ਮਾਝਾ

ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਜ਼ਾਦੀ ਦਿਵਸ ਦੀ ਦਿੱਤੀ ਮੁਬਾਰਕਬਾਦ
ਕਿਹਾ- ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਬਟਾਲਾ, 14 ਅਗਸਤ 2024 : ਬਟਾਲਾ ਦੇ ਨੋਜਵਾਨ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕਾਂ ਨੂੰ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕੱਲ੍ਹ 15 ਅਗਸਤ ਨੂੰ ਪੂਰੇ ਉਤਸ਼ਾਹ ਤੇ ਜੋਸ਼ ਨਾਲ ਆਜ਼ਾਦੀ ਦਿਵਸ ਸਮਾਗਮ ਮਨਾਏ ਜਾਣਗੇ ਤੇ ਦੇਸ਼ ਦੀ ਖਾਤਰ ਕੁਰਬਾਨ ਹੋਏ ਸੂਰਬੀਰ ਯੋਧਿਆਂ ਨੂੰ ਨਤਮਸਤਕ ਹੋ ਕੇ ਯਾਦ ਕੀਤਾ ਜਾਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ....
ਪੰਜਾਬ ਪੁਲਿਸ ਨੇ ਐਨਸੀਬੀ ਨਾਲ ਮਿਲ ਕੇ ਬਦਨਾਮ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਕੀਤਾ ਨਜ਼ਰਬੰਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਮੁਲਜ਼ਮ ਬਿੱਲਾ ਵਿਰੁੱਧ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ: ਡੀਜੀਪੀ ਗੌਰਵ ਯਾਦਵ ਮੁਲਜ਼ਮ ਨੂੰ ਭੇਜਿਆ ਆਸਾਮ; ਨਜ਼ਰਬੰਦੀ ਦੌਰਾਨ ਡਿਬਰੂਗੜ੍ਹ ਜੇਲ੍ਹ ਵਿੱਚ ਰਹੇਗਾ ਮੁਲਜ਼ਮ: ਡੀਜੀਪੀ ਪੰਜਾਬ ਅੰਮ੍ਰਿਤਸਰ, 13 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ....
ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਨੂੰ ਆਉਦੇਂ ਰਸਤਿਆਂ 'ਤੇ ਬੂਟੇ ਲਗਾਏ ਗਏ
ਅੰਮ੍ਰਿਤਸਰ, 13 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਬੂਟੇ ਲਗਾਉਣ ਦਾ ਕਾਰਜ ਆਰੰਭ ਕੀਤਾ ਗਿਆ ਹੈ। ਇਸੇ ਤਹਿਤ ਅੱਜ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਨੂੰ ਆਉਂਦੇ ਰਸਤਿਆਂ ਤੇ ਬੂਟੇ ਲਗਾਏ ਗਏ। ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ....
ਆਤਮਾ ਸਕੀਮ ਅਧੀਨ ਕੁਦਰਤੀ ਖੇਤੀ ਅਤੇ ਸੰਤੁਲਿਤ ਖਾਦਾਂ ਦੀ ਵਰਤੋਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ - ਡਾਕਟਰ ਨਵਤੇਜ ਸਿੰਘ
ਕੁਦਰਤੀ ਖੇਤੀ ਕਰਕੇ ਅਸੀਂ ਸਿਹਤ ਅਤੇ ਮਿੱਟੀ ਨੂੰ ਰੱਖ ਸਕਦੇ ਹਾਂ ਤੰਦਰੁਸਤ- ਯਾਦਵਿੰਦਰ ਸਿੰਘ ਖਡੂਰ ਸਾਹਿਬ 13 ਅਗਸਤ 2024 : ਆਤਮਾ ਸਕੀਮ ਅਧੀਨ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਸਬੰਧੀ ਅਤੇ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਸਬੰਧੀ ਪਿੰਡ ਜਲਾਲਾਬਾਦ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਕ ਕੈਂਪ ਡਾਇਰੈਕਟਰ ਐਗਰੀਕਲਚਰ ਪੰਜਾਬ ਡਾਕਟਰ ਜਸਵੰਤ ਸਿੰਘ ਜੀ ਦੇ ਹੁਕਮਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਪਾਲ ਸਿੰਘ ਪੰਨੂ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ....
ਆਜ਼ਾਦੀ ਦਿਹਾੜੇ ਦੇ ਮੌਕੇ 15 ਅਗਸਤ ਨੂੰ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਪੂਰੀ ਸ਼ਾਨੋ-ਸ਼ੌਕਤ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ
ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰ. ਕੁਲਦੀਪ ਸਿੰਘ ਧਾਲੀਵਾਲ ਅਦਾ ਕਰਨਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਵਿਸ਼ੇਸ ਮੀਟਿੰਗ ਤਰਨ ਤਾਰਨ, 13 ਅਗਸਤ 2024 : ਆਜ਼ਾਦੀ ਦਿਹਾੜੇ ਦੇ ਮੌਕੇ 15 ਅਗਸਤ, 2024 ਨੂੰ ਜ਼ਿਲ੍ਹਾ ਪੱਧਰੀ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਪੂਰੀ ਸ਼ਾਨੋ-ਸ਼ੌਕਤ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ....
ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ  ਤਰਨ ਤਾਰਨ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ
ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੌਰਵ ਤੂਰਾ ਨੇ ਲਈ ਮਾਰਚ ਪਾਸਟ ਤੋਂ ਸਲਾਮੀ ਜ਼ਿਲ਼੍ਹਾ ਪੱਧਰੀ ਸਮਾਗਮ ਦੌਰਾਨ 15 ਅਗਸਤ ਨੂੰ ਕੈਬਨਿਟ ਮੰਤਰੀ ਸ੍ਰ. ਕੁਲਦੀਪ ਸਿੰਘ ਧਾਲੀਵਾਲ ਲਹਿਰਾਉਣਗੇ ਕੌਮੀ ਝੰਡਾ ਤਰਨ ਤਾਰਨ, 13 ਅਗਸਤ 2024 : ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਇਥੇ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ।ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਜਨਰਲ....
ਸਥਾਨਕ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਹੋਈ
ਬਟਾਲਾ, 13 ਅਗਸਤ 2024 : ਆਜ਼ਾਦੀ ਦਿਵਸ ਸਮਾਗਮ ਮਨਾਉਣ ਸਬੰਧੀ ਸਬੰਧੀ ਅੱਜ ਸਥਾਨਕ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਵਿੱਚ ਸ੍ਰੀਮਤੀ ਇੰਦਰਜੀਤ ਕੌਰ, ਨਾਇਬ ਤਹਿਸੀਲਦਾਰ ਬਟਾਲਾ ਵਲੋਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਆਜ਼ਾਦ ਦਵਿੰਦਰ ਸਿੰਘ ਡੀਐਸਪੀ (ਸਿਟੀ), ਰਛਪਾਲ ਸਿੰਘ ਡੀਐਸਪੀ (ਹੈੱਡਕੁਆਰਟਰ), ਡੀਐਸਪੀ ਰਵਿੰਦਰ ਪਾਲ ਸਿੰਘ ਢਿੱਲੋਂ, ਐਸ ਐਚ ਓ ਪ੍ਰਭਜੋਤ ਸਿੰਘ, ਸੁਪਰਡੈਂਟ ਸੁੰਦਰ ਸ਼ਰਮਾ, ਸ਼ਸੀ ਭੂਸ਼ਣ ਵਰਮਾ....
ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਨੇ ਸਮਾਂ ਬੰਨਿਆ
ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ ਅਤੇ ਲਈ ਪਰੇਡ ਤੋਂ ਸਲਾਮੀ 15 ਅਗਸਤ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਤਿਰੰਗਾ ਅੰਮ੍ਰਿਤਸਰ , 13 ਅਗਸਤ 2024 : ਜ਼ਿਲ੍ਹਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵਿਸ਼ੇਸ਼ ਤੌਰ ਉਤੇ ਪੁੱਜੇ। ਇਸ ਮੌਕੇ ਵੱਖ-ਵੱਖ ਪੰਜਾਬ ਪੁਲਿਸ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮ ਗਾਰਡ....
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬਿਜਲੀ ਦੇ ਬਿੱਲ ਦਾ ਬਕਾਇਆ 750.93 ਕਰੋੜ, ਪੀਐਸਪੀਸੀਐਲ ਪੰਜਾਬ ਵਿੱਚ ਚਲਾਈ ਮੁਹਿੰਮ
ਅੰਮ੍ਰਿਤਸਰ, 12 ਅਗਸਤ 2024 : ਪੰਜਾਬ ਸਟੇਟ ਕਾਰਪੋਰੇਸ਼ਨ ਪਾਵਰ ਲਿਮਿਟਿਡ ਦੇ ਵੱਲੋਂ ਪੂਰੇ ਪੰਜਾਬ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ। ਜਿਹੜਾ ਵੀ ਸ਼ਖਸ ਬਿਜਲੀ ਚੋਰੀ ਕਰਦਾ ਪਾਇਆ ਜਾਂਦਾ ਹੈ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ’ਚ ਪੰਜਾਬ ਸਟੇਟ ਕਾਰਪੋਰੇਸ਼ਨ ਪਾਵਰ ਲਿਮਿਟਿਡ ਵੱਲੋਂ ਵੱਖ-ਵੱਖ ਥਾਂਵਾਂ ’ਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਬਿਜਲੀ ਚੋਰੀ ਕਰਨ ਵਾਲਿਆਂ ’ਤੇ 95.27 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ। ਦੱਸ ਦਈਏ ਕਿ....
ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਆਡੋਟੋਰੀਅਮ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ‘ਤੀਆਂ’ ਦਾ ਤਿਓਹਾਰ
ਨੋਜਵਾਨ ਪੀੜੀ ਨੂੰ ਆਪਣੇ ਵਿਰਸੇ ਨਾਲ ਜੋੜਦਾ ਹੈ ‘ਤੀਆਂ’ ਦਾ ਤਿਉਹਾਰ-ਸ੍ਰੀਮਤੀ ਸੋਹਿੰਦਰ ਕੋਰ ‘ਤੀਆਂ ਦਾ ਤਿਉਹਾਰ’ ਮਨਾ ਕੇ ਅਮੀਰ ਸੱਭਿਆਚਾਰ ਨੂੰ ਜ਼ਿੰਦਾ ਰੱਖਣ ਲਈ ਕੀਤਾ ਗਿਆ ਉੱਦਮ-ਸ੍ਰੀਮਤੀ ਰਾਜਬੀਰ ਕੋਰ ਕਲਸੀ ‘ਇਸਤਰੀ ਚੇਤਨਾ ਸੁਸਾਇਟੀ ਬਟਾਲਾ’ ਵਲੋਂ ਕਰਵਾਏ ‘ਤੀਆਂ ਦੇ ਤਿਉਹਾਰ’ ਮੌਕੇ ਮਹਿਲਾਵਾਂ ਨੇ ਗਿੱਧੇ ਅਤੇ ਲੋਕ ਗੀਤਾਂ ਜਰੀਏ ਆਪਣੇ ਮਨੋ-ਭਾਵਾਂ ਅਤੇ ਖੁਸ਼ੀ ਦਾ ਖੁੱਲ ਕੇ ਕੀਤਾ ਇਜ਼ਹਾਰ ਬਟਾਲਾ, 12 ਅਗਸਤ 2024 : ਸ੍ਰੀਮਤੀ ਰਾਜਬੀਰ ਕੋਰ ਕਲਸੀ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ....
13 ਅਗਸਤ ਨੂੰ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਵਿਖੇ ਵੱਖ-ਵੱਖ ਅਸਾਮੀਆਂ ਲਈ ਹੋਵੇਗੀ ਇੰਟਰਵਿਊ 
ਗੁਰਦਾਸਪੁਰ, 12 ਅਗਸਤ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ । ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪ੍ਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 13.08.2024 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਮੈਕਸੀਕਸ ਕੋਚੇਰਟੈਕ, ਨਾਵਲਟੀ ਹੁੰਡਈ ਅਤੇ ਸੁਖਜਿੰਦਰਾ ਪਬਲਿਕ ਸਕੂਲ....
ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਰਸਲ ਕਰਵਾਈ ਗਈ
ਕੱਲ੍ਹ 13 ਅਗਸਤ ਨੂੰ ਸਵੇਰੇ 9 ਵਜੇ ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ ਪਰੇਡ ਦੀ ਫੁੱਲ ਡਰੈੱਸ ਹੋਵੋਗੀ ਬਟਾਲਾ, 12 ਅਗਸਤ 2024 : ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਲੂ’ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ ਜਗਤਾਰ ਸਿੰਘ ਦੀ ਅਗਵਾਈ ਹੇਠ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਚੱਲ ਰਹੀਆਂ ਰਿਹਰਸਲਾਂ ਦਾ ਜਾਇਜ਼ਾ ਲਿਆ....
ਪੰਜਾਬ ਸਰਕਾਰ ਸਾਰੇ ਹਾਕੀ ਖਿਡਾਰੀਆਂ ਨੂੰ ਦੇਵੇਗੀ ਇੱਕ-ਇੱਕ ਕਰੋੜ ਰੁਪਏ ਦੀ ਇਨਾਮੀ ਰਾਸ਼ੀ : ਧਾਲੀਵਾਲ
ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਓਲੰਪਿਕ ਜੇਤੂ ਹਾਕੀ ਟੀਮ ਦਾ ਸਵਾਗਤ ਸਾਡੇ ਖਿਡਾਰੀਆਂ ਨੇ ਪੰਜਾਬ ਤੋਂ ਨਸ਼ੇ ਦਾ ਕਲੰਕ ਲਾਹਿਆ - ਈਟੀਓ ਹਾਕੀ ਖਿਡਾਰੀਆਂ ਉੱਤੇ ਸਾਨੂੰ ਸਦਾ ਮਾਣ ਰਹੇਗਾ- ਔਜਲਾ ਅੰਮ੍ਰਿਤਸਰ, 11 ਅਗਸਤ 2024 : ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਪੰਜਾਬ ਦੇ ਕੈਬਿਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਸ ਹਰਭਜਨ ਸਿੰਘ ਈਟੀਓ ਨੇ ਪੰਜਾਬ....
ਸੀਬੀਐੱਸਈ ਦੀ ਭਰਤੀ ਲਈ ਇਮਤਿਹਾਨ 'ਚ ਕੜੇ ਲੁਹਾਉਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ
ਅੰਮ੍ਰਿਤਸਰ, 11 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਬੀਐੱਸਈ ਦੇ ਸਹਾਇਕ ਸਕੱਤਰ (ਪ੍ਰਸ਼ਾਸਨ) ਦੀ ਭਰਤੀ ਲਈ ਅੱਜ ਕਰਵਾਏ ਗਏ ਇਮਤਿਹਾਨ ਦੌਰਾਨ ਚੰਡੀਗੜ੍ਹ ਦੇ ਸੈਕਟਰ 7 ਸਥਿਤ ਕੇਬੀ ਡੀਏਵੀ ਸਕੂਲ ਵਿਖੇ ਬਣੇ ਕੇਂਦਰ ਵਿਖੇ ਸਿੱਖ ਉਮੀਦਵਾਰਾਂ ਦੇ ਕੜੇ ਲੁਹਾਉਣ ਦੀ ਹਰਕਤ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੂੰ ਪ੍ਰਸ਼ਾਸਨਿਕ ਮੁਖੀ ਹੋਣ ਦੇ ਨਾਤੇ ਸੀਬੀਐੱਸਈ ਦੇ ਅਧਿਕਾਰੀ ਦੇ ਅਹੁਦੇ....
ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਕੜਾਹੇ 'ਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ
ਅੰਮ੍ਰਿਤਸਰ, 10 ਅਗਸਤ 2024 : ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਕੜਾਹੇ 'ਚ ਡਿੱਗਣ ਵਾਲੇ ਸੇਵਾਦਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਸੇਵਾਦਾਰ ਬਲਬੀਰ ਸਿੰਘ ਪੈਰ ਤਿਲਕਣ ਕਾਰਨ ਕੜਾਹੇ ਵਿਚ ਡਿੱਗ ਗਿਆ ਸੀ। ਕੜਾਹੇ ਵਿਚ ਡਿੱਗਣ ਕਾਰਨ ਸੇਵਾਦਾਰ ਦਾ 70 ਫੀਸਦੀ ਸਰੀਰ ਝੁਲਸ ਗਿਆ ਸੀ। ਦੱਸ ਦੇਈਏ ਕਿ ਬਲਬੀਰ ਸਿੰਘ ਪੁੱਤਰ ਖਜਾਨ ਸਿੰਘ ਪਿੰਡ ਲਹਿਲ ਤਹਿਸੀਲ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਇਆ ਸੀ ਅਤੇ ਉਸ ਤੋਂ ਬਾਅਦ ਉਹ ਸੇਵਾ ਕਰਨ ਲਈ ਸ੍ਰੀ....