ਮਾਝਾ

 “ਖੇਡਾਂ ਵਤਨ ਪੰਜਾਬ ਦੀਆਂ’’ ਸੀਜ਼ਨ-2 ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 26 ਸਤੰਬਰ ਤੋਂ ਹੋਣਗੇ ਸ਼ੁਰੂ-ਡਿਪਟੀ ਕਮਿਸ਼ਨਰ
ਖੇਡ ਮੁਕਾਬਲਿਆਂ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੀਤੀ ਹਦਾਇਤ ਤਰਨ ਤਾਰਨ, 21 ਸਤੰਬਰ : ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ’’ ਸੀਜ਼ਨ-2 ਤਹਿਤ ਬਲਾਕ ਪੱਧਰੀ, ਜ਼ਿਲਾ ਪੱਧਰੀ ਤੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿੰਨਾਂ ਦੀ ਸ਼ੁਰੂਆਤ 29 ਅਗਸਤ ਨੂੰ ਬਠਿੰਡਾ ਤੋਂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ....
ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ” ਤਹਿਤ ਯੋਗ ਲਾਭਪਾਤਰੀ ਆਪਣਾ ਕਾਰਡ ਜ਼ਰੂਰ ਬਣਵਾਉਣ-ਡਿਪਟੀ ਕਮਿਸ਼ਨਰ
ਮੁਫ਼ਤ ਇਲਾਜ ਦੀ ਸਹੂਲਤ ਲਈ “ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ” ਤਹਿਤ ਜ਼ਿਲਾ ਤਰਨ ਤਾਰਨ ਦੇ 12 ਸਰਕਾਰੀ ਤੇ 17 ਨਿੱਜੀ ਹਸਪਤਾਲ ਸੂਚੀਬੱਧ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 2 ਲੱਖ 92 ਹਜ਼ਾਰ 700 ਯੋਗ ਲਾਭਪਾਤਰੀਆਂ ਦੇ ਬਣਾਏ ਜਾ ਚੁੱਕੇ ਹਨ ਕਾਰਡ ਤਰਨ ਤਾਰਨ, 21 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇ-ਫਾਰਮ ਹੋਲਡਰ ਕਿਸਾਨਾਂ, ਰਜਿਸਟਰਡ ਉਸਾਰੀ ਕਿਰਤੀਆਂ, ਰਾਸ਼ਨ ਕਾਰਡ ਯੋਜਨਾ ਦੇ ਸਮਾਰਟ ਕਾਰਡ ਹੋਲਡਰ ਵਿਅਕਤੀਆਂ, ਰਜਿਸਟਰਡ....
ਝੋਨੇ ਦੀ ਪਰਾਲੀ ਨਾ ਸਾੜਨ ਲਈ ਕਿਸਾਨ ਜਾਗਰੂਕਤਾ ਹਿੱਤ ਪ੍ਰਚਾਰ ਵੈਨਾਂ ਰਵਾਨਾ: ਡਿਪਟੀ ਕਮਿਸ਼ਨਰ   
ਅੰਮ੍ਰਿਤਸਰ 21 ਸਤੰਬਰ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਅਮਿਤ ਤਲਵਾੜ ਵੱਲੋਂ ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੇ ਹੁਕਮਾਂ ਤਹਿਤ ਝੋਨੇ ਦੀ ਕਟਾਈ ਉਪਰੰਤ ਬਚੀ ਹੋਈ ਪਰਾਲੀ ਨੂੰ ਅੱਗ ਲਾ ਕੇ ਨਾ ਸਾੜਨ ਹਿੱਤ ਕਿਸਾਨ ਜਾਗਰੂਕਤਾ ਕਰਨ ਲਈ ਪ੍ਰਚਾਰ ਵੈਨਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਪ੍ਰਚਾਰ ਵੈਨਾਂ ਸਭ ਤੋਂ ਪਹਿਲਾਂ ਝੋਨੇ ਦੀ ਅਗੇਤੀ ਕਟਾਈ ਕਰਨ ਵਾਲੇ ਬਲਾਕ ਜੰਡਿਆਲਾ ਗੁਰੂ, ਤਰਸਿੱਕਾ, ਵੇਰਕਾ, ਮਜੀਠਾ, ਰਈਆ ਅਤੇ ਅਟਾਰੀ ਵਿੱਚ ਚਲਾਈਆਂ....
