ਮਾਝਾ

ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਅੱਗ ਤੋ ਬਚਾਅ ‘ਤੇ “ਕੈਂਪ ਤੇ ਡਰਿਲ”
ਬਟਾਲਾ, 12 ਸਤੰਬਰ : ਜਗਤ ਗੁਰੁ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਸ਼ੁਭ ਵਿਆਹ ਦੀ ਯਾਦ ਵਿਚ “ਵਿਆਹ-ਪੁਰਬ” (ਸਲਾਨਾ ਜੋੜ ਮੇਲਾ) ਮੌਕੇ ਸੰਗਤਾਂ ਦੇ ਭਾਰੀ ਇੱਕਠ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ ਅਤੇ ਕਮਿਸ਼ਨਰ ਨਗਰ ਨਿਗਮ-ਕਮ- ਡਿਪਟੀ ਕੰਟਰੋਲਰ ਸਿਵਲ ਡਿਫੈਂਸ ਡਾ. ਸ਼ਾਇਰੀ ਭੰਡਾਰੀ ਬਟਾਲਾ ਦੀ ਹਦਾਇਤਾਂ ਅਨੁਸਾਰ ਦਫ਼ਤਰ ਫਾਇਰ ਬ੍ਰਿਗੇਡ ਬਟਾਲਾ ਤੇ ਵਾਰਡਨ ਸਰਵਿਸ ਸਿਵਲ ਡਿਫੈਂਸ ਵਲੋ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ “ਅੱਗ ਤੋ ਬਚਾਅ....
ਡਾ ਸ਼ਾਇਰੀ ਭੰਡਾਰੀ ਐਸਡੀਐਮ ਬਟਾਲਾ ਵੱਲੋਂ ਲੋਕਾਂ ਨੂੰ ਜੀਰੋ ਵੇਸਟ ਜਨਰੇਟਿਡ ਮੇਲਾ ਮਨਾਉਣ ਦੀ ਅਪੀਲ
ਬਟਾਲਾ, 12 ਸਤੰਬਰ : ਜਗਤ ਗੁਰੂ ਸ਼੍ਰੀ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ 22 ਸਤੰਬਰ ਨੂੰ ਵਿਆਹ ਪੁਰਬ ਦੇ ਸਬੰਧ ਵਿੱਚ ਨਗਰ ਨਿਗਮ ਬਟਾਲਾ ਪੱਬਾਂ ਭਾਰ ਹੈ ਅਤੇ ਬਾਬੇ ਦੇ ਵਿਆਹ ਦੌਰਾਨ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਜਾ ਰਹੇ ਹਨ। ਕਮਿਸ਼ਨਰ ਨਗਰ ਨਿਗਮ ਬਟਾਲਾ, ਡਾ ਸ਼ਾਇਰੀ ਭੰਡਾਰੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ....
ਸਰਕਾਰ ਨੇ ਅਧਿਆਪਕਾਂ ਦੇ ਮਾਨ-ਸਨਮਾਨ ਨੂੰ ਬਹਾਲ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਇਆ : ਵਿਧਾਇਕ ਕਲਸੀ
ਸਿੱਖਿਆ ਵਿਭਾਗ ਵਲੋਂ ਟੀਚਰ ਆਫ਼ ਦਿ ਵੀਕ ਮੁਹਿੰਮ ਸ਼ੁਰੂ ਬਟਾਲਾ, 12 ਸਤੰਬਰ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸਫਲ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕਾਂ ਦੇ ਮਾਨ-ਸਨਮਾਨ ਨੂੰ ਬਹਾਲ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਇਆ ਹੈ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਟੀਚਰ ਆਫ਼ ਦਿ ਵੀਕ ਮੁਹਿੰਮ....
ਸਰਕਾਰੀ ਦਫ਼ਤਰਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਮੀਟਿੰਗ ਤਰਨ ਤਾਰਨ, 12 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੌਕੇ ਸ੍ਰੀ ਸਤਨਾਮ ਸਿੰਘ ਜ਼ਿਲ੍ਹਾ ਪ੍ਰਧਾਨ ਫਰੀਡਮ ਫਾਈਟਰ ਉੱਤਰਾ ਅਧਿਕਾਰੀ ਸੰਸਥਾ ਪੰਜਾਬ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਮੀਟਿੰਗ ਨੰੁ ਸੰਬੋਧਨ....
ਅਕਾਲੀ ਦਲ ਦੇ ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ ਪ੍ਰਧਾਨਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
ਅੰਮ੍ਰਿਤਸਰ, 11 ਸਤੰਬਰ : ਅਕਾਲੀ ਦਲ ਦੇ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਦਿਹਾਤੀ ਪ੍ਰਧਾਨ ਗੁਰਸ਼ਰਨ ਸਿੰਘ ਸਿੰਘ ਛੀਨਾ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਦੋਵਾਂ ਆਗੂਆਂ ਵੱਲੋਂ ਭੇਜੀ ਗਈ ਅਸਤੀਫੇ ਦੀ ਚਿੱਠੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਉੱਪਰ ਭੇਦ ਭਾਵ ਕਰਨ ਦੇ ਦੋਸ਼ ਲਾਏ ਗਏ ਹਨ। ਗੁਰ ਪ੍ਰਤਾਪ ਸਿੰਘ ਟਿੱਕਾ ਨੇ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਹੁਣ ਵਪਾਰਕ ਅਤੇ ਸਵਾਰਥੀ ਸੋਚ ਵਾਲੇ ਵਿਅਕਤੀਆਂ ਦੇ ਹੱਥ ਹੈ ਅਤੇ ਪੰਥਕ....
ਬੀ.ਐਸ.ਐਫ਼. ਦੇ ਜਵਾਨਾਂ ਨੂੰ ਤਲਾਸ਼ੀ ਮੁਹਿੰਮ ਦੌਰਾਨ 6 ਕਰੋੜ ਕੀਮਤ ਦੀ ਹੈਰੋਇਨ ਮਿਲੀ
ਤਰਨਤਾਰਨ, 11 ਸਤੰਬਰ : ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਬੀ.ਐਸ.ਐਫ਼. ਦੀ 101 ਬਟਾਲੀਅਨ ਦੇ ਜਵਾਨਾਂ ਨੇ ਸ਼ੱਕੀ ਹੈਰੋਇਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਸਰਹੱਦੀ ਚੌਕੀ ਟੀ-ਬੰਧ ਅਧੀਨ ਪੈਂਦੀ ਕੰਡਿਆਲੀ ਤਾਰ ਨਜ਼ਦੀਕ ਪਾਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਇਕ ਪਲਾਸਟਿਕ ਦੀ ਬੋਤਲ ਬਰਾਮਦ ਕੀਤੀ ਹੈ, ਜਿਸ ’ਚੋਂ ਇਕ ਕਿਲੋ 300 ਗ੍ਰਾਮ ਹੈਰੋਇਨ ਮਿਲੀ ਹੈ। ਪਿੰਡ ਮਹਿੰਦੀਪੁਰ ਨੇੜਿਉਂ ਮਿਲੀ ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਕਰੀਬ....
ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨ ਸਿਖਲਾਈ ਕੈਂਪ
ਬਟਾਲਾ, 11 ਸਤੰਬਰ : ਡਾ.ਹਿਮਾਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਤੇ ਸੁਚੱਜੀ ਸਾਂਭ-ਸੰਭਾਲ ਸਬੰਧੀ ਪਿੰਡ ਢਡਿਆਲਾ ਨੱਤ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।....
ਨਗਰ ਨਿਗਮ ਬਟਾਲਾ ਦੀ ਟੀਮ ਨੇ ਖੜ੍ਹੇ ਪਾਣੀ ਵਿਚ ਲਾਰਵਾ ਮਿਲਣ ਤੇ ਕੱਟੇ 7 ਚਲਾਨ 
ਬਟਾਲਾ, 11 ਸਤੰਬਰ : ਨਗਰ ਨਿਗਮ ਬਟਾਲਾ ਵਲੋਂ ਚਿਕਣਗੁਣੀਆਂ ਤੇ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ -ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਡਾ. ਸਾਇਰੀ ਭੰਡਾਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਿਕਣ ਗੁਣੀਆਂ ਤੇ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਸ਼ਹਿਰ ਅੰਦਰ ਫੋਗਿੰਗ ਕਰਵਉਣ ਦੇ ਨਾਲ-ਨਾਲ ਜਿਨਾਂ ਇਲਾਕਿਆਂ ਵਿੱਚ ਪਿਛਲੇ ਸਾਲ ਡੇਂਗੂ ਦੇ ਕੇਸ ਪਾਏ ਗਏ ਸਨ, ਉਸ ਖੇਤਰ ਵੱਲ ਹੋਰ ਵਿਸ਼ੇਸ ਤਵੱਜੋਂ....
ਨਗਰ ਨਿਗਮ ਬਟਾਲਾ ਵੱਲੋਂ ਡੇਂਗੂ ਦੀ ਰੋਕਥਾਮ ਲਈ ਗਤੀਵਿਧੀਆਂ ਜਾਰੀ
ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਫੋਗਿੰਗ ਕਰਵਾਈ ਜਾ ਰਹੀ ਹੈ ਬਟਾਲਾ, 11 ਸਤੰਬਰ : ਡਾ ਸ਼ਾਇਰੀ ਭੰਡਾਰੀ,ਐਸਡੀਐਮ-ਕਮ-ਗਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੱਸਿਆ ਕਿ ਨਗਰ ਨਿਗਮ ਬਟਾਲਾ ਵਲੋਂ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਗਤੀਵਿਧੀਆ ਜਾਰੀ ਹਨ ਅਤੇ ਸ਼ਹਿਰ ਅੰਦਰ ਲਗਾਤਾਰ ਵੱਖ ਵੱਖ ਖੇਤਰਾਂ ਵਿੱਚ ਫੋਗਿੰਗ ਕਰਵਾਈ ਜਾ ਰਹੀ ਹੈ। ਅੱਜ ਭਾਈਆਂ ਦੀ ਗਲੀ, ਵਿਸ਼ਵਕਰਮਾ ਰੋਡ, ਗੁਰੂ ਨਾਨਕ ਕਾਲੋਨੀ, ਨੇੜੇ ਕਾਦੀਆਂ ਚੂੰਗੀ ਆਦਿ ਵਿਖੇ ਫੋਗਿੰਗ ਕਰਵਾਈ ਗਈ। ਕਮਿਸ਼ਨਰ ਕਾਰਪੋਰੇਸ਼ਨ....
ਡਿਪਟੀ ਕਮਿਸ਼ਨਰ ਵੱਲੋਂ  ਸਬ ਡਵੀਜ਼ਨ ਖਡੂਰ ਸਾਹਿਬ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਲਗਾਏ ਗਏ ਕਲੱਸਟਰ ਅਤੇ ਨੋਡਲ ਅਫਸਰਾਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 11 ਸਤੰਬਰ : ਡਿਪਟੀ ਕਮਿਸ਼ਨਰ ਤਰਨਤਾਰਨ ਸ਼ੀ੍ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਕਾਰਨ ਵਿਖੇ ਸਬ ਡਵੀਜ਼ਨ ਖਡੂਰ ਸਾਹਿਬ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਲਗਾਏ ਗਏ ਕਲੱਸਟਰ ਅਤੇ ਨੋਡਲ ਅਫਸਰਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸੀ੍ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸੀ੍ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸੀ੍ ਦੀਪਕ ਭਾਟੀਆ ਅਤੇ ਮੁੱਖ ਖੇਤੀਬਾੜੀ ਅਫ਼ਸਰ ਸੀ੍ ਹਰਪਾਲ ਸਿੰਘ ਪੰਨੂ ਤੋਂ ਇਲਾਵਾ ਸਬੰਧਿਤ ਅਧਿਕਾਰੀ....
ਗੁਰਦੁਆਰਾ ਕਮੇਟੀਆਂ ਵੱਲੋਂ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਨੂੰ 12 ਲੱਖ 75 ਹਜ਼ਾਰ ਰੁਪਏ ਭੇਟ
ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਸਕੱਤਰ ਨੂੰ ਸੌਂਪਿਆ ਚੈੱਕ ਅੰਮ੍ਰਿਤਸਰ, 11 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੀਆਂ ਜਾ ਰਹੀਆ ਸੇਵਾਵਾਂ ਵਿਚ ਸਹਿਯੋਗ ਪਾਉਂਦਿਆਂ ਵੱਖ-ਵੱਖ ਲੋਕਲ ਗੁਰਦੁਆਰਾ ਕਮੇਟੀਆਂ ਵੱਲੋਂ 12 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਗੁਰਦੁਆਰਾ ਸਾਹਿਬਾਨ ਵੱਲੋਂ ਇਸ ਰਾਸ਼ੀ ਦੇ ਚੈੱਕ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਜੱਜ ਸ. ਦਲਬੀਰ ਸਿੰਘ ਮਾਹਲ ਅਤੇ ਸ. ਗੁਰਦੇਵ ਸਿੰਘ ਸੋਹਲ....
ਬਟਾਲਾ ਪੁਲਿਸ ਨੇ 3 ਪਿਸਟਲ, 3 ਮੈਗਜ਼ੀਨ, 11 ਜਿੰਦਾ ਕਾਰਤੂਸ ਤੇ ਗੱਡੀ ਸਮੇਤ 5 ਗੈਂਗਸਟਰ ਕੀਤੇ ਕਾਬੂ
ਬਟਾਲਾ, 10 ਸਤੰਬਰ : ਬਟਾਲਾ ਪੁਲਿਸ ਵਲੋਂ ਡੇਰਾ ਬਾਬਾ ਨਾਨਕ ਦੇ ਕਾਹਲਾਂਵਾਲੀ ਚੌਂਕ ਵਿੱਚ ਗੈਂਗਸਟਰਾਂ ਨਾਲ ਹੋਈ ਮੁੱਠਭੇੜ ਦੌਰਾਨ ਹੋਈ ਫਾਇਰਿੰਗ ਵਿੱਚ ਇਕ ਗੈਂਗਸਟਰ ਜੋ ਜ਼ਖਮੀ ਹੋਇਆ ਸੀ, ਉਸ ਸਮੇਤ 5 ਗੈਂਗਸਟਰ ਕਾਬੁ ਕੀਤੇ ਗਏ ਜਿਹਨਾਂ ਕੋਲੋ 3 ਪਿਸਟਲ,3 ਮੈਗਜ਼ੀਨ ,11 ਜਿੰਦਾ ਕਾਰਤੂਸ ਸਮੇਤ ਇਕ ਗੱਡੀ ਵੀ ਕਾਬੂ ਕੀਤੇ ਗਏ। ਪਕੜੇ ਗਏ ਪੰਜਾਂ ਹੀ ਗੈਂਗਸਟਰਾਂ ਤੇ ਪਹਿਲਾ ਕੁੱਲ 11 ਕੇਸ ਦਰਜ ਹਨ ਅਤੇ ਪੁਲਿਸ ਨੂੰ ਕਾਫੀ ਸਮੇਂ ਤੋਂ ਲੋੜੀਂਦੇ ਸੀ। ਬਟਾਲਾ ਪੁਲਿਸ ਦੇ ਡੀ ਐਸ ਪੀ ਮਨਿਦਰ ਪਾਲ ਸਿੰਘ ਨੇ ਪੁਲਿਸ....
ਵਿਆਹ ਪੁਰਬ ਸਮਾਗਮ ਵਿੱਚ ਸੰਗਤਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ : ਵਿਧਾਇਕ ਕਲਸੀ
ਸ਼ਹਿਰ ਅੰਦਰ ਤਿਆਰੀਆਂ ਤੇਜ਼ੀ ਨਾਲ ਜਾਰੀ ਬਟਾਲਾ, 9 ਸਤੰਬਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ (ਜੋੜ ਮੇਲਾ) ਜੋ ਕਿ 22 ਸਤੰਬਰ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਦੀ ਤਿਆਰੀ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਗੱਲ ਕਰਦਿਆਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਦੇਸ਼-ਵਿਦੇਸ਼ ਵਿੱਚੋਂ ਆਉਣ ਵਾਲੀਆਂ ਸੰਗਤਾਂ ਦੀ....
ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿੱਚ ਲਿਆ ਇੱਕ ਹੋਰ ਅਹਿਮ ਫੈਸਲਾ
ਹੁਣ ਸਰਕਾਰੀ ਹਸਪਤਾਲਾਂ ਵਿੱਚ ਚੱਲਦੀਆਂ ਕ੍ਰਿਸ਼ਨਾ ਲੈਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਉਨ੍ਹਾਂ ਪਰਿਵਾਰਕ ਮੈਂਬਰਾਂ ਦੇ ਹੋਣਗੇ ਮੁਫ਼ਤ ਟੈਸਟ - ਰਮਨ ਬਹਿਲ ਗੁਰਦਾਸਪੁਰ, 9 ਸਤੰਬਰ : ਸੂਬਾ ਵਾਸੀਆਂ ਨੂੰ ਸਸਤੀਆਂ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਯਤਨਾਂ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਕ੍ਰਿਸ਼ਨਾ ਡਾਇਗਨੋਜ਼ ਲਿਮਟਿਡ ਵੱਲੋਂ ਚਲਾਈਆਂ ਜਾ ਰਹੀਆਂ ਕ੍ਰਿਸ਼ਨਾ ਲੈਬ ਵੱਲੋਂ ਹੁਣ ਸਰਕਾਰੀ ਮੁਲਾਜ਼ਮ, ਪੈਨਸ਼ਨਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ....
ਨੈਸ਼ਨਲ ਲੋਕ ਅਦਾਲਤ ਵਿੱਚ 4324 ਕੇਸਾਂ ਦਾ ਹੋਇਆ ਨਿਪਟਾਰਾ ਅਤੇ 242092281 ਰੁਪਏ ਦੀ ਰਕਮ ਦੇ ਅਵਾਰਡ ਪਾਸ ਹੋਏ
ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਕਰਵਾਏ ਗਏ ਕੇਸਾਂ ਦੇ ਫੈਸਲੇ ਲੋਕਾਂ ਦਾ ਸਮਾਂ ਤੇ ਧੰਨ ਬਚਾਉਣ ਦੇ ਨਾਲ ਦੁਸ਼ਮਣੀ ਵੀ ਖਤਮ ਕਰਦੀਆਂ ਹਨ ਲੋਕ ਅਦਾਲਤਾਂ - ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਦਾਸਪੁਰ, 9 ਸਤੰਬਰ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ....