ਮਾਝਾ

ਸ਼੍ਰੋਮਣੀ ਕਮੇਟੀ ਨੇ ਭਗਵੰਤ ਮਾਨ ਤੇ ਪ੍ਰਿੰਸੀਪਲ ਬੁੱਧਰਾਮ ਦੀਆਂ ਟਿੱਪਣੀਆਂ ਬਾਰੇ ਸਪੀਕਰ ਨੂੰ ਲਿਖੀ ਚਿੱਠੀ 
ਅੰਮ੍ਰਿਤਸਰ, 25 ਜੂਨ : ਪੰਜਾਬ ਵਿਧਾਨ ਸਭਾ ਦੇ 20 ਜੂਨ ਨੂੰ ਹੋਏ ਸਪੈਸ਼ਲ ਸੈਸ਼ਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੇ ਬੁੱਢਲਾਢਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਵਰਤੀ ਮੰਦੀ ਸ਼ਬਦਾਵਲੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਾੜ੍ਹੀ ਅਤੇ ਕੀਰਤਨੀ ਸਿੰਘਾਂ ਤੇ ਪ੍ਰਿੰਸੀਪਲ ਬੁੱਧਰਾਮ ਵੱਲੋਂ ਭਗਤਾਂ ਨੂੰ ਲੈ ਕੇ ਕੀਤੀਆਂ ਮੰਦਭਾਗੀਆਂ ਟਿੱਪਣੀਆਂ ਨੂੰ ਵਿਧਾਨ ਸਭਾ ਦੇ ਰਿਕਾਰਡ ਦਾ ਹਿੱਸਾ....
ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ : ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ....
ਐਡਵੋਕੇਟ ਧਾਮੀ ਨੇ ਪਾਕਿਸਤਾਨ ’ਚ ਸਿੱਖ ਦੁਕਾਨਦਾਰ ਦੀ ਹੱਤਿਆ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 25 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਘਟਗਿਣਤੀ ਸਿੱਖਾਂ ’ਤੇ ਹੋ ਰਹੇ ਹਮਲਿਆਂ ਦੀ ਕਰੜੀ ਨਿੰਦਾ ਕੀਤੀ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ’ਚ ਸਿੱਖ ਦੁਕਾਨਦਾਰ ਸ. ਮਨਮੋਹਨ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣੀ ਬੇਹੱਦ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ....
ਪਾਕਿਸਤਾਨ ਦੇ ਹਿੰਦੂ ਤੇ ਸਿੱਖ ਵੀ ਪਲਾਇਣ ਕਰ ਗਏ ਤਾਂ ਸਾਡੀਆਂ ਧਾਰਮਿਕ ਵਿਰਾਸਤਾਂ ਨੂੰ ਸੰਭਾਲਣ ਵਾਲਾ ਉੱਥੇ ਕੋਈ ਨਹੀਂ ਰਹੇਗਾ : ਪ੍ਰੋ: ਸਰਚਾਂਦ 
ਅੰਮ੍ਰਿਤਸਰ 25 ਜੂਨ : ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਦੀਆਂ ਵੱਧ ਰਹੀਆਂ ਘਟਨਾਵਾਂ ’ਤੇ ਭਾਰੀ ਦੁੱਖ ਅਤੇ ਚਿੰਤਾ ਜਤਾਈ ਹੈ। ਉਨ੍ਹਾਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਨੂੰ ਪਾਕਿਸਤਾਨ ’ਚ ਸਿੱਖ ਅਤੇ ਹਿੰਦੂਆਂ ਦੀ ਜਾਨ ਮਾਲ ਦੀ ਰਾਖੀ ਲਈ ਵਿਦੇਸ਼ ਮੰਤਰਾਲੇ ਕੋਲ ਮਾਮਲਾ ਉਠਾਉਣ ਦੀ ਗੁਹਾਰ ਲਗਾਈ ਹੈ। ਸ....
ਕਿਸਾਨ ਗੁਰਪਾਲ ਸਿੰਘ ਨੇ ਆਰਗੈਨਿਕ ਖੇਤੀ ਦੇ ਖੇਤਰ ਵਿੱਚ ਮਿਸਾਲ ਪੈਦਾ ਕੀਤੀ
ਜ਼ਹਿਰ ਮੁਕਤ ਖੇਤੀ ਦੀ ਪੈਦਾਵਾਰ ਤੋਂ ਕਮਾ ਰਹੇ ਹਨ ਚੋਖੀ ਆਮਦਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਆਰਗੈਨਿਕ ਖੇਤੀ ਲਈ ਗੁਰਪਾਲ ਸਿੰਘ ਨੂੰ ਕੀਤਾ ਹੈ ਸਨਮਾਨਿਤ ਗੁਰਦਾਸਪੁਰ, 25 ਜੂਨ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪੰਧੇਰ ਗੁਰਪਾਲ ਸਿੰਘ ਜੋ ਕਿ ਸਰਕਾਰੀ ਸਕੂਲ ਵਿਚ ਅਧਿਆਪਨ ਨੇ ਕਿੱਤੇ ਦੇ ਨਾਲ-ਨਾਲ ਪਿਛਲੇ 9 ਸਾਲਾਂ ਤੋਂ ਆਰਗੈਨਿਕ ਖੇਤੀ ਦੇ ਖੇਤਰ ਵਿੱਚ ਆਪਣਾ ਅਹਿਮ ਸਥਾਨ ਬਣਾ ਚੁੱਕੇ ਹਨ। ਐੱਮ.ਏ, ਬੀ.ਐੱਡ ਦੀ ਉੱਚ ਤਾਲੀਮ-ਜ਼ਾਫ਼ਤਾ ਕਿਸਾਨ ਗੁਰਪਾਲ ਸਿੰਘ ਨੇ ਸਾਲ 2014....
26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਤੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਮਸ਼ਾਲ ਜਾਗਰੂਕਤਾ ਰੈਲੀ ਕੱਢੀ ਜਾਵੇਗੀ : ਐੱਸ.ਡੀ.ਐੱਮ. ਅਰੋੜਾ
ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ ਡੇਰਾ ਬਾਬਾ ਨਾਨਕ, 25 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਕੱਲ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਤੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਮਸ਼ਾਲ ਜਾਗਰੂਕਤਾ ਰੈਲੀ ਕੱਢੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਸ੍ਰੀ ਅਸ਼ਵਨੀ ਅਰੋੜਾ, ਐੱਸ.ਡੀ.ਐੱਮ ਡੇਰਾ ਬਾਬਾ ਨਾਨਕ ਨੇ ਦੱਸਿਆ ਕਿ 26....
26 ਜੂਨ ਨੂੰ ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ ਜਾਵੇਗਾ
ਬੇਰਿੰਗ ਕਾਲਜ ਬਟਾਲਾ ਵਿਖੇ ਕਰਵਾਇਆ ਜਾਵੇਗਾ ਸਮਾਗਮ ਬਟਾਲਾ, 25 ਜੂਨ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੱਲ 26 ਜੂਨ ਨੂੰ ਸਵੇਰੇ 11 ਵਜੇ ਸਥਾਨਕ ਬੇਰਿੰਗ ਕਾਲਜ ਬਟਾਲਾ ਵਿਖੇ ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ ਜਾਵੇਗਾ। ਇਹ ਜਾਣਕਾਰੀ ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਦਿੱਤੀ। ਐਸਡੀਐਮ ਬਟਾਲਾ ਨੇ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਪ੍ਰਸ਼ਾਸ਼ਨ ਵੱਲੋਂ....
ਕਿਸਾਨ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾ ਦੀ ਖਰੀਦ ’ਤੇ ਸਬਸਿਡੀ ਲੈਣ ਲਈ 20 ਜੁਲਾਈ ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ : ਮੁੱਖ ਖੇਤੀਬਾੜੀ ਅਫ਼ਸਰ
ਵਧੇਰੇ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਬਲਾਕਾਂ ਵਿੱਚ ਸਥਿਤ ਦਫ਼ਤਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਬਟਾਲਾ, 25 ਜੂਨ : ਡਾ. ਕ੍ਰਿਪਾਲ ਸਿੰਘ ਢਿਲੋਂ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਸਾਲ 2023-24 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੀਆਂ ਮਸ਼ੀਨਾਂ ਦੀ ਖਰੀਦ ’ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫਸਰ ਨੇ ਅੱਗੇ ਦੱਸਿਆ ਕਿ ਮਸ਼ੀਨਰੀ ਦੀ ਸਬਸਿਡੀ ਦੀ ਦਰ ਸਕੀਮ ਦੀਆਂ....
ਸ੍ਰੀ ਦਰਬਾਰ ਸਾਹਿਬ ਵਿਖੇ ਗਿੱਪੀ ਗਰੇਵਾਲ ਅਤੇ ਬੀਨੂ ਢਿੱਲੋਂ ਹੋਏ ਨਤਮਸਤਕ
ਅੰਮ੍ਰਿਤਸਰ, 24 ਜੂਨ : ਸਿੱਖਾਂ ਦੀ ਆਸਥਾ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਚ ਸੰਗਤ ਮੱਥਾ ਟੇਕਣ ਪਹੁੰਚਦੀ ਹੈ ਅਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀ ਹੈ। ਉਥੇ ਹੀ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਅਤੇ ਬੀਨੂੰ ਢਿੱਲੋਂ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਦੋਨਾਂ ਅਦਾਕਾਰਾਂ ਵੱਲੋਂ ਦੇਰ ਰਾਤ ਸ੍ਰੀ ਦਰਬਾਰ ਸਾਹਿਬ ਵਿਚ ਸੁਖਆਸਨ ਵੇਲੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਵੀ ਕੀਤੇ ਗਏ। ਸ੍ਰੀ ਅਕਾਲ ਤਖਤ ਸਾਹਿਬ 'ਤੇ....
ਬਟਾਲਾ 'ਚ ਦਿਨ ਦਿਹਾੜੇ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ 'ਤੇ ਚੱਲੀਆਂ ਗੋਲੀਆਂ
ਹਮਲੇ 'ਚ ਸਿਵ ਸੈਨਾ ਆਗੂ ਉਸਦਾ ਪੁੱਤਰ ਅਤੇ ਭਰਾ ਗੋਲੀਆਂ ਲੱਗਣ ਨਾਲ ਹੋਏ ਜ਼ਖਮੀ, ਹਮਲਾਵਰਾਂ ਦੀ ਸਾਹਮਣੇ ਆਈ ਸੀ ਸੀ ਟੀ ਵੀ ਫੁਟੇਜ ਬਟਾਲਾ, 24 ਜੂਨ : ਬਟਾਲਾ 'ਚ ਜੁਰਮ ਦੀਆਂ ਵਾਰਦਾਤਾਂ ਸ਼ਰ੍ਹੇਆਮ ਵਾਪਰ ਰਹੀਆਂ ਹਨ। ਬਟਾਲਾ ਦੇ ਸਿਟੀ ਰੋਡ 'ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ ਤਿੰਨ ਲੋਕਾਂ 'ਤੇ ਦੋ ਵਿਅਕਤੀਆਂ ਨੇ ਸ਼ਰੇਆਮ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਦੁਕਾਨਦਾਰ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਰਾਜੀਵ ਮਹਾਜਨ, ਉਨ੍ਹਾਂ ਦਾ ਭਰਾ ਅਨਿਲ ਮਹਾਜਨ ਤੇ ਪੁੱਤਰ ਮਾਨਵ ਮਹਾਜਨ ਜ਼ਖ਼ਮੀ ਹੋ ਗਏ।....
ਪੱਛਮੀ ਦੇਸ਼ਾਂ ਦੀਆਂ ਸਿੱਖ ਸੰਗਤਾਂ ਵੱਲੋਂ ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਅਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੇ ਦਰਸ਼ਨਾਂ ਲਈ ਭਾਰੀ ਉਤਸਾਹ
ਅੰਮ੍ਰਿਸਤਰ, 24 ਜੂਨ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸ਼ਾਨਾਮੱਤੇ ਇਤਿਹਾਸ ਅਤੇ ਇਸ ਦੇ ਮਹਾਨ ਜਥੇਦਾਰਾਂ ਵੱਲੋਂ ਸਮੇਂ ਸਮੇਂ ਖਾਲਸਾ ਪੰਥ ਨੂੰ ਦਿਤੀ ਸੁਯੋਗ ਇਤਿਹਾਸਕ ਅਗਵਾਈ ਅਤੇ ਗੁਰੂ ਹੁਕਮਾਂ ਸਬੰਧੀ ਦਿੱਤੇ ਪਹਿਰੇ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਵਾਉਣ ਅਤੇ ਬਾਣੀ ਬਾਣੇ ਦੇ ਪ੍ਰਚਾਰ ਪ੍ਰਸਾਰ ਹਿੱਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14 ਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅੱਜ ਕੱਲ ਬੀਤੀ 16 ਜੂਨ ਤੋਂ ਪੱਛਮੀ ਦੇਸ਼ਾਂ ਦੀ ਧਰਮ ਪ੍ਰਚਾਰ ਯਾਤਰਾ ਤੇ ਹਨ।....
ਗੁਰਦੁਆਰਾ ਐਕਟ 1925 ਦੀ ਸੋਧ, ਸਭ ਦੀਆਂ ਨਜ਼ਰਾਂ ਹੁਣ 26 ਨੂੰ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਸਪੈਸ਼ਲ ਜਨਰਲ ਇਜਲਾਸ ’ਤੇ
ਅੰਮ੍ਰਿਤਸਰ, 24 ਜੂਨ : ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿਚ ਕੀਤੀਗਈ ਸੋਧ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 26 ਜੂਨ ਨੂੰ ਕਮੇਟੀ ਦੀ ਸਪੈਸ਼ਲ ਜਨਰਲ ਹਾਊਸ ਮੀਟਿੰਗ ਸੱਦੀ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵਿਚ ਸਰਕਾਰ ਵੱਲੋਂ ਸਿੱਖਾਂ ਦੇ ਮਾਮਲੇ ਵਿਚ ਸਿੱਧਾ ਦਖਲ ਦੇਣ ਤੋਂ ਰੋਹ ਹੈ। ਉਹ ਅਦਾਲਤ ਰਾਹੀਂ ਸੋਧ ਨੂੰ ਰੋਕਣ ਦਾ ਮਤਾ ਪਾਸ ਕਰ ਸਕਦੇ ਹਨ। ਸਦਨ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੱਖਰਾ ਸੈਟੇਲਾਈਟ ਚੈਨਲ....
ਗੁਰਦਾਸਪੁਰ ਦੇ ਕ੍ਰਿਕਟ ਮੈਦਾਨ ਵਿੱਚ ਬਾਲਿੰਗ ਮਸ਼ੀਨ, ਸਪੀਡੋ ਮੀਟਰ ਅਤੇ ਇਲੈਕਟ੍ਰਾਨਿਕ ਸਕੋਰ ਬੋਰਡ ਸਥਾਪਤ ਕੀਤੇ ਗਏ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਚੇਅਰਮੈਨ ਰਮਨ ਬਹਿਲ ਨੇ ਆਧੁਨਿਕ ਸਾਜੋ-ਸਮਾਨ ਦਾ ਉਦਘਾਟਨ ਕੀਤਾ ਕ੍ਰਿਕਟ ਖਿਡਾਰੀਆਂ ਦੀ ਖੇਡ ਵਿੱਚ ਹੋਰ ਨਿਖਾਰ ਲਿਆਏਗਾ ਇਹ ਆਧੁਨਿਕ ਸਾਜੋ-ਸਮਾਨ : ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ : ਰਮਨ ਬਹਿਲ ਗੁਰਦਾਸਪੁਰ, 24 ਜੂਨ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਦੇ ਯਤਨ ਲਗਾਤਾਰ ਜਾਰੀ ਹਨ। ਇਨ੍ਹਾਂ ਯਤਨਾ ਸਕਦਾ ਹੀ ਸਰਕਾਰੀ ਕਾਲਜ ਗੁਰਦਾਸਪੁਰ ਦੇ ਕ੍ਰਿਕਟ ਮੈਦਾਨ ਵਿਖੇ ਪੰਜਾਬ....
ਆਮ ਆਦਮੀ ਪਾਰਟੀ ਦਾ ਦਿਨੋ ਦਿਨ ਲੋਕਾਂ ਵਿੱਚ ਵੱਧ ਰਿਹਾ ਹੈ ਆਧਾਰ-ਵਿਧਾਇਕ ਸ਼ੈਰੀ ਕਲਸੀ
ਪਿੰਡ ਕੰਡਿਆਲ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਸਰਪੰਚ ਰਾਜਬੀਰ ਕੌਰ ਸਮੁੱਚੀ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਬਟਾਲਾ, 24 ਜੂਨ : ਵਿਧਾਨ ਸਭਾ ਹਲਕਾ ਬਟਾਲਾ ਵਿੱਚ ਆਮ ਆਦਮੀ ਪਾਰਟੀ ਦਾ ਲੋਕਾਂ ਵਿੱਚ ਦਿਨੋ ਦਿਨ ਆਧਾਰ ਵੱਧ ਰਿਹਾ ਹੈ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀਆਂ ਲੋਕਪੱਖੀ ਤੇ ਵਿਕਾਸ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਆਪ ਪਾਰਟੀ ਨਾਲ ਜੁੜ ਰਹੇ ਹਨ। ਜਿਸਦੇ ਚੱਲਦਿਆਂ ਪਿੰਡ ਕੰਡਿਆਲ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਸਰਪੰਚ ਰਾਜਬੀਰ ਕੌਰ ਆਪਣੀ ਸਮੁੱਚੀ....
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਦੇ ਪਿੰਡਾਂ ਦੀ ਬਦਲ ਰਹੀ ਹੈ ਨੁਹਾਰ
ਪਿੰਡ ਦੁਨੀਆਂ ਸੰਧੂ ਵਿਖੇ ਬਣਨ ਵਾਲੇ ਪੰਚਾਇਤ ਘਰ ਲਈ 20 ਲੱਖ ਰੁਪਏ ਦਾ ਚੈੱਕ ਭੇਂਟ ਬਟਾਲਾ, 24 ਜੂਨ : ਕਰੀਬ 15 ਕੁ ਮਹੀਨੇ ਪਹਿਲਾਂ ਬਟਾਲਾ ਵਿਧਾਨ ਸਭਾ ਹਲਕਾ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਤੇ ਹਲਕੇ ਦੇ ਪਿੰਡਾਂ ਤੇ ਸ਼ਹਿਰੀ ਖੇਤਰ ਵਿੱਚ ਵਿਕਾਸ ਕੰਮ ਤੇਜ਼ੀ ਨਾਲ ਕੀਤੇ ਗਏ ਹਨ ਅਤੇ ਕਈ ਵਿਕਾਸ ਕੰਮ ਚੱਲ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣਕੇ ਹੱਲ ਕਰਵਾਉਣ....