ਜਿਲ੍ਹਾ ਪੱਧਰ ਟੂਰਨਾਂਮੈਟਾ ਦੀਆਂ ਤਿਆਰੀਆਂ ਦੀ ਹੋਈ ਸੁਰੂਆਤ
ਅੰਮ੍ਰਿਤਸਰ 21 ਸਤੰਬਰ : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ। ਇਸ ਖੇਡ ਮੇਲੇ ਵਿੱਚ ਵੱਖ ਵੱਖ ਪੱਧਰਾ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਸ਼੍ਰੀ ਸੁਖਚੈਨ ਸਿੰਘ ਨੇ ਦੱਸਿਆ ਕਿ ਜਿਲ੍ਹਾ ਪੱਧਰ ਤੇ ਅੰ-14,17,21, 21 ਤੋ 30, 31 ਤੋ 40 ਉਮਰ ਵਰਗ ਵਿੱਚ ਕੁੱਲ 11 ਬਾਸਕਿਟਬਾਲ, ਫੁੱਟਬਾਲ,ਹੈਂਡਬਾਲ, ਹਾਕੀ, ਖੋ-ਖੋ, ਪਾਵਰਲਿਫਟਿੰਗ, ਸੂਟਿੰਗ....
ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ ਦੀ ਨਵੀਂ ਚਾਰਜਸ਼ੀਟ ਵਿੱਚ ਹੈਰਾਨੀਜਨਕ ਖ਼ੁਲਾਸਾ....
ਫ਼ਰੀਦਕੋਟ : 16 ਸਤੰਬਰ : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਤਕਰੀਬਨ 8 ਸਾਲਾਂ ਬਾਅਦ ਵਿਸ਼ੇਸ਼ ਜਾਂਚ ਟੀਮ ਦੀ ਨਵੀਂ ਚਾਰਜਸ਼ੀਟ ਵਿੱਚ ਹੈਰਾਨੀਜਨਕ ਖ਼ੁਲਾਸਾ ਸਾਹਮਣੇ ਆਇਆ ਹੈ। ਰਿਪੋਰਟ 'ਚ ਖ਼ਦਸ਼ਾ ਜਤਾਇਆ ਗਿਆ ਕਿ ਗੋਲੀਕਾਂਡ ਮਾਮਲੇ ਦਾ ਸ਼ਿਕਾਇਤਕਰਤਾ, ਇਸ ਘਟਨਾ 'ਚ ਜ਼ਖਮੀ ਹੋਇਆ ਅਜੀਤ ਸਿੰਘ ਪੁਲਿਸ ਦੀ ਗੋਲੀ ਲੱਗਣ ਕਾਰਨ ਨਹੀਂ ਸਗੋਂ ਸਾਥੀ ਪ੍ਰਦਰਸ਼ਨਕਾਰੀ ਵੱਲੋਂ ਚਲਾਈ ਗੋਲੀ ਕਰਕੇ ਜ਼ਖਮੀ ਹੋਇਆ ਜਾਪਦਾ ਹੈ। ਇਹ ਸਨਸਨੀਖੇਜ਼ ਖ਼ੁਲਾਸਾ ਉਦੋਂ ਹੋਇਆ ਹੈ ਜਦੋਂ ਅੱਜ ਇਸ ਮਾਮਲੇ ਨੂੰ ਲੈ ਕੇ ਫਰੀਦਕੋਟ ਕੋਰਟ ਵਿੱਚ ਇੱਕ....
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਅੰਮ੍ਰਿਤਸਰ, 16 ਸਤੰਬਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ ਰਵਾਇਤ ਅਨੁਸਾਰ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ....
ਨਾਨੋਵਾਲ ਖੁਰਦ 'ਚ ਤੇਜ ਰਫਤਾਰ ਬਲੈਰੋ ਨੇ ਪਤੀ-ਪਤਨੀ ਨੂੰ ਦਰੜਿਆ, ਮੌਤ 
ਗੁਰਦਾਸਪੁਰ, 16 ਸਤੰਬਰ : ਪਿੰਡ ਨਾਨੋਵਾਲ ਖੁਰਦ ਦੇ ਕੋਲ ਇੱਕ ਤੇਜ ਰਫਤਾਰ ਬਲੈਰੋ ਨੇ ਮੋਟਰ ਸਾਈਕਲ ਸਵਾਰ ਪਤੀ ਪਤਨੀ ਨੂੰ ਸਿੱਧੀ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਪਤੀ ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ ਤੋਂ ਪ੍ਰਾਪਤ ਕੀਤੀ ਸੂਚਨਾ ਅਨੁਸਾਰ ਅਤੇ ਪਰਿਵਾਰਕ ਮੈਂਬਰਾਂ ਅਨੁਸਾਰ ਨਿਰਮਲ ਸਿੰਘ ਪੁੱਤਰ ਮੰਗਤਾ ਸਿੰਘ ਅਤੇ ਉਸਦੀ ਪਤਨੀ ਤਰਸੇਮ ਕੌਰ ਨੇੜਲੇ ਪਿੰਡ ਨਾਨੋਵਾਲ ਖੁਰਦ ਵਿੱਚ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲਿਆਂ ਦੇ ਤਪ ਸਥਾਨ ਤੋਂ ਮੱਥਾ ਟੇਕ ਕੇ ਘਰ ਪਰਤ ਰਹੇ ਸਨ ਜਦੋਂ ਉਹ....
ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਪੂਰਾ ਹਫ਼ਤਾ ਖੁੱਲ੍ਹਣਗੇ ਸੇਵਾ ਕੇਂਦਰ : ਕੈਬਨਿਟ ਮੰਤਰੀ ਈਟੀਓ
ਜੰਡਿਆਲਾ ਗੁਰੂ , 16 ਸਤੰਬਰ : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਸੇਵਾ ਕੇਂਦਰ ਦਾ ਦੌਰਾ ਕਰਦੇ ਕਿਹਾ ਕਿ ਹਜਾਰਾਂ ਲੋਕਾਂ ਵੱਲੋਂ ਸੇਵਾਵਾਂ ਪ੍ਰਾਪਤ ਕਰਨ ਲਈ ਸੇਵਾ ਕੇਂਦਰ ਵਿੱਚ ਪਹੁੰਚ ਕੀਤੀ ਜਾਂਦੀ ਹੈ ਅਤੇ ਲੋਕ ਇਥੋਂ ਸਮਾਂ ਸੀਮਾ ਅੰਦਰ ਰਹਿ ਕੇ ਸੇਵਾ ਪੂਰੀ ਹੋਣ ਦੀ ਆਸ ਰੱਖਦੇ ਹਨ, ਸੋ ਇਸ ਸਟਾਫ ਨੂੰ ਇਹ ਯਤਨ ਕਰਨੇ ਚਾਹੀਦੇ ਹਨ ਜਿਸ ਨਾਲ ਲੋਕਾਂ ਨੂੰ ਬਿਹਤਰ ਸੇਵਾ ਮਿਲ ਸਕੇ ਉਨਾਂ ਦੱਸਿਆ ਕਿ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਹੀ ਕੰਮ ਕਰਦੇ ਹਨ । ਉਨ੍ਹਾਂ ਨੇ ਦੱਸਿਆ ਕਿ....
ਜ਼ਿਲ੍ਹਾ ਸਵੀਪ ਟੀਮ ਵੱਲੋਂ ਗਰੀਨਲੈਂਡ ਇਮੀਗਰੇਸ਼ਨ ਐਡ ਆਈਲੈਟਸ ਸੈਂਟਰ ਬਟਾਲਾ ਵਿਖੇ ਵੋਟਰ ਜਾਗਰੂਕ ਕੈਂਪ
ਕੋਚਿੰਗ ਲੈ ਰਹੇ ਵਿਦਿਆਰਥੀਆਂ ਨੂੰ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਬਟਾਲਾ, 16 ਸਤੰਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ 18-19 ਸਾਲ ਦੇ ਨੌਜਵਾਨਾਂ ਦੀਆ ਵੋਟਾਂ ਬਣਾਉਣ ਲਈ ਵੋਟਰ ਰਜਿਸਟਰੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਟੀਚਾ ਵੋਟਰ ਰਜਿਸਟਰੇਸ਼ਨ ਨੂੰ 100% ਪੁਰਾ ਕਰਨਾ ਹੈ। ਇਸ ਸਬੰਧੀ ਸਮੂਹ ਪ੍ਰਿੰਸੀਪਲਾਂ/ਮੁੱਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ 18 ਸਾਲ ਤੋਂ ਵਧੇਰੇ ਉਮਰ ਦੇ ਵਿਆਦੀਆਰਥੀਆਂ ਪਾਸੋ ਫਾਰਮ ਨੰਬਰ 6 ਆਨ....
ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਮਨਾਇਆ ਗਿਆ ਕੌਮੀ ਇੰਜੀਨੀਅਰ ਦਿਵਸ
*ਇੰਜੀਨੀਅਰ ਜੀਵਨ ਦੇ ਹਰ ਖੇਤਰ ਵਿੱਚ ਨਿਭਾਉਂਦੇ ਹਨ ਮਹੱਤਵਪੂਰਣ ਭੂਮਿਕਾ:- ਪ੍ਰਿੰ: ਇੰਜ: ਬਲਵਿੰਦਰ ਸਿੰਘ* *ਇੰਜੀਨੀਅਰਾਂ ਦੇ ਯੋਗਦਾਨ ਤੋਂ ਬਿਨਾਂ ਕਿਸੇ ਵੀ ਰਾਸ਼ਟਰ ਦੀ ਤਰੱਕੀ ਨਹੀ ਸੰਭਵ:- ਇੰਜ: ਜਸਬੀਰ ਸਿੰਘ* ਬਟਾਲਾ,16 ਸਤੰਬਰ : ਪ੍ਰਿੰਸੀਪਲ ਇੰਜ: ਬਲਵਿੰਦਰ ਸਿੰਘ ਦੀ ਯੋਗ ਅਗਵਾਈ ਅਤੇ ਕੈਮੀਕਲ ਵਿਭਾਗ ਦੇ ਇੰਚਾਰਜ ਇੰਜ: ਜਸਬੀਰ ਸਿੰਘ ਦੀ ਦੇਖ ਰੇਖ ਹੇਠ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੇ ਕੈਮੀਕਲ ਵਿਭਾਗ ਵਿਖੇ ਕੌਮੀ ਇੰਜੀਨੀਅਰ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪਲੇਸਮੈਂਟ....
ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਇਸਦੀ ਸਾਂਭ ਸੰਭਾਲ ਅਤੇ ਪ੍ਰਬੰਧਨ ਦੀ ਸੁਚੱਜੀ ਵਿਧੀ ਅਪਣਾਉਣ ਲਈ ਕਿਸਾਨਾਂ ਦੇ ਸਹਿਯੋਗ ਦੀ ਬਹੁਤ ਜਰੂਰਤ : ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ 
ਬਟਾਲਾ, 16 ਸਤੰਬਰ : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵਿੱਢੀ ਮੁਹਿੰਮ ਦੀ ਗੱਲ ਕਰਦਿਆਂ ਜਸਪ੍ਰਜੀਤ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਦਾਸਪੁਰ ਨੇ ਦੱਸਿਆ ਕਿ ਸਹਿਕਾਰੀ ਖੇਤੀਬਾੜੀ ਸਭਾਵਾਂ ਦੇ ਮੈਂਬਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵਲੋ ਕਿਸਾਨਾਂ ਦੀ ਮਦਦ ਲਈ ਰਵਾਇਤੀ ਦਰਾਂ ਤੇ ਸਰਫੇਸ ਸੀਡਰ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਜ਼ਮੀਨ ਵਿੱਚ ਹੀ....
ਪੰਜਾਬ ਸਰਕਾਰ ਕਿਸਾਨਾਂ ਦੀ ਬੇਹਤਰੀ ਲਈ ਵਚਨਬੱਧ : ਕੈਬਨਿਟ ਮੰਤਰੀ ਭੁੱਲਰ
ਡਿਪਟੀ ਕਮਿਸ਼ਨਰ ਸੀ੍ ਸੰਦੀਪ ਕੁਮਾਰ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਦੁਆਇਆ ਪ੍ਰਣ ਹਾੜੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਸਬੰਧੀ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕੈਂਪ ਤਰਨ ਤਾਰਨ, 16 ਸਤੰਬਰ : ਹਾੜੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸ੍ਰੀ ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹਾ ਤਰਨਤਾਰਨ ਵੱਲੋਂ ਸਥਾਨਕ ਆਰ. ਕੇ. ਰਿਜ਼ੌਰਟ ਵਿਖੇ ਸੀਡੀਪੀ ਸਕੀਮ ਤਹਿਤ ਜ਼ਿਲ੍ਹਾ ਪੱਧਰੀ....
ਪੁਲਿਸ ਨੇ ਇੱਕ ਵੱਡੇ ਸੈਕਸਟੋਰਸ਼ਨ ਅਤੇ ਆਨਲਾਈਨ ਧੋਖਾਧੜੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼, ਮੁੱਖ ਦੋਸ਼ੀ ਕਾਬੂ, 2.5 ਲੱਖ ਦੀ ਨਕਦੀ, ਤਿੰਨ ਪੀਓਐਸ਼ ਮਸ਼ੀਨਾਂ ਕੀਤੀਆਂ ਜ਼ਬਤ
ਸਾਈਬਰ ਕ੍ਰਾਈਮ ਅੰਤਰਰਾਜੀ ਗਿਰੋਹ ਤੇ ਪਠਾਨਕੋਟ ਪੁਲਿਸ ਦੀ ਵੱਡੀ ਕਾਰਵਾਈ ਜਾਰੀ ਐਸਐਸਪੀ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਅਤੇ ਸੋਸ਼ਲ ਮੀਡੀਆ ਤੇ ਅਣਪਛਾਤੇ ਵਿਅਕਤੀਆਂ ਦੀਆਂ ਫਰੈਂਡ ਬੇਨਤੀਆਂ ਨੂੰ ਸਵੀਕਾਰ ਕਰਨ ਤੋਂ ਬਚਣ ਦੀ ਅਪੀਲ ਕੀਤੀ ਪਠਾਨਕੋਟ, 15 ਸਤੰਬਰ : ਇੱਕ ਮਹੱਤਵਪੂਰਨ ਸਫਲਤਾ ਵਿੱਚ, ਪਠਾਨਕੋਟ ਪੁਲਿਸ ਨੇ ਇੱਕ ਵਿਆਪਕ ਸੈਕਸਟੋਰਸ਼ਨ ਅਤੇ ਔਨਲਾਈਨ ਧੋਖਾਧੜੀ ਦੇ ਰੈਕੇਟ ਨੂੰ ਅੰਜਾਮ ਦੇਣ ਵਾਲੇ ਇੱਕ ਮਾਸਟਰਮਾਈਂਡ ਨੂੰ ਗ੍ਰਿਫਤਾਰ ਕੀਤਾ ਕਰਕੇ ਉਸਦੇ ਖਤਰਨਾਕ ਨੈਟਵਰਕ ਦਾ....
ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਵਾਤਾਵਰਣ ਨੂੰ ਸਵੱਛ ਰੱਖਣ ਅਤੇ  ਸਿਹਤਮੰਦ ਭਵਿੱਖ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ
ਕਿਹਾ- ਹਾਟ ਸਪਾਟ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾਉਣ ਵਾਲੇ ਪਿੰਡਾਂ ਨੂੰ 1 ਲੱਖ ਰੁਪਏ ਦੀ ਦਿੱਤੀ ਜਾਵੇਗੀ ਵਿਸ਼ੇਸ਼ ਗ੍ਰਾਂਟ ਬਟਾਲਾ, 15 ਸਤੰਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਜ਼ਿਲ੍ਹੇ ਦੇ ਹਾਟ-ਸਪਾਟ ਪਿੰਡਾਂ ਵਿੱਚ, ਜਿਹੜੇ ਕਿਸਾਨ ਇਸ ਵਾਰ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ, ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸਦੇ ਨਾਲ ਹੀ ਜ਼ਿਲ੍ਹੇ ਦੇ 55 ਹਾਟ-ਸਪਾਟ....
ਝੋਨੇ ਦੀ ਪਰਾਲੀ ਨੂੰ  ਖੇਤ ਵਿਚ  ਸੰਭਾਲਣ ਨਾਲ ਖੇਤਾਂ ਦੀ ਮਿੱਟੀ ਦੀ ਸਿਹਤ ਵਿਚ ਸੁਧਾਰ ਹੁੰਦਾ ਹੈ :ਜ਼ਿਲਾ ਸਿਖਲਾਈ ਅਫਸਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚਲਾਈ ਮੁਹਿੰਮ ਤਹਿਤ ਬਟਾਲਾ ਵਿੱਚ ਕਿਸਾਨ ਜਾਗਰੁਕਤਾ ਕੈਂਪ ਬਟਾਲਾ, 15 ਸਤੰਬਰ : ਡਾ.ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਦਫਤਰ ਬਲਾਕ ਖੇਤੀਬਾੜੀ ਅਫ਼ਸਰ ਬਟਾਲਾ ਦੇ ਵਿੱਚ ਬਲਾਕ ਪੱਧਰੀ....