ਮਾਝਾ

ਰਾਵੀ ਦਰਿਆ ‘ਚ ਪਾਣੀ ਦਾ ਪੱਧਰ ਵੱਧਣ ‘ਤੇ ਸੰਗਤਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਆਰਜ਼ੀ ਤੌਰ ‘ਤੇ ਤਿੰਨ ਦਿਨਾਂ ਲਈ ਰੋਕੀ
ਗੁਰਦਾਸਪੁਰ, 20 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੀ ਸੰਗਤ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਯਾਤਰਾ ‘ਤੇ ਤਿੰਨ ਦਿਨਾਂ ਲਈ ਆਰਜ਼ੀ ਤੌਰ ‘ਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰਾਵੀ ਦਰਿਆ ਤੋਂ ਪਾਰ ਹੈ ਅਤੇ ਇਸ ਸਮੇਂ ਦਰਿਆ ਰਾਵੀ ਅਤੇ ਵੇਈਂ ਵਿੱਚ ਪਾਣੀ ਦਾ ਪੱਧਰ ਵਧਿਆ....
ਰਾਵੀ ਦਰਿਆ ਵਿੱਚ ਪਾਣੀ ਵਧਣ ਕਾਰਨ ਕਰਤਾਰਪੁਰ ਕੋਰੀਡੋਰ ਨੂੰ ਤਿੰਨ ਦਿਨ ਸੰਗਤਾਂ ਲਈ ਕੀਤਾ ਬੰਦ : ਧਾਲੀਵਾਲ
ਰਾਵੀ ਦਰਿਆ ਵਿਚ ਪਾਣੀ ਦੀ ਸਥਿਤੀ ਕੰਟਰੋਲ ਹੇਠ, ਘਬਰਾਉਣ ਦੀ ਨਹੀਂ ਚੌਕਸ ਰਹਿਣ ਦੀ ਲੋੜ ਅੰਮ੍ਰਿਤਸਰ 20 ਜੁਲਾਈ : ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ ਵਿਚ ਬੀਤੀ ਸ਼ਾਮ ਉਂਜ ਦਰਿਆ ਤੋਂ ਛੱਡੇ ਪਾਣੀ ਕਾਰਨ ਪੈਦਾ ਹੋਏ ਹਲਾਤ ਦਾ ਜਾਇਜ਼ਾ ਲੈਂਦੇ ਦੱਸਿਆ ਕਿ ਬੀਤੇ ਕੱਲ ਉਂਜ ਤੋਂ 2.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ, ਜਿਸ ਵਿਚੋਂ ਪਿੰਡ ਘੋਨੇਵਾਲ ਵਿਖੇ 2.18 ਲੱਖ ਕਿਊਸਿਕ ਪਾਣੀ ਆ ਕੇ ਲੰਘ ਚੁੱਕਾ ਹੈ ਅਤੇ ਥੋੜੇ ਸਮੇਂ ਵਿੱਚ ਹੀ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਜਾਵੇਗਾ। ਉਨਾਂ....
 ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਤਹਿਤ ਬੂਥ ਲੈਵਲ ਅਫ਼ਸਰਾਂ ਵਲੋਂ 21 ਅਗਸਤ ਤੱਕ ਕੀਤਾ ਜਾਵੇਗਾ ਘਰ-ਘਰ ਸਰਵੇਖਣ-ਜ਼ਿਲ੍ਹਾ ਚੋਣ ਅਫ਼ਸਰ
18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਵਾਲੇ ਨੌਜਵਾਨਾਂ ਨੂੰ ਆਪਣੀ ਵੋਟ ਜ਼ਰੂਰ ਬਣਵਾਉਣ ਦੀ ਕੀਤੀ ਅਪੀਲ ਤਰਨ ਤਾਰਨ, 20 ਜੁਲਾਈ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਤਰੁੱਟੀਆਂ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਵਾਸਤੇ ਬੂਥ ਲੈਵਲ ਅਫ਼ਸਰਾਂ ਵਲੋਂ 21 ਜੁਲਾਈ ਤੋਂ 21 ਅਗਸਤ, 2023 ਤੱਕ ਘਰ-ਘਰ ਸਰਵੇਖਣ ਕਰਵਾਇਆ ਜਾਵੇਗਾ ਤਾਂ ਜੋ ਵੋਟਰਾਂ....
ਨਗਰ ਕੌਂਸਲ ਪੱਟੀ ਵੱਲੋਂ ਦੁਕਾਨਦਾਰਾਂ ਨੂੰ  ਵੰਡੇ ਗਏ ਕੱਪੜੇ ਦੇ ਥੈਲੇ
ਪਾਬੰਦੀ ਸ਼ੁਦਾ ਲਿਫਾਫਿਆਂ ਦੀ ਵਰਤੋਂ ਕੀਤੀ ਜਾਵੇ ਬੰਦ-ਕਾਰਜ ਸਾਧਕ ਅਫ਼ਸਰ ਪੱਟੀ, 20 ਜੁਲਾਈ : ਨਗਰ ਕੌਂਸਲ ਪੱਟੀ ਵੱਲੋਂ ਵੀਰਵਾਰ ਨੂੰ ਸ਼ਹਿਰ ਵਿਖੇ ਦੁਕਾਨਦਾਰਾਂ ਨੂੰ ਕੱਪੜੇ ਦੇ ਥੈਲੇ ਵੰਡੇ ਗਏ। ਇਸ ਮੌਕੇ ’ਤੇ ਨਗਰ ਕੌਂਸਲ ਪੱਟੀ ਦੇ ਈਓ ਅਨਿਲ ਕੁਮਾਰ ਚੋਪੜਾ ਨੇ ਸਮੂਹ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ’ਤੇ ਪਾਬੰਦੀਸ਼ੁਦਾ ਲਿਫਾਫਿਆਂ ਦੀ ਵਰਤੋਂ ਬਿਲਕੁਲ ਬੰਦ ਕਰ ਦੇਣ ਨਹੀਂ ਤਾਂ ਉਨਾਂ ਖਿਲਾਫ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਸ਼ਹਿਰੀਆਂ ਨੂੰ....
ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਦੇ ਨਿਰਦੇਸ਼ਾ ਹੇਠ ਸਰਹੱਦੀ ਪਿੰਡ ਸਿਧਵਾਂ ਵਿਖੇ ਲਗਾਇਆ ਗਿਆ ਵਿਸ਼ੇਸ਼ ਮੈਡੀਕਲ ਕੈਂਪ
ਤਰਨ ਤਾਰਨ, 20 ਜੁਲਾਈ : ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ, ਸ਼੍ਰੀਮਤੀ ਬਲਦੀਪ ਕੌਰ ਅਤੇ ਸਿਵਲ ਸਰਜਨ, ਤਰਨਤਾਰਨ, ਡਾ.ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਅਫਸਰ, ਡਾ. ਵਰਿੰਦਰਪਾਲ ਕੌਰ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, ਡਾ. ਸੰਦੀਪ ਸਿੰਘ ਕਾਲੜਾ ਦੀ ਯੋਗ ਅਗਵਾਈ ਹੇਠ ਵੀਰਵਾਰ ਨੂੰ ਸਰਹੱਦੀ ਪਿੰਡ ਸਿਧਵਾਂ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ।ਇਸ ਮੌਕੇ ਪਿੰਡ ਸਿਧਵਾਂ ਤੋਂ ਇਲਾਵਾ ਨੇੜਲੇ ਪਿੰਡਾਂ ਦੇ ਵਸਨੀਕਾਂ ਵੱਲੋਂ ਮੈਡੀਕਲ....
ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕਰਨ ਸਬੰਧੀ ਕੀਤੀ ਗਈ ਦਿੱਤੀ ਗਈ ਟਰੇਨਿੰਗ
ਕੋਟਕਪੂਰਾ 20 ਜੁਲਾਈ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਬੀ.ਐੱਲ.ਓਜ਼ ਦੁਆਰਾ ਘਰ-ਘਰ ਜਾ ਕੇ ਸਰਵੇ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸ ਸਬੰਧੀ ਵਿਧਾਨ ਸਭਾ ਹਲਕਾ-088 ਕੋਟਕਪੂਰਾ ਅਧੀਨ ਆਉਂਦੇ 167 ਬੂਥਾਂ ਦੇ ਬਲਾਕ ਲੈਵਲ ਅਫਸਰ (ਬੀ.ਐਲ.ਓ) ਨੂੰ ਘਰ-ਘਰ ਜਾ ਕੇ ਸਰਵੇ ਕਰਨ ਦੀ ਅਤੇ ਬੀ.ਐੱਲ.ਓ ਐਪ ਦੀ ਟ੍ਰੇਨਿੰਗ ਦਿੱਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਐਸ.ਡੀ.ਐਮ. ਕੋਟਕਪੂਰਾ ਵੀਰਪਾਲ ਕੌਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ....
ਸਰਕਾਰ ਵੱਲੋਂ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਕੀਤੇ ਗਏ ਲੋੜੀਂਦੇ ਪ੍ਰਬੰਧ : ਸਿਹਤ ਮੰਤਰੀ 
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਤਰਨ ਤਾਰਨ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਿਹਤ ਵਿਭਾਗ ਦੀਆਂ ਟੀਮਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਤਰਨ ਤਾਰਨ 19 ਜੁਲਾਈ : ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਦੇ ਨਾਲ-ਨਾਲ ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨੂੰ ਫੈਲਣ ਤੋਂ....
ਅਜ਼ਾਦੀ ਦਿਵਸ ਦੇ ਮੌਕੇ ਮਨਾਏ ਜਾ ਰਹੇ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ
ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ ਜ਼ਿਲਾ ਪੱਧਰ ਦਾ ਅਜ਼ਾਦੀ ਦਿਵਸ ਸਮਾਰੋਹ ਤਰਨ ਤਾਰਨ, 19 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਵੱਲੋਂ 15 ਅਗਸਤ ਨੂੰ ਮਨਾਏ ਜਾ ਰਹੇ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦੀਆਂ ਤਿਆਰੀਆਂ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਮੀਟਿੰਗ....
ਪੰਜਾਬ ਰਾਜ ਫੂਡ ਕਮਿਸ਼ਨ ਨੇ ਹੜਾਂ ਕਾਰਨ ਪ੍ਰਭਾਵਤ ਹੋਏ ਸਕੂਲਾਂ ਤੇ ਆਂਗਨਵਾੜੀ ਕੇਂਦਰਾਂ ਸਬੰਧੀ ਮੰਗੀ ਰਿਪੋਰਟ
ਤਰਨ ਤਾਰਨ, 19 ਜੁਲਾਈ : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਵਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਸਬੰਧੀ ਵਿਸਥਾਰਿਤ ਰਿਪੋਰਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਕੋਲੋਂ ਇੱਕ ਹਫ਼ਤੇ ਵਿੱਚ ਮੰਗੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਲਿਖੇ ਪੱਤਰ ਅਨੁਸਾਰ ਉਨ੍ਹਾਂ ਕਿਹਾ ਹੈ ਕਿ ਹੜ੍ਹ ਪ੍ਰਭਾਵਿਤ ਸਕੂਲਾਂ/ਆਂਗਣਵਾੜੀ ਕੇਂਦਰਾਂ ਦੇ ਨਾਮ, ਪਤਾ, ਸੰਪਰਕ ਨੰਬਰ ਅਤੇ ਹੋਏ ਨੁਕਸਾਨ ਬਾਰੇ ਵੇਰਵੇ ਸਾਂਝੇ ਕੀਤੇ ਜਾਣ....
ਹੜ੍ਹਾਂ ਦੇ ਸੰਕਟ ਵਿਚ ਸਾਰਾ ਪੰਜਾਬ ਪੀੜਤਾਂ ਦੀ ਮਦਦ ਲਈ ਨਿਕਲਿਆ- ਸਿਹਤ ਮੰਤਰੀ
ਮਾਝੇ ਦੀਆਂ ਸੰਸਥਾਵਾਂ ਪਟਿਆਲਾ, ਮਾਨਸਾ ਤੱਕ ਸੇਵਾ ਵਿਚ ਲੱਗੀਆਂ ਮਿਲੀਆਂ ਸਿਹਤ ਮੰਤਰੀ ਨੇ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਡਾਕਟਰਾਂ ਤੇ ਹੋਰ ਸੰਸਥਾਵਾਂ ਨਾਲ ਕੀਤੀ ਮੀਟਿੰਗ ਜਿਲ੍ਹਾ ਪ੍ਰਸ਼ਾਸਨ ਹਰ ਤਰਾਂ ਦੀ ਸਥਿਤੀ ਨਾਲ ਟਾਕਰਾ ਕਰਨ ਲਈ ਪੂਰੀ ਤਰਾਂ ਤਿਆਰ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 19 ਜੁਲਾਈ : ਪੰਜਾਬ ਵਿਚ ਆਏ ਹੜਾਂ ਦੇ ਸੰਕਟ ਨਾਲ ਨਿਜੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਪੰਜਾਬ ਭਰ ਵਿਚ ਨਿਰੀਖਣ ਕਰ ਰਹੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ....
ਕੈਬਿਨਟ ਮੰਤਰੀ ਈਟੀਓ ਵੱਲੋਂ ਪਿੰਡਾਂ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ
ਵਿਕਾਸ ਕਾਰਜਾਂ ਚ ਦੇਰੀ ਤੇ ਅਣਗਹਿਲੀ ਨਹੀਂ ਹੋਵੇਗੀ ਬਰਦਾਸ਼ਤ ਬਰਸਾਤ ਨਾਲ ਪ੍ਰਭਾਵਿਤ ਹੋਏ ਘਰਾਂ ਤੇ ਫਸਲਾਂ ਦਾ ਵੀ ਲਿਆ ਜਾਇਜ਼ਾ ਜੰਡਿਆਲਾ ਗੁਰੂ, 19 ਜੁਲਾਈ : ‘ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਮੀਨੀ ਪੱਧਰ ਉਤੇ ਜਾਇਜ਼ਾ ਲੈਂਦੇ ਕੈਬਿਨਟ ਮੰਤਰੀ ਸ. ਹਰਭਜਨ ਸਿੰਘ ਈ ਟੀਓ ਨੇ ਸਪੱਸ਼ਟ ਕੀਤਾ ਕਿ ਕੰਮਾਂ ਵਿਚ ਦੇਰੀ ਅਤੇ ਅਣਗਹਿਲੀ ਕਿਸੇ ਵੀ ਕੀਮਤ ਅਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਚੱਲ ਰਹੇ ਵਿਕਾਸ ਕਾਰਜ ਦਾ ਕੰਮ ਕਾਗਜੀ ਨਹੀਂ ਜ਼ਮੀਨੀ ਪੱਧਰ ਤੇ ਲਾਗੂ....
ਉੱਜ ਦਰਿਆ ਵਿੱਚ 171797 ਕਿਊਸਿਕ ਪਾਣੀ ਛੱਡਿਆ
ਉੱਜ ਦਰਿਆ ਦਾ ਵਧਿਆ ਪਾਣੀ ਅੱਜ ਸਵੇਰੇ 8:00 ਵਜੇ ਮਕੌੜਾ ਪੱਤਣ ਅਤੇ 10:00 ਵਜੇ ਤੱਕ ਧਰਮਕੋਟ ਪੱਤਣ ਤੱਕ ਪਹੁੰਚ ਜਾਵੇਗਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉੱਜ ਅਤੇ ਰਾਵੀ ਦਰਿਆ ਦੇ ਨੇੜੇ ਰਹਿੰਦੀ ਵਸੋਂ ਨੂੰ ਹੜ੍ਹ ਪ੍ਰਭਾਵਤ ਖੇਤਰ ਤੋਂ ਦੂਰ ਜਾਣ ਅਤੇ ਚੌਕਸ ਰਹਿਣ ਦੀ ਅਪੀਲ ਗੁਰਦਾਸਪੁਰ, 19 ਜੁਲਾਈ : ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਅੱਜ ਸਵੇਰੇ ਇੱਕ ਵਾਰ ਫਿਰ ਉੱਜ ਦਰਿਆ ਵਿੱਚ ਅੱਜ 171797 ਕਿਊਸਿਕ....
ਉੱਜ ਦਰਿਆ ਵਿੱਚ ਪਾਣੀ ਛੱਡੇ ਜਾਣ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ - ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਨੇ ਰਾਵੀ ਦਰਿਆ ਨੇੜਲੇ ਪਿੰਡਾਂ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜਾ ਲਿਆ ਜ਼ਿਲ੍ਹਾ ਵਾਸੀ ਬਿਲਕੁਲ ਨਾ ਘਬਰਾਉਣ, ਲੋੜ ਪੈਣ `ਤੇ ਕੰਟਰੋਲ ਰੂਮ ਦੇ ਨੰਬਰਾਂ `ਤੇ ਸੰਪਰਕ ਕੀਤਾ ਜਾ ਸਕਦਾ ਹੈ ਗੁਰਦਾਸਪੁਰ, 19 ਜੁਲਾਈ : ਅੱਜ ਸਵੇਰੇ ਉੱਜ ਦਰਿਆ ਵਿਚ 2.60 ਲੱਖ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਪੂਰੀ ਤਰਾਂ ਚੌਕਸ ਅਤੇ ਤਿਆਰ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ....
ਆਈ.ਐੱਚ.ਐੱਮ ਗੁਰਦਾਸਪੁਰ ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ) ਲਈ ਦਾਖ਼ਲਾ ਸ਼ੁਰੂ
ਚਾਹਵਾਨ ਵਿਦਿਆਰਥੀ 3 ਅਗਸਤ 2023 ਤੱਕ ਕਰ ਸਕਦੇ ਹਨ ਆਨ-ਲਾਈਨ ਅਪਲਾਈ ਗੁਰਦਾਸਪੁਰ, 19 ਜੁਲਾਈ : ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਕੈਟਰਿੰਗ ਐਂਡ ਨਿਊਟਰੀਏਸ਼ਨ, ਬਰਿਆਰ (ਗੁਰਦਾਸਪੁਰ) ਵਿੱਚ 12 ਵੀਂ ਪਾਸ ਵਿਦਿਆਰਥੀਆਂ ਲਈ ਤਿੰਨ ਸਾਲਾ ਬੀ.ਐੱਸ.ਸੀ. (ਐੱਚ.ਐੱਚ.ਏ) ਲਈ ਦਾਖ਼ਲਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਟੀਚਿਊਟ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਅਸ਼ਵਨੀ ਕਾਚਰੂ ਨੇ ਦੱਸਿਆ ਕਿ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ 3 ਅਗਸਤ 2023 ਤੱਕ ਆਨ-ਲਾਈਨ ਅਪਲਾਈ ਕਰ ਸਕਦੇ ਹਨ। ਸ੍ਰੀ....
ਫੂਡ ਪ੍ਰੋਸੈਸਿੰਗ ਯੂਨਿਟ ਲਗਾਉਣ ਲਈ ਦਿੱਤੀ ਜਾਵੇਗੀ 35 ਫੀਸਦੀ ਸਬਸਿਡੀ : ਡਿਪਟੀ ਕਮਿਸ਼ਨਰ
ਪੀ.ਐਮ. ਫਰਮਲਾਈਜੇਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜਿਜ ਯੋਜਨਾ ਅਧੀਨ ਇੱਕ ਕਰੋੜ ਰੁਪਏ ਤੱਕ ਦੇ ਲਗਾਏ ਜਾ ਸਕਦੇ ਹਨ ਫੂਡ ਪ੍ਰੋਸੈਸਿੰਗ ਪ੍ਰੋਜੈਕਟ ਗੁਰਦਾਸਪੁਰ, 19 ਜੁਲਾਈ : ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਉਦਯੋਗ ਵੱਲੋਂ ਰਾਜ ਸਰਕਾਰ ਦੀ ਭਾਈਵਾਲੀ ਨਾਲ ਕੌਮੀ ਪੱਧਰ ਤੇ ਪੀ.ਐਮੀ ਫਰਮਲਾਈਜੇਨ ਆਫ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜਿਜ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਕੋਈ ਵੀ ਵਿਅਕਤੀ ਆਪਣਾ ਕਾਰੋਬਾਰ ਸ਼ੁਰੂ ਕਰਦੇ ਹੋਏ ਇੱਕ ਕਰੋੜ ਰੁਪਏ ਤੱਕ ਦਾ ਫੂਡ ਪ੍ਰੋਸੈਸਿੰਗ ਪ੍ਰੋਜੈਕਟ....