ਮਾਝਾ

37 ਕਰੋੜ 29 ਲੱਖ 33 ਹਜਾਰ ਰੁਪਏ ਦੀ ਰਾਸ਼ੀ ਮਹੀਨਾ ਅਪ੍ਰੈਲ 2023 ਦੌਰਾਨ
ਪੈਨਸ਼ਨ ਲਾਭਪਾਤਰੀਆਂ ’ਚ ਕੀਤੀ ਵੰਡ-ਡਿਪਟੀ ਕਮਿਸ਼ਨਰ ਜਿਲੇ ਵਿੱਚ 2 ਲੱਖ 48 ਹਜ਼ਾਰ 622 ਲਾਭਪਾਤਰੀ ਲੈ ਰਹੇ ਨੇ ਪੈਨਸ਼ਨ ਸਕੀਮ ਦਾ ਲਾਹਾ ਅੰਮ੍ਰਿਤਸਰ, 26 ਮਈ : ਆਮ ਆਦਮੀ ਪਾਰਟੀ ਦੀ ਸਰਕਾਰ ਰਾਜ ਵਿੱਚ ਲੋਕ ਹਿੱਤ ਲਈ ਕੰਮ ਕਰਨ ਦੀ ਮਨਸ਼ੇ ਨਾਲ ਸੱਤਾ ਵਿੱਚ ਆਈ ਸੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਕਰਨ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ ਨੇ ਕਰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ....
ਜਿਲ੍ਹੇ ਦਾ ਵਿਕਾਸ ਯੋਜਨਾਬੰਦੀ ਤਹਿਤ ਕੀਤਾ ਜਾਵੇਗਾ- ਚੇਅਰਮੈਨ 
ਵਿਭਾਗ ਆਪਸੀ ਤਾਲਮੇਲ ਨਾਲ ਕਰਵਾਉਣ ਵਿਕਾਸ ਦੇ ਕੰਮ ਅੰਮ੍ਰਿਤਸਰ, 26 ਮਈ : ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਸਪ੍ਰੀਤ ਸਿੰਘ ਨੇ ਜਿਲ੍ਹੇ ਵਿਚ ਕੀਤੇ ਜਾਣ ਵਾਲੇ ਕੰਮਾਂ ਦੀ ਰਣਨੀਤੀ ਬਨਾਉਣ ਲਈ ਸੱਦੀ ਗਈ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਭਵਿੱਖ ਵਿਚ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਵਿਭਾਗ ਵੱਲੋਂ ਕੀਤਾ ਜਾਣ ਵਾਲਾ ਵਿਕਾਸ ਦਾ ਕੋਈ ਕੰਮ ਦੂਸਰੇ ਵਿਭਾਗ ਵੱਲੋਂ ਕਰਵਾਏ ਗਏ ਕੰਮਾਂ ਦਾ ਵਿਨਾਸ਼ ਨਾ ਬਣੇ। ਉਨਾਂ ਕਿਹਾ ਕਿ ਇਸ ਲਈ ਹਰੇਕ ਵਿਭਾਗ ਹੋਣ ਵਾਲੇ ਕੰਮਾਂ ਦੀ....
ਦੇਸ਼ ਭਰ ਦੀਆਂ ਕਲਾ-ਕਿਰਤਾਂ ਦੇ ਵਿਕਰੀ ਕੇਂਦਰ ਲਈ ਅੰਮ੍ਰਿਤਸਰ ਵਿਚ ‘ਯੂਨੀਟੀ ਮਾਲ’ ਬਨਾਉਣ ਦੀ ਤਿਆਰੀ
ਪੰਜਾਬ ਦੀ ਇਤਹਾਸਕ ਇਮਾਰਤਾਂ ਵਾਂਗ ਮਾਲ ਦੀ ਇਮਾਰਤ ਨੂੰ ਦਿੱਤੀ ਜਾਵੇ ਦਿੱਖ : ਡਿਪਟੀ ਕਮਿਸ਼ਨਰ ਅੰਮ੍ਰਿਤਸਰ, 26 ਮਈ : ਸਰਕਾਰ ‘ਮੇਡ ਇਨ ਇੰਡੀਆ’ ਮੁਹਿੰਮ ਨੂੰ ਉਤਸ਼ਹਿਤ ਕਰਨ ਲਈ ਅੰਮ੍ਰਿਤਸਰ ਵਿਚ ਦੇਸ਼ ਭਰ ਦੀਆਂ ਕਲਾ-ਕਿਰਤਾਂ ਨੂੰ ਇਕ ਛੱਤ ਹੇਠ ਵੇਚਣ ਲਈ ਵੱਡਾ ਸ਼ਾਪਿੰਗ ਮਾਲ ਬਨਾਉਣ ਜਾ ਰਹੀ ਹੈ, ਜਿਸ ਨੂੰ ਯੂਨੀਟੀ ਮਾਲ ਦਾ ਨਾਮ ਦਿੱਤਾ ਜਾਵੇਗਾ। ਅੱਜ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਲੇਠੀ ਮੀਟਿੰਗ ਵਿਚ ਕੇਂਦਰ ਤੇ ਰਾਜ ਸਰਕਾਰ ਦੇ ਅਧਿਕਾਰੀਆਂ ਤੋਂ ਇਲਾਵਾ....
ਮਨਿਸਟਰੀ ਆਫ ਆਯੂਸ ਦੇ ਐਡਵਾਈਜ਼ਰ ਡਾ. ਨੀਸਾਰੀ ਵੱਲੋਂ ਰੈਡ ਕਰਾਸ ਨਸ਼ਾ ਛੁਡਾਓ ਕੇਂਦਰ ਦਾ ਦੌਰਾ
ਗੁਰਦਾਸਪੁਰ, 26 ਮਈ : ਡਾ. ਮਨੋਜ ਨੀਸਾਰੀ, ਐਡਵਾਈਜ਼ਰ (ਆਯੂਸ) ਮਨਿਸਟਰੀ ਆਫ ਆਯੂਸ (ਵਧੀਕ ਸਕੱਤਰ ਰੈਂਕ) ਵੱਲੋਂ ਅੱਜ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਓ ਕੇਂਦਰ ਬੱਬੇਹਾਲੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਆਯੂਸ ਵਿਭਾਗ ਦੇ ਡਾਇਰੈਕਟਰ ਡਾ. ਰਵੀ ਕੁਮਾਰ, ਮਿਸਜ ਕਵਿਤਾ ਖੰਨਾ ਅਤੇ ਆਰਟ ਆਫ ਲਿਵਿੰਗ ਫਾਊਂਡੇਸ਼ਨ ਦੇ ਨੁਮਾਇੰਦੇ ਵੀ ਹਾਜ਼ਰ ਸਨ। ਆਪਣੀ ਫੇਰੀ ਦੌਰਾਨ ਡਾ. ਮਨੋਜ ਨੀਸਾਰੀ ਨੇ ਰੈੱਡ ਕਰਾਸ ਨਸ਼ਾ ਛੁਡਾਓ ਕੇਂਦਰ ਦੇ ਪ੍ਰਬੰਧਾਂ ਦਾ....
ਪਠਾਨਕੋਟ ਪੁਲਿਸ ਨੇ ਐਫ.ਸੀ.ਆਈ ਵਿੱਚ ਜਾਅਲੀ ਨੌਕਰੀਆਂ ਦੇਣ ਵਾਲੇ ਵੱਡੇ ਘਪਲੇ ਦਾ ਕੀਤਾ ਪਰਦਾਫਾਸ਼
ਪਠਾਨਕੋਟ ਪੁਲਿਸ ਨੇ ਵੱਡੇ ਪੱਧਰ 'ਤੇ ਕੀਤੀ ਧੋਖਾਧੜੀ ਦਾ ਕੀਤਾ ਪਰਦਾਫਾਸ਼: ਜਾਅਲੀ ਨਿਯੁਕਤੀ ਪੱਤਰਾਂ ਨਾਲ ਬੇਕਸੂਰ ਪੀੜਤਾਂ ਨਾਲ 89,52000 ਰੁਪਏ ਦੀ ਮਾਰੀ ਠੱਗੀ ਪਠਾਨਕੋਟ ਪੁਲਿਸ ਦੇ ਸਟਿੰਗ ਆਪ੍ਰੇਸ਼ਨ ਨੇ ਨੌਕਰੀ ਦੇ ਚਾਹਵਾਨਾਂ ਨੂੰ ਬਚਾਉਂਦੇ ਹੋਏ ਫਰਜ਼ੀ ਨੌਕਰੀਆਂ ਦੀ ਪੇਸ਼ਕਸ਼ ਦਾ ਕੀਤਾ ਪਰਦਾਫਾਸ਼ ਪਠਾਨਕੋਟ, 26 ਮਈ : ਇੱਕ ਮਹੱਤਵਪੂਰਨ ਸਫਲਤਾ ਵਿੱਚ, ਪਠਾਨਕੋਟ ਪੁਲਿਸ ਨੇ ਇੱਕ ਵੱਡੇ ਨੌਕਰੀ ਘੁਟਾਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ ਹੈ ਜੋ ਨਿਰਦੋਸ਼ ਪੀੜਤਾਂ ਨੂੰ....
ਪੰਜਾਬ ਵਿੱਚ ਆਪ ਪਾਰਟੀ ਸਰਕਾਰ ਦਾ ਨਹੀਂ ਬਲਕੀ ਗੈਂਗਸਟਰਾਂ ਦਾ ਹੈ ਰਾਜ : ਅਸ਼ਵਨੀ ਸ਼ਰਮਾ
ਅੰਮ੍ਰਿਤਸਰ, 25 ਮਈ : 2024 ਦੀਆਂ ਲੋਕ ਸਭਾ ਚੋਣਾਂ ਅਤੇ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਹਰੇਕ ਰਾਜਨੀਤਕ ਪਾਰਟੀ ਵੱਲੋਂ ਆਪਣੇ ਨੇਤਾਵਾਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸਦੇ ਚਲਦੇ ਭਾਜਪਾ ਵੱਲੋਂ ਵੀ ਆਪਣੇ ਵਰਕਰਾਂ ਤੇ ਲਗਾਉਣ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਅੰਮ੍ਰਿਤਸਰ ਵਿੱਚ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਭਾਜਪਾ ਦੇ ਵਰਕਰਾਂ ਤੇ ਨੇਤਾਵਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਅਤੇ ਨਗਰ ਨਿਗਮ ਚੋਣਾਂ ਸਬੰਧੀ ਰਣਨੀਤੀ....
ਸਕਿਓਰਟੀ ਗਾਰਡ ਦੀ ਭਰਤੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇੰਟਰਵਿਊ 26 ਮਈ ਨੂੰ ਹੋਵੇਗੀ
ਚਾਹਵਾਨ ਪ੍ਰਾਰਥੀ ਆਪਣੇ ਅਸਲ ਦਸਤਾਵੇਜ ਦੀਆਂ ਕਾਪੀਆਂ, ਆਧਾਰ ਕਾਰਡ ਤੇ ਰੀਜੂਮ (ਸੀ.ਵੀ) ਸਮੇਤ ਸਵੇਰੇ 9:30 ਵਜੇ ਤੱਕ ਪਹੁੰਚਣ ਬਟਾਲਾ, 25 ਮਈ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ 26 ਮਈ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਰਾਕਸਾ ਸਕਿਓਰਟੀ....
ਨਗਰ ਨਿਗਮ ਬਟਾਲਾ ਵੱਲੋ ਵਾਤਾਵਰਣ ਦਿਵਸ ਤੇ ਮੇਰੀ ਲਾਈਫ ਮੇਰਾ ਸਵੱਛ ਸ਼ਹਿਰ ਪ੍ਰੋਗਰਾਮ ਸ਼ੁਰੂ
ਬਟਾਲਾ, 25 ਮਈ : ਨਗਰ ਨਿਗਮ ਬਟਾਲਾ ਵੱਲੋ ਵਾਤਾਵਰਣ ਦਿਵਸ ਤੇ ਮੇਰੀ ਲਾਈਫ ਮੇਰਾ ਸਵੱਛ ਸਹਿਰ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਇਸ ਪ੍ਰੇਗਰਾਮ ਤਹਿਤ 3 ਆਰ.ਆਰ. ਸੈਂਟਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪਹਿਲਾ 3 ਆਰ. ਆਰ ਸੈਟਰ ਨਗਰ ਨਿਗਮ ਬਟਾਲਾ, ਦੂਜਾ ਗੌਰਮਿੰਟ ਹਾਈ ਸਕੂਲ, ਅਤੇ ਤੀਜਾ ਆਰੀਆ ਗਰਲਜ ਸੀਨੀਅਰ ਸਕੈਡਰੀ ਸਕੂਲ ਵਿਖੇ ਸਥਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਟਾਈਮ ਵਿੱਚ ਸਕੂਲਾਂ ਅਤੇ ਕਾਲਜਾਂ ਨਾਲ ਸੰਪਰਕ ਕਰਕੇ 3 ਆਰ. ਆਰ ਸੈਟਰ ਖੋਲੇ ਜਾਣਗੇ। ਸਹਿਰ ਵਾਸੀ ਆਪਣੇ ਘਰਾਂ ਵਿੱਚ....
ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਂਣ ਲਈ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ
ਬਟਾਲਾ, 25 ਮਈ : ਮੁੱਖ ਖੇਤੀਬਾੜੀ ਅਫਸਰ ਡਾ. ਕ੍ਰਿਪਾਲ ਸਿੰਘ ਢਿੱਲੋਂ ਦੇ ਦਿਸ਼ਾ- ਨਿਰਦੇਸ਼ ਹੇਠਾਂ ਪਿੰਡ ਦਿਆਲਗੜ੍ਹ ਵਿਖੇ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਅਗਵਾਈ ਡਾ. ਅਮਰੀਕ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ ਨੇ ਕੀਤੀ। ਇਸ ਦੌਰਾਨ ਡਾ. ਰਣਧੀਰ ਸਿੰਘ ਠਾਕਰ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਾਣੀ ਦੇ ਡਿੱਗਦੇ ਪੱਧਰ ਨੂੰ ਮੁੱਖ ਰੱਖਦੇ ਹੋਂਏ ਅਤੇ ਵਾਤਾਵਰਨ ਨੂੰ ਸਾਫ- ਸੁਥਰਾਂ ਰੱਖਣ ਲਈ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਡਾ. ਅਮਰੀਕ ਸਿੰਘ....
ਅਮਨਿੰਦਰ ਕੌਰ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ (ਵਾਧੂ ਚਾਰਜ) ਤਰਨਤਾਰਨ ਦਾ ਅਹੁਦਾ ਸੰਭਾਲਿਆ
ਤਰਨ ਤਾਰਨ, 25 ਮਈ : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀਮਤੀ ਅਮਨਿੰਦਰ ਕੌਰ, ਪੀ. ਸੀ. ਐੱਸ. ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ (ਵਾਧੂ ਚਾਰਜ) ਤਰਨਤਾਰਨ ਦਾ ਅਹੁਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾ ਉਹ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਪੇਂਡੂ ਵਿਕਾਸ ਭਵਨ ਵਿਖੇ ਤਰਨ ਤਾਰਨ ਵਿਖੇ ਆਪਣਾ ਅਹੁਦਾ ਸੰਭਾਲਣ ਉਪਰੰਤ ਉਹਨਾਂ ਸਬੰਧਿਤ ਅਧਿਕਾਰੀਆਂ ਪਾਸੋਂ ਜ਼ਿਲ੍ਹੇ ਵਿੱਚ ਚੱਲ ਰਹੇ....
ਨਵ ਨਿਯੁਕਤ ਡਿਪਟੀ ਕਮਿਸ਼ਨਰ ਤਲਵਾੜ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਅਤੇ ਜਲਿ੍ਹਆਵਾਲਾ ਬਾਗ ਪਹੁੰਚ ਕੇ ਸ਼ਹੀਦਾ ਨੂੰ ਭੇਟ ਕੀਤੀ ਸਰਧਾਜਲੀ 
ਅੰਮ੍ਰਿਤਸਰ 25 ਮਈ : ਅੰਮ੍ਰਿਤਸਰ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਹਾ ਹੈ ਕਿ ਲੋਕਾਂ ਤੱਕ ਸਰਕਾਰ ਪੁੱਜੇਗੀ ਨਾਂ ਕਿ ਆਮ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਣਗੇ। ਅੱਜ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ ਮਗਰੋਂ ਸ੍ਰੀ ਤਲਵਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰੇ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਮੈਨੂੰ ਪੰਜਾਬ ਸਰਕਾਰ ਨੇ ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਦਾ ਮੌਕਾ ਦਿੱਤਾ ਹੈ। ਉਨਾਂ ਕਿਹਾ ਕਿ ਮਾਝੇ ਦੀ ਧਰਤੀ ਜਿਥੋਂ ਕਿ ਪੰਜਾਬ ਦੀ ਸ਼ੁਰੂਆਤ....
ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ’ਚ ਸਫਲ ਹੋਈ ਮੁੱਖ ਮੰਤਰੀ ਦੀ ‘ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ’ : ਚੇਅਰਮੈਨ ਸੇਖਵਾਂ
ਇਕ ਸਾਲ ਵਿਚ 300 ਭਿ੍ਰਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜੇਲ ਭੇਜਿਆ : ਸੇਖਵਾਂ ਗੁਰਦਾਸਪੁਰ, 25 ਮਈ : ਪੰਜਾਬ ਨੂੰ ‘ਭਿ੍ਰਸ਼ਟਾਚਾਰ ਮੁਕਤ ਸੂਬਾ’ ਬਣਾਉਣ ਲਈ ਆਮ ਆਦਮੀ ਦੀ ਸਰਕਾਰ ਦੀ ਦਿ੍ਰੜ ਵਚਨਬੱਧ ਹੈ ਅਤੇ ਇੱਕ ਸਾਲ ਪਹਿਲਾਂ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ‘ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸ ਐਕਸ਼ਨ ਲਾਈਨ ਦੇ ਤਹਿਤ ਬੀਤੇ ਇਕ ਸਾਲ ਵਿਚ 300 ਭਿ੍ਰਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜੇਲ ਦੀਆਂ ਸ਼ਲਾਖਾਂ ਪਿੱਛੇ ਭੇਜਿਆ ਗਿਆ। ਇਹ ਪ੍ਰਗਟਾਵਾ....
ਰਸਾਇਣਕ ਖੇਤੀ ਨੂੰ ਜੈਵਿਕ ਖੇਤੀ ਵਿੱਚ ਬਦਲਣ ਵਾਸਤੇ ਲੱਗਦੇ ਹਨ ਤਿੰਨ ਸਾਲ - ਕਿਸਾਨ ਗੁਰਮੁੱਖ ਸਿੰਘ
ਜੈਵਿਕ ਖੇਤੀ ਦੀ ਉਪਜ ਦੀ ਬਜ਼ਾਰ ਵਿੱਚ ਵੱਧ ਰਹੀ ਹੈ ਮੰਗ ਗੁਰਦਾਸਪੁਰ, 25 ਮਈ : ਬਿਨਾ ਰਸਾਇਣਕ ਖਾਦਾਂ ਦੇ ਜੈਵਿਕ ਖੇਤੀ ਕਰਕੇ ਜ਼ਹਿਰਾਂ ਰਹਿਤ ਫਸਲਾਂ ਦੀ ਪੈਦਾਵਾਰ ਕੀਤੀ ਜਾ ਸਕਦੀ ਹੈ ਜੋ ਕਿ ਮਨੁੱਖੀ ਸਿਹਤ ਲਈ ਬਹੁਤ ਫਾਇਦੇਮੰਦ ਹੈ। ਜੈਵਿਕ ਖੇਤੀ ਦੀ ਉਪਜ ਦਾ ਬਜ਼ਾਰ ਵਿੱਚ ਦੁਗਣੇ ਤੋਂ ਵੱਧ ਮੁੱਲ ਮਿਲ ਜਾਂਦਾ ਹੈ ਅਤੇ ਬਜ਼ਾਰ ਵਿੱਚ ਇਸ ਦੀ ਮੰਗ ਵਿੱਚ ਭਾਰੀ ਵਾਧਾ ਹੋ ਰਿਹਾ ਹੈ, ਜਿਸ ਕਾਰਨ ਕਿਸਾਨ ਇਸ ਖੇਤੀ ਵੱਲ ਆ ਰਹੇ ਹਨ। ਜੈਵਿਕ ਖੇਤੀ ਸਬੰਧੀ ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ....
ਡਿਪਟੀ ਕਮਿਸ਼ਨਰ ਅਗਰਵਾਲ ਨੇ ਨਾਗਰਿਕਾਂ ਨੂੰ ਆਪਣਾ ਆਧਾਰ ਅਪਡੇਟ ਕਰਨ ਦੀ ਕੀਤੀ ਅਪੀਲ
ਮਾਈ ਆਧਾਰ ਵੈਬਸਾਈਟ `ਤੇ ਆਨਲਾਈਨ ਕੀਤੀ ਜਾ ਸਕਦੀ ਆਧਾਰ ਅਪਡੇਸ਼ਨ ਗੁਰਦਾਸਪੁਰ, 25 ਮਈ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਅਧਾਰ ਕਾਰਡ ਧਾਰਕਾਂ ਨੂੰ ਪਛਾਣ ਦੇ ਸਬੂਤਾਂ ਅਤੇ ਨਵੀਨਤਮ ਪਤੇ ਦੇ ਸਬੂਤਾਂ ਨਾਲ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣਾ ਆਧਾਰ ਕਾਰਡ ਮੁੜ ਤੋਂ ਪ੍ਰਮਾਣਿਤ ਕਰਵਾਉਣ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਧਾਰ ਕਾਰਡ ਨੂੰ ਹੋਰ ਮਜ਼ਬੂਤ ਪਛਾਣ ਦਸਤਾਵੇਜ਼ ਬਣਾਇਆ ਜਾ ਸਕਦਾ ਹੈ, ਜਿਸ ਲਈ ਸਰਕਾਰ ਵੱਲੋਂ ਆਧਾਰ ਕਾਰਡ ਨੂੰ ਅਪਡੇਟ ਕਰਨ ਲਈ....
ਦਿਲਜੀਤ ਸਿੰਘ ਬੇਦੀ ਨੇ ਪ੍ਰੋ. ਰੰਧਾਵਾ ਨੂੰ ਕੀਤਾ ਸਨਮਾਨਿਤ 
ਅੰਮ੍ਰਿਤਸਰ, 24 ਮਈ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸ਼ਤਾਬਦੀ ਸਮਾਗਮਾਂ ਅਤੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਸਬੰਧੀ ਪ੍ਰਕਾਸ਼ਤ ਹੋਣੇ ਯਾਦਗਾਰੀ “ਅਭਿਨੰਦਨ ਗ੍ਰੰਥ” ਵਿੱਚ ਵਿਸ਼ੇਸ਼ ਸਹਿਯੋਗ ਦੇਣ ਕਾਰਨ ਪ੍ਰੋ. ਨਿਰਮਲ ਸਿੰਘ ਰੰਧਾਵਾ ਜੋ ਗੁਰੂ ਘਰ ਦੇ ਅਨਿਨ ਸੇਵਕ ਬਾਬਾ ਬੁੱਢਾ ਜੀ ਵੰਸ਼ਜ ਬਾਬਾ ਸਹਾਰੀ ਗੁਰੂ ਕਾ ਹਾਲੀ ਸੰਪਰਦਾ ਦੇ ਮੁਖੀ ਨੂੰ ਸਨਮਾਨਿਤ ਕੀਤਾ। ਦਿਲਜੀਤ ਸਿੰਘ ਬੇਦੀ ਨੇ ਇਸ ਮੌਕੇ ਦਸਿਆ ਕਿ ਪ੍ਰੋ. ਰੰਧਾਵਾ ਨੂੰ ਗੁਰੂ ਘਰ ਦੀ....