ਮਾਝਾ

ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ
ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ ਗੁਰਦਾਸਪੁਰ, 4 ਸਤੰਬਰ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਸਤੰਬਰ 2023 ਨੂੰ ਲਗਾਈ ਜਾ ਰਹੀ ਹੈ। 9 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਜਿੰਦਰ ਅਗਰਵਾਲ, ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ....
ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,68,709 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 25 ਕਰੋੜ 30 ਲੱਖ 63 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹ¨ਲਤ ਤਰਨ ਤਾਰਨ 04 ਸਤੰਬਰ : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਅਗਸਤ, 2023 ਦੌਰਾਨ ਜ਼ਿਲਾ ਤਰਨਤਾਰਨ ਦੇ 1,68,709 ਯੋਗ ਲਾਭਪਾਤਰੀਆਂ ਨੂੰ 25 ਕਰੋੜ 30 ਲੱਖ 63 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ....
ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ  ਬਲਾਕ ਪੱਟੀ ਵਿੱਚ “ਯੂਥ ਡਾਇਲਾਗ–ਇੰਡੀਆ 2047” ਸਬੰਧੀ ਪ੍ਰੋਗਰਾਮ ਦਾ ਆਯੋਜਨ
ਤਰਨ ਤਾਰਨ, 04 ਸਤੰਬਰ : ਯੁਵਾ ਮਾਮਲਿਆਂ ਅਤੇ ਖੇਡਾਂ ਦਾ ਮੰਤਰਾਲਾ ਅਤੇ ਇਸਦੀ ਖੁਦਮੁਖਤਿਆਰ ਸੰਸਥਾ ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋ ਦੇਸ਼ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਮਿਊਨਿਟੀ ਬੇਸਡ ਆਰਗੇਨਾਈਜ਼ੇਸ਼ਨਾਂ ਰਾਹੀਂ “ਯੂਥ ਡਾਇਲਾਗ–ਇੰਡੀਆ 2047” ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ ਜ਼ਿਲ੍ਹਾ ਤਰਨਤਾਰਨ ਦੇ ਬਲਾਕ ਪੱਟੀ ਦੀ ਨੌਜਵਾਨ ਮੰਡਲੀ ਬਾਬਾ ਦਾਰਾ ਮੱਲ ਵੈਲਫੇਅਰ ਸੁਸਾਇਟੀ ਦੇ ਸਹਿਜੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ....
ਕੈਬਨਿਟ ਮੰਤਰੀ ਕਟਾਰੂਚੱਕ ਨੇ ਮਲਿਕਪੁਰ ਚੋਕ ਤੋਂ ਇੱਟੀ ਰੋਡ ਚੌਂਕ ਤੱਕ ਲਿੰਕ ਸੜਕ ਦੇ ਮੁੜ ਨਿਰਮਾਣ ਕਾਰਜ ਦਾ ਰੱਖਿਆ ਨੀਹ ਪੱਥਰ 
ਪਠਾਨਕੋਟ, 04 ਸਤੰਬਰ : ਪੰਜਾਬ ਸਰਕਾਰ ਵੱਲੋਂ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਇਸ ਦੇ ਚਲਦਿਆਂ ਜਿਲ੍ਹਾ ਪਠਾਨਕੋਟ ਵਿਸੇਸ ਤੋਰ ਤੇ ਵਿਧਾਨ ਸਭਾ ਹਲਕਾ ਭੋਆ ਦੇ ਲਈ ਬਹੁਤ ਸਾਰੀਆਂ ਸੋਗਾਤਾਂ ਵੰਡੀਆਂ ਜਾ ਰਹੀਆਂ ਹਨ ਅੱਜ ਜਨ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਮਲਿਕਪੁਰ ਵਿਖੇ ਕਰੀਬ 74 ਲੱਖ ਰੁਪਏ ਦੀ ਲਾਗਤ ਨਾਲ ਮਲਿਕਪੁਰ ਚੋਕ ਤੋਂ ਇੱਟੀ ਰੋਡ ਚੌਂਕ ਤੱਕ ਰਿਪੇਅਰ ਵਰਕ ਸੁਰੂ ਕੀਤੇ ਗਏ ਹਨ ਅਤੇ ਜਲਦੀ ਹੀ ਸੜਕਾਂ ਦਾ....
ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ ਕਿਸਾਨ ਮੇਲਾ 12 ਸਤੰਬਰ ਨੂੰ ਲੱਗੇਗਾ
ਬਟਾਲਾ, 4 ਸਤੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਕੇਂਦਰ, ਗੁਰਦਾਸਪੁਰ ਵਿਖੇ 12 ਸਤੰਬਰ, 2023 ਨੂੰ ‘ਖੇਤਰੀ ਕਿਸਾਨ ਮੇਲਾ’ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਕੇਂਦਰ ਦੇ ਨਿਰਦੇਸ਼ਕ ਡਾ ਭੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕੀਤੀਆਂ ਨਵੀਆਂ ਸਿਫਾਰਿਸ਼ਾ ਅਤੇ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਮੇਲੇ ਵਿਚ ਮਾਹਿਰਾਂ ਵੱਲੋਂ ਖੇਤੀ ਨੂੰ ਦਰਪੇਸ਼....
ਵਿਧਾਇਕ ਕਲਸੀ ਵਲੋਂ ਵਿਆਹ ਪੁਰਬ ਦੇ ਸਬੰਧ ਵਿੱਚ ਧਾਰਮਿਕ ਜਥੇਬੰਦੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ
ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਏ ਜਾਣਗੇ-ਵਿਧਾਇਕ ਸ਼ੈਰੀ ਕਲਸੀ ਬਟਾਲਾ, 4 ਸਤੰਬਰ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਚੱਲ ਰਹੀਆਂ ਤਿਆਰੀਆਂ ਦੇ ਸਬੰਧ ਵਿੱਚ ਅੱਜ ਬਟਾਲਾ ਦੇ ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਧਾਰਮਿਕ ਜਥੇਬੰਦੀਆਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਾ. ਸ਼ਾਇਰੀ ਭੰਡਾਰੀ ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਗੁਰਪ੍ਰੀਤ ਸਿੰਘ ਐਸ.ਪੀ....
ਵਿਧਾਇਕ ਸ਼ੈਰੀ ਕਲਸੀ ਨੇ ਕਾਹਨੂੰਵਾਨ ਚੋਂਕ ਤੇ ਕੀਤੇ ਜਾ ਰਹੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ
ਬਟਾਲਾ, 4 ਸਤੰਬਰ : ਵਿਆਹ ਪੁਰਬ ਸਮਾਗਮਾਂ ਦੇ ਸਬੰਧ ਵਿੱਚ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਵਿਆਹ ਪੁਰਬ ਸਮਾਗਮ ਦੇ ਸਬੰਧ ਵਿੱਚ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਵਲੋ ਕੀਤੀਆਂ ਜਾ ਰਹੀਆਂ ਤਿਆਰੀਆਂ ਤਹਿਤ ਕਾਹਨੂੰਵਾਨ ਚੌਂਕ ਸੜਕ ਤੇ ਪੈ ਰਹੀ ਲੁੱਕ ਦਾ ਜਾਇਜ਼ਾ ਲਿਆ ਗਿਆ ਤੇ ਅਧਿਕਾਰੀਆਂ ਨੂੰ ਕੰਮ ਗੁਣਵੱਤਾ ਭਰਪੂਰ....
ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਬਟਾਲਾ ਵਲੋਂ ਸ਼ਹਿਰ ਵਾਸੀਆਂ ਨੂੰ ਅਪੀਲ
ਕਿਸੇ ਗਲੀ-ਮੁਹੱਲੇ ਵਿੱਚ ਸੀਵਰੇਜ ਹੋਦੀ/ਸਲੈਬ ਦਾ ਕੋਈ ਢੱਕਣ ਖੁੱਲ੍ਹਾਂ ਜਾਂ ਟੁੱਟਾ ਹੈ ਤਾਂ ਇਸ ਦੀ ਜਾਣਕਾਰੀ ਜਾਂ ਸ਼ਿਕਾਇਤ 84275-66323 ਤੇ ਨੋਟ ਜਾਂ ਵੱਟਸਐਪ ਰਾਹੀਂ ਸੂਚਿਤ ਕੀਤਾ ਜਾਵੇ ਬਟਾਲਾ, 4 ਸਤੰਬਰ : ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਬਟਾਲਾ ਵੱਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਿਤੀ 22 ਸਤੰਬਰ 2023 ਨੂੰ ਬੜੀ ਧੂਮ-ਧਾਮ ਅਤੇ ਸ਼ਰਧਾ ਭਵਾਨਾ ਨਾਲ ਮਨਾਇਆ ਜਾ ਰਿਹਾ ਹੈ। ਇਸ....
ਤਰਨਤਾਰਨ ਸੀਆਈਏ ਨੇ ਹੈਰੋਇਨ ਅਤੇ 1 ਕਰੋੜ ਦੀ ਨਕਦੀ ਸਮੇਤ 6 ਨੂੰ ਕੀਤਾ ਕਾਬੂ 
ਤਰਨਤਾਰਨ, 04 ਸਤੰਬਰ : ਤਰਨਤਾਰਨ ਪੁਲਿਸ ਸੀਆਈਏ ਸਟਾਫ ਨੇ 7 ਮੈਂਬਰੀ ਗਿਰੋਹ ਦੇ 6 ਮੈਂਬਰਾਂ ਕੋਲੋਂ 1 ਕਿਲੋ 200 ਗ੍ਰਾਮ ਹੈਰੋਇਨ, 1 ਪਿਸਤੌਲ-315, 1 ਕਾਰਤੂਸ, 1 ਕਰੋੜ ਰੁਪੈ ਦੀ ਭਾਰਤੀ ਕਰੰਸੀ, 1 ਮੋਟਰਸਾਈਕਲ ਅਤੇ 2 ਐਕਟਿਵਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਥਾਦਾ ਸਦਰ ਪੁਲਿਸ ਤਰਨਤਾਰਨ ਵਿੱਚ ਕੇਸ ਦਰਜ ਕਰਕੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀ.ਆਈ.ਏ. ਸਟਾਫ਼ ਤਰਨਤਾਰਨ ਦੀ ਪੁਲਿਸ ਨੇ ਕਾਰਵਾਈ ਕਰਦਿਆਂ....
ਸਰਕਾਰ ਵੱਲੋਂ ਪਰਾਲੀ ਸਾਂਭਣ ਲਈ ਸਰਫ਼ੇਸ ਸੀਡਰ ਮਸ਼ੀਨ ਸਬਸਿਡੀ 'ਤੇ ਉੱਪਲਬਧ ਕਰਵਾਉਣ ਵਾਸਤੇ ਆਨਲਾਈਨ ਪੋਰਟਲ ਰਾਹੀਂ ਅਰਜ਼ੀਆਂ ਦੀ ਮੰਗ-ਡਿਪਟੀ ਕਮਿਸ਼ਨਰ
ਬਿਨੈ ਪੱਤਰ ਦੇਣ ਦੀ ਆਖ਼ਰੀ ਮਿਤੀ 10 ਸਤੰਬਰ, 2023 ਤਰਨ ਤਾਰਨ, 03 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼ੀ੍ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਅਤੇ ਪੰਜਾਬ ਸਰਕਾਰ ਵੱਲੋਂ ਪਰਾਲੀ ਸਾਂਭਣ ਲਈ ਸਰਫ਼ੇਸ ਸੀਡਰ ਮਸ਼ੀਨ ਸਬਸਿਡੀ 'ਤੇ ਉਪਲਬਧ ਕਰਵਾਉਣ ਵਾਸਤੇ ਆਨਲਾਈਨ ਪੋਰਟਲ agrimachinerypb.com ਰਾਹੀਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਬਿਨੈ ਪੱਤਰ ਦੇਣ ਦੀ ਆਖ਼ਰੀ ਮਿਤੀ 10 ਸਤੰਬਰ, 2023 ਹੈ, ਉਹਨਾਂ ਦੱਸਿਆ ਕਿ ਅਰਜ਼ੀਆਂ ਦੇਣ ਲਈ....
ਖੇੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਅਧੀਨ ਬਲਾਕ ਖਡੂਰ ਸਾਹਿਬ ਦੇ ਖੇਡ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਵਿੰਡ ਵਿਖੇ ਸ਼ਾਨੋ ਸੌਕਤ ਨਾਲ ਸ਼ੁਰੂ
ਵਿਧਾਇਕ ਸ੍ਰ. ਦਲਬੀਰ ਸਿੰਘ ਟੌਂਗ ਵੱਲੋਂ ਕੀਤਾ ਗਿਆ ਖੇਡਾਂ ਦਾ ਰਸਮੀਂ ਉਦਘਾਟਨ ਤਰਨ ਤਾਰਨ, 03 ਸਤੰਬਰ : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਅਧੀਨ ਜਿਲਾ ਤਰਨ ਤਾਰਨ ਵਿੱਚ ਬਲਾਕ ਪੱਧਰੀ ਖੇਡਾਂ ਦਾ ਅਗਲਾ ਪੜਾਅ ਬਲਾਕ ਖਡੂਰ ਸਾਹਿਬ ਵਿਖੇ ਸ.ਸ.ਸ.ਸ.ਮੀਆਂਵਿੰਡ ਵਿੱਚ ਅੱਜ ਨੂੰ ਸ਼ਾਨੋ ਸੌਕਤ ਨਾਲ ਸ਼ੁਰੂ ਹੋਇਆ। ਇਸ ਬਲਾਕ ਵਿੱਚ ਖੇਡਾਂ ਦਾ ਉਦਘਾਟਨ ਹਲਕਾ ਵਿਧਾਇਕ ਸ੍ਰ. ਦਲਬੀਰ ਸਿੰਘ ਟੌਂਗ ਹਲਕਾ ਬਾਬਾ ਬਕਾਲਾ ਵੱਲੋਂ ਕੀਤਾ ਗਿਆ। ਖੇਡਾਂ ਦਾ ਉਦਘਾਟਨ ਕਰਦੇ ਸਮੇਂ....
ਪਿੰਡ ਭੁੰਬਲੀ ਦੀ ਛਿੰਝ ਅਤੇ ਸੱਭਿਆਚਾਰਕ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ
ਚੇਅਰਮੈਨ ਰਮਨ ਬਹਿਲ ਨੇ ਛਿੰਝ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਭਰੀ ਹਾਜ਼ਰੀ ਛਿੰਝ ਦੀਆਂ ਕੁਸ਼ਤੀਆਂ ਦਾ ਦਰਸ਼ਕਾਂ ਨੇ ਭਰਪੂਰ ਅਨੰਦ ਮਾਣਿਆ ਗੁਰਦਾਸਪੁਰ, 3 ਸਤੰਬਰ : ਧੰਨ-ਧੰਨ ਬਾਬਾ ਚੱਠਾ ਸਾਹਿਬ ਜੀ ਦੀ ਯਾਦ ਵਿੱਚ ਪਿੰਡ ਭੁੰਬਲੀ ਵਿਖੇ ਲੱਗਾ ਸੱਭਿਆਚਾਰਕ ਅਤੇ ਛਿੰਝ ਮੇਲਾ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਅੱਜ ਸ਼ਾਮ ਸਮਾਪਤ ਹੋ ਗਿਆ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਛਿੰਝ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਛਿੰਝ ਮੇਲੇ ਵਿੱਚ ਭਲਵਾਨਾਂ ਦੀਆਂ....
ਸਵਿਫਟ ਕਾਰ ਸੜਕ ਤੇ ਖੜ੍ਹੇ ਟਰੱਕ ਨਾਲ ਟਕਰਾਈ, ਦੋ ਔਰਤਾਂ ਦੀ ਮੌਤ
ਤਰਨਤਾਰਨ, 03 ਸਤੰਬਰ : ਤਰਨਤਾਰਨ 'ਚ ਇਕ ਸਵਿਫਟ ਕਾਰ ਦੀ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ। ਹਾਦਸੇ 'ਚ ਕਾਰ 'ਚ ਬੈਠੀ ਦਰਾਣੀ-ਜਠਾਣੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਕਾਰ ਚਲਾ ਰਹੇ ਵਿਅਕਤੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦੌਰਾਨ ਕਾਰ ਚਾਲਕ ਪਰਮਜੀਤ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਦਕਿ ਉਸ ਦੀ ਪਤਨੀ....
ਸਿੱਖ ਇਕ ਵੱਖਰੀ ਤੇ ਨਿਰਾਲੀ ਕੌਮ, ਇਸ ਦੀ ਪਛਾਣ ਤੇ ਸੱਭਿਆਚਾਰ ਬਿਲਕੁਲ ਮੌਲਕ : ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਰਐਸਐਸ ਮੁਖੀ ਦੇ 'ਸਾਰੇ ਭਾਰਤੀ ਹਿੰਦੂ' ਵਾਲੇ ਬਿਆਨ ਦਾ ਦਿੱਤਾ ਮੋੜਵਾਂ ਜਵਾਬ ਗੁਰਦੁਆਰਾ ਗੁਰੂਸਰ ਸਾਹਿਬ ਕਾਉਂਕੇ ਵਿਖੇ ਨਵੇਂ ਦਰਬਾਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਕੀਤਾ ਪ੍ਰਕਾਸ਼ ਅੰਮ੍ਰਿਤਸਰ, 3 ਸਤੰਬਰ : ਸਿੱਖ ਇੱਕ ਵੱਖਰੀ ਕੌਮ ਹੈ, ਇਸ ਦੀ ਪਛਾਣ ਨਿਰਾਲੀ ਹੈ ਜੋ ਇਸ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਰਐਸਐਸ ਮੁਖੀ ਸ੍ਰੀ....
ਵਿਧਾਇਕ ਸ਼ੈਰੀ ਕਲਸੀ ਵਲੋਂ ਖੇਡਾਂ ਵਤਨ ਪੰਜਾਬ ਦੀਆਂ’ ਸ਼ੀਜਨ-2 ਦਾ ਸ਼ਾਨਦਾਰ ਆਗਾਜ਼
ਪੰਜਾਬ ਸਰਕਾਰ, ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਵਚਨਬੱਧ ਬਟਾਲਾ, 2 ਸਤੰਬਰ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਅੱਜ `ਖੇਡਾਂ ਵਤਨ ਪੰਜਾਬ ਦੀਆਂ‘ ਸ਼ੀਜਨ-2 ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਮੌਕੇ ਚੇਅਰਮੈਨ, ਇੰਪਰੂਵਮੈਂਟ ਟਰੱਸਟ ਬਟਾਲਾ, ਨਰੇਸ਼ ਗੋਇਲ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਰਾਜੀਵ ਸ਼ਰਮਾਂ ਵੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਆਈ. ਟੀ. ਆਈ. ਵਿਖੇ ਬਲਾਕ ਪੱਧਰੀ ਵੱਖ - ਵੱਖ ਖੇਡਾਂ ‘ਚ ਭਾਗ ਲੈਣ....