ਮਾਝਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰਨਾਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਗੁਰਦਾਸਪੁਰ, 27 ਜੁਲਾਈ : ਸ੍ਰੀ ਸੁਮਿਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ. ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇੱਕ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਦਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਦਫ਼ਤਰਾਂ ਵਿੱਚ ਸੇਵਾਵਾਂ ਨਿਭਾ ਰਹੀਆਂ 125 ਮਹਿਲਾ ਅਧਿਕਾਰੀਆਂ ਅਤੇ ਕਰਮਚਾਰਨਾਂ ਨੇ ਭਾਗ ਲਿਆ। ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਸ੍ਰੀ ਸੁਮਿਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ....
ਗੁਰਦਾਸਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 18 ਕਿਲੋ ਹੈਰੋਇੰਨ ਸਮੇਤ 2 ਪੁਰਸ਼ ਅਤੇ 1 ਮਹਿਲਾ ਕਾਬੂ
ਗੁਰਦਾਸਪੁਰ, 27 ਜੁਲਾਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਗੁਰਦਾਸਪੁਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਕਰੀਬ 18 ਕਿਲੋ ਹੈਰੋਇੰਨ ਸਮੇਤ 2 ਪੁਰਸ਼ ਅਤੇ 1 ਮਹਿਲਾ ਨੂੰ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਅੱਜ ਆਪਣੇ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਵੱਲੋਂ ਸ੍ਰੀ ਅਦਿਤਿਆ ਐਸ. ਵਾਰੀਅਰ....
ਐੱਸ.ਡੀ.ਐੱਮ. ਅਸ਼ਵਨੀ ਅਰੋੜਾ ਨੇ ਜਨ ਸੁਣਵਾਈ ਕੈਂਪ ਦੌਰਾਨ ਕੋਟਲੀ ਸੂਰਤ ਮੱਲੀ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ  
ਡੇਰਾ ਬਾਬਾ ਨਾਨਕ, 27 ਜੁਲਾਈ : ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਤਹਿਸੀਲ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲੀ ਵਿਖੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਅਸ਼ਵਨੀ ਅਰੋੜਾ ਦੀ ਅਗਵਾਈ ਹੇਠ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੀਆਂ....
30 ਜੁਲਾਈ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਧਾਰਾ 144 ਲਗਾਈ
ਗੁਰਦਾਸਪੁਰ, 27 ਜੁਲਾਈ : 30 ਜੁਲਾਈ 2023 ਦਿਨ ਐਤਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਹੋ ਰਹੀ ਸਟੇਟ ਲੈਵਲ ਬੀਐੱਡ ਕਾਮਨ ਐਂਟਰਸ ਟੈਸਟ (ਸੀ.ਈ.ਟੀ.) ਦੀ ਪ੍ਰੀਖਿਆ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ `ਤੇ....
ਰਾਣਾ ਸਵਰਾਜ ਯੂਨੀਵਰਸਲ ਸਕੂਲ ਲੇਹਲ ਵਿਖੇ ਵਣ-ਮਹਾਂਉਤਸਵ ਮਨਾਇਆ
ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇੰਦਰਜੀਤ ਸਿੰਘ ਬਾਜਵਾ ਨੇ ਐਵਾਗਾਡੋ ਦਾ ਪੌਦਾ ਲਗਾ ਕੇ ਵਣ-ਮਹਾਂਉਤਸਵ ਦੀ ਸ਼ੁਰੂਆਤ ਕੀਤੀ ਧਾਰੀਵਾਲ, 27 ਜੁਲਾਈ : ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ (ਧਾਰੀਵਾਲ) ਵਿਖੇ ਹਰਿਆਲੀ ਮਿਸ਼ਨ ਤਹਿਤ ਵਣ-ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਯੂਨੀਵਰਸਲ ਸਿੱਖਿਆ ਸੰਸਥਾਵਾਂ ਦੇ ਸੰਸਥਾਪਕ ਡਾ: ਸਰਬਜੀਤ ਸਿੰਘ ਛੀਨਾ ਦੀ ਅਗਵਾਈ ਵਿੱਚ ਮਨਾਏ ਗਏ ਵਣ-ਮਹਾਂਉਤਸਵ ਦੀ ਸ਼ੁਰੂਆਤ ਵਿਸ਼ੇਸ਼ ਤੌਰ ਤੇ ਪਹੁੰਚੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਇੰਦਰਜੀਤ ਸਿੰਘ ਬਾਜਵਾ ਵੱਲੋਂ....
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਹੜ੍ਹ ਕਾਰਨ ਖਰਾਬ ਹੋਈਆਂ ਫਸਲਾਂ, ਮਕਾਨਾਂ ਆਦਿ ਦਾ ਮੁਆਵਾਜ਼ਾ ਹਰ ਪੀੜ੍ਹਤ ਨੂੰ ਦਿੱਤਾ ਜਾਣਾ ਬਣਾਇਆ ਜਾਵੇਗਾ ਯਕੀਨੀ ਤਰਨ ਤਾਰਨ, 27 ਜੁਲਾਈ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਕੁਲੈਕਟਰ ਤਰਨ ਤਾਰਨ ਸ਼ੀ੍ਮਤੀ ਬਲਦੀਪ ਕੌਰ ਨੇ ਦਰਿਆ ਸਤਲੁਜ ਤੇ ਬਿਆਸ ਵਿੱਚ ਆਏ ਹੜ੍ਹਾਂ ਕਾਰਨ ਹੋਏ ਫਸਲਾਂ/ਮਕਾਨਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾ ਸਕੇ। ਪੰਜਾਬ ਦੇ ਮਾਲ , ਪੁਨਰਵਾਸ ਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਵਲੋਂ ਜਾਰੀ....
ਮੰਤਰੀ ਈਟੀਓ ਨੇ ਗੁਰੂ ਅਰਜਨ ਦੇਵ ਜੀ ਮਾਰਗ ਵਿਰਾਸਤੀ ਗੇਟ ਦਾ ਰੱਖਿਆ ਨੀਂਹ ਪੱਥਰ
70 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਗੇਟ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਮੋਰੀ ਗੇਟ ਹਲਕਾ ਵਾਸੀਆਂ ਨੂੰ ਕੀਤਾ ਸਮਰਪਿਤ ਅੰਮ੍ਰਿਤਸਰ, 27 ਜੁਲਾਈ : ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਗੁਰੂ ਅਰਜਨ ਦੇਵ ਜੀ ਮਾਰਗ ਵਿਰਾਸਤੀ ਗੇਟ ਦਾ ਨੀਂਹ ਪੱਥਰ ਰੱਖਿਆ ਅਤੇ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਮੋਰੀ ਗੇਟ ਹਲਕਾ ਵਾਸੀਆਂ ਨੂੰ ਸਮਰਪਿਤ ਕੀਤਾ। ਈਟੀਓ ਨੇ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਮਾਰਗ....
ਆਈ.ਸੀ.ਆਈ.ਸੀ. ਬੈਂਕ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ 
ਮੈਡੀਕਲ ਕੈਂਪ ਦੌਰਾਨ 122 ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗੁਰਦਾਸਪੁਰ, 26 ਜੁਲਾਈ : ਆਈ.ਸੀ.ਆਈ.ਸੀ. ਬੈਂਕ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇੱਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੈਡੀਕਲ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤਾ ਗਿਆ। ਮੈਡੀਕਲ ਕੈਂਪ ਦੌਰਾਨ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ 122 ਮਰੀਜ਼ਾਂ ਦਾ ਮੈਡੀਕਲ ਚੈੱਕਅਪ....
ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਆਮ ਲੋਕਾਂ ਦੀ ਭਾਗੇਦਾਰੀ ਬਹੁਤ ਜ਼ਰੂਰੀ : ਡਿਪਟੀ ਕਮਿਸ਼ਨਰ
ਬਰਸਾਤੀ ਮੌਸਮ ਦੌਰਾਨ ਸ਼ਹਿਰ ਦੀ ਸਫ਼ਾਈ ਦਾ ਜਾਇਜ਼ਾ ਲੈਣ ਲਈ ਨਗਰ ਕੌਂਸਲ ਵੱਲੋਂ ਬਣਾਏ ਗਏ ਕੂੜਾ ਡੰਪ ਦਾ ਕੀਤਾ ਨਿਰੀਖਣ ਨਗਰ ਕੌਂਸਲ ਅਧਿਕਾਰੀਆਂ ਨੂੰ ਸੁੱਕੇ ਤੇ ਗਿੱਲੇ ਕੂੜੇ ਦੀ 100 ਫੀਸਦੀ ਡੋਰ-ਟੂ-ਡੋਰ ਕੁਲੈਕਸ਼ਨ ਕਰਕੇ ਕੂੜੇ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕਰਨ ਦੀ ਹਦਾਇਤ ਤਰਨ ਤਾਰਨ, 26 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਅੱਜ ਤਰਨ ਤਾਰਨ ਸ਼ਹਿਰ ਵਿੱਚ ਬਰਸਾਤੀ ਮੌਸਮ ਦੌਰਾਨ ਸਫ਼ਾਈ ਦਾ ਜਾਇਜ਼ਾ ਲੈਣ ਲਈ ਨਗਰ ਕੌਂਸਲ ਤਰਨ ਤਾਰਨ ਵੱਲੋਂ ਬਣਾਏ ਗਏ ਕੂੜਾ ਡੰਪ ਦਾ....
ਡਿਪਟੀ ਕਮਿਸ਼ਨਰ ਵੱਲੋਂ ਬਰਸਾਤੀ ਪਾਣੀ ਦੇ ਵਹਾਅ ਦਾ ਜਾਇਜ਼ਾ ਲੈਣ ਲਈ ਕਸੂਰ ਨਾਲੇ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ
ਡਰੇਨਜ਼ ਵਿਭਾਗ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ, ਮਗਨਰੇਗਾ ਕਾਮਿਆਂ ਅਤੇ ਲੋੜੀਂਦੀ ਮਸ਼ੀਨਰੀ ਨਾਲ ਕਸੂਰ ਨਾਲੇ ਦੇ ਕੰਢਿਆ ਨੂੰ ਕੀਤਾ ਜਾ ਰਿਹਾ ਮਜ਼ਬੂਤ ਤਰਨ ਤਾਰਨ, 26 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੇ ਵੱਲੋਂ ਅੱਜ ਬਰਸਾਤੀ ਪਾਣੀ ਦੇ ਵਹਾਅ ਦਾ ਜਾਇਜ਼ਾ ਲੈਣ ਲਈ ਕਸੂਰ ਨਾਲੇ ਦੇ ਨਾਲ ਲੱਗਦੇ ਪਿੰਡਾਂ ਝਾਮਕੇ, ਤੇਜਾ ਸਿੰਘ ਵਾਲਾ, ਪਲਾਸੌਰ, ਮਾਨੋਚਾਹਲ ਅਤੇ ਜਰਮਸਤਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅੋਰੜਾ ਵੀ ਉਹਨਾਂ ਦੇ ਨਾਲ ਸਨ।....
ਜ਼ਿਲਾ ਪ੍ਸ਼ਾਸ਼ਨ ਤਰਨ ਤਾਰਨ ਵੱਲੋਂ ਡਿਪਟੀ ਕਮਿਸ਼ਨਰ ਸ਼ੀ੍ਮਤੀ ਬਲਦੀਪ ਕੌਰ ਦੀ ਪ੍ਧਾਨਗੀ ਹੇਠ ਕਾਰਗਿਲ ਜੰਗ ਸ਼ਹੀਦਾਂ ਨੂੰ ਭੇਂਟ ਕੀਤੀ ਗਈ ਸ਼ਰਧਾਂਜ਼ਲੀ
ਤਰਨ ਤਾਰਨ, 26 ਜੁਲਾਈ : ਜ਼ਿਲਾ ਪ੍ਸ਼ਾਸ਼ਨ ਤਰਨ ਤਾਰਨ ਵੱਲੋਂ ਡਿਪਟੀ ਕਮਿਸ਼ਨਰ ਸ਼ੀ੍ਮਤੀ ਬਲਦੀਪ ਕੌਰ ਦੀ ਪ੍ਧਾਨਗੀ ਹੇਠ ਅੱਜ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਲਈ ਸੈਨਿਕਾਂ ਦੀ ਬਹਾਦਰੀ ਭਰੀ ਗਾਥਾ ਨੂੰ ਚੇਤੇ ਕਰਦਿਆਂ ਜ਼ਿਲਾ ਪ੍ਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਾਰਗਿਲ ਜੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਜੰਗ ਵਿੱਚ ਭਾਰਤੀ ਫੌਜ ਨੇ ਔਖੀਆਂ ਪ੍ਰਸਥਿਤੀਆਂ ਦੇ ਬਾਵਜੂਦ ਜਿਸ ਤਰ੍ਹਾਂ ਦਲੇਰੀ ਤੇ ਸਾਹਸ ਦਾ ਸਬੂਤ ਦਿੱਤਾ, ਉਸ ਦੀ ਮਿਸਾਲ....
ਕੋਟਲੀ ਅੰਬ ਅਤੇ ਇਬਰਾਹੀਮਪੁਰ ਡਰੇਨਾਂ ਵਿੱਚ ਬੂਟੀ ਦੀ ਸਫਾਈ ਨੂੰ ਬਣਾਇਆ ਜਾਵੇ ਯਕੀਨੀ : ਡਿਪਟੀ ਕਮਿਸ਼ਨਰ
ਤੁੰਗਢਾਬ ਡਰੇਨ ਦੀ ਸਫਾਈ ਦੇ ਕੰਮਾਂ ਦਾ ਲਿਆ ਜਾਇਜਾ ਅੰਮ੍ਰਿਤਸਰ, 26 ਜੁਲਾਈ : ਪੰਜਾਬ ਸਰਕਾਰ ਮੀਂਹ ਤੋਂ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਮੀਂਹ ਦੀ ਮਾਰ ਝੱਲ ਰਹੇ ਪਿੰਡਾਂ ਵਿੱਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਾਗਿੰਗ ਅਤੇ ਸਾਫ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਲਈ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅਜਨਾਲਾ....
ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ
ਡਿਊਟੀ ਦੌਰਾਨ ਦਿਵਿਆਂਗ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੁੱਗਣੀ ਹੋਵੇਗੀ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਲਈ ਵਿੱਤੀ ਸਹਾਇਤਾ ਵਿਚ ਇਜ਼ਾਫਾ ਕਾਰਗਿਲ ਵਿਜੈ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਅੰਮ੍ਰਿਤਸਰ, 26 ਜੁਲਾਈ : ਦੇਸ਼ ਦੇ ਬਹਾਦਰ ਸੈਨਿਕਾਂ ਦੇ ਸਤਿਕਾਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫੌਜੀ ਸੈਨਿਕ ਦੀ ਨੌਕਰੀ ਦੌਰਾਨ ਕਿਸੇ ਹਾਦਸੇ ਵਿੱਚ ਮੌਤ ਹੋ ਜਾਣ (ਫਿਜ਼ੀਕਲ ਕੈਜ਼ੁਅਲਟੀ) ਦੀ ਸੂਰਤ ਵਿਚ ਪਰਿਵਾਰ ਲਈ ਐਕਸ-ਗ੍ਰੇਸ਼ੀਆ....
ਤਰਨਤਾਰਨ ‘ਚ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਮੌਤ
ਤਰਨਤਾਰਨ, 25 ਜੁਲਾਈ : ਤਰਨਤਾਰਨ ਵਿੱਚ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜਖ਼ਮੀ ਹੋ ਗਿਆ। ਜਖ਼ਮੀ ਨੂੰ ਅੰਮ੍ਰਿਤਸਰ ਵਿਖੇ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਮ੍ਰਿਤਕਾਂ ਦੀ ਪਹਿਚਾਣ ਲਵਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ ਵਾਸੀ ਮੁਹੱਲਾ ਕਾਜੀ ਕੋਟ ਤਰਨਤਾਰਨ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਮੋਟਰਸਾਈਕਲ ਤੇ ਸਵਾਰ ਹੋ ਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਘਰ ਨੂੰ....
ਗੁਰਦੁਆਰਾ ਸਤਲਾਣੀ ਸਾਹਿਬ ਦੀ ਜ਼ਮੀਨ ਦੇ ਇੰਤਕਾਲਾਂ ਸਬੰਧੀ ਹਾਈਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਹੱਕ ’ਚ ਸਟੇਅ
ਅੰਮ੍ਰਿਤਸਰ, 25 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇਤਿਹਾਸਕ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ (ਅੰਮ੍ਰਿਤਸਰ) ਦੀ ਵੱਖ-ਵੱਖ ਪਿੰਡਾਂ ’ਚ ਮਾਲਕੀ ਜ਼ਮੀਨ ਦੇ ਇੰਤਕਾਲਾਂ ਬਾਰੇ ਐਫਸੀਆਰ ਚੰਡੀਗੜ੍ਹ ਦੀ ਅਦਾਲਤ ਵੱਲੋਂ ਦਿੱਤੇ ਫੈਸਲੇ ’ਤੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੇ ਹੱਕ ’ਚ ਸਟੇਅ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗੁਰੂਸਰ....