ਮਾਝਾ

ਭਾਰਤ ਸਰਕਾਰ ਨੇ `ਪਦਮ ਐਵਾਰਡ` ਲਈ 15 ਸਤੰਬਰ ਤੱਕ ਮੰਗੇ ਬਿਨੈ-ਪੱਤਰ
ਗੁਰਦਾਸਪੁਰ, 12 ਜੁਲਾਈ : ਭਾਰਤ ਸਰਕਾਰ ਨੇ ਦੇਸ਼ ਦੇ ਨਾਗਰਿਕਾਂ ਕੋਲੋਂ `ਪਦਮ ਐਵਾਰਡ` ਲਈ 15 ਸਤੰਬਰ 2023 ਤੱਕ ਨਾਮਜ਼ਦਗੀਆਂ, ਸਿਫ਼ਾਰਸ਼ਾਂ ਜਾਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਬਿਨੈ-ਪੱਤਰ, ਨਾਮਜ਼ਦਗੀਆਂ ਜਾਂ ਸ਼ਿਫ਼ਾਰਸ਼ਾਂ ਆਨ ਲਾਈਨ ਹੀ ਭੇਜ ਸਕਦਾ ਹੈ। ਇਸਦੇ ਲਈ, ਬਿਨੈਕਾਰ ਨੂੰ awards.gov.in `ਤੇ ਜਾ ਕੇ ਅਪਲਾਈ ਕਰਨਾ ਹੋਵੇਗਾ। ਪਦਮ ਪੁਰਸਕਾਰਾਂ ਦੀ ਗੱਲ ਕਰੀਏ ਤਾਂ ਇਸ ਵਿੱਚ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮਸ਼੍ਰੀ ਪੁਰਸਕਾਰ ਸ਼ਾਮਲ ਹਨ। ਇਹ ਦੇਸ਼ ਵਿੱਚ ਦਿੱਤੇ ਜਾਣ ਵਾਲੇ ਸਰਵਉੱਚ....
ਦਿਵਿਆਂਗਜਨ ਵਿਅਕਤੀਆਂ ਦੇ ਸ਼ਸਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਮੰਗੀਆਂ 
ਗੁਰਦਾਸਪੁਰ, 12 ਜੁਲਾਈ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਗੁਰਦਾਸਪੁਰ ਸ੍ਰੀ ਨਵੀਨ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਸਾਲ 2023 ਲਈ ਰਾਸ਼ਟਰੀ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਐਵਾਰਡ ਲਈ ਅਰਜ਼ੀ ਕੇਵਲ ਆਨ-ਲਾਈਨ ਅਪਲਾਈ ਕੀਤੀ ਜਾ ਸਕਦੀ ਹੈ ਅਤੇ ਅਰਜ਼ੀ ਆਨ-ਲਾਈਨ ਕਰਨ ਦੀ ਆਖਰੀ ਮਿਤੀ 31 ਜੁਲਾਈ 2023 ਹੈ। ਰਾਸ਼ਟਰੀ ਐਵਾਰਡ ਲਈ ਅਰਜ਼ੀਆਂ ਸਬੰਧੀ ਨਿਯਮ ਤੇ ਸ਼ਰਤਾਂ ਅਤੇ ਪ੍ਰੋਫਾਰਮਾ ਵੈਬਸਾਈਟ www.disabilityaffairs.gov.in ਉੱਪਰ ਉਪਲੱਬਧ ਹੈ....
ਪਿੰਡ ਭੈਣੀ ਮੀਆਂ ਖਾਂ ਵਿਖੇ ਮਿਸ਼ਨ ’ਅਬਾਦ’ ਕੈਂਪ ਤਹਿਤ ਵਿਸ਼ੇਸ਼ ਕੈਂਪ ਲਗਾਇਆ
ਅਬਾਦ ਕੈਂਪ ਦੌਰਾਨ 550 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ - ਡਿਪਟੀ ਕਮਿਸ਼ਨਰ ਪਿੰਡਾਂ ਦੀਆਂ ਸੱਥਾਂ ਤੋਂ ਲੋਕਾਂ ਦੀ ਸਲਾਹ ਨਾਲ ਚੱਲਦੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ - ਜਗਰੂਪ ਸੇਖਵਾਂ ਕਾਹਨੂੰਵਾਨ, 12 ਜੁਲਾਈ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ....
ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਕਿਸਾਨ ਕਰ ਸਕਦੇ ਆਨਲਾਈਨ ਅਪਲਾਈ : ਡਿਪਟੀ ਕਮਿਸ਼ਨਰ
ਪਠਾਨਕੋਟ, 12 ਜੁਲਾਈ : ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਂਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨ ਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵੱਖ—ਵੱਖ ਸਕੀਮਾਂ ਅਧੀਨ ਕਿਸਾਨ ਹਿੱਤਾਂ ਵਿੱਚ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਰਾਜ ਵਿੱਚ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਵੱਲੋਂ ਮਾਨਯੋਗ ਸ੍ਰੀ ਕੇ.ਏ.ਪੀ. ਸਿਨਹਾ (ਆਈ.ਏ.ਐਸ) ਵਧੀਕ ਮੁੱਖ ਸਕੱਤਰ ਕਮ....
ਬੀ.ਐਲ.ਓਜ. ਵੱਲੋ ਘਰ-ਘਰ ਜਾ ਕੇ ਮਿਤੀ 21 ਜੁਲਾਈ, 2023 ਤੋਂ ਮਿਤੀ 21 ਅਗਸਤ, 2023 ਤੱਕ ਵੈਰੀਫਿਕੇਸ਼ਨ ਕੀਤੀ ਜਾਵੇਗੀ : ਬਲਦੀਪ ਕੌਰ
ਤਰਨ ਤਾਰਨ, 12 ਜੁਲਾਈ : ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਵਿੱਚ ਸਰਸਰੀ ਸੁਧਾਈ ਸਬੰਧੀ ਯੋਗਤਾ ਮਿਤੀ 01 ਜਨਵਰੀ, 2024 ਦਾ ਪੋ੍ਰਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਬਲਦੀਪ ਕੌਰ ਨੇ ਦੱਸਿਆ ਕਿ ਇਸ ਅਨੁਸਾਰ ਸੁਧਾਈ ਤੋਂ ਪਹਿਲਾਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੌਰਾਨ ਬੀ.ਐਲ.ਓਜ. ਵੱਲੋ ਘਰ-ਘਰ ਜਾ ਕੇ ਮਿਤੀ 21 ਜੁਲਾਈ, 2023 ਤੋਂ ਮਿਤੀ 21 ਅਗਸਤ, 2023 ਤੱਕ ਵੈਰੀਫਿਕੇਸ਼ਨ ਕੀਤੀ ਜਾਵੇਗੀ, ਜਿਸ ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ....
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਬੱਚਿਆ ਦਾ ਟੀਕਾਕਰਨ ਜ਼ਰੂਰ ਕਰਵਾਉਣ ਦੀ ਅਪੀਲ
ਮਿਸ਼ਨ ਇੰਦਰਧੁਨਸ਼ 5.0 ਅਧੀਨ 07 ਤੋਂ 12 ਅਗਸਤ ਦੌਰਾਨ 0-5 ਸਾਲ ਦੇ ਬੱਚਿਆ ਦਾ ਕਰਵਾਇਆ ਜਾਵੇਗਾ ਟੀਕਾਕਰਨ-ਸਿਵਲ ਸਰਜਨ ਤਰਨ ਤਾਰਨ, 12 ਜੁਲਾਈ : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਬਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਖਾਸ ਤੌਰ ‘ਤੇ ਯੂ-ਵਿੰਨ ਐਪ, ਮੀਸ਼ਨ ਇੰਦਰਧੁਨਸ਼ 5.0 , ਏ. ਬੀ. ਡੀ. ਐੱਮ. ਆਬਾ ਆਈ. ਡੀ, ਤੀਬਰ ਦਸਤ ਰੋਕੂ ਪੰਦਰਵਾੜਾ, ਮੀਜਲ ਰੁਬੇਲਾ ਅਤੇ ਹੋਰ ਪ੍ਰੋਗਰਾਮਾਂ ਸਬੰਧੀ ਵਿਚਾਰ....
ਧੁੱਸੀ ਬੰਨ੍ਹ ਨੂੰ ਖੋਰ੍ਹਾ ਲੱਗਣ ਤੋਂ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੁਰੰਤ ਸ਼ੂਰੂ ਕੀਤੇ ਰਾਹਤ ਕਾਰਜ
ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੇ ਮੌਕੇ ‘ਤੇ ਹਾਜ਼ਰ ਹੋ ਕੇ ਕਰ ਰਹੇ ਹਨ ਰਾਹਤ ਕਾਰਜਾਂ ਦੀ ਨਿਗਰਾਨੀ ਤਰਨ ਤਾਰਨ, 12 ਜੁਲਾਈ : ਜ਼ਿਲ੍ਹਾ ਤਰਨ ਤਾਰਨ ਵਿੱਚ ਹਰੀਕੇ ਹੈੱਡ ਵਰਕਸ ਤੋਂ ਨਿਵਾਣ ਵੱਲ ਦਰਿਆ ਸਤਲੁਜ ਦੇ ਨਾਲ ਲੱਗਦੇ ਇਲਾਕਿਆਂ ਨੂੰ ਹੜ੍ਹਾਂ ਦੀ ਹੋਰ ਮਾਰ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਚੌਹਾਨ ਦੀ ਅਗਵਾਈ ਹੇਠ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਪੂਰੀ ਮੁਸਤੈਦੀ ਨਾਲ ਕੰਮ ਰਿਹਾ ਹੈ। ਅੱਜ ਸਵੇਰੇ ਪਿੰਡ....
ਵਧੀਕ ਡਿਪਟੀ ਕਮਿਸ਼ਨਰ ਨੇ ਹੜ੍ਹਾਂ ਨਾਲ ਪ੍ਰਭਾਵਿਤ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਉੱਤੇ ਚੱਲ ਰਹੇ ਰਾਹਤ ਕਾਰਜਾਂ ਅਤੇ ਪ੍ਰਭਾਵਿਤ ਸਥਾਨਾਂ ਦਾ ਲਿਆ ਜ਼ਾਇਜਾ
ਤਰਨ ਤਾਰਨ, 12 ਜੁਲਾਈ : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਵੱਲੋਂ ਅੱਜ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਮਾਰ ਨਾਲ ਪ੍ਰਭਾਵਿਤ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਉੱਤੇ ਚੱਲ ਰਹੇ ਵੱਖ-ਵੱਖ ਰਾਹਤ ਕਾਰਜਾਂ ਅਤੇ ਪ੍ਰਭਾਵਿਤ ਸਥਾਨਾਂ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਕਿਹਾ ਕਿ ਪਾਣੀ ਦੇ ਵਹਾਅ ਨੂੰ ਦੇਖਦੇ ਹੋਏ ਰਾਹਤ ਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਾਲ-ਨਾਲ ਪ੍ਰਭਾਵਿਤ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ....
ਮੰਤਰੀ ਭੁੱਲਰ ਨੇ ਆਪਣੇ ਖਰਚੇ ਤੇ ਹੜ੍ਹ ਪੀੜ੍ਹਤ ਪਰਿਵਾਰਾਂ ਦੇ ਪਸ਼ੂਆਂ ਲਈ ਵੰਡੀ 2500 ਤੋੜੇ ਫੀਡ
ਪਾਰਟੀਬਾਜ਼ੀ ਤੋਂ ਉੱਪਰ ਉੱਠ ਸਿਆਸੀ ਤੇ ਧਾਰਮਿਕ ਸੰਸਥਾਵਾਂ ਨੂੰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕਰਨ ਦੀ ਕੀਤੀ ਅਪੀਲ ਪੱਟੀ, 12 ਜੁਲਾਈ : ਸਤਲੁੱਜ ਤੇ ਬਿਆਸ ਦਰਿਆ ਵਿੱਚ ਆਏ ਹੜ੍ਹ ਕਾਰਨ ਵਿਧਾਨ ਸਭਾ ਹਲਕਾ ਪੱਟੀ ਦੇ 35 ਦੇ ਕਰੀਬ ਪ੍ਰਭਾਵਿਤ ਹੋਏ ਪਰਿਵਾਰਾਂ ਦੇ ਰੈਣ ਬਸੇਰੇ ਲਈ, ਜਿੱਥੇ ਪੰਜਾਬ ਸਰਕਾਰ ਨੇ 7 ਦੇ ਕਰੀਬ ਸਕੂਲਾਂ ਵਿੱਚ ਉਹਨਾ ਦੇ ਖਾਣ ਪੀਣ ਤੇ ਡਾਕਟਰੀ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਹਨ, ਓਥੇ ਹੀ ਇਹਨਾਂ ਪਰਿਵਾਰਾਂ ਦੇ ਪਸੂਆ ਲਈ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ....
ਹੜਾਂ ਨੂੰ ਮੁੱਖ ਰੱਖਦਿਆਂ ਦਰਿਆਵਾਂ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਸਿਹਤ ਵਿਭਾਗ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆ ਹਨ ਲੋੜੀਂਦੀਆਂ ਸਿਹਤ ਸੇਵਾਵਾਂ
ਤਰਨ ਤਾਰਨ, 12 ਜੁਲਾਈ : ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਹੜਾਂ ਨੂੰ ਮੁੱਖ ਰੱਖਦਿਆਂ ਦਰਿਆਵਾਂ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਸਿਹਤ ਵਿਭਾਗ ਵੱਲੋਂ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆ ਹਨ।ਸਿਹਤ ਅਤੇ ਪਰਿਵਾਰ ਵਿਭਾਗ ਵੱਲੋਂ ਅਜਿਹੇ ਪਿੰਡਾਂ ਦੇ ਵਸਨੀਕਾਂ ਲਈ ਵੱਖ ਵੱਖ ਮੈਡੀਕਲ ਰਿਸਪਾਂਸ ਟੀਮ ਗਠਿਤ ਕੀਤੀਆਂ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਵਾਸਤੇ ਮੈਡੀਕਲ ਸੇਵਾਵਾਂ ਲਈ ਤਿੰਨ ਮੈਡੀਕਲ ਵੈਨਾਂ ਕੀਤੀਆਂ ਰਵਾਨਾ
ਲੋੜ ਬਣੀ ਰਹਿਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸੇਵਾਵਾਂ ਰਹਿਣਗੀਆਂ ਜਾਰੀ- ਐਡਵੋਕੇਟ ਧਾਮੀ ਮੈਡੀਕਲ ਟੀਮਾਂ ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਤੇ ਮੋਹਾਲੀ ’ਚ ਰਹਿਣਗੀਆਂ ਕਾਰਜਸ਼ੀਲ ਅੰਮ੍ਰਿਤਸਰ, 11 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਲਈ ਜਿਥੇ ਰਿਹਾਇਸ਼ ਅਤੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਮੈਡੀਕਲ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਇਲਾਕਿਆਂ ਲਈ ਅੱਜ ਤਿੰਨ ਐਬੂਲੈਂਸ ਗੱਡੀਆਂ ਨੂੰ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ....
ਵਿਸ਼ਵ ਅਬਾਦੀ ਦਿਵਸ ਮੌਕੇ ਸਿਹਤ ਵਿਭਾਗ ਨੇ ਗੁਰਦਾਸਪੁਰ ਵਿਖੇ ਜਾਗਰੂਕਤਾ ਰੈਲੀ ਕੱਢੀ
ਛੋਟਾ ਪਰਿਵਾਰ ਹੈ ਖੁਸ਼ਹਾਲੀ ਦਾ ਆਧਾਰ : ਡਿਪਟੀ ਕਮਿਸ਼ਨਰ 24 ਜੁਲਾਈ ਤੱਕ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਨਲਬੰਦੀ ਅਤੇ ਨਸਬੰਦੀ ਕੈਂਪ ਲਗਾਏ ਜਾਣਗੇ ਸਿਵਲ ਸਰਜਨ ਗੁਰਦਾਸਪੁਰ, 11 ਜੁਲਾਈ : ਵਿਸ਼ਵ ਅਬਾਦੀ ਦਿਵਸ ਮੌਕੇ ਲੋਕਾਂ ਨੂੰ ਪਰਿਵਾਰ ਨਿਯੋਜਨ ਬਾਰੇ ਜਾਗਰੂਕ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਗੁਰਦਾਸਪੁਰ ਵਿਖੇ ਇੱਕ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ....
12 ਜੁਲਾਈ ਨੂੰ ਦੁਪਹਿਰ 2:00 ਵਜੇ ਤੋਂ ਸ਼ਾਮ 6:00 ਵਜੇ ਤੱਕ ਪਿੰਡ ਭੈਣੀ ਮੀਆਂ ਖਾਨ ਵਿਖੇ ਲੱਗੇਗਾ ਅਬਾਦ ਕੈਂਪ
ਗੁਰਦਾਸਪੁਰ, 11 ਜੁਲਾਈ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 12 ਜੁਲਾਈ ਨੂੰ ਕਾਹਨੂੰਵਾਨ ਬਲਾਕ ਦੇ ਪਿੰਡ ਭੈਣੀ ਮੀਆਂ ਖਾਨ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪਾਂ ਦਾ ਸਮਾਂ ਬਾਅਦ ਦੁਪਹਿਰ 2:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ....
ਗੁਰਦਾਸਪੁਰ ਜ਼ਿਲੇ ਤੋਂ ਬਾਹਰਲਾ ਵਿਅਕਤੀ ਆਪਣੀ ਸੂਚਨਾ ਨੇੜੇ ਦੇ ਪੁਲਿਸ ਥਾਣੇ ਵਿੱਚ ਲਾਜ਼ਮੀ ਤੌਰ ’ਤੇ ਦਰਜ ਕਰਵਾਏ
ਗੁਰਦਾਸਪੁਰ, 11 ਜੁਲਾਈ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਜਾਂ ਇਸ ਦੇ ਪਿੰਡਾਂ ਜਾਂ ਕਸਬਿਆਂ ਵਿੱਚ ਬਾਹਰ ਤੋਂ ਆ ਕੇ ਆਰਜ਼ੀ ਤੌਰ ’ਤੇ ਰਹਿ ਰਹੇ ਜਾਂ ਕਾਰੋਬਾਰ ਕਰਦੇ ਪਰਿਵਾਰਾਂ ਦੇ ਮੁਖੀ ਜਾਂ ਹੋਰ ਪੁਰਸ਼ ਅਤੇ ਔਰਤਾਂ ਆਪ ਦੇ ਰਿਹਾਇਸ਼ੀ ਜਾਂ ਨਜ਼ਦੀਕੀ ਥਾਣੇ ਵਿੱਚ ਇਸ ਸਬੰਧੀ ਲੋੜੀਂਦੀ....
ਵਧੀਕ ਜ਼ਿਲਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲਾ ਗੁਰਦਾਸਪੁਰ ਦੀ ਹਦੂਦ ਵਿੱਚ ਪਸ਼ੂਆਂ ਨੂੰ ਸੜਕਾਂ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਪਾਬੰਦੀ ਲਗਾਈ
ਗੁਰਦਾਸਪੁਰ, 11 ਜੁਲਾਈ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਅਵਾਰਾ ਛੱਡਣਗੇ। ਮਨਾਹੀ ਦੇ ਇਹ ਹੁਕਮ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ....