ਮਾਝਾ

ਮੁੱਖ ਮੰਤਰੀ ਮਾਨ 29 ਅਗਸਤ ਨੂੰ ਬਠਿੰਡਾ ਵਿਖੇ ਖੇਡਾਂ ਦਾ ਕਰਨਗੇ ਉਦਘਾਟਨ : ਚੇਅਰਮੈਨ ਸੇਖਵਾਂ
ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਵਿੱਚ 5 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ, ਵੁਸ਼ੂ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ 35 ਖੇਡਾਂ ਵਿੱਚ ਅੱਠ ਉਮਰ ਵਰਗਾਂ ਦੇ ਕਰਵਾਏ ਜਾਣਗੇ ਮੁਕਾਬਲੇ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ, ਜ਼ਿਲਾ ਪੱਧਰੀ 16 ਤੋਂ 26 ਸਤੰਬਰ ਅਤੇ ਸੂਬਾ ਪੱਧਰੀ ਮੁਕਾਬਲੇ 1 ਤੋਂ 20 ਅਕਤੂਬਰ ਤੱਕ ਹੋਣਗੇ ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ ਗੁਰਦਾਸਪੁਰ, 24 ਅਗਸਤ....
ਨੀਮ-ਹਕੀਮਾਂ ਤੋਂ ਬੱਚ ਕੇ ਡੇਂਗੂ ਦਾ ਇਲਾਜ ਸਿਰਫ ਮਾਹਿਰ ਡਾਕਟਰ ਤੋਂ ਹੀ ਕਰਾਓ : ਡਾ. ਭਾਗੋਵਾਲੀਆ
ਗੁਰਦਾਸਪੁਰ, 24 ਅਗਸਤ : ਸਿਹਤ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਦਾ ਇਲਾਜ ਨੀਮ-ਹਕੀਮਾਂ ਤੋਂ ਕਰਾਉਣ ਦੀ ਬਜਾਏ ਸਿਰਫ ਮਾਹਿਰ ਡਾਕਟਰ ਤੇ ਸਰਕਾਰੀ ਸਿਹਤ ਸੰਸਥਾ ਤੋਂ ਹੀ ਕਰਾਇਆ ਜਾਵੇ। ਇਸਦੇ ਨਾਲ ਹੀ ਸਿਹਤ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਡੇਂਗੂ ਦੀ ਬਿਮਾਰੀ ਵਿੱਚ ਬਹੁਤੀਆਂ ਦਵਾਈਆਂ ਖਾਣ ਦੀ ਲੋੜ ਨਹੀਂ ਹੁੰਦੀ ਬਲਕਿ ਇਸ ਬਿਮਾਰੀ ਵਿੱਚ ਤਰਲ ਪਦਾਰਥ ਵੱਧ ਤੋਂ ਵੱਧ ਪੀਣੇ ਚਾਹੀਦੇ ਹਨ। ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਅਤੇ ਸਰਕਾਰੀ ਹਸਪਤਾਲ ਕਲਾਨੌਰ ਵਿਖੇ ਮੈਡੀਸਨ....
 ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਵਜੋਂ ਸੰਦੀਪ ਕੁਮਾਰ ਨੇ ਸੰਭਾਲਿਆ ਆਪਣਾ ਅਹੁਦਾ
ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਪਿੰਡ ਘੜੁੰਮ ਨੇੜੇ ਦਰਿਆ ਸਤਲੁਜ ਵਿੱਚ ਪਏ ਪਾੜ ਨੂੰ ਪੂਰਨ ਲਈ ਸੰਗਤਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਕਾਰਜਾਂ ਨੂੰ ਦੇਖਣ ਲਈ ਪਹੁੰਚੇ ਸੰਗਤਾਂ ਦੇ ਸਹਿਯੋਗ ਨਾਲ ਇੱਕ-ਦੋ ਦਿਨਾਂ ਵਿੱਚ ਬੰਨ੍ਹ ਨੂੰ ਪੂਰਨ ਦਾ ਕੰਮ ਚਾੜ੍ਹ ਲਿਆ ਜਾਵੇਗਾ ਨੇਪਰੇ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਬੰਨ੍ਹ ਨੂੰ ਪੁਰ ਕਰਨ ਲਈ ਕੀਤੇ ਜਾ ਰਹੇ ਕੰਮਾਂ ਲਈ ਸਮੂਹ ਸੰਗਤਾਂ ਦਾ ਕੀਤਾ ਧੰਨਵਾਦ ਤਰਨ ਤਾਰਨ, 24 ਅਗਸਤ : ਸ੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਨੇ ਅੱਜ ਜ਼ਿਲ੍ਹਾ ਤਰਨ....
ਪਹਿਲੀ ਤਿਮਾਹੀ ਦੌਰਾਨ ਹਰੇਕ ਗਰਭਵਤੀ ਔਰਤ ਦਾ ਥੈਲੇਸੀਮੀਆ ਟੈਸਟ ਲਾਜਮੀ : ਡਿਪਟੀ ਕਮਿਸ਼ਨਰ
ਸਿਹਤ ਵਿਭਾਗ ਵੱਲੋਂ ਤਿਆਰ ਕੀਤਾ ਥੇਲੈਸੀਮੀਆ ਦਾ ਪੋਸਟਰ ਜਾਰੀ ਅੰਮ੍ਰਿਤਸਰ 24 ਅਗਸਤ : ਅੱਜ ਦਫ਼ਤਰ ਜਿਲ੍ਹਾ ਪ੍ਰੀਸ਼ਦ ਵਿਖੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ ਨੇ ਜਿਲ੍ਹਾ ਪੱਧਰੀ ਡੀ.ਐਚ.ਐਸ ਦੀ ਰਿਵਿਊ ਮੀਟਿੰਗ ਕੀਤੀ । ਉਨ੍ਹਾਂ ਨੇ ਕਿਹਾ ਕਿ ਸਰਕਾਰੀ ਨਸ਼ਾ ਛੁੜਾਊ ਕੇਂਦਰ ਤੋਂ ਇਲਾਵਾ ਜਿੰਨੇ ਵੀ ਪ੍ਰਾਈਵੇਟ ਸੈਂਟਰ ਕੰਮ ਕਰ ਰਹੇ ਹਨ, ਦੀ ਹਰ ਤਿਮਾਹੀ ਤੇ ਨਿਰੀਖਣ ਕੀਤਾ ਜਾਵੇ ਅਤੇ ਇਸ ਦੀ ਕਾਰਗੁਜਾਰੀ ਦੀ ਰਿਪੋਰਟ ਮਹੀਨਾਵਾਰ ਮੀਟਿੰਗ ਵਿੱਚ ਵਿਚਾਰਿਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ....
ਡੀ.ਬੀ.ਈ.ਈ ਪਠਾਨਕੋਟ ਵਿਖੇ ਮੁਫਤ ਸਾਫਟ ਸਕਿੱਲ ਕੋਰਸ ਅਤੇ ਇੰਟਰਵਿਊ ਦੀ ਤਿਆਰੀ ਦਾ ਪਹਿਲਾਂ ਬੈਚ ਸਫਲਤਾਪੂਰਵਕ ਕਰਵਾਇਆ ਗਿਆ
ਪਠਾਨਕੋਟ, 23 ਅਗਸਤ : ਅੰਕੁਰਜੀਤ ਸਿੰਘ (ਆਈ.ਏ.ਐਸ.) ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ ਜੀ ਦੀ ਅਗਵਾਈ ਹੇਠ ਡੀ.ਬੀ.ਈ.ਈ ਪਠਾਨਕੋਟ ਵਿਖੇ ਮਿਤੀ 7 ਅਗਸਤ ਨੂੰ ਮੁਫਤ ਸਾਫਟ ਸਕਿੱਲ ਅਤੇ ਇੰਟਰਵਿਊ ਦੀ ਤਿਆਰੀ ਲਈ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਸੀ । ਸ੍ਰੀ ਰਮਨ ਜਿਲ੍ਹਾ ਰੋਜਗਾਰ ਅਫਸਰ ਨੇ ਦੱਸਿਆ ਕਿ ਬਾਰਵੀ ਅਤੇ ਗ੍ਰੈਜੂਏਸ਼ਨ ਪਾਸ 40 ਪ੍ਰਾਰਥੀਆ ਦੇ ਪਹਿਲੇ ਬੈਚ ਨੂੰ ਸਾਫਟ ਸਕਿੱਲ ਅਤੇ ਇੰਟਰਵਿਊ ਦੀ ਤਿਆਰੀ ਲਈ ਕੋਚਿੰਗ ਦਿੱਤੀ ਗਈ । 10 ਦਿਨਾਂ ਦੀ ਕੋਚਿੰਗ ਵਿੱਚ ਬੱਚਿਆ ਨੂੰ ਕਮਿਊਨੀਕੇਸ਼ਨ....
ਪਠਾਨਕੋਟ ਪੁਲਿਸ ਨੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਵਿੱਚ ਪ੍ਰਾਪਤ ਕੀਤੀ ਸ਼ਾਨਦਾਰ ਸਫਲਤਾ
ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਸਿੰਡੀਕੇਟ ਨੂੰ ਬੇਨਕਾਬ ਕਰਕੇ ਚੋਰੀ ਦੇ ਅੱਠ ਮੋਟਰਸਾਈਕਲਾਂ ਸਮੇਤ ਤਿੰਨ ਦੋਸ਼ੀਆਂ ਨੂੰ ਕੀਤਾ ਕਾਬੂ ਪਠਾਨਕੋਟ, 24 ਅਗਸਤ : ਪਠਾਨਕੋਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਲਾਕੇ ਵਿੱਚ ਚੋਰੀਆਂ ਕਰਨ ਵਾਲੇ ਬਦਨਾਮ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪਠਾਨਕੋਟ ਪੁਲਿਸ ਦੀਆਂ ਅਣਥੱਕ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਇੱਕ ਬਦਨਾਮ ਕਬਾੜੀਏ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਅੱਠ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਫੜੇ ਗਏ ਵਿਅਕਤੀਆਂ....
ਐਸ.ਟੀ.ਐਫ. ਨੇ ਪਾਕਿਸਤਾਨ ਤੋਂ ਭਾਰਤ ਲਿਆਂਦੀ 41 ਕਿਲੋ ਹੈਰੋਇਨ ਸਮੇਤ 3 ਤਸਕਰ ਕਾਬੂ
ਅੰਮ੍ਰਿਤਸਰ, 23 ਅਗਸਤ : ਅੰਮ੍ਰਿਤਸਰ 'ਚ ਐਸ.ਟੀ.ਐਫ. ਨੇ ਪਾਕਿਸਤਾਨ ਤੋਂ ਭਾਰਤ ਲਿਆਂਦੀ ਗਈ 41 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 3 ਤਸਕਰਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਤਸਕਰ ਰਾਵੀ ਦਰਿਆ ਰਾਹੀਂ ਭਾਰਤ ਵਿਚ ਨਸ਼ੀਲੇ ਪਦਾਰਥਾਂ ਦੀ ਖੇਪ ਲਿਆਉਂਦੇ ਸਨ। ਫਿਲਹਾਲ ਪੁਲਿਸ ਤਸਕਰਾਂ ਤੋਂ ਪੁਛਗਿਛ ਕਰ ਰਹੀ ਹੈ। ਜਾਣਕਾਰੀ ਅਨੁਸਾਰ ਐਸ.ਟੀ.ਐਫ. ਨੂੰ ਅੱਧੀ ਰਾਤ ਨੂੰ ਪਾਕਿਸਤਾਨ ਤੋਂ 41 ਕਿਲੋ ਹੈਰੋਇਨ ਆਉਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਏ.ਆਈ.ਜੀ. ਐਸ....
ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਤੋਂ ਜਨਕਪੁਰੀ ਤੇ ਵਿਕਾਸਪੁਰੀ ਕੇਸ ’ਚ ਧਾਰਾ 302 ਹਟਾਉਣਾ ਮੰਦਭਾਗਾ : ਪ੍ਰਧਾਨ ਧਾਮੀ 
ਅੰਮ੍ਰਿਤਸਰ, 23 ਅਗਸਤ : ਦਿੱਲੀ ’ਚ 1984 ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸ ਆਗੂ ਸੱਜਣ ਕੁਮਾਰ ਵਿਰੁੱਧ ਜਨਕਪੁਰੀ ਤੇ ਵਿਕਾਸਪੁਰੀ ਮਾਮਲੇ ਵਿਚ ਚੱਲ ਰਹੇ ਕੇਸ ’ਚੋਂ 302 ਧਾਰਾ ਹਟਾਉਣੀ ਮੰਦਭਾਗੀ ਹੈ। ਪਿਛਲੇ 38 ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੇ ਪੀੜਤਾਂ ਨੂੰ ਇਸ ਨਾਲ ਮਾਨਸਿਕ ਸੱਟ ਵੱਜੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਾਰੀ ਇੱਕ ਬਿਆਨ ਵਿਚ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਮਨੁੱਖੀ ਇਤਿਹਾਸ....
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਵਲੋਂ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ 
ਪਿੰਡਾਂ ਅਤੇ ਸ਼ਹਿਰਾਂ ਵਿਚ ਲਗਾਤਾਰ ਸਪਰੇਅ ਅਤੇ ਫੋਗਗਿੰਗ ਕਰਵਾਈ ਜਾ ਰਹੀ ਹੈ ਬਟਾਲਾ, 23 ਅਗਸਤ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਸਿਹਤ, ਪਸ਼ੂ ਪਾਲਣ, ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਪਿੰਡਾਂ ਵਿੱਚ ਜਾ ਕੇ ਸਹੂਲਤਾਂ ਪੁਜਦਾ ਕੀਤੀਆਂ ਜਾ ਰਹੀਆਂ ਹਨ ਅਤੇ ਹੋਏ ਨੁਕਸਾਨ ਦਾ ਸਰਵੇ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਬਟਾਲਾ ਡਾ....
ਧੁੱਸੀ ਬੰਨ ਦੇ ਪਾੜ ਨੂੰ ਭਰਨ ਅਤੇ ਹੜ੍ਹ ਪ੍ਰਭਾਵਤ ਖੇਤਰ `ਚ ਕੀਤੇ ਜਾ ਰਹੇ ਰਾਹਤ ਕਾਰਜਾਂ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਪਿੱਠ ਥਾਪੜੀ
ਹੜ੍ਹਾਂ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਮਿਸਾਲੀ ਕੰਮ ਕੀਤਾ - ਕੈਬਨਿਟ ਮੰਤਰੀ ਧਾਲੀਵਾਲ ਗੁਰਦਾਸਪੁਰ, 23 ਅਗਸਤ : ਸੂਬੇ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਬੀਤੇ ਦਿਨੀਂ ਗੁਰਦਾਸਪੁਰ ਦੇ ਬੇਟ ਇਲਾਕੇ ਵਿੱਚ ਆਏ ਹੜ੍ਹਾਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਹੈ। ਸ. ਧਾਲੀਵਾਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ....
`ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ ਮਾਰਚ ਸੂਬੇ ਭਰ ਵਿੱਚ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੁੜਨ ਦਾ ਸੁਨੇਹਾ ਦੇਵੇਗੀ : ਚੇਅਰਮੈਨ ਸੇਖਵਾਂ
24 ਅਗਸਤ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਖੇ ਪਹੁੰਚੇਗੀ ਮਸ਼ਾਲ ਯਾਤਰਾ ਗੁਰਦਾਸਪੁਰ, 23 ਅਗਸਤ : ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਤੋਂ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ....
ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾ ਤੇ ਸੈਸ਼ਨ ਜੱਜ  ਅਗਰਵਾਲ
ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ ਗੁਰਦਾਸਪੁਰ, 23 ਅਗਸਤ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਸਤੰਬਰ 2023 ਨੂੰ ਲਗਾਈ ਜਾ ਰਹੀ ਹੈ। 9 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ....
ਸਰਕਾਰੀ ਬਹੁ-ਤਕਨੀਕੀ ਕਾਲਜ, ਦੋਦਵਾਂ ਵਿਖੇ ਡਿਪਲੋਮਾ ਕੋਰਸ ਕੰਪਿਊਟਰ ਸਾਇੰਸ ਐਂਡ ਇੰਜੀ: ਅਤੇ ਇਲੈਕਟ੍ਰੋਨਿਕਸ ਇੰਜੀ: ਵਿੱਚ ਪਹਿਲੇ ਅਤੇ ਦੂਜੇ ਸਾਲ (ਲੀਟ) ਵਿੱਚ ਕੁਝ ਖਾਲੀ ਸੀਟਾਂ ਲਈ ਦਾਖਲਾ 25 ਅਗਸਤ ਨੂੰ 
ਗੁਰਦਾਸਪੁਰ, 23 ਅਗਸਤ : ਸਰਕਾਰੀ ਬਹੁ-ਤਕਨੀਕੀ ਕਾਲਜ, ਦੋਦਵਾਂ (ਦੀਨਾਨਗਰ) ਵਿਖੇ ਚੱਲ ਰਹੇ ਤਿੰਨ ਸਾਲਾ ਡਿਪਲੋਮਾ ਕੋਰਸ ਕੰਪਿਊਟਰ ਸਾਇੰਸ ਐਂਡ ਇੰਜੀ: ਅਤੇ ਇਲੈਕਟ੍ਰੋਨਿਕਸ ਇੰਜੀ: ਵਿੱਚ ਪਹਿਲੇ ਅਤੇ ਦੂਜੇ ਸਾਲ (ਲੀਟ) ਵਿੱਚ ਕੁਝ ਖਾਲੀ ਪਈਆਂ ਸੀਟਾਂ ਵਿਰੁੱਧ ਦਾਖਲਾ ਕੀਤਾ ਜਾਣਾ ਹੈ। ਕਾਲਜ ਦੇ ਪ੍ਰਿੰਸੀਪਲ ਸ੍ਰੀ ਵਿਜੇ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਮਿਤੀ 25 ਅਗਸਤ 2023 ਨੂੰ ਸਵੇਰੇ 10:00 ਵਜੇ ਤੱਕ ਕਾਲਜ ਵਿੱਚ ਅਰਜ਼ੀ ਲੋੜੀਂਦੇ....
ਸਹਿਕਾਰੀ ਖੰਡ ਮਿਲ ਗੁਰਦਾਸਪੁਰ ਦੇ ਬੋਰਡ ਆਫ ਡਾਇਰੈਕਟਰ ਅਤੇ ਜਨਰਲ ਮੈਨੇਜਰ ਨੇ ਗੰਨਾਂ ਕਾਸ਼ਤਕਾਰਾਂ ਦੀਆਂ ਮੁਸ਼ਕਲਾਂ ਸੁਣੀ
ਤਿੰਨ ਕਿਸਾਨਾਂ ਦੀ ਕਿਸਾਨ ਵੈਲਫੇਅਰ ਫੰਡ ਵਿਚੋਂ ਕੀਤੀ ਮਾਲੀ ਇਮਦਾਦ ਗੁਰਦਾਸਪੁਰ, 23 ਅਗਸਤ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਸਹਿਕਾਰੀ ਖੰਡ ਮਿਲ ਗੁਰਦਾਸਪੁਰ ਦੇ ਬੋਰਡ ਆਫ ਡਾਇਰੈਕਟਰ ਸ੍ਰੀ ਵਰਿੰਦਰ ਸਿੰਘ, ਜਨਰਲ ਮੈਨੇਜਰ ਸ੍ਰੀ ਸਰਬਜੀਤ ਸਿੰਘ ਹੁੰਦਲ ਅਤੇ ਸ੍ਰੀ ਅਮਰਜੀਤ ਸਿੰਘ ਸਹਾਇਕ ਗੰਨਾ ਵਿਕਾਸ ਅਫ਼ਸਰ, ਸ੍ਰੀ ਸੰਦੀਪ ਸਿੰਘ ਇੰਜੀਨੀਅਰ-ਕਮ-ਪ੍ਰਚੇਜ ਅਫ਼ਸਰ, ਸ੍ਰੀ ਰਾਜ ਕਮਲ ਸੀ.ਸੀ.ਡੀ.ਓ. ਅਤੇ ਮਿੱਤਰਮਾਨ ਸਿੰਘ ਏ.ਡੀ.ਓ. ਵੱਲੋਂ ਗੰਨਾਂ ਕਾਸ਼ਤਕਾਰਾਂ ਨਾਲ....
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਮੈਜਿਸਟਰੇਟ ਤਾਇਨਾਤ ਕੀਤਾ
ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਹਾਲ ਰੱੱਖਣ ਅਤੇ ਲੋਕਾਂ ਦੀ ਸੁਰੱਖਿਆ ਲਈ ਹੋਣਗੇ ਜਿੰਮੇਵਾਰ ਗੁਰਦਾਸਪੁਰ, 23 ਅਗਸਤ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਸਮੂਹ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰ ਨੂੰ ਮੈਜਿਸਟ੍ਰੇਟ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ....