ਮਾਝਾ

ਅੰਮ੍ਰਿਤਸਰ 'ਚ ਤੇਜ਼ ਰਫ਼ਤਾਰ ਬੱਸ ਨੇ ਇੱਕ ਔਰਤ ਨੂੰ ਕੁਚਲਿਆ, ਮੌਤ
ਅੰਮ੍ਰਿਤਸਰ : ਬੱਸ ਸਟੈਂਡ ਅੰਮ੍ਰਿਤਸਰ ਨੇੜੇ ਇੱਕ ਤੇਜ਼ ਰਫ਼ਤਾਰ ਬੱਸ ਨੇ ਇੱਕ ਔਰਤ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਦਰਦਨਾਕ ਸੀ ਕਿ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਔਰਤ ਦੀ ਪਛਾਣ ਰਾਣੀ ਵਾਸੀ ਅੰਮ੍ਰਿਤਸਰ ਦੇ ਪਿੰਡ ਪੰਡੋਰੀ ਵੜੈਚ ਵਜੋਂ ਹੋਈ। ਪੁਲਿਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਲਾਸ਼ ਨੂੰ ਮੁਰਦਾਘਰ ਵਿੱਚ ਭੇਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੀ ਪਛਾਣ 63 ਸਾਲਾ ਰਾਣੀ ਵਜੋਂ ਹੋਈ ਹੈ। ਮ੍ਰਿਤਕ ਦੇ....
ਪੰਜਾਬ ਚ ਨਾ ਸਮਝ, ਨਾ ਤੇਜੁਰਬੇਕਾਰਾ ਦੀ ਸਰਕਾਰ, ਪੰਜਾਬ ਨੂੰ ਬਾਰੂਦ ਵੱਲ ਧੱਕ ਰਹੀ ਹੈ : ਤਰੁਣ ਚੁੱਘ
ਗੁਰਦਾਸਪੁਰ : ਬਟਾਲਾ ਚ ਅੱਜ ਸਨਅਤਕਾਰਾਂ ਨਾਲ ਮੀਟਿੰਗ ਕਰਨ ਪਹੁਚੇ ਜਨਰਲ ਸਕੱਤਰ ਭਾਜਪਾ ਤਰੁਣ ਚੁੱਘ ਨੇ ਕਿਹਾ ਕਿ ਅੱਜ ਪੰਜਾਬ ਚ ਮਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਸਮਝ, ਨਾ ਤੇਜੁਰਬੇਕਾਰਾ ਲੋਕਾਂ ਦੇ ਹੱਥ ਹੈ ਅਤੇ ਅੱਜ ਪੰਜਾਬ ਚ ਕਾਨੂੰਨ ਸਥਿਤੀ ਬਦ ਤੋਂ ਬੱਦਤਰ ਹੈ| ਜੋ ਹਾਲਤ ਹੁਣ ਹੈ ਉਹ ਕਦੇ ਨਹੀਂ ਹੋਇਆ ਅਤੇ ਦੋਬਾਰਾ ਉਹ ਕਾਲਾ ਦੌਰ ਪੰਜਾਬ ਚ ਆ ਰਿਹਾ ਹੈ ਇਵੇ ਜਾਪ ਰਿਹਾ ਹੈ ਕਿ ਪੰਜਾਬ ਨੂੰ ਬਾਰੂਦ ਵੱਲ ਧੱਕਿਆ ਜਾ ਰਿਹਾ ਹੈ। ਉਥੇ ਹੀ ਆਪਣੀ ਵਿਰੋਧੀ ਰਾਜਨੀਤਿਕ ਆਮ ਆਦਮੀ ਪਾਰਟੀ ਤੇ ਸ਼ਬਦੀ....
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਸਮਾਗਮ ਹੋਣਗੇ: ਦਿਲਜੀਤ ਸਿੰਘ ਬੇਦੀ
ਅੰਮ੍ਰਿਤਸਰ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ 14 ਮਾਰਚ 2023 ਵਿੱਚ ਮਨਾਏ ਜਾਣ ਸਬੰਧੀ ਬੁੱਢਾ ਦਲ ਦੇ 14 ਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਇੱਕ ਵਿਸ਼ੇਸ਼ ਮੀਟਿੰਗ ਬੀਤੀ ਰਾਤ ਉਨ੍ਹਾਂ ਦੇ ਗ੍ਰਹਿ ਵਿਖੇ ਕੀਤੀ। ਬੁੱਢਾ ਦਲ ਦੇ ਸਕੱਤਰ ਸ....
ਸ਼ਹੀਦੀ ਪੰਦਰਵਾੜੇ ਦੌਰਾਨ 15 ਤੋਂ 31 ਦਸੰਬਰ ਤੱਕ ਗੁਰੂ ਘਰਾਂ ’ਚ ਬਣਨਗੇ ਸਾਦੇ ਲੰਗਰ : ਐਡਵੋਕੇਟ ਧਾਮੀ
ਅੰਮ੍ਰਿਤਸਰ : ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ 15 ਤੋਂ 31 ਦਸੰਬਰ ਤੱਕ ਸਾਦਾ ਲੰਗਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਦਿਨਾਂ ਵਿਚ ਲੰਗਰਾਂ ਅੰਦਰ ਮਿੱਠੇ ਪਕਵਾਨ ਵੀ ਤਿਆਰ ਨਹੀਂ ਕੀਤੇ ਜਾਣਗੇ ਅਤੇ ਸਿਰੋਪਾਓ ਦੇਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਰਹੇਗੀ। ਇਹ ਫੈਸਲਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ ਹੈ। ਪੱਤਰਕਾਰਾਂ ਨਾਲ....
ਪੰਜਾਬ 'ਚ 25 ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ 50 ਕਰੋੜ ਰੁਪਏ ਦੀ ਤਜਵੀਜ਼ : ਵਿਕਰਮਜੀਤ ਸਾਹਨੀ
ਅੰਮ੍ਰਿਤਸਰ : ਹੁਨਰਮੰਦ ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਬਹੁਤ ਹੀ ਨੇਕ ਕੰਮ ਹੈ, ਜੋ ਵਿਕਰਮਜੀਤ ਸਿੰਘ ਕਰ ਰਹੇ ਹਨ। ਅੱਜ ਦੇ ਸਮੇਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਫਿਰ ਨੌਕਰੀਆਂ ਦੇਣਾ ਸ਼ਲਾਘਾਯੋਗ ਹੈ। ਉਨ੍ਹਾਂ ਵਿਕਰਮਜੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਇਸ ਰੁਜ਼ਗਾਰ ਮੁਹਿੰਮ ਨੂੰ ਪੂਰੇ ਸੂਬੇ ਵਿੱਚ ਅੱਗੇ ਵਧਾਉਣ ਅਤੇ ਪੰਜਾਬ ਸਰਕਾਰ ਤੋਂ ਜੋ ਵੀ ਸਹਾਇਤਾ ਦੀ ਲੋੜ ਹੈ, ਮੁੱਖ ਮੰਤਰੀ ਪੰਜਾਬ....
ਸਰਹਾਲੀ ਕਲਾਂ ਥਾਣੇ ਵਿੱਚ ਹੋਏ ਹਮਲੇ ਦੀ ਪੁੱਛਗਿੱਛ ਲਈ ਐਨਆਈਏ ਨੇ ਸੱਤ ਸ਼ੱਕੀਆਂ ਨੂੰ ਹਿਰਾਸਤ 'ਚ ਲਿਆ
ਤਰਨਤਾਰਨ : ਤਰਨਤਾਰਨ ਦੇ ਸਰਹਾਲੀ ਕਲਾਂ ਥਾਣੇ ਵਿੱਚ ਅੱਜ ਐਤਵਾਰ ਨੂੰ ਬੰਬ ਡਿਟੈਕਸ਼ਨ ਐਂਡ ਡਿਸਪੋਜਲ ਦਸਤੇ (ਬੀਡੀਡੀਐਸ) ਦੇ ਮੈਂਬਰ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ ਹੈ। ਅੱਤਵਾਦੀ ਹਮਲੇ ਦੀ ਚਿਤਾਵਨੀ ਦੇ ਵਿਚਕਾਰ ਤਰਨਤਾਰਨ ਦੇ ਸਰਹਾਲੀ ਥਾਣੇ 'ਤੇ ਸ਼ੁੱਕਰਵਾਰ ਰਾਤ ਕਰੀਬ 11.30 ਵਜੇ ਆਰਪੀਜੀ (ਰਾਕੇਟ ਪ੍ਰੋਪੇਲਡ ਗ੍ਰੇਨੇਡ) ਨਾਲ ਹਮਲਾ ਕੀਤਾ ਗਿਆ। ਸੱਤ ਮਹੀਨਿਆਂ ਵਿੱਚ ਇਹ ਦੂਜਾ ਆਰਪੀਜੀ ਹਮਲਾ ਹੈ। ਜਿਸ ਸਮੇਂ ਹਮਲਾ ਹੋਇਆ, ਉਸ ਸਮੇਂ ਐਸਐਚਓ ਸਮੇਤ ਅੱਠ ਤੋਂ ਦਸ ਪੁਲੀਸ ਮੁਲਾਜ਼ਮ ਥਾਣੇ ਵਿੱਚ ਮੌਜੂਦ....
ਅੰਮ੍ਰਿਤਸਰ ਵਿਚ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਮਜ਼ਬੂਤ ਹੋਵੇਗੀ ਐਗਰੋ ਇੰਡਸਟਰੀ : ਸਾਹਨੀ
ਅੰਮ੍ਰਿਤਸਰ : ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਰਗੋ ਉਡਾਣਾਂ ਸ਼ੁਰੂ ਕਰਨ ਦੀ ਮੰਗ ਕਰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਐਗਰੋ ਇੰਡਸਟਰੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ ਨੂੰ ਫ਼ਸਲੀ ਚੱਕਰ ’ਚੋਂ ਬਾਹਰ ਕੱਢਿਆ ਜਾ ਸਕੇਗਾ। ਸਾਹਨੀ ਅੱਜ ਇਥੇ ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਵਲੋਂ ਆਯੋਜਿਤ ਕੀਤੇ ਜਾ ਰਹੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਪਾਈਟੈਕਸ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ....
ਥਾਣਾ ਸਰਹਾਲੀ ਕਲਾਂ 'ਚ ਆਰ.ਪੀ.ਜੇ. ਹਮਲੇ ਦੀ ਪਾਕਿਸਤਾਨ ਨੇ ਰਚੀ ਸਾਜ਼ਿਸ਼ : ਡੀਜੀਪੀ
ਚੰਡੀਗੜ੍ਹ/ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ 'ਚ ਲੰਘੀ ਰਾਤ ਹੋਏ ਆਰਪੀਜੇ ਹਮਲੇ ਨੂੰ ਲੈ ਕੇ ਡੀਜੀਪੀ ਨੇ ਸਨਸਨੀਖੇਜ ਖ਼ੁਲਾਸੇ ਕੀਤੇ ਹਨ। ਘਟਨਾ ਸਥਾਨ 'ਤੇ ਪੁੱਜੇ ਡੀਜੀਪੀ ਗੌਰਵ ਯਾਦਵ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਹਮਲਾ 11.22 ਵਜੇ ਹੋਇਆ। ਡੀਜੀਪੀ ਨੇ ਕਿਹਾ ਕਿ ਪਿਛਲੇ 2 ਮਹੀਨਿਆਂ ਤੋਂ ਪਾਕਿਸਤਾਨ ਦੀਆਂ ਡਰੋਨ ਸਰਗਰਮੀਆਂ ਨੂੰ ਨਾਕਾਮ ਕਰਨ ਤੋਂ ਬਾਅਦ ਬੁਖਲਾਹਟ ਵਿਚ ਆਏ ਪਾਕਿਸਤਾਨ ਨੇ ਇਹ ਸਾਜ਼ਿਸ਼ ਰਚੀ ਸੀ। ਡੀਜੀਪੀ ਨੇ ਦੱਸਿਆ ਕਿ ਇਹ ਮਿਲਟਰੀ ਹਥਿਆਰ ਸੀ ਤੇ ਬਾਰਡਰ ਪਾਰੋਂ....
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਨਾਮ ਨੂੰ ਸ਼੍ਰੋਮਣੀ ਕਮੇਟੀ ਦੀ ਰਾਏ ਮੁਤਾਬਿਕ ਤਬਦੀਲ ਕੀਤਾ ਜਾਵੇ : ਭਾਈ ਗਰੇਵਾਲ
ਅੰਮ੍ਰਿਤਸਰ : ਸਿੱਖ ਕੌਮ ਦੇ ਕਰੀਬ ਤਿੰਨ ਤਿੰਨ ਸਦੀਆਂ ਦੇ ਇਤਿਹਾਸ ਦੌਰਾਨ ਕੌਮ ਨੇ ਵੱਡੀਆਂ ਸ਼ਹਾਦਤਾਂ, ਜ਼ੁਲਮ ਦੇ ਖਿਲਾਫ਼ ਡਟਣਾਂ, ਗੁਰੂ ਸਿਧਾਂਤ ਦੇ ਪ੍ਰਚਾਰ ਪਸਾਰ ਨੂੰ ਦੁਨੀਆਂ ਤੱਕ ਲੈ ਕੇ ਜਾਣਾ, ਮਾਨਵਤਾ ਦੇ ਭਲੇ ਲਈ ਡਟ ਕੇ ਪਹਿਰਾ ਦੇਣਾ, ਮਨੁੱਖੀ ਹੱਕਾਂ ਲਈ ਸੰਘਰਸ਼ ਕਰਨ ਵਰਗੀਆਂ ਅਜਿਹੀਆਂ ਜਿੰਮੇਵਾਰੀਆਂ ਨਿਭਾਉਣ ਦਾ ਇਤਿਹਾਸ ਸੁਨਹਿਰੀ ਅੱਖਰਾਂ `ਚ ਉਕਰਿਆ ਮਿਲਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਤਖ਼ਤ ਸ੍ਰੀ ਕੇਸਗੜ੍ਹ....
ਸਾਹਿਬਜ਼ਾਦਿਆਂ ਦੇ ਸ਼ਹਾਦਤ ਦਿਵਸ ਨੂੰ ਵੀਰ ਬਾਲ ਦਿਵਸ ਦੀ ਜਗ੍ਹਾ ਸਾਹਿਬਜ਼ਾਦੇ ਸ਼ਹੀਦੀ ਦਿਵਸ ਐਲਾਨਿਆ ਜਾਵੇ : ਪ੍ਰਧਾਨ ਧਾਮੀ
ਅੰਮ੍ਰਿਤਸਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ ਦੀ ਥਾਂ ‘ਤੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਇਆ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਾਲ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਸਾਹਿਬਜ਼ਾਦਾ ਦੇ ਸ਼ਹਾਦਤ ਦਿਵਸ ਵੱਲੋਂ ਬਾਲ ਦਿਵਸ ਐਲਾਨਿਆ ਗਿਆ ਹੈ....
ਤਖ਼ਤ ਸ੍ਰੀ ਪਟਨਾ ਸਾਹਿਬ ਵਿਵਾਦ ’ਤੇ ਤਖ਼ਤ ਸਾਹਿਬ ਦੇ ਸਮੂਹ ਪ੍ਰਬੰਧਕੀ ਬੋਰਡ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤਾ ਤਲਬ
ਅੰਮ੍ਰਿਤਸਰ : ਤਖ਼ਤ ਸ੍ਰੀ ਪਟਨਾ ਸਾਹਿਬ ਵਿਵਾਦ ’ਤੇ ਤਖ਼ਤ ਸਾਹਿਬ ਦੇ ਸਮੂਹ ਪ੍ਰਬੰਧਕੀ ਬੋਰਡ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ। ਇਸ ਦੌਰਾਨ ਬੋਰਡ ਦੇ 10 ਵਿਚੋਂ 7 ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਵੱਖ-ਵੱਖ ਸਜ਼ਾਵਾਂ ਦਿੱਤੀਆਂ ਹਨ। ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ। ਇਸ ਤੋਂ ਇਲਾਵਾ ਮਹਿੰਦਰ ਸਿੰਘ, ਰਾਜਾ ਸਿੰਘ ਅਤੇ ਇੰਦਰਜੀਤ ਸਿੰਘ ਨੂੰ ਵੀ ਧਾਰਮਿਕ....
ਸ੍ਰੀ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ-ਭਾਰਤ ਉਡਾਣਾਂ ਵਿੱਚੋਂ ਬਣਦਾ ਹਿੱਸਾ ਦਿੱਤਾ ਜਾਵੇ : ਗਰੇਵਾਲ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ਨਜ਼ਰ ਅੰਦਾਜ਼ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਗੁਰੂ ਨਗਰੀ ਪ੍ਰਤੀ ਪੱਖਪਾਤੀ ਰਵੱਈਆ ਹੈ, ਜਿਸ ਕਾਰਨ ਦੇਸ਼ ਵਿਦੇਸ਼ ਦੇ ਸਿੱਖਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ....
ਜਗਮੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ, ਜਥੇਦਾਰ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਮੌਕੇ ਜਗਮੀਤ ਸਿੰਘ ਬਰਾੜ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਪੰਥਕ ਏਕਤਾ ਦੇ ਲਈ ਹਮੇਸ਼ਾ ਕੰਮ ਕਰਦਾ ਰਹਾਂਗਾ। ਉਨ੍ਹਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਨਿਮਾਣੇ ਵਰਕਰ ਵਾਂਗ ਕੰਮ ਕਰਾਂਗਾ ਅਤੇ ਉਨ੍ਹਾਂ ਨੂੰ ਕਿਸੇ ਅਹੁਦੇ ਦੀ ਲੋੜ ਨਹੀਂ। ਅਨੁਸ਼ਾਸਨੀ ਕਮੇਟੀ ਵੱਲੋਂ ਤਲਬ ਕਰਨ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਲਿਖਤੀ ਜਵਾਬ ਪਾਰਟੀ....
ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਪ੍ਰਿੰਸੀਪਲ ਦੇ ਮੁਅੱਤਲੀ ਦੇ ਸਿੱਖਿਆ ਵਿਭਾਗ ਦੇ ਹੁਕਮ ਜਾਰੀ
ਗੁਰਦਾਸਪੁਰ : ਵਿਜੀਲੈਂਸ ਵੱਲੋਂ ਜਾਅਲੀ ਬਿੱਲ ਲਗਾ ਕੇ ਸਰਕਾਰੀ ਫੰਡ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਗਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ ਦੇ ਪ੍ਰਿੰਸੀਪਲ ਰਕੇਸ ਗੁਪਤਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਹਾਲਾਂਕਿ ਵਿਭਾਗੀ ਨਿਯਮਾਂ ਅਨੁਸਾਰ ਗੁਪਤਾ ਦੀ ਸਸਪੈਨਸ਼ਨ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ 24 ਘੰਟੇ ਬਾਅਦ ਵੀ ਆਟੋਮੈਟਿਕ ‌ ਹੋ ਗਈ ਸੀ ਪਰ ਇਸ ਦੇ ਵਿਭਾਗੀ ਤੌਰ ਤੇ ਹੁਕਮ ਲਗਭਗ ਇੱਕ ਮਹੀਨੇ ਬਾਅਦ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਦੀ ਸਿਖਿਆ ਵਿਭਾਗ ਦੀ ਪ੍ਰਮੁੱਖ....
ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਡਰੋਨ ਨੂੰ ਸੁਟਿਆ, 1 ਕਿਲੋ ਹੈਰੋਇਨ ਕੀਤੀ ਬਰਾਮਦ
ਅੰਮ੍ਰਿਤਸਰ : ਅਟਾਰੀ ਦੇ ਪਿੰਡ ਰੋਡਾਂਵਲੀ ਵਿੱਚ ਬੀਐਸਐਫ ਨੂੰ ਪਾਕਿਸਤਾਨੀ ਡਰੋਨ ਦੀ ਹੱਲਚਲ ਮਹਿਸੂਸ ਕੀਤੀ। ਬੀਐਸਐਫ ਦੇ ਜਵਾਨਾਂ ਨੇ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਫਾਇਰਿੰਗ ਕਰਕੇ ਡਰੋਨ ਨੂੰ ਹੇਠਾ ਸੁੱਟ ਲਿਆ। ਬੀਐਸਐਫ ਨੇ ਇਸ ਮੌਕੇ 7 ਰਾਉਂਡ ਫਾਇਰ ਕੀਤੇ।ਬੀਐਸਐਫ ਨੇ ਸਰਚ ਆਪ੍ਰੇਸ਼ਨ ਦੌਰਾਨ ਡਰੋਨ ਅਤੇ ਇਕ ਪੈਕੇਟ ਬਰਾਮਦ ਕੀਤਾ। ਡਰੋਨ ਦੇ ਨਾਲ ਬੰਨ੍ਹੇ ਪੈਕੇਟ ਵਿਚੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ....