ਮਾਝਾ

ਗੋਲਡੀ ਬਰਾੜ ਦੇ ਨਾਮ 'ਤੇ 50 ਲੱਖ ਦੀ ਫ਼ਿਰੌਤੀ ਮੰਗਣ ਵਾਲਾ ਕਾਬੂ
ਕਪੂਰਥਲਾ, 14 ਮਈ : ਸ਼੍ਰੀ ਰਾਜਪਾਲ ਸਿੰਘ ਸੰਧੂ, ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀ ਹਰਵਿੰਦਰ ਸਿੰਘ, ਪੁਲਿਸ ਕਪਤਾਨ (ਤਫਤੀਸ਼) ਕਪੂਰਥਲਾ ਦੀ ਨਿਗਰਾਨੀ ਹੇਠ ਸ਼੍ਰੀ ਮਨਿੰਦਰਪਾਲ ਸਿੰਘ, ਉਪ ਪੁਲਿਸ ਕਪਤਾਨ ਸਬ ਡਵੀਜਨ ਕਪੂਰਥਲਾ ਦੀ ਸੁਪਰਵੀਜਨ ਹੇਠ ਮਾੜੇ ਅਨਸਰਾਂ ਨੂੰ ਕਾਬੂ ਕਰਦਿਆਂ ਇੰਸ.ਪਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਕਪੂਰਥਲਾ ਸਮੇਤ ਪੁਲਿਸ ਪਾਰਟੀ ਮੁਕੱਦਮਾ ਨੰਬਰ 94 ਮਿਤੀ 26.04.2023 ਅ/ਧ 386, 506 ਭ:ਦ ਥਾਣਾ ਸਿਟੀ ਕਪੂਰਥਲਾ ਬਰਬਿਆਨ ਰਮਨ ਕੁਮਾਰ....
ਅਧਿਆਪਕ ਵੱਲੋਂ ਵਿਦਿਆਰਥੀ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਪੰਜਾਬ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ 
ਗੁਰਦਾਸਪੁਰ 14 ਮਈ : ਸਰਕਾਰੀ ਹਾਈ ਸਕੂਲ ਕਾਹਲਵਾਂ ਦੇ ਅਧਿਆਪਕ ਵੱਲੋਂ ਵਿਦਿਆਰਥੀ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਪੰਜਾਬ ਘੱਟ ਗਿਣਤੀ ਕਮਿਸ਼ਨ ਨੇ ਨੋਟਿਸ ਲਿਆ ਹੈ। ਕਮਿਸ਼ਨ ਦੇ ਮੈਂਬਰ ਡਾਕਟਰ ਸੁਭਾਸ਼ ਥਾਬਾ ਨੇ ਪੀੜਤ ਬੱਚੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮਾਪਿਆਂ ਨੇ ਦੱਸਿਆ ਕਿ ਅਧਿਆਪਕ ਨੇ ਬੱਚੇ ਨੂੰ ਪਿੱਠ 'ਤੇ ਪੈਰ ਅਤੇ ਮੁੱਕੇ ਮਾਰੇ। ਉਸ ਨੂੰ ਇੰਨੀ ਬੁਰੀ ਤਰ੍ਹਾਂ ਕੁੱਟਿਆ ਗਿਆ ਕਿ ਉਸ ਦੇ ਪਿਸ਼ਾਬ ਅਤੇ ਪਖ਼ਾਨੇ ਵਿਚ ਖੂਨ ਆਉਣ ਲੱਗਾ। ਬੱਚੇ ਦੇ ਪਿਤਾ ਯੂਸਫ....
ਸਿੱਖ ਲੜਕਿਆਂ ਦੀਆਂ ਦਸਤਾਰਾਂ ਉਤਾਰਨ ਤੇ ਕੁਟਮਾਰ ਕਰਨ ਦੀ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਖ਼ਤ ਨਿੰਦਾ ਕੀਤੀ
ਅੰਮ੍ਰਿਤਸਰ:- 14 ਮਈ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਸਥਾਨਿਕ ਧਰਮ ਸਿੰਘ ਮਾਰਕੀਟ ਚੌਂਕ ਨਜ਼ਦੀਕ ਮਹਾਰਾਜਾ ਰਣਜੀਤ ਸਿੰਘ ਬੁੱਤ ਵਿਖੇ ਕੁੱਝ ਅਣਪਛਾਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਦੋ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰਨ ਕੁਟਮਾਰ ਕਰਨ ਦੀ ਇੱਕ ਵੀਡੀਓ ਵਾਇਰਲ ਹੋਈ ਹੈ ਜਿਸ ਵਿਚ ਸਪੱਸ਼ਟ ਤੌਰ ਤੇ ਪੀੜਤ ਸਿੱਖ ਨੌਜਵਾਨ ਇਹ ਕਹਿ ਰਹੇ ਹਨ ਕਿ ਸਾਨੂੰ ਕਥਿਤ ਫੋਟੋਗ੍ਰਾਫਰ ਗੈਂਗ ਵੱਲੋਂ ਕੇਵਲ ਮਾਨਸਿਕ ਤੌਰ ਤੇ ਹਿਰਾਸਤ ਹੀ ਨਹੀਂ ਕੀਤਾ ਗਿਆ ਸਗੋਂ ਦਸਤਾਰ ਉਤਾਰ....
ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਇਕ ਲਿਖਤੀ ਮਤਾ ਪਾਸ, ਬੇਅਦਬੀ ਕਰਨ ਵਾਲੇ ਦਾ ਪਤੀ ਪਤਨੀ ਬਾਈਕਾਟ 
ਗੁਰਦਾਸਪੁਰ, 14 ਮਈ : ਬਟਾਲੇ ਦੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਗੁਟਕਾ ਸਾਹਿਬ ਅਤੇ ਗੁਰੂ ਸਾਹਿਬਾਨ ਦੀਆਂ ਫੋਟੋਆਂ ਦੀ ਬੇਅਦਬੀ ਕੀਤੀ ਗਈ ਸੀ। ਉਸ ਦੇ ਦੋਸ਼ੀ ਪਿੰਡ ਦੇ ਹੀ ਰਹਿਣ ਵਾਲੇ ਗੁਰਸਿਖ ਪਤੀ ਪਤਨੀ ਨਿਕਲੇ ਸਨ, ਜਿਨ੍ਹਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਉਹ ਹੁਣ ਜੇਲ ਵਿੱਚ ਬੰਦ ਹਨ। ਅੱਜ ਪਿੰਡ ਵਡਾਲਾ ਗ੍ਰੰਥੀਆਂ ਪੁੱਜੇ ਸਿੱਖ ਜਥੇਬੰਦੀਆਂ ਸਮੇਤ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੁੱਛਲ, ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਇਕ....
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ ਲਈ ਨਵੇਂ ਰਿਹਾਇਸ਼ੀ ਬਲਾਕ ਦਾ ਨਿਰਮਾਣ ਕਾਰਜ ਆਰੰਭ
ਅੰਮ੍ਰਿਤਸਰ, 13 ਮਈ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਵਾਂ ਨਿਭਾਅ ਰਹੇ ਸਿੰਘ ਸਾਹਿਬਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਿਹਾਇਸ਼ੀ ਬਲਾਕ ਦੇ ਨਿਰਮਾਣ ਦੀ ਅੱਜ ਸ਼ੁਰੂਆਤ ਕੀਤੀ ਗਈ। ਇਹ ਰਿਹਾਇਸ਼ੀ ਇਮਾਰਤ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਚੂੜੇ ਵਾਲਾ ਬਜ਼ਾਰ (ਅਕਾਲੀ ਮਾਰਕੀਟ) ਦੇ ਨਜ਼ਦੀਕ ਬਣਾਈ ਜਾਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ। ਅੱਜ ਇਸ ਦਾ ਨੀਂਹ ਪੱਥਰ ਰੱਖਣ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ....
ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈਆਂ ਜਥੇਦਾਰ ਦਲੀਪ ਸਿੰਘ ਤਲਵੰਡੀ ਤੇ ਸ਼ਹੀਦ ਭਾਈ ਅਮਰਜੀਤ ਸਿੰਘ ਖੇਮਕਰਨ ਦੀਆਂ ਤਸਵੀਰਾਂ
ਅੰਮ੍ਰਿਤਸਰ, 13 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਦੋ ਸ਼ਖ਼ਸੀਅਤਾਂ ਜਥੇਦਾਰ ਦਲੀਪ ਸਿੰਘ ਤਲਵੰਡੀ ਤੇ ਭਾਈ ਅਮਰਜੀਤ ਸਿੰਘ ਖੇਮਕਰਨ ਦੀਆਂ ਤਸਵੀਰਾਂ ਲਗਾਈਆਂ ਗਈਆਂ। ਜਥੇਦਾਰ ਦਲੀਪ ਸਿੰਘ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਹੇ ਹਨ, ਜਦਕਿ ਭਾਈ ਅਮਰਜੀਤ ਸਿੰਘ ਖੇਮਕਰਨ 1984 ’ਚ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਹਨ। ਇਨ੍ਹਾਂ ਦੋਹਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਉਣ....
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ ਅੰਮ੍ਰਿਤਸਰ, 13 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ....
ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਜ਼ਮੀਨ ਦਾ ਪ੍ਰਬੰਧ ਲੈਣ ਨੂੰ ਜਾਤੀਵਾਦ ਨਾਲ ਜੋੜਨਾ ਮੰਦਭਾਗਾ : ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 13 ਮਈ : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਮਲਕੀਅਤੀ ਜ਼ਮੀਨ ਦਾ ਪ੍ਰਬੰਧ ਲੈਣ ਮਗਰੋਂ ਇਸ ਮਾਮਲੇ ਨੂੰ ਕੁਝ ਲੋਕਾਂ ਵੱਲੋਂ ਜਾਣਬੁਝ ਕੇ ਜਾਤੀਵਾਦ ਨਾਲ ਜੋੜਨ ਦੀ ਕੋਸ਼ਿਸ਼ ਦੀ ਸ਼੍ਰੋਮਣੀ ਕਮੇਟੀ ਦੇ ਅਹੁੇਦਾਰਾਂ ਅਤੇ ਮੈਂਬਰਾਂ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ ਤੇ ਅੰਤ੍ਰਿੰਗ ਮੈਂਬਰ ਸ. ਮੋਹਨ ਸਿੰਘ ਬੰਗੀ ਨੇ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਮਾਲਕੀ ਵਾਲੀ....
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 636417 ਮੀਟਰਿਕ ਟਨ ਕਣਕ ਦੀ ਹੋਈ ਆਮਦ : ਡਿਪਟੀ ਕਮਿਸ਼ਨਰ
ਗੁਰਦਾਸਪੁਰ, 12 ਮਈ : ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 636417 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 635438 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਮੰਡੀਆਂ ਵਿੱਚੋਂ 493219 ਮੀਟਰਿਕ ਟਨ ਕਣਕ ਦੀ ਲਿਫਟਿੰਗ ਕਰ ਲਈ ਗਈ ਹੈ ਜਦਕਿ ਰਹਿ ਗਈ ਫਸਲ ਦੀ ਵੀ ਬਹੁਤ ਜਲਦ ਲਿਫਟਿੰਗ ਕਰ ਲਈ ਜਾਵੇਗੀ। ਕਣਕ ਦੀ ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ....
ਸਾਡੇ ਸੰਕੇ ਸਹੀਂ ਸਿੱਧ ਹੋਏ, ਧਮਾਕਿਆਂ ਪਿੱਛੇ ਕਿਹੜੀ ਤਾਕਤ ਕੰਮ ਕਰ ਰਹੀ ਹੈ ਉਹ ਜਨਤਕ ਕੀਤੀ ਜਾਵੇ : ਬਾਬਾ ਬਲਬੀਰ ਸਿੰਘ  
ਅੰਮ੍ਰਿਤਸਰ 11 ਮਈ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਬੀਤੀ ਰਾਤ ਸ੍ਰੀ ਦਰਬਾਰ ਸਾਹਿਬ ਦੀ ਸਰਾਂ ਦੇ ਪਿਛਲੇ ਪਾਸੇ ਗਲਿਆਰਾ ਵਿੱਚ ਤੀਸਰਾ ਬੰਬ ਧਮਾਕਾ ਹੋਇਆ ਹੈ। ਇਨ੍ਹਾਂ ਲਗਾਤਾਰ ਹੋਏ ਧਮਾਕਿਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਵਾਲੇ ਸਰਧਾਲੂਆਂ ਅਤੇ ਅੰਮ੍ਰਿਤਸਰ ਸ਼ਹਿਰ ਵਿੱਚ ਹੁੰਦੇ ਵਿਉਪਾਰ ਨੂੰ ਭਾਰੀ ਠੇਸ ਵੱਜੀ ਹੈ। ਉਥੇ ਦੇਸ਼ ਵਿਦੇਸ਼ ਭਰ ਵਿਚ ਵਸਦੇ ਪੰਜਾਬੀਆਂ ਤੇ....
ਸ੍ਰੀ ਦਰਬਾਰ ਸਾਹਿਬ ਨਜ਼ਦੀਕ ਧਮਾਕੇ ਦੀਆਂ ਘਟਨਾਵਾਂ ਸਰਕਾਰ ਦੀ ਨਾਕਾਮੀ ਦਾ ਨਤੀਜਾ : ਐਡਵੋਕੇਟ ਧਾਮੀ
ਕਿਹਾ; ਜੇਕਰ ਪਹਿਲੀਆਂ ਘਟਨਾਵਾਂ ਦੀ ਗਹਿਰੀ ਜਾਂਚ ਕੀਤੀ ਹੁੰਦੀ ਤਾਂ ਤਾਜ਼ਾ ਘਟਨਾ ਨਾ ਵਾਪਰਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੋਸ਼ੀਆਂ ਨੂੰ ਪਛਾਣਨ ਤੇ ਫੜਨ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ, 11 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰਾ ਪਾਰਕ ਵਿਖੇ ਲੰਘੀ ਰਾਤ ਹੋਏ ਧਮਾਕੇ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਘਟਨਾ ਮਗਰੋਂ ਇਥੇ ਪੁੱਜੇ....
ਹਰਿਮੰਦਰ ਸਾਹਿਬ ਦੇ ਆਸਪਾਸ ਹੋਏ ਧਮਾਕਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ 
ਅੰਮ੍ਰਿਤਸਰ, 11 ਮਈ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਆਸਪਾਸ ਲਗਾਤਾਰ ਆਏ ਦਿਨ ਹੋਏ ਧਮਾਕਿਆਂ ਦੀ ਨਿੰਦਾ ਕੀਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਕਿਤੇ ਇਹ ਸਿੱਖ ਭਾਈਚਾਰੇ ਖ਼ਿਲਾਫ਼ ਨਫ਼ਰਤ ਦੀ ਭਾਵਨਾ ਤਹਿਤ ਕੀਤੇ ਹਮਲੇ ਤਾਂ ਨਹੀਂ। ਜੋ ਮੁਲਜ਼ਮ ਫੜੇ ਗਏ ਹਨ ਉਨ੍ਹਾਂ ਦੀ ਜਾਂਚ ਪੜਤਾਲ ਕੀਤੀ ਜਾਣੀ ਚਾਹੀਦੀ ਹੈ ਕਿ ਇਨ੍ਹਾਂ ਪਿੱਛੇ ਕਿਹੜੀਆਂ....
ਹਰਿਮੰਦਰ ਸਾਹਿਬ ਨੇੜੇ 5 ਦਿਨਾਂ ਵਿੱਚ ਤੀਜਾ ਧਮਾਕਾ, ਪੁਲਿਸ ਵੱਲੋਂ ਧਮਾਕਿਆਂ ਦੇ ਮਾਮਲੇ ’ਚ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ
ਅੰਮ੍ਰਿਤਸਰ, 11 ਮਈ : ਹਰਿਮੰਦਰ ਸਾਹਿਬ ‘ਚ ਕਰੀਬ 6 ਦਿਨਾਂ ‘ਚ ਤੀਜੀ ਵਾਰ ਧਮਾਕਾ ਹੋਇਆ ਹੈ। ਇਹ ਧਮਾਕਾ ਰਾਤ 12.10 ਵਜੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੇੜੇ ਹੋਇਆ। ਧਮਾਕੇ ਦੀ ਆਵਾਜ਼ ਸੁਣ ਕੇ ਹੜਕੰਪ ਮੱਚ ਗਿਆ। ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਪੁਲਿਸ ਰਾਤ ਨੂੰ ਹੀ ਉਥੇ ਪਹੁੰਚ ਗਈ ਅਤੇ ਧਮਾਕੇ ਵਾਲੀ ਜਗ੍ਹਾ ਨੂੰ ਸੀਲ ਕਰ ਦਿੱਤਾ। ਫੋਰੈਂਸਿਕ ਟੀਮਾਂ ਮੌਕੇ ਤੋਂ ਸੈਂਪਲ ਲੈ ਰਹੀਆਂ ਹਨ। 2 ਸ਼ੱਕੀਆਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ....
ਕਣਕ ਦੇ ਨਾੜ ਨੂੰ ਲਾਈ ਅੱਗ ਵਿੱਚ ਰਾਹਗੀਰ ਦੀ ਝੁਲਸ ਕੇ ਮੌਤ 
ਅੰਮ੍ਰਿਤਸਰ, 10 ਮਈ : ਚੋਗਾਵਾਂ ਤੋਂ ਲੋਪੋਕੇ ਨੂੰ ਜਾਣ ਵਾਲੀ ਸੜਕ ਦੇ ਕਿਨਾਰੇ ਵਾਲੇ ਖੇਤਾਂ ਵਿੱਚ ਕਣਕ ਦੇ ਨਾੜ ਨੂੰ ਲਾਈ ਅੱਗ ਵਿੱਚ ਇੱਕ ਰਾਹਗੀਰ ਦੀ ਝੁਲਸ ਕੇ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਸੁਖਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕੋਹਾਲਾ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆਪਣੇ ਪਿੰਡ ਨੂੰ ਜਾ ਰਿਹਾ ਸੀ । ਖੇਤਾਂ ਵਿੱਚ ਅੱਗ ਲੱਗੀ ਹੋਣ ਕਰਕੇ ਸੜਕ 'ਤੇ ਭਾਰੀ ਧੂੰਆਂ ਅਤੇ ਸੇਕ ਸੀ । ਜਿਸ ਕਾਰਨ ਸੁਖਦੇਵ ਸਿੰਘ ਆਪਣਾ ਤਵਾਜ਼ਨ ਬਰਕਰਾਰ....
ਪਠਾਨਕੋਟ ਪੁਲਿਸ ਨੇ ਪਿੰਡ ਰਾਜਪੁਰ ਰਾਜਪੂਤਾਨ ਵਿੱਚ ਨਾਜਾਇਜ਼ ਮਾਈਨਿੰਗ ਰੈਕੇਟ ਦਾ ਪਰਦਾਫਾਸ਼ ਕਰਕੇ ਕਿੰਗਪਿਨ ਕੀਤਾ ਗ੍ਰਿਫਤਾਰ
ਪੁਲਿਸ ਨੇ ਪਾਬੰਦੀਸ਼ੁਦਾ ਖੇਤਰ ਤੋਂ 3 ਟਰਾਲੀਆਂ, 1 ਟਰੈਕਟਰ ਅਤੇ 1 ਜੇਸੀਬੀ ਕੀਤਾ ਜ਼ਬਤ ਪਠਾਨਕੋਟ, 10 ਮਈ : ਇੱਕ ਵੱਡੀ ਸਫਲਤਾ ਪਠਾਨਕੋਟ ਪੁਲਿਸ ਨੇ ਤਾਰਾਗੜ੍ਹ ਦੇ ਪਿੰਡ ਰਾਜਪੁਰ ਰਾਜਪੂਤਾਨ ਵਿੱਚ ਇੱਕ ਗੈਰ-ਕਾਨੂੰਨੀ ਮਾਈਨਿੰਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਅਤੇ ਉਸ ਦੇ ਸਾਥੀਆਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਠਾਨਕੋਟ ਜ਼ਿਲੇ ਦੇ ਅੰਦਰ ਪ੍ਰਚਲਿਤ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਦਾ ਮੁਕਾਬਲਾ ਕਰਨ ਲਈ ਇਹ ਦੂਜਾ....