ਮਾਝਾ

ਵਣ-ਮਹਾਂਉਤਸਵ ਤਹਿਤ ਹਲਕਾ ਵਿਧਾਇਕ ਸੋਹਲ ਤੇ ਐੱਸ. ਡੀ. ਐੱਮ. ਨੇ ਪੌਦੇ ਲਗਾਏ
“ਹਰਿਆ-ਭਰਿਆ ਪੰਜਾਬ” ਮੁਹਿੰਮ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਕੀਤੀ ਅਪੀਲ ਤਰਨ ਤਾਰਨ, 06 ਅਗਸਤ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਵਣ-ਮਹਾਂਉਤਸਵ ਮਨਾਉਣ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਕੱਕਾ ਕੰਡਿਆਲਾ ਵਿਖੇ ਵਿਸ਼ੇਸ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਤੇ ਐੱਸ. ਡੀ. ਐੱਮ. ਤਰਨ ਤਾਰਨ ਸਿਮਰਨਦੀਪ ਸਿੰਘ ਵੱਲੋਂ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਕੀਤੇ ਜਾ ਰਹੇ....
ਪਹਿਲੀ ਵਾਰ ਪਸ਼ੂਧਨ ਗਣਨਾ ਵਿੱਚ ਕੁੱਤਿਆਂ ਅਤੇ ਬਿੱਲੀਆਂ ਦੀ ਹੋਵੇਗੀ ਗਿਣਤੀ : ਪਸ਼ੂ ਪਾਲਣ ਮੰਤਰੀ
21ਵੀਂ ਪਸ਼ੂਧਨ ਗਣਨਾ ਦੀ ਰੀਜ਼ਨਲ ਟਰੇਨਿੰਗ ਹੋਈ ਸ਼ੁਰੂ ਪੰਜਾਬ ਸਰਕਾਰ ਪਸ਼ੂ ਪਾਲਣ ਕਿੱਤੇ ਨੂੰ ਤਰਜੀਹੀ ਆਧਾਰ ਤੇ ਲੈ ਰਹੀ ਹੈ - ਖੁੱਡੀਆਂ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਅਤੇ ਚੰਡੀਗੜ੍ਹ ਦੇ ਨੋਡਲ ਅਫ਼ਸਰ ਟ੍ਰੇਨਿੰਗ ਵਿੱਚ ਹੋਏ ਸ਼ਾਮਲ ਅੰਮ੍ਰਿਤਸਰ 6 ਅਗਸਤ 2024 : ਖੇਤੀ ਪੰਜਾਬ ਦੀ ਆਰਥਿਕਤਾ ਦੀ ਰੀਡ੍ਹ ਦੀ ਹੱਡੀ ਹੈ ਅਤੇ ਕਿਸਾਨ ਪਸ਼ੂ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾ ਕੇ ਆਪਣੀ ਆਰਥਿਕਤਾ ਵਿੱਚ ਹੋਰ ਵਾਧਾ ਕਰ ਸਕਦੇ ਹਨ। ਪੰਜਾਬ ਸਰਕਾਰ ਪਸ਼ੂ ਪਾਲਣ ਕਿੱਤੇ ਨੂੰ ਤਰਜੀਹੀ ਆਧਾਰ ਤੇ ਲੈ ਰਹੀ ਹੈ ਅਤੇ....
ਦੇਸ਼ ਦੇ ਸਭ ਤੋਂ ਉੱਚੇ ਤਿਰੰਗੇ ਝੰਡੇ ਨੂੰ ਦਰਸਾਉਂਦਾ ਵੀਡੀਓ ਅਤੇ ਕਿਤਾਬਚਾ ਅਟਾਰੀ ਬਾਰਡਰ 'ਤੇ ਜਾਰੀ 
ਅਟਾਰੀ ਵਿਖੇ ਸਭ ਤੋਂ ਉੱਚੇ ਰਾਸ਼ਟਰੀ ਝੰਡੇ ਅਤੇ ਮਹਾਤਮਾ ਗਾਂਧੀ ਦੀ ਤਸਵੀਰ 78ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਕੀਤੀ ਅਟਾਰੀ, 6 ਅਗਸਤ 2024 : ਅਟਾਰੀ ਵਿਖੇ ਭਾਰਤ ਦੇ ਸਭ ਤੋਂ ਉੱਚੇ ਰਾਸ਼ਟਰੀ ਝੰਡੇ ਨੂੰ ਦਰਸਾਉਂਦਾ ਵੀਡੀਓ ਅਤੇ 78ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਸ਼ਾਨਦਾਰ ਤਸਵੀਰਾਂ ਵਾਲਾ ਕਿਤਾਬਚਾ ਅੱਜ ਬੀਐਸਐਫ ਦੇ ਡਿਪਟੀ ਕਮਾਂਡੈਂਟ ਦਵਿੰਦਰਪਾਲ ਸਿੰਘ, ਬੀਐਸਐਫ ਅਧਿਕਾਰੀਆਂ ਅਤੇ ਜਵਾਨਾਂ ਵੱਲੋਂ ਅਟਾਰੀ ਸਰਹੱਦ ਵਿਖੇ ਸਮਾਗਮ ਦੌਰਾਨ ਜਾਰੀ ਕੀਤਾ ਗਿਆ। ਵੀਡੀਓ ਸੱਚੇ ਦੇਸ਼ਭਗਤੀ ਦੇ ਢਾਂਚੇ....
73ਵੇਂ ਵਣ ਮਹੋਤਸਵ ਮੌਕੇ ਵਿਧਾਇਕ ਡਾ: ਅਜੇ ਗੁਪਤਾ ਨੇ ਏ.ਡੀ.ਸੀ ਅਰਬਨ ਨਾਲ ਮਿਲ ਕੇ ਵੱਡੀ ਗਿਣਤੀ 'ਚ ਬੂਟੇ ਲਗਾਏ 
ਅੰਮ੍ਰਿਤਸਰ, 6 ਅਗਸਤ, 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ 73ਵੇਂ