ਮਾਝਾ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਜ਼ਿਲਾ ਤਰਨ ਤਾਰਨ ਦੇ ਲਾਭਪਾਤਰੀਆਂ ਲਈ 06 ਕਰੋੜ 93 ਲੱਖ 09 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ
ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ, ਆਰਥਿਕ ਪੱਖੋਂ ਕਮਜ਼ੋਰ ਅਤੇ ਘੱਟ ਗਿਣਤੀ ਵਰਗ 1359 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ http://ashirwad.punjab.gov.in ‘ਤੇ ਕੀਤਾ ਜਾ ਸਕਦਾ ਹੈ ਅਪਲਾਈ-ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਤਰਨ ਤਾਰਨ, 08 ਅਗਸਤ 2024 : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲਾ....
ਹੁਣ 16 ਸਤੰਬਰ 2024 ਤੱਕ ਬਣਾਈਆਂ ਜਾ ਸਕਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵੋਟਾਂ ਬਣਾਉਣ ਦੀ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਉਣ - ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ, 8 ਅਗਸਤ 2024 : ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸੋਧੇ ਰਿਵਾਈਜਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ....
ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗੁਰਦਾਸਪੁਰ 'ਚ ਜਸ਼ਨ-ਏ-ਅਜ਼ਾਦੀ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਗੁਰਦਾਸਪੁਰ, 8 ਅਗਸਤ 2024 : ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਇਸ ਵਾਰ ਵੀ 15 ਅਗਸਤ ਨੂੰ ਕੌਮੀ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਜਾਣ ਵਾਲੇ ਇਸ ਜ਼ਿਲ੍ਹਾ ਪੱਧਰੀ ਅਜ਼ਾਦੀ....
ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਗੁਰਦਾਸਪੁਰ ਵਿਖੇ ਸ਼ਿਕਾਇਤ ਨਿਵਾਰਣ ਕੈਂਪ ਆਯੋਜਿਤ 
ਕਮਿਸ਼ਨ ਦੀ ਮੈਂਬਰ ਪ੍ਰੀਤੀ ਭਾਰਦਵਾਜ ਦਲਾਲ ਨੇ ਵੱਖ-ਵੱਖ ਖੇਤਰਾਂ ਤੋਂ ਆਈਆਂ ਅਰਜ਼ੀਆਂ ਦੀ ਕੀਤੀ ਸੁਣਵਾਈ ਕਿਹਾ, ਬਾਲ ਮਜ਼ਦੂਰੀ ਅਤੇ ਬਾਲ ਵਿਆਹ ਕਰਵਾਉਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ ਗੁਰਦਾਸਪੁਰ, 8 ਅਗਸਤ 2024 : ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਪ੍ਰੀਤੀ ਭਾਰਦਵਾਜ ਦਲਾਲ ਨੇ ਕਿਹਾ ਹੈ ਕਿ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਦ੍ਰਿੜ੍ਹ ਵਚਨਬੱਧ ਹੈ ਅਤੇ ਬਾਲ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ....
Punjab Image
ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਗੁਰਦਾਸਪੁਰ ਵਿਖੇ ਸ਼ਿਕਾਇਤ ਨਿਵਾਰਣ ਕੈਂਪ ਆਯੋਜਿਤ 
ਕਮਿਸ਼ਨ ਦੀ ਮੈਂਬਰ ਪ੍ਰੀਤੀ ਭਾਰਦਵਾਜ ਦਲਾਲ ਨੇ ਵੱਖ-ਵੱਖ ਖੇਤਰਾਂ ਤੋਂ ਆਈਆਂ ਅਰਜ਼ੀਆਂ ਦੀ ਕੀਤੀ ਸੁਣਵਾਈ ਕਿਹਾ, ਬਾਲ ਮਜ਼ਦੂਰੀ ਅਤੇ ਬਾਲ ਵਿਆਹ ਕਰਵਾਉਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ ਗੁਰਦਾਸਪੁਰ, 8 ਅਗਸਤ 2024 : ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਪ੍ਰੀਤੀ ਭਾਰਦਵਾਜ ਦਲਾਲ ਨੇ ਕਿਹਾ ਹੈ ਕਿ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਦ੍ਰਿੜ੍ਹ ਵਚਨਬੱਧ ਹੈ ਅਤੇ ਬਾਲ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ....
ਗੁਰਜੀਤ ਸਿੰਘ ਔਜਲਾ ਨੇ ਵਾਹਗਾ ਸਰਹੱਦ ਵਪਾਰ ਨੂੰ ਖੋਲ੍ਹਣ ਦਾ ਮੁੱਦਾ ਉਠਾਇਆ
1965 ਅਤੇ 71 ਦੀਆਂ ਜੰਗਾਂ ਤੋਂ ਬਾਅਦ ਵੀ ਵਪਾਰ ਬੰਦ ਨਹੀਂ ਹੋਇਆ : ਔਜਲਾ ਅੰਮਿ੍ਤਸਰ, 7 ਅਗਸਤ 2024 - ਚੋਣਾਂ ਦੌਰਾਨ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸੰਸਦ ਵਿੱਚ ਵਾਹਗਾ ਬਾਰਡਰ ਵਪਾਰ ਖੋਲ੍ਹਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ 1965 ਅਤੇ 1971 ਦੀਆਂ ਜੰਗਾਂ ਤੋਂ ਬਾਅਦ ਵੀ ਇਹ ਧੰਦਾ ਬੰਦ ਨਹੀਂ ਹੋਇਆ ਸੀ ਪਰ ਹੁਣ ਬਾਲਾਕੋਟ ਹਮਲੇ ਤੋਂ ਬਾਅਦ ਇਸ ਨੂੰ ਰੋਕ ਦਿੱਤਾ ਗਿਆ ਹੈ ਜਦਕਿ ਇਹ ਅੰਮ੍ਰਿਤਸਰ ਵਿੱਚ ਰੁਜ਼ਗਾਰ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦਾ....
ਸ੍ਰੀ ਸੁਹੇਲ ਕਾਸਿਮ ਮੀਰ (ਆਈ.ਪੀ.ਐਸ) ਐਸ.ਐਸ ਪੀ ਬਟਾਲਾ ਨੇ ਪੱਤਰਕਾਰਾਂ ਨਾਲ ਕੀਤੀ ਪਲੇਠੀ ਮੀਟਿੰਗ
ਸਮਾਜ ਵਿਰੋਧੀ ਅਨਸਰਾਂ ਵਿਰੁੱਧ ਨਕੇਲ ਹੋਰ ਕੱਸੀ ਜਾਵੇਗੀ -ਐਸ.ਐਸ.ਪੀ ਬਟਾਲਾ ਬਟਾਲਾ, 7 ਅਗਸਤ 2024 : ਸ੍ਰੀ ਸੁਹੇਲ ਕਾਸਿਮ ਮੀਰ, ਆਈ.ਪੀ.ਐਸ (2017) ਵਲੋਂ ਐਸ.ਐਸ.ਪੀ ਬਟਾਲਾ ਦਾ ਅਹੁੱਦਾ ਸੰਭਾਲ ਲਿਆ ਗਿਆ ਹੈ ਅਤੇ ਅੱਜ ਉਨਾਂ ਵਲੋਂ ਪੱਤਰਕਾਰ ਸਾਥੀਆਂ ਨਾਲ ਪਲੇਠੀ ਮੀਟਿੰਗ ਕੀਤੀ ਗਈ। ਦੱਸਣਯੋਗ ਹੈ ਕਿ ਐਸ.ਐਸ.ਪੀ ਬਟਾਲਾ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਸੁਹੇਲ ਕਾਸਿਮ ਮੀਰ ਪਠਾਨਕੋਟ ਵਿਖੇ ਐਸ.ਐਸ.ਪੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਮੌਕੇ ਡੀਐਸਪੀ ਰਸ਼ਪਾਲ ਸਿੰਘ (ਹੈੱਡਕੁਆਟਰ) ਅਤੇ....
ਬਾਲ ਅਧਿਕਾਰ ਸੁਰੱਖਿਆ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ 8 ਅਗਸਤ ਨੂੰ ਪੰਚਾਇਤ ਭਵਨ ਗੁਰਦਾਸਪੁਰ ਵਿਖੇ  ਲੱਗੇਗਾ ਵਿਸ਼ੇਸ਼ ਕੈਂਪ
ਗੁਰਦਾਸਪੁਰ, 7 ਅਗਸਤ 2024 : ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ, ਭਾਰਤ ਸਰਕਾਰ ਦੇ ਕਮਿਸ਼ਨ ਫ਼ਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ ਐਕਟ, 2007 ਦੁਆਰਾ ਸਥਾਪਿਤ ਕੀਤੀ ਗਈ ਹੈ। ਇਸ ਕਮਿਸ਼ਨ ਦਾ ਮੁੱਖ ਉਦੇਸ਼ ਬੱਚਿਆਂ ਦੇ ਅਧਿਕਾਰ ਜੋ ਕਿ ਭਾਰਤ ਦੇ ਸੰਵਿਧਾਨ ਵਿੱਚ ਤੇ ਕਾਨੂੰਨ/ਐਕਟ ਵਿੱਚ ਨਿਰਧਾਰਿਤ ਹਨ, ਦੀ ਰੱਖਿਆ ਕਰਨਾ ਹੈ। ਇਸ ਕਮਿਸ਼ਨ ਦੀ ਟੀਮ ਗੁਰਦਾਸਪੁਰ ਜ਼ਿਲ੍ਹੇ ਵਿੱਚ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਦਾ ਨਿਵਾਰਨ ਕਰਨ ਆ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ (ਜ)....
ਰਾਮ ਰਹੀਮ, ਹਨਪ੍ਰੀਤ ਤੇ ਪ੍ਰਦੀਪ ਕਲੇਰ ਨੂੰ ਬਚਾ ਰਹੀ ਹੈ ਪੰਜਾਬ ਸਰਕਾਰ : ਐਡਵੋਕੇਟ ਧਾਮੀ
ਐਡਵੋਕੇਟ ਧਾਮੀ ਨੇ ਬੇਅਦਬੀ ਮਾਮਲਿਆਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੇ ਤਿੱਖੇ ਸਵਾਲ ਕਿਹਾ; ਸਾਬਕਾ ਆਈਜੀ ਖੱਟੜਾ ਗੈਰ ਜਿੰਮੇਵਰਾਨਾ ਬਿਆਨਬਾਜ਼ੀ ਨਾ ਕਰਨ ਅੰਮ੍ਰਿਤਸਰ, 7 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਲ 2015 ’ਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿਚ ਹੁਣ ਤੱਕ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਤਿੱਖੇ ਸਵਾਲ ਕੀਤੇ ਹਨ। ਅੱਜ ਇਥੇ....
ਪਲੇਸਮੈਂਟ ਕੈਂਪ ਦੌਰਾਨ 32 ਪ੍ਰਾਰਥੀਆਂ ਦੀ ਨੌਕਰੀ ਲਈ ਕੀਤੀ ਗਈ ਚੋਣ-ਵਧੀਕ ਡਿਪਟੀ ਕਮਿਸ਼ਨਰ
ਤਰਨ ਤਾਰਨ, 07 ਅਗਸਤ 2024 : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮੰਗਲਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।ਇਹ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਵਰਿੰਦਰ ਪਾਲ ਬਾਜਵਾ ਨੇ ਦੱਸਿਆ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ, ਇਨੰਫਿਊਜ਼ ਸਲਿਉਸ਼ਨ ਅਤੇ ਟਰੂ ਲਕਸ਼ਮੀ ਪ੍ਰਾਈਵੈਟ ਲਿਮਟਿਡ ਕੰਪਨੀਆ ਨੇ ਭਾਗ ਲਿਆ।ਇਸ ਪਲੇਸਮੈਂਟ....
ਵਧੀਕ ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗ ਦੌਰਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਕਾਰਜਗੁਜ਼ਾਰੀ ਦਾ ਲਿਆ ਜਾਇਜ਼ਾ
ਤਰਨ ਤਾਰਨ, 07 ਅਗਸਤ 2024 : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਰਹਿਨੁਮਾਈ ਹੋਈ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਕਾਰਜਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ, ਜਿਸ ਵਿੱਚ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵੱਲੋਂ ਜੁਲਾਈ ਮਹੀਨੇ ਦੀਆਂ ਆਪਣੀਆਂ ਉਪਲੱਬਧੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਗਿਆ ਕਿ ਜੁਲਾਈ ਮਹੀਨੇ ਦੌਰਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ 145 ਪ੍ਰਾਰਥੀਆਂ ਨੂੰ ਵਿਅਕਤੀਗਤ ਅਗਵਾਈ ਅਤੇ 157 ਪ੍ਰਾਰਥੀਆਂ ਨੂੰ ਗਰੁੱਪ....
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਫਰੀ ਲੀਗਲ ਏਡ, ਮੀਡੀਏਸ਼ਨ  ਸੈਂਟਰ, ਵਿਕਟਮ ਕੰਮਪਨਸੇਸ਼ਨ, ਪਰਮਾਨੈਂਟ ਲੋਕ ਅਦਾਲਤ, ਨਾਲਸਾ ਦੀਆਂ ਸਕੀਮਾਂ ਅਤੇ ਨੈਸ਼ਨਲ ਲੋਕ ਅਦਾਲਤ ਸੰਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ (ਕੁੜੀਆਂ) ਵਿਖੇ ਸੈਮੀਨਰ ਲਗਾਇਆ ਗਿਆ
ਮਾਨਯੋਗ ਜੱਜ ਸਾਹਿਬ ਜੀ ਵੱਲੋਂ ਸਕੂਲ ਵਿੱਚ ਪੌਦੇ ਲਗਾਏ ਗਏ। ਤਰਨ ਤਾਰਨ, 07 ਅਗਸਤ 2024 : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕੰਵਲਜੀਤ ਸਿੰਘ ਬਾਜਵਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਸ ਸ਼ਿਲਪਾ, ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਵੱਲੋਂ ਫਰੀ ਲੀਗਲ ਏਡ, ਮੀਡੀਏਸ਼ਨ ਸੈਂਟਰ, ਵਿਕਟਮ ਕੰਮਪਨਸੇਸ਼ਨ, ਪਰਮਾਨੈਂਟ ਲੋਕ ਅਦਾਲਤ, ਨਾਲਸਾ ਦੀਆਂ ਸਕੀਮਾਂ ਅਤੇ ਨੈਸ਼ਨਲ ਲੋਕ ਅਦਾਲਤ ਸੰਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ (ਕੁੜੀਆਂ)....
ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਬ-ਡਵੀਜ਼ਨ ਪੱਟੀ ਦੇ ਕਸਬਾ ਹਰੀਕੇ ਵਿਖੇ ਲਗਾਇਆ ਗਿਆ ਵਿਸ਼ੇਸ਼ ਸੁਵਿਧਾ ਕੈਂਪ
ਕੈਂਪ ਦੌਰਾਨ ਐੱਸ. ਡੀ. ਐੱਮ. ਪੱਟੀ ਸ੍ਰ. ਕਿਰਪਾਲਵੀਰ ਸਿੰਘ ਤੇ ਚੇਅਰਮੈਨ ਦਿਲਬਾਗ਼ ਸਿੰਘ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਤਰਨ ਤਾਰਨ, 07 ਅਗਸਤ 2024 : ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਢੁਕਵੇਂ ਹੱਲ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ “ਸਰਕਾਰ, ਤੁਹਾਢੇ ਦੁਆਰ” ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਸਬ-ਡਵੀਜ਼ਨ ਪੱਟੀ ਦੇ ਕਸਬਾ ਹਰੀਕੇ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਐੱਸ. ਡੀ. ਐੱਮ. ਪੱਟੀ ਸ੍ਰ. ਕਿਰਪਾਲਵੀਰ....
ਮਿਸ ਸ਼ਿਲਪਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ ਕੀਤਾ ਗਿਆ
ਤਰਨ ਤਾਰਨ, 07 ਅਗਸਤ 2024 : ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਸ ਸ਼ਿਲਪਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ ਕੀਤਾ ਗਿਆ। ਸ਼੍ਰੀ ਜਤਿੰਦਰਪਾਲ ਸਿੰਘ, ਸੁਪਰਡੰਟ, ਸਬ ਜੇਲ੍ਹ ਪੱਟੀ ਅਤੇ ਉੱਥੋਂ ਦਾ ਸਟਾਫ ਹਾਜ਼ਰ ਸਨ। ਜੱਜ ਸਾਹਿਬ ਜੀ ਨੇ ਇਸ ਮੌਕੇ ਤੇ ਬੰਦ ਹਵਾਲਾਤੀ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਮੌਕੇ ਤੇ ਹੀ....
ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕਰਵਾਈ ਸਨਤਕਾਰਾਂ ਅਤੇ ਬੇਲਰ ਮਾਲਕਾਂ ਦੀ ਮੀਟਿੰਗ 
ਇਸ ਵਾਰ ਨਹੀਂ ਸਾੜਨ ਦਿੱਤੀ ਜਾਵੇਗੀ ਝੋਨੇ ਦੀ ਪਰਾਲੀ - ਡਿਪਟੀ ਕਮਿਸ਼ਨਰ ਅੰਮ੍ਰਿਤਸਰ 7 ਅਗਸਤ 2024 : ਆ ਰਹੇ ਝੋਨੇ ਦੀ ਕਟਾਈ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਸਨਤਕਾਰਾਂ ਅਤੇ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰਨ ਵਾਲੇ ਬੇਲਰਾਂ ਦੇ ਮਾਲਕਾਂ ਦੀ ਆਹਮੋ ਸਾਹਮਣੀ ਗੱਲਬਾਤ ਕਰਵਾਈ ਤਾਂ ਜੋ ਦੋਵੇਂ ਧਿਰਾਂ ਇਸ ਸੀਜਨ ਵਿੱਚ ਪਰਾਲੀ ਨੂੰ ਸਹੀ ਢੰਗ ਨਾਲ ਵਰਤੋਂ ਵਿੱਚ ਲਿਆ ਸਕਣ। ਸ਼੍ਰੀ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਾਤਾਵਰਨ....