ਮਾਝਾ

ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ ਦੇ ਸਮਾਗਮ ਪੰਥਕ ਜਾਹੋ ਜਲਾਲ ਨਾਲ ਸੰਪੰਨ
ਸਿੱਖ ਕੌਮ ਅੰਦਰ ਵੱਖ-ਵੱਖ ਧੜ੍ਹਿਆਂ ਅਤੇ ਜਥੇਬੰਦੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਜ਼ਰੂਰੀ : ਗਿਆਨੀ ਹਰਪ੍ਰੀਤ ਸਿੰਘ ਪੁਰਾਤਨ ਸਿੱਖ ਯੋਧਿਆਂ ਦਾ ਜੀਵਨ ਅਗਲੀਆਂ ਪੀੜ੍ਹੀਆਂ ਲਈ ਮਾਰਗ ਦਰਸ਼ਨ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਥ ਦੀਆਂ ਸੰਸਥਾਵਾਂ ਦੀ ਸ਼ਕਤੀ ਹੀ ਦੇਸ਼ ਦੁਨੀਆਂ ’ਚ ਬੈਠੇ ਸਿੱਖਾਂ ਦੀ ਤਾਕਤ : ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ, 5 ਮਈ : ਅਠਾਰ੍ਹਵੀਂ ਸਦੀ ਦੇ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ....
ਹਥਿਆਰਾਂ ਦੀ ਨੋਕ ਤੇ ਖੋਹ ਲੈਂਦੇ ਸੀ ਗੱਡੀਆਂ, ਕਰਦੇ ਸੀ ਲੁੱਟਾਂ ਖੋਹਾਂ, ਗੈਂਗ ਦੇ 8 ਮੈਂਬਰ ਗ੍ਰਿਫਤਾਰ 
ਗੁਰਦਾਸਪੁਰ, 5 ਮਈ : ਪੁਲਿਸ ਜਿਲਾ ਬਟਾਲਾ ਵਲੋਂ ਇਕ ਐਸੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਜੋ ਲੁੱਟ ਖੋਹਾਂ ਦੀਆ ਵਾਰਦਾਤਾਂ ਨੂੰ ਅੰਜਾਮ ਦੇਂਦਾ ਸੀ ਅਤੇ ਇਹ ਗੈਂਗ ਚਲਾ ਰਹੇ 8 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ ਪੁਲਿਸ ਵਲੋਂ ਇਹਨਾਂ ਕੋਲੋਂ ਦੋ ਗੱਡੀਆਂ , 5 ਮੋਟਰਸਾਈਕਲ ਅਤੇ 4 ਪਿਸਤੌਲਾਂ ਅਤੇ ਜਿੰਦਾ ਕਾਰਤੂਸ ਬਰਾਮਦ ਹੋਇਆ ਹਨ । ਜ਼ਿਕਰਯੋਗ ਹੈ ਕਿ ਬੀਤੇ ਕਲ ਦੇਰ ਰਾਤ ਅੰਮ੍ਰਿਤਸਰ - ਪਠਾਨਕੋਟ ਹਾਈਵੇ ਇਸ ਗੈਂਗ ਵਲੋਂ ਪਿਸਤੌਲ ਦੀ ਨੋਕ ਤੇ ਬਟਾਲਾ ਦੇ ਇਕ ਕਾਰੋਬਾਰੀ ਦੀ ਗੱਡੀ ਦੀ ਖੋਹ....
ਸ਼੍ਰੋਮਣੀ ਕਮੇਟੀ ਦੇ ਯਤਨਾਂ ਸਦਕਾ ਹਰੀਕੇ ਕੇਸ ’ਚ ਗ੍ਰਿਫ਼ਤਾਰ 15 ਨੌਜੁਆਨ ਹੋਏ ਰਿਹਾਅ
ਪੰਜਾਬ ਸਰਕਾਰ ਨੌਜੁਆਨਾਂ ’ਤੇ ਪਾਏ ਕੇਸ ਵਾਪਸ ਲਵੇ : ਐਡਵੋਕੇਟ ਧਾਮੀ ਅੰਮ੍ਰਿਤਸਰ, 5 ਮਈ : ਬੀਤੇ ਦਿਨਾਂ ਅੰਦਰ ਪੰਜਾਬ ਦੇ ਨੌਜੁਆਨਾਂ ਦੀ ਪੁਲਿਸ ਵੱਲੋਂ ਫੜੋ-ਫੜੀ ਦੌਰਾਨ ਹਰੀਕੇ ਪੁੱਲ ਉੱਤੇ ਧਰਨੇ ’ਤੇ ਬੈਠੀਆਂ ਸੰਗਤਾਂ ਖਿਲਾਫ ਦਰਜ ਕੀਤੇ ਗਏ ਕੇਸਾਂ ਅਤੇ ਗ੍ਰਿਫ਼ਤਾਰ ਨੌਜੁਆਨਾਂ ਦੇ ਮਾਮਲਿਆਂ ਦੀ ਪੈਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ 15 ਨੌਜੁਆਨਾਂ ਦੀ ਰਿਹਾਈ ਕਰਵਾਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਥਕ ਜਥੇਬੰਦੀਆਂ ਦੀ ਕੀਤੀ ਗਈ ਇਕੱਤਰਤਾ ਦੌਰਾਨ....
ਪੰਜਾਬ ਪੁਲਿਸ ਨੇ ਵਿਦੇਸ਼ੀ ਅੱਤਵਾਦੀਆਂ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਨਾਲ ਜੁੜੇ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਕਾਬੂ
ਮੁਲਜ਼ਮ ਦੇ ਕਬਜ਼ੇ ‘ਚੋਂ 10 ਪਿਸਤੌਲਾਂ ਤੇ ਇੱਕ ਮੋਟਰਸਾਈਕਲ ਬਰਾਮਦ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਤਰਨਤਾਰਨ, 5 ਮਈ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਤ ਲੋੜੀਂਦੇ ਅੱਤਵਾਦੀਆਂ ਲਖਬੀਰ ਸਿੰਘ ਉਰਫ਼ ਲੰਡਾ ਅਤੇ ਸਤਬੀਰ ਉਰਫ਼ ਸੱਤਾ ਨਾਲ ਸਬੰਧ ਰੱਖਣ ਵਾਲੇ ਇੱਕ ਸਰਗਰਮ ਕਰਿੰਦੇ ਦੇ....
ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ
ਦਿੱਲੀ ਤੋਂ ਸ਼ੁਰੂ ਹੋਇਆ ਖਾਲਸਾ ਫ਼ਤਹ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਹੋਇਆ ਸੰਪੰਨ ਸ੍ਰੀ ਅੰਮ੍ਰਿਤਸਰ ਪੁੱਜਣ ’ਤੇ ਵੱਖ-ਵੱਖ ਥਾਵਾਂ ’ਤੇ ਹੋਇਆ ਭਰਵਾਂ ਸਵਾਗਤ ਅੰਮ੍ਰਿਤਸਰ, 4 ਮਈ : ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੋਂ ਆਰੰਭ ਹੋਇਆ ਖਾਲਸਾ ਫਤਹ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜੈਕਾਰਿਆਂ ਦੀ ਗੂੰਜ ’ਚ ਸੰਪੰਨ ਹੋਇਆ। ਖਾਲਸਾ ਫਤਹ ਮਾਰਚ ਦਾ ਸ੍ਰੀ ਅੰਮ੍ਰਿਤਸਰ ਪਹੁੰਚਣ ’ਤੇ....
ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲ਼ੇ ਅੰਤਰਾਸ਼ਟਰੀ ਗਿਰੋਹ ਦਾ ਪਰਦਾਫਾਸ਼, 13 ਗ੍ਰਿਫ਼ਤਾਰ 
ਗੁਰਦਾਸਪੁਰ, 4 ਮਈ : ਗੁਰਦਾਸਪੁਰ ਪੁਲਿਸ ਦੇ ਹੱਥ ਇੱਕ ਵੱਡੀ ਸਫ਼ਲਤਾ ਲੱਗੀ ਹੈ ਜਿਸ ਦੇ ਚਲਦੀਆਂ ਗੁਰਦਾਸਪੁਰ ਪੁਲਿਸ ਵੱਲੋਂ ਐਸਐਸਪੀ ਹਰੀਸ਼ ਕੁਮਾਰ ਦਿਆਮਾ ਦੀ ਅਗਵਾਈ ਹੇਠ ਵੱਡੀ ਰਿਕਵਰੀ ਕੀਤੀ ਗਈ ਹੈ। ਜਿਸਦੇ ਚਲਦੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲ਼ੇ ਅੰਤਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰ 13 ਤਸਕਰ ਨੂੰ ਗ੍ਰਿਫ਼ਤਾਰ ਕਿਤਾ ਗਿਆ ਹੈ ਜਿਹਨਾਂ ਕੋਲੋ ਭਾਰੀ ਮਾਤਰਾ ਵਿੱਚ ਹੈਰੋਇਨ, ਡਰੱਗ ਮਨੀ ਅਤੇ ਹਥਿਆਰ ਬਰਾਮਦ ਕਿਤੇ ਗਏ ਹਨ ਜੋ ਪਾਕਿਸਤਾਨ ਤੋਂ ਡਰੋਨਾਂ ਜ਼ਰੀਏ....
ਪਠਾਨਕੋਟ ਪੁਲਿਸ ਨੇ ਬਦਨਾਮ ਸਨੈਚਿੰਗ ਗਿਰੋਹ ਦਾ ਕੀਤਾ ਪਰਦਾਫਾਸ਼, ਦੋਸ਼ੀ ਗ੍ਰਿਫਤਾਰ
ਸੀ.ਸੀ.ਟੀ.ਵੀ. ਫੁਟੇਜ ਦੀ ਮਦਦ ਨਾਲ ਪੁਲਿਸ ਨੇ ਕਈ ਕੇਸਾਂ ਵਿੱਚ ਲੋੜੀਂਦੇ ਬਦਨਾਮ ਅਪਰਾਧੀ ਨੂੰ ਕੀਤਾ ਕਾਬੂ ਪਠਾਨਕੋਟ, 4 ਮਈ : ਪਠਾਨਕੋਟ ਪੁਲਿਸ ਨੇ ਇੱਕ ਤਿੱਖੀ ਕਾਰਵਾਈ ਕਰਦੇ ਹੋਏ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਬਦਨਾਮ ਅਪਰਾਧੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਦੋ ਪੀੜਤਾ ਨੀਲਮ ਕੁਮਾਰੀ ਦੁਪਹਿਰ ਦਾ ਖਾਣਾ ਖਾਣ ਲਈ ਘਰ ਜਾ ਰਹੀ ਸੀ ਤਦ ਕਾਲੇ ਰੰਗ ਦੇ ਮੋਟਰਸਾਈਕਲ ਉੱਤੇ ਸਵਾਰ ਦੋ ਲੜਕਿਆਂ ਨੇ ਉਸ ਨੂੰ ਨਿਸ਼ਾਨਾ ਬਣਾਇਆ। ਇੱਕ ਲੜਕੇ ਨੇ....
ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਚ ਸਰਕਾਰ ਤੁਰੰਤ ਲਵੇ ਫੈਸਲਾ : ਐਡਵੋਕੇਟ ਧਾਮੀ
ਸੁਪਰੀਮ ਕੋਰਟ ਦੇ ਨਿਰਦੇਸ਼ ਮਗਰੋਂ ਹੁਣ ਭਾਰਤ ਸਰਕਾਰ ਨਿਭਾਵੇ ਆਪਣੀ ਜ਼ੁੰਮੇਵਾਰੀ ਅੰਮ੍ਰਿਤਸਰ, 3 ਮਈ : ਪਿਛਲੇ ਲਗਭਗ 28 ਸਾਲਾਂ ਤੋਂ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿਚ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਹੁਣ ਕੇਂਦਰ ਸਰਕਾਰ ਦੀ ਜ਼ੁੰੰਮੇਵਾਰੀ ਹੈ ਕਿ ਉਹ ਭਾਈ ਰਾਜੋਆਣਾ ਦੀ ਸਜ਼ਾ ਤਬਦੀਲ ਕਰਦਿਆਂ ਉਸ ਨੂੰ ਰਿਹਾਅ ਕਰਨ ਦਾ ਐਲਾਨ ਕਰੇ। ਉਨ੍ਹਾਂ....
ਮੁਅੱਤਲ ਨਿਗਮ ਅਧਿਕਾਰੀ ਕਰ ਰਹੇ ਕਾਰਪਰੇਸ਼ਨ ਵਿੱਚ ਵੱਡੇ ਪੱਧਰ ਤੇ ਗੈਰਕਾਨੂੰਨੀ ਕੰਮ : ਕੁੰਵਰਵਿਜੇ ਪ੍ਰਤਾਪ
ਅੰਮ੍ਰਿਤਸਰ, 3 ਅਪ੍ਰੈਲ : ਆਮ ਆਦਮੀ ਪਾਰਟੀ ਬਦਲਾਵ ਦੇ ਨਾਮ ਤੇ ਪੰਜਾਬ ਦੀ ਸੱਤਾ ਵਿਚ ਆਈ ਸੀ ਅਤੇ ਲੋਕਾਂ ਵੱਲੋਂ ਬੰਨਵੇਂ ਸੀਟਾਂ ਜਿੱਤਾ ਕੇ ਆਮ ਆਦਮੀ ਪਾਰਟੀ ਨੂੰ ਅੱਗੇ ਲੈ ਕੇ ਆ ਗਿਆ ਸੀ ਆਪਣੀ ਪੁਲਿਸ ਦੀ ਨੌਕਰੀ ਤੋਂ ਬਤੌਰ ਆਈ ਜ਼ੀ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਵਿਜੇ ਪ੍ਰਤਾਪ ਸਿੰਘ ਨੂੰ ਵੀ ਲੋਕਾਂ ਨੇ ਅੰਮ੍ਰਿਤਸਰ ਨੌਰਥ ਹਲਕੇ ਤੋਂ ਵੱਡੇ ਫਰਕ ਨਾਲ ਜਤਾਇਆ ਸੀ ਪਰ ਅੱਜ ਉਹੀ ਕੁਵਰ ਵਿਜੇ ਪਰਤਾਪ ਸਿੰਘ ਆਪਣੀ ਹੀ ਸਰਕਾਰ ਦੇ ਹੁੰਦਿਆਂ ਸਰਕਾਰ ਦੇ ਮਹਿਕਮਿਆਂ ਵਿਚ ਭਰਿਸ਼ਟਾਚਾਰ....
ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਬੇਲੋੜੀ ਦੇਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਿਪਟੀ ਕਮਿਸ਼ਨਰ 
ਤਰਨ ਤਾਰਨ, 3 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਸੇਵਾ ਕੇਂਦਰਾਂ ਵਿੱਚ ਨਾਗਰਿਕ ਸੇਵਾਵਾਂ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਸਮੇਂ ਦੇ ਅੰਦਰ ਅੰਦਰ ਦੇਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਸੇਵਾ ਕੇਂਦਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਸਖਤ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਬੇਲੋੜੀ ਦੇਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਵਿਭਾਗਾਂ ਦੇ ਜ਼ਿਲ੍ਹਾ....
ਬੀ.ਆਰ.ਟੀ.ਐਸ ਬੱਸ ਦਾ ਰੂਟ ਹਵਾਈ ਅੱਡੇ ਤੱਕ ਵਧਾਇਆ ਜਾਵੇਗਾ : ਔਜਲਾ
ਵਿਕਾਸ ਕਾਰਜਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਕੰਵਰ ਵਿਜੈ ਪ੍ਰਤਾਪ ਸਿੰਘ ਅੰਮ੍ਰਿਤਸਰ, 3 ਮਈ : ਬੀ. ਆਰ. ਟੀ. ਐਸ ਬੱਸ ਦੀ ਗਿਣਤੀ ਨੂੰ ਹੋਰ ਵਧਾਇਆ ਜਾਵੇਗਾ ਅਤੇ ਇਸ ਦਾ ਰੂਟ ਅੰਮ੍ਰਿਤਸਰ ਬੱਸ ਸਟੈਂਡ ਤੋਂ ਹਵਾਈ ਅੱਡੇ ਤੱਕ ਕੀਤਾ ਜਾਵੇਗਾ ਅਤੇ ਇਹ ਬੱਸ ਰਸਤੇ ਵਿੱਚ ਹੋਰ ਕਿਤੇ ਵੀ ਨਹੀਂ ਰੁਕੇਗੀ, ਸਿੱਧਾ ਹਵਾਈ ਅੱਡੇ ਹੀ ਪਹੁੰਚ ਕਰੇਗੀ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ ਕੁਆਰਡੀਨੇਸ਼ਨ....
ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਅੱਜ ਸਵੇਰੇ 7:30 ਵਜੇ ਖੁੱਲ੍ਹੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰ
ਡਿਪਟੀ ਕਮਿਸ਼ਨਰ ਨੇ ਸਵੇਰੇ 7:30 ਵਜੇ ਪਹੁੰਚ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਣੇ ਦਫ਼ਤਰਾਂ ਦੀ ਕੀਤੀ ਚੈਕਿੰਗ ਤਰਨ ਤਾਰਨ, 2 ਮਈ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਇੱਕ ਕ੍ਰਾਂਤੀਕਾਰੀ ਫੈਸਲੇ ਅਨੁਸਾਰ ਦਫ਼ਤਰਾਂ ਦੇ ਸਮੇਂ ਵਿਚ ਕੀਤੇ ਬਦਲਾਅ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਦਫ਼ਤਰ ਅੱਜ ਸਵੇਰੇ 7:30 ਵਜੇ ਖੁੱਲ੍ਹ ਗਏ। ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ ਅੱਜ ਸਵੇਰੇ 7:30 ਵਜੇ ਆਪਣੇ ਦਫ਼ਤਰ ਪਹੁੰਚੇ ਅਤੇ ਜ਼ਿਲ੍ਹਾ....
ਸਿੱਖ ਜਰਨੈਲ ਦੀ ਜਨਮ ਸ਼ਤਾਬਦੀ ਦੇ ਸਮਾਗਮਾਂ ਮੌਕੇ ਸੰਗਤਾਂ ਵੱਧ ਤੋਂ ਵੱਧ ਕਰਨ ਸ਼ਮੂਲੀਅਤ : ਭਾਈ ਰਾਮ ਸਿੰਘ
ਅੰਮ੍ਰਿਤਸਰ, 1 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਦਾ ਮੁੱਖ ਸਮਾਗਮ 5 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਤਾ ਜਾ ਰਿਹਾ ਹੈ। ਇਨ੍ਹਾਂ ਸਮਾਗਮਾਂ ਵਿਚ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਲਈ ਲਗਾਤਾਰ ਇਕੱਤਰਤਾਵਾਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਅੱਜ ਸ੍ਰੀ....
ਆਪ' ਨੇ ਆਪਣੇ ਆਗੂਆਂ ਨੂੰ ਪੈਸੇ ਹੜੱਪਣ ਦੀ ਖੁੱਲ੍ਹੀ ਛੁੱਟੀ ਦਿੱਤੀ ਹੈ : ਪ੍ਰਤਾਪ ਬਾਜਵਾ
ਗੁਰਦਾਸਪੁਰ 1 ਮਈ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਆਲੋਚਨਾ ਕੀਤੀ ਕਿ ਉਸ ਨੇ ਆਪਣੇ ਸਥਾਨਕ ਅਤੇ ਸੀਨੀਅਰ ਆਗੂਆਂ ਨੂੰ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਦੀ ਖੁੱਲ੍ਹੀ ਛੋਟ ਦਿੱਤੀ ਹੋਈ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਖੰਨਾ ਪੁਲਿਸ ਨੇ ਦੋ ਦੁਕਾਨਦਾਰਾਂ ਤੋਂ ਕਥਿਤ ਤੌਰ 'ਤੇ ਪੈਸੇ ਵਸੂਲਣ ਦੀ ਕੋਸ਼ਿਸ਼ ਕਰਨ ਦੇ ਦੋਸ਼....
ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੈਕੇਟ ਦਾ ਪਰਦਾਫਾਸ਼, ਧੋਖਾਧੜੀ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਪਠਾਨਕੋਟ, 30 ਅਪ੍ਰੈਲ : ਪਠਾਨਕੋਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇੱਕ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਧੋਖਾਧੜੀ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਲਜੋਧ ਮਸੀਹ ਅਤੇ ਲੱਕੀ ਵਜੋਂ ਹੋਈ ਹੈ, ਜੋ ਬਿਨਾਂ ਲਾਇਸੈਂਸ ਤੋਂ ਇਮੀਗ੍ਰੇਸ਼ਨ ਦਫਤਰ ਚਲਾ ਰਹੇ ਸਨ ਅਤੇ ਵਿਦੇਸ਼ ਭੇਜਣ ਲਈ ਲੋਕਾਂ ਤੋਂ ਧੋਖੇ ਨਾਲ ਪੈਸੇ ਇਕੱਠੇ ਕਰ ਰਹੇ ਸਨ। ਪ੍ਰੈਸ ਮੀਡੀਆ ਨੂੰ ਵਧੇਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਪਤਾਨ ਪੁਲਿਸ....