ਮਾਝਾ

ਜ਼ਿਲ੍ਹਾ ਪ੍ਰਸ਼ਾਸਨ ਨੇ ਬੀ.ਐੱਸ.ਐੱਫ਼. ਨੂੰ ਦੋ ਲਈਫ਼ ਬੋਟਸ ਅਤੇ 40 ਲਾਈਫ਼ ਜੈਕਟਸ ਸੌਂਪੀਆਂ
ਰਾਵੀ ਦਰਿਆ ਦੇ ਮਕੌੜਾ ਪੱਤਣ ਅਤੇ ਘਣੀਏ-ਕੇ-ਬੇਟ ਵਿਖੇ ਵਰਤੋਂ ਵਿੱਚ ਲਿਆਂਦਾ ਜਾਵੇਗਾ ਇਹ ਸਮਾਨ ਗੁਰਦਾਸਪੁਰ, 3 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਦੋ ਲਾਈਫ ਬੋਟਸ ਤੇ 40 ਲਾਈਫ ਜੈਕਟਸ ਬੀ.ਐੱਸ.ਐੱਫ਼ ਨੂੰ ਸੌਂਪੀਆਂ ਗਈਆਂ, ਜੋ ਬੀ.ਐੱਸ.ਐੱਫ਼ ਦੇ ਜਵਾਨਾਂ ਵੱਲੋਂ ਮਾਲ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰਾਵੀ ਦਰਿਆ ਦੇ ਮਕੌੜਾ ਪੱਤਣ ਅਤੇ ਘਣੀਏ-ਕੇ-ਬੇਟ ਵਿਖੇ ਵਰਤੋਂ ਵਿੱਚ ਲਿਆਂਦੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਹ ਦੋ ਲਾਈਫ਼....
ਪਿਛਲੇ 07 ਸਾਲਾਂ ਤੋਂ ਸਰਹੱਦੀ ਪਿੰਡ ਤਲਵੰਡੀ ਗੁਰਾਇਆ ਦਾ ਗੁਰਾਇਆ ਪਰਿਵਾਰ ਅੱਗਮੁਕਤ ਖ਼ੇਤੀ ਕਰ ਰਿਹਾ ਹੈ
ਅਗਾਂਹਵਧੂ ਕਿਸਾਨ ਮਸਤਾਨ ਸਿੰਘ ਗੋਰਾਇਆ ਬਣਿਆ ਕਿਸਾਨਾਂ ਦਾ ਰਾਹ ਦਿਸੇਰਾ ਬਰਸਾਤਾਂ ਦੇ ਪਾਣੀ ਅਤੇ ਪਿੰਡ ਲਾਗੋਂ ਲੰਘਦੇ ਨੋਮਨੀ ਨਾਲ਼ੇ ਨੇ ਕੱਦੂ ਵਾਲੇ ਝੋਨੇ ਦਾ ਬਹੁਤ ਨੁਕਸਾਨ ਕੀਤਾ ਪਰ ਝੋਨੇ ਦੀ ਸਿੱਧੀ ਬਿਜਾਈ ਵਾਲੀ ਫਸਲ ਸਾਰਾ ਪਾਣੀ ਪੀ ਗਈ-ਕਿਸਾਨ ਮਸਤਾਨ ਸਿੰਘ ਬਟਾਲਾ, 3 ਅਗਸਤ : ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡ ਤਲਵੰਡੀ ਗੁਰਾਇਆ ਦਾ ਅਗਾਂਹਵਧੂ ਕਿਸਾਨ ਮਸਤਾਨ ਸਿੰਘ ਗੁਰਾਇਆ ਪੁੱਤਰ ਅਮਰੀਕ ਸਿੰਘ ਗੁਰਾਇਆ ਬੀ.ਏ, ਐਨ.ਟੀ.ਟੀ ਪਾਸ ਕਿਸਾਨ ਹੈ। ਅਗਾਂਹਵਧੂ....
ਵਿਧਾਇਕ ਕਲਸੀ ਵਲੋਂ ਬਟਾਲਾ ਹਲਕੇ ਦੇ ਪਿੰਡਾਂ ਅਤੇ ਕਿਸਾਨੀ ਨਾਲ ਸਬੰਧਿਤ ਮੁੱਦਿਆਂ ’ਤੇ ਖੇਤੀਬਾੜੀ ਮੰਤਰੀ ਖੁੱਡੀਆਂ ਨਾਲ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖੇਤੀ ਵਿਭਿੰਨਤਾ ਲਿਆਉਣ ਲਈ ਯਤਨਸ਼ੀਲ ਬਟਾਲਾ, 3 ਅਗਸਤ : ਵਿਧਾਨ ਸਭਾ ਹਲਕੇ ਦੇ ਪਿੰਡਾਂ ਅੰਦਰ ਖੇਤੀਬਾੜੀ ਨਾਲ ਸਬੰਧਤ ਮੁੱਦਿਆਂ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵਿਧਾਇਕ ਸ਼ੈਰੀ ਕਲਸੀ ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕੀਤੀ ਗਈ ਤੇ ਇਸ ਬਾਬਤ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਖੇਤੀਬਾੜੀ....
ਬਟਾਲਾ ਸ਼ਹਿਰ ਦੇ ਕੋਨੇ-ਕੋਨੇ ਤੱਕ ਵਿਕਾਸ ਕਾਰਜ ਕਰਵਾਉਣਾ ਮੇਰੀ ਤਰਜੀਹ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਦੇ ਕੰਮ ਕਰਨ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਦੇ ਪਰਿਵਾਰ, ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ ਬਟਾਲਾ, 3 ਅਗਸਤ : ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਉਜਾਗਰ ਨਗਰ ਤੋਂ ਡੀ.ਐਸ.ਪੀ ਕੁਲਵੰਤ ਸਿੰਘ (ਸੇਵਾਮੁਕਤ) ਦੀ ਪ੍ਰੇਰਨਾ ਸਦਕਾ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਓ, ਅਸੀਂ ਸਾਰੇ ਰਲ ਮਿਲ ਕੇ ਆਪਣੇ....
ਪੱਕੇ ਹੋਏ ਅਧਿਆਪਕ ਹੁਣ ਹੋਰ ਵੀ ਜੋਸ਼ ਅਤੇ ਮਿਹਨਤ ਨਾਲ ਜ਼ਿਲ੍ਹਾ ਗੁਰਦਾਸਪੁਰ ਨੂੰ ਸਿੱਖਿਆ ਪੱਧਰ ਤੋਂ ਸੂਬੇ  ਦਾ ਨੰਬਰ ਇੱਕ ਜ਼ਿਲ੍ਹਾ ਬਣਾਉਣ ਲਈ ਯੋਗਦਾਨ ਪਾਉਣਗੇ :   ਸੇਠੀ 
ਬਟਾਲਾ, 3 ਅਗਸਤ : ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਸ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਸਕੂਲ ਸਿੱਖਿਆ ਵਿਭਾਗ ਵਿੱਚ ਸਾਲ 2004 ਤੋਂ ਸੇਵਾ ਨਿਭਾ ਰਹੇ 12500 ਸਿੱਖਿਆ ਪ੍ਰੋਵਾਈਡਰ, ਆਈ.ਈ.ਵੀ./ ਈ.ਜੀ.ਐੱਸ./ ਐੱਸ.ਟੀ.ਆਰ ਵਲੰਟੀਅਰਜ਼ ਦੀਆਂ ਸੇਵਾਵਾਂ ਨੂੰ ਰਾਜ ਸਰਕਾਰ ਵੱਲੋਂ ਅੱਜ ਰੈਗੂਲਰ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੱਕੇ ਕੀਤੇ ਗਏ ਕੱਚੇ ਅਧਿਆਪਕਾਂ ਵਿੱਚ ਬਲਾਕ ਕਾਹਨੂੰਵਾਨ ਦੇ ਅਧਿਆਪਕਾਂ ਨੂੰ ਵੀ ਪੱਕੇ ਹੋਣ ਦੇ ਆਰਡਰ....
ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਡਰੋਨ ਰਹੀ ਨਸ਼ਾ ਮੰਗਵਾਉਣ ਵਾਲੇ ਤਸਕਰ ਨੂੰ ਕਾਬੂ ਕਰਨ ਦਾ ਕੀਤਾ ਦਾਅਵਾ 
ਅੰਮ੍ਰਿਤਸਰ ਦੇ ਵਿੱਚ ਪੁਲੀਸ ਅਤੇ ਨਸ਼ਾ ਤਸਕਰ ਵਿੱਚ ਹੋਈ ਮੁੱਠਭੇੜ ਪੁਲਿਸ ਨੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ ਨਸ਼ਾ ਤਸਕਰ ਵੱਲੋਂ ਪਹਿਲਾਂ ਪੁਲਸ ਉੱਤੇ ਚਲਾਈਆਂ ਗਈਆਂ ਗੋਲੀਆਂ ਪੁਲਿਸ ਵੱਲੋਂ ਵੀ ਕੀਤਾ ਗਿਆ ਜਵਾਬੀ ਫਾਇਰ - ਪੁਲਸ ਅਧਿਕਾਰੀ ਅੰਮ੍ਰਿਤਸਰ, 3 ਅਗਸਤ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੇਸ਼ੱਕ ਪੰਜਾਬ ਵਿੱਚ ਨਸ਼ਾ ਖਤਮ ਕਰਨ ਅਤੇ ਗੈਂਗਸਟਰਾਂ ਉੱਤੇ ਕਾਬੂ ਪਾਉਣ ਦੀ ਗੱਲ ਕੀਤੀ ਜਾ ਰਹੀ ਹੈ ਉੱਥੇ ਹੀ ਦੂਸਰੇ ਪਾਸੇ ਕਈ ਵਿਅਕਤੀ ਨਸ਼ੇ ਦਾ ਬਿਜਨਸ ਧੜੱਲੇ ਦੇ ਨਾਲ ਕਰਦੇ ਹੋਏ....
NIA ਵਲੋਂ ਖਾਲਸਾ ਏਡ 'ਤੇ ਰੇਡ ਅਤੇ UK ਦੇ MP ਨੂੰ ਏਅਰਪੋਰਟ 'ਤੇ ਨਿੰਦਣਯੋਗ :  ਚੌੜਾ
ਅੰਮ੍ਰਿਤਸਰ, 3 ਅਗਸਤ: ਦੇਸ਼ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵਲੋਂ ਸਿੱਖ ਸੰਸਥਾ ਖਾਲਸਾ ਏਡ ਉੱਪਰ ਕੀਤੀ ਗਈ ਕਾਰਵਾਈ ਨੂੰ ਲੈ ਕੇ ਹੁਣ ਸਿੱਖ ਜਗਤ ਵਿੱਚ ਗੁੱਸੇ ਦੀ ਲਹਿ ਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੇ ਖ਼ਿਲਾਫ਼ ਹੋਣ ਲਗਾਤਾਰ ਹੀ ਸਿੱਖ ਜਥੇਬੰਦੀਆਂ ਵਲੋਂ ਪ੍ਰੈਸ ਵਾਰਤਾਕਾਰ ਆਪਣਾ ਰੋਸ਼ ਪ੍ਰਗਟਾਇਆ ਜਾ ਰਿਹਾ ਹੈ। ਦੇਸ਼ ਦੀ ਸਭ ਤੋਂ ਵੱਡੀ ਏਜੰਸੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਸਮਾਜ ਵਿਚ ਆਪਣੀ ਵੇਖਣ ਪਹਿਚਾਣ ਬਣਾ ਵਾਲੀ ਖਾਲਸਾ ਏਡ ਉੱਤੇ ਕੀਤੀ ਗਈ ਕਾਰਵਾਈ ਕਰਨ ਤੋਂ ਬਾਅਦ ਹੁਣ....
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼, 6 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਕਾਬੂ
ਪਾਕਿ-ਅਧਾਰਤ ਤਸਕਰਾਂ ਵੱਲੋਂ ਦਰਿਆਈ ਰਸਤੇ ਰਾਹੀਂ ਭਾਰਤੀ ਖੇਤਰ ’ਚ ਭੇਜਿਆ ਜਾ ਰਿਹਾ ਹੈ ਨਸ਼ਾ : ਡੀਜੀਪੀ ਗੌਰਵ ਯਾਦਵ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ : ਏ.ਆਈ.ਜੀ. ਐਸ.ਐਸ.ਓ.ਸੀ. ਸੁਖਮਿੰਦਰ ਸਿੰਘ ਮਾਨ ਚੰਡੀਗੜ੍ਹ/ਅੰਮ੍ਰਿਤਸਰ, 3 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ....
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਦ੍ਰਿੜ ਸੰਕਲਪ
ਸਰਹੱਦ ’ਤੇ ਡਰੋਨ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਦਾ ਪਤਾ ਲੱਗਣ ’ਤੇ ਕੰਟਰੋਲ ਰੂਮ ਦੇ ਨੰਬਰ 1800-180-1852 ’ਤੇ ਜਾਂ ਹੈਲਪ ਲਾਈਨ ਨੰਬਰ 78145-45950 ਉੱਪਰ ਸੰਪਰਕ ਜਾਵੇ ਬਟਾਲਾ, 2 ਅਗਸਤ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜਿਕ ਬੁਰਾਈ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ ਹੈ ਅਤੇ ਸਰਹੱਦੀ ਪਿੰਡਾਂ ਵਿੱਚ ਗਠਿਤ ਵਿਲੇਜ਼ ਡਿਫੈਂਸ ਕਮੇਟੀਆਂ ਦੀਆਂ ਰੈਗੂਲਰ ਤੌਰ ’ਤੇ ਮੀਟਿੰਗਾਂ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਡਿਪਟੀ....
ਧਰਮਕੋਟ ਰੰਧਾਵਾ ਦੇ ਸਕੂਲ ਵਿਖੇ ਵਿਦਿਆਰਥੀਆਂ ਨੂੰ ਬਾਲ ਸ਼ੋਸਣ, ਸਾਈਬਰ ਕਰਾਈਮ, ਸਮਾਜਿਕ ਬੁਰਾਈ ਨਸ਼ਿਆਂ ਵਿਰੁੱਧ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ 
ਬਟਾਲਾ, 2 ਅਗਸਤ: ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਤਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਸਾਂਝ ਸਟਾਫ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਰੰਧਾਵਾ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਬਾਲ ਸ਼ੋਸਣ, ਸਾਈਬਰ ਕਰਾਈਮ, ਸਮਾਜਿਕ ਬੁਰਾਈ ਨਸ਼ਿਆਂ ਵਿਰੁੱਧ ਅਤੇ ਸਾਂਝ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ। ਬਟਾਲਾ ਪੁਲਿਸ ਸਾਂਝ ਸਟਾਫ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸੰਸਾਰ ਸਿਹਤ ਸੰਸਥਾ ਦੀ ਪਰਿਭਾਸ਼ਾ ਅਨੁਸਾਰ ਸਿਹਤ ਸਰੀਰਕ....
ਬਟਾਲਾ ਵਿਧਾਨ ਸਭਾ ਹਲਕੇ ਅੰਦਰ ਹੋਰ ਬਿਹਤਰ ਸਿਹਤ ਸਹੂਲਤਾਂ ਦੇ ਸਨਮੁੱਖ ਕੀਤਾ ਵਿਚਾਰ ਵਟਾਂਦਰਾ
ਬਟਾਲਾ, 2 ਅਗਸਤ : ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਤੇ ਕੈਬਨਿਟ ਮੰਤਰੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਹੋਰ ਬਿਹਤਰ ਸਹੂਲਤਾਂ ਦੇ ਸਬੰਧ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਤੇ ਵਿਸਥਾਰ ਵਿੱਚ ਸਿਹਤ ਸਹੂਲਤਾਂ ਦੇ ਬਾਬਤ ਵਿਚਾਰ ਵਟਾਂਦਰਾ ਕੀਤਾ ਗਿਆ। ਸਿਹਤ ਮੰਡਰੀ ਡਾ. ਬਲਬੀਰ ਸਿੰਘ ਨੇ....
ਬਟਾਲਾ ਹਲਕੇ ਦੇ ਪਿੰਡਾਂ 'ਚ ਵੀ ਹੁਣ ਸ਼ਰਾਰਤੀ ਅਨਸਰਾਂ ਦੀ ਖੈਰ ਨਹੀਂ - ਵਿਧਾਇਕ ਸ਼ੈਰੀ ਕਲਸੀ 
ਸ਼ਹਿਰੀ ਤਰਜ਼ ਤੇ ਪਿੰਡਾਂ 'ਚ ਵੀ ਸ਼ਰਾਰਤੀ ਅਨਸਰਾਂ ਤੇ ਹਰ ਵੇਲੇ ਰਹੇਗੀ ਕੈਮਰੇ ਦੀ ਪੈਨੀ ਨਜ਼ਰ ਬਟਾਲਾ, 02 ਅਗਸਤ : ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਮੇਰਾ ਹਲਕਾ ਵਾਸੀਆਂ ਨਾਲ ਵਾਅਦਾ ਹੈ ਕਿ ਵਿਕਾਸ ਕੰਮਾਂ ਦੇ ਨਾਲ ਨਾਲ ਲੋਕਾਂ ਨੂੰ ਸਾਫ਼ ਸੁਥਰਾ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ ਤੇ ਲੋ ਨਾਲ ਕੀਤੇ ਵਾਅਦਿਆ ਨੂੰ ਪੂਰਾ ਕੀਤਾ ਦਾ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਬਟਾਲਾ ਹਲਕੇ ਦੇ ਦੋ ਪਿੰਡਾਂ ਮਸਾਣੀਆਂ ਤੇ ਸਤਕੋਹਾ 'ਚ ਸੀਸੀਟੀਵੀ ਕੈਮਰੇ....
ਕਾਂਗਰਸ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੇ  ਸੀਨਿਅਰ ਆਗੂ ਬੰਟੀ ਟਰੇਂਡਜ ਵਾਲੇ ਆਪਣੇ ਕਈ ਪਰਿਵਾਰਾਂ ਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਦਿਨੋ-ਦਿਨ ਵੱਧ ਰਿਹਾ ਲੋਕ ਆਧਾਰ ਬਟਾਲਾ, 2 ਅਗਸਤ : ਕਾਂਗਰਸ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੇ ਅਣਥੱਕ ਸੀਨਿਅਰ ਆਗੂ ਬੰਟੀ ਟਰੇਂਡਜ ਵਾਲੇ ਆਪਣੇ ਕਈ ਪਰਿਵਾਰਾਂ ਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਬੰਟੀ ਟਰੇਂਡਜ ਤੇ ਉਨ੍ਹਾਂ ਦੇ ਸਾਥੀਆਂ ਅਤੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਇਸ ਪਾਰਟੀ....
ਡਿਪਟੀ ਕਮਿਸ਼ਨਰ ਵਲੋਂ ਬਾਰਸ਼ਾਂ ਅਤੇ ਦਰਿਆਵਾਂ ਦੇ ਪਾਣੀ ਕਾਰਨ ਪ੍ਰਭਾਵਿਤ ਖੇਤਰਾਂ ਵਿਚ ਸਪੈਸ਼ਲ ਗਿਰਦਾਵਰੀ ਦੇ ਹੁਕਮ
ਗਿਰਦਾਵਰੀ ਦਾ ਕੰਮ 15 ਅਗਸਤ ਤੋਂ ਪਹਿਲਾਂ ਮੁਕੰਮਲ ਕਰਵਾਉਣ ਦੀ ਹਦਾਇਤ ਗੁਰਦਾਸਪੁਰ, 2 ਅਗਸਤ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਅਤੇ ਦਰਿਆਵਾਂ ਦੇ ਨਾਲ ਲੱਗਦੇ ਖੇਤਰ ਵਿੱਚ ਪਾਣੀ ਆਉਣ ਕਾਰਨ ਪ੍ਰਭਾਵਿਤ ਹੋਏ ਖੇਤਰਾਂ ਵਿਚ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਹ ਵਿਸ਼ੇਸ਼ ਗਿਰਦਾਵਰੀ 15 ਅਗਸਤ ਤੋਂ ਪਹਿਲਾਂ ਹਰ ਹਾਲ ਵਿੱਚ ਮੁਕੰਮਲ ਕੀਤੀ....
ਸਿਖਿਆ ਪੱਖੋਂ ਪੰਜਾਬ ਬਣਗੇ ਨੰਬਰ ਇਕ ਸੂਬਾ : ਕੈਬਨਿਟ ਮੰਤਰੀ ਈ.ਟੀ.ਓ 
ਦਸ਼ਮੇਸ਼ ਨਗਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਕੀਤਾ ਦੌਰਾ ਅੰਮ੍ਰਿਤਸਰ, 2 ਅਗਸਤ : ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਖਿਆ ਨੂੰ ਬੜਾਵਾ ਦੇਣਾ ਹੈ ਅਤੇ ਇਸੇ ਹੀ ਤਹਿਤ ਪੂਰੇ ਸੂਬੇ ਵਿੱਚ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਜਿਥੇ ਬੱਚਿਆਂ ਨੂੰ ਨਵੇਂ ਢੰਗਾਂ ਨਾਲ ਸਿਖਿਆ ਦੇ ਕੇ ਪ੍ਰਤੀਯੋਗੀ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਦਸ਼ਮੇਸ਼ ਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕਰਨ ਉਪਰੰਤ ਕੀਤਾ। ਈ.ਟੀ....