ਰਾਪਤ ਕੀਤੀ ਗਈ ਰਕਮ ਪੀੜਤ ਨੂੰ ਵਾਪਸ ਕਰ ਦਿੱਤੀ ਗਈ ਹੈ। ਧੋਖਾਧੜੀ ਦੀ ਸਕੀਮ ਦੇ ਸ਼ਿਕਾਰ ਸਤਨਾਮ ਸਿੰਘ ਵੱਲੋਂ....
ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਕਰੋਲੀ ਵਿਖੇ ਲਗਾਇਆ ਗਿਆ ਸੰਗਤ ਦਰਸਨ
ਪਿੰਡ ਕਰੋਲੀ ਅਤੇ ਕਰੋਲੀ ਝਿਕਲੀ ਦੇ ਲੋਕਾਂ ਦੀਆਂ ਸੰਗਤ ਦਰਸ਼ਨ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਣੀਆਂ ਸਮੱਸਿਆਵਾਂ ਸੰਗਤ ਦਰਸ਼ਨ ਦੌਰਾਨ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਅਧਿਕਾਰੀਆਂ ਨੂੰ ਦਿੱਤੇ ਆਦੇਸ਼, ਲੋਕਾਂ ਦੀਆਂ ਸਮੱਸਿਆਵਾਂ ਤੇ ਕਾਰਵਾਈ ਕਰਕੇ ਰਿਪੋਰਟ ਕੀਤੀ ਜਾਵੈ ਪੇਸ਼ ਪਠਾਨਕੋਟ, 26 ਸਤੰਬਰ : ਅੱਜ ਪਿੰਡ ਕਰੋਲੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਸੰਗਤ ਦਰਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ....
ਜਿਲ੍ਹਾ ਪਠਾਨਕੋਟ ਵਿੱਚ ਕੈਬਨਿਟ ਮੰਤਰੀ ਕਟਾਰੂਚੱਕ ਨੇ  ਖੇਡਾਂ ਵਤਨ ਪੰਜਾਬ ਦੀਆਂ 2023 ਜ਼ਿਲ੍ਹਾ ਪੱਧਰੀ ਖੇਡਾਂ ਦਾ ਕੀਤਾ ਸੁਭ-ਅਰੰਭ 
ਜ਼ਿਲ੍ਹਾ ਪੱਧਰੀ ਖੇਡਾਂ ਅਧੀਨ ਅੱਜ ਮਲਟੀਪਰਪਜ਼ ਸਟੇਡੀਅਮ, ਲਮੀਨੀ, ਪਠਾਨਕੋਟ ਵਿਖੇ ਕਰਵਾਏ ਗਏ ਵੱਖ ਵੱਖ ਖੇਡ ਮੁਕਾਬਲੇ ਜ਼ਿਨ੍ਹਾਂ ਵਿੱਚ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਰਹੇ ਮੁੱਖ ਮਹਿਮਾਨ। ਪਠਾਨਕੋਟ, 26 ਸਤੰਬਰ : ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ 26 ਸਤੰਬਰ 2023 ਤੋਂ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਜਿਸ ਅਧੀਨ ਅੱਜ ਮਲਟੀਪਰਪਜ਼ ਸਟੇਡੀਅਮ, ਲਮੀਨੀ, ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦਾ ਸੁਭਅਰੰਭ....
ਤਰਨਤਾਰਨ ‘ਚ ਅੰਮ੍ਰਿਤਧਾਰੀ ਵਿਅਕਤੀ ਦਾ ਖੇਤ ਵਿੱਚ ਗੋਲੀਆਂ ਮਾਰ ਕੇ ਕੀਤਾ ਕਤਲ
ਤਰਨਤਾਰਨ, 25 ਸਤੰਬਰ : ਨੇੜਲੇ ਪਿੰਡ ਰਟੌਲ ਵਿਖੇ ਬੀਤੀ ਰਾਤ ਇੱਕ ਅੰਮ੍ਰਿਤਧਾਰੀ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਇਸ ਘਟਨਾਂ ਤੋਂ ਬਾਅਦ ਥਾਣਾ ਸਿਟੀ ਪੁਲਿਸ ਤਰਨਤਾਰਨ ਵੱਲੋਂ ਲਾਸ਼ ਨੂੰ ਕਬਜੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਹਿਚਾਣ ਅਮਮ੍ਰਿਤਧਾਰੀ ਗੁਰਜਿੰਦਰ ਸਿੰਘ (46) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਰਟੌਲ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਅਮਮ੍ਰਿਤਧਾਰੀ ਗੁਰਜਿੰਦਰ ਸਿੰਘ ਰੱਬ ਨੂੰ ਮੰਨਣ ਵਾਲਾ ਵਿਅਕਤੀ ਸੀ, ਜੋ ਸਾਰਾ....
ਵਿਧਾਇਕ ਸ਼ੈਰੀ ਕਲਸੀ ਨੇ ਸਿੱਖਿਆ ਵਿਭਾਗ ਵਿੱਚ ਤਰਸ ਦੇ ਆਧਾਰ ਤੇ ਨੌਕਰੀ ਮਿਲਣ ਵਾਲੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਬਟਾਲਾ, 25 ਸਤੰਬਰ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਦੀ ਦਿ੍ਰੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਤਰਸ ਦੇ ਆਧਾਰ ਤੇ ਭਰਤੀ ਲਈ ਨਿਯੁਕਤੀ ਪੱਤਰ ਸੌਂਪੇ ਗਏ ਸਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਕੁੱਲ ਗਿਣਤੀ 36,,324 ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਮਾਨ ਦੇ ਯਤਨਾਂ ਨਾਲ ਅਤੇ ਸਿੱਖਿਆ....
ਚੇਅਰਮੈਨ ਪਨੂੰ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਹੁੰਗਾਰਾ
ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਪ ਪਾਰਟੀ ਵਿੱਚ ਹੋਏ ਸ਼ਾਮਲ ਬਟਾਲਾ, 25 ਸਤੰਬਰ : ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਚੇਅਰਮੈਨ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਪਿੰਡ ਸ਼ੈਦਮੁਬਾਰਕ ਵਿਖੇ, ਸਰਪੰਚ ਇਕਬਾਲ ਸਿੰਘ, ਮੈਂਬਰ ਤੇਜਪਾਲ ਸਿੰਘ, ਅੰਗਰੇਜ਼ ਸਿੰਘ, ਮੈਂਬਰ ਸਤਨਾਮ ਸਿੰਘ ਰਵਾਇਤੀ ਪਾਰਟੀਆ ਦਾ ਪੱਲਾ ਛੱਡ ਕੇ ਆਮ ਆਦਮੀ ਪਾਰਟੀ ਦੀ ਚੰਗੀ ਕਾਰਗੁਜ਼ਾਰੀ ਤੋਂ ਪ੍ਰਭਾਵਤ ਹੋਕੇ ਆਪ ਵਿੱਚ ਸ਼ਾਮਿਲ ਹੋਏ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ....
ਹਲਕਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜਰ ਹਾਂ : ਵਿਧਾਇਕ ਸ਼ੈਰੀ ਕਲਸੀ 
ਵਾਰਡ ਨੰ: 22 ਭੁਲੇਰ ਪੈਲੇਸ ਵਾਲੀ ਗਲੀ ਦੀ ਨਵੀਨੀਕਰਨ ਕਰਨ ਦਾ ਰੱਖਿਆ ਨੀਂਹ ਪੱਥਰ ਬਟਾਲਾ, 25 ਸਤੰਬਰ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਰਿਕਾਰਡ ਵਿਕਾਸ ਕੰਮਾਂ ਦੀ ਲੜੀ ਤਹਿਤ ਵਾਰਡ ਨੰ: 22 ਭੁਲੇਰ ਪੈਲੇਸ ਵਾਲੀ ਗਲੀ ਜੋ ਕਿ ਲੰਬੇ ਸਮੇਂ ਤੋਂ ਖਸਤਾ ਹਾਲਤ ਵਿੱਚ ਸੀ। ਗਲੀ ਦੇ ਨਿਵਾਸੀਆਂ ਵੱਲੋਂ ਬੀਤੇ ਦਿਨੀ ਇਸ ਬਾਰੇ ਧਿਆਨ ਵਿੱਚ ਲਿਆਂਦਾ , ਜਿਸ ਦੇ ਚੱਲਦਿਆਂ ਅੱਜ ਗਲੀ ਦੇ ਨਵੀਨੀਕਰਨ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵਾਰਡ ਵਾਸੀਆਂ ਨੇ....
ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਸਕਾਲਰਸ਼ਿਪ ਜਾਗਰੂਕਤਾ ਸਪਤਾਹ ਦੀ ਹੋਈ ਸ਼ੁਰੂਆਤ
ਪੰਜਾਬ ਸਰਕਾਰ ਦਿਸ਼ਾ ਨਿਰਦੇਸ਼ਾਂ ਹੇਠ 22 ਤੋਂ 29 ਸਤੰਬਰ ਤੱਕ ਮਨਾਇਆ ਜਾਵੇਗਾ ਸਕਾਲਰਸ਼ਿਪ ਜਾਗਰੂਕਤਾ ਸਪਤਾਹ ਬਟਾਲਾ, 25 ਸਤੰਬਰ : ਪੰਜਾਬ ਸਰਕਾਰ ਵੱਲੋਂ ਮਿਤੀ 22 ਤੋਂ 29 ਸਤੰਬਰ ਤੱਕ ਮਨਾਏ ਜਾ ਰਹੇ ਸਕਾਲਰਸ਼ਿਪ ਜਾਗਰੂਕਤਾ ਸਪਤਾਹ ਦੇ ਤਹਿਤ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰ ਬਲਵਿੰਦਰ ਸਿੰਘ ਦੀ ਅਗਵਾਈ ਅਤੇ ਕਨਵੀਨਰ ਸਕਾਲਰਸ਼ਿਪ ਕਮੇਟੀ ਜਸਬੀਰ ਸਿੰਘ ਦੀ ਦੇਖ ਰੇਖ ਹੇਠ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ. ਸੀ. ਸਟੂਡੈਂਟਸ ਸਕੀਮ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ....
ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਤ ਵਿਅਕਤੀਆਂ ਲਈ 4,42,64,328 ਰੁਪਏ ਦੀ ਮੁਆਵਜਾ ਰਾਸ਼ੀ ਜਾਰੀ
534 ਨੁਕਸਾਨੇ ਘਰਾਂ ਦੇ ਮਾਲਕਾਂ ਨੂੰ 67,47,000 ਰੁਪਏ ਮੁਆਵਜਾ ਦਿੱਤਾ ਹੜ੍ਹਾਂ ਵਿੱਚ ਮਾਰੇ ਗਏ ਰਜਿਸਟਰਡ ਪਸ਼ੂਆਂ ਦਾ 6,41000 ਰੁਪਏ ਮੁਆਵਜਾ ਪਸ਼ੂ ਪਾਲਕਾਂ ਨੂੰ ਦਿੱਤਾ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ 3.60 ਕਰੋੜ ਰੁਪਏ ਮੁਆਵਜਾ 3333 ਕਿਸਾਨਾਂ ਨੂੰ ਵੰਡਿਆ ਜਾ ਰਿਹਾ ਜੇਕਰ ਕੋਈ ਵਿਅਕਤੀ ਅਜੇ ਵੀ ਮੁਆਵਜੇ ਤੋਂ ਰਹਿ ਗਿਆ ਹੈ ਤਾਂ ਉਹ ਤੁਰੰਤ ਮਾਲ ਵਿਭਾਗ, ਐੱਸ.ਡੀ.ਐੱਮ. ਦਫ਼ਤਰ ਜਾਂ ਡਿਪਟੀ ਕਮਿਸ਼ਨਰ ਦਫ਼ਤਰ ਸੰਪਰਕ ਕਰੇ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਹਰ ਹੜ੍ਹ....
ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਨਜਾਇਜ਼ ਕਬਜ਼ੇ ਛੁਡਵਾਉਣ ਲਈ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ
ਗੁਰਦਾਸਪੁਰ, 25 ਸਤੰਬਰ : ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਕੁਝ ਲੋਕਾਂ ਵੱਲੋਂ ਵੱਖ-ਵੱਖ ਸਥਾਨਾਂ ’ਤੇ ਜਿਵੇਂ ਕਿ ਪੰਚਾਇਤੀ ਜ਼ਮੀਨਾਂ, ਸੜਕਾਂ, ਗਲੀਆਂ, ਰਾਜਬਾਹੇ, ਨਹਿਰੀ ਥਾਵਾਂ ਅਤੇ ਹੋਰ ਸਰਕਾਰੀ ਪ੍ਰਾਪਰਟੀ ’ਤੇ ਕੀਤੇ ਜਾਂਦੇ ਨਜ਼ਾਇਜ ਕਬਜ਼ੇ ਨੂੰ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਇਨ੍ਹਾਂ ਨਜ਼ਾਇਜ ਕਬਜ਼ਿਆਂ ਨੂੰ ਤੁਰੰਤ ਛੁਡਵਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ।....
ਹਵਾਈ ਅੱਡੇ ’ਤੇ ਮਹਿਮਾਨਾਂ ਦਾ ਪੰਜਾਬੀ ਅੰਦਾਜ਼ ਵਿੱਚ ਨਿੱਘਾ ਸਵਾਗਤ
ਮੁੱਖ ਮੰਤਰੀ ਮਾਨ, ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਦਿੱਲੀ ਦੇ ਐੱਲ.ਜੀ. ਵਿਨੈ ਕੁਮਾਰ ਸਕਸੈਨਾ ਅੰਮ੍ਰਿਤਸਰ ਪਹੁੰਚੇ ਅੰਮ੍ਰਿਤਸਰ, 25 ਸਤੰਬਰ : ਅੰਮ੍ਰਿਤਸਰ ਵਿਖੇ ਗ੍ਰਹਿ ਮੰਤਰਾਲੇ ਵੱਲੋਂ ਕੀਤੀ ਜਾ ਰਹੀ ਉੱਤਰ ਖੇਤਰੀ ਕੌਂਸਲ ਦੀ 31 ਮੀਟਿੰਗ ਵਿੱਚ ਉੱਤਰ ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਤੇ ਡੈਲੀਗੇਟਸ ਅੱਜ ਅੰਮ੍ਰਿਤਸਰ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਹਨ। ਅੱਜ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡੇ ਉੱਪਰ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ....
ਬੀਐਸਐਫ ਅਤੇ ਪੁਲਿਸ ਨੇ ਸਾਂਝੇ ਆਪਰੇਸ਼ਨ ਵਿੱਚ ਸਰਹੱਦ ਨੇੜਿਓਂ 12 ਪੈਕੇਟ ਹੈਰੋਇਨ ਅਤੇ 19 ਲੱਖ 30 ਹਜਾਰ ਦੀ ਡਰਗ ਮਨੀ ਕੀਤੀ ਬਰਾਮਦ
ਗੁਰਦਾਸਪੁਰ, 24 ਸਤੰਬਰ : ਗੁਰਦਾਸਪੁਰ ਸੀਮਾ ਸੁਰੱਖਿਆ ਬਲ ਦੀ 58 ਬਟਾਲੀਅਨ ਵਲੋਂ ਦੋਰਾਂਗਲਾ ਨੇੜੇ ਸਥਿਤ ਬੀਪੀਓ ਆਦੀਆਂ ‌ਵਿਖੇ ਬੀਤੀ ਰਾਤ 8 ਵੱਜ ਕੇ 49 ਮਿੰਟ ਤੇ HIT ਨੰਬਰ 7 ਨੇ ਅਣਜਾਣ ਉੱਡਣ ਵਾਲੀ ਵਸਤੂ ਦੀ ਗੂੰਜਣ ਵਾਲੀ ਆਵਾਜ਼ ਸੁਣੀ। ਸੀਮਾ ਸੁਰੱਖਿਆ ਬਲ ਦੇ ਜਵਾਨ ਇਸਦੀ ਗਤੀਵਿਧੀ ਭਾਂਪ ਕੇ ਫਾਇਰਿੰਗ ਕਰਨ ਦੀ ਯੋਜਨਾ ਹੀ ਬਣਾ ਰਹੇ ਸਨ ਕਿ ਇਹ ਉੱਡਣ ਵਾਲੀ ਵਸਤੂ ਵਾਪਸ ਪਰਤ ਗਈ ਸੀ। ਜਾਣਕਾਰੀ ਅਨੁਸਾਰ ਡ੍ਰੋਨ ਦੇ ਵਾਪਸ ਪਰਤਣ ਦਾ ਸਮਾਂ 8 ਵਜਕੇ 55 ਮਿੰਟ ਨੋਟ ਕੀਤਾ ਗਿਆ ਹੈ। ਇਸ ਹਿਸਾਬ ਨਾਲ ਇਹ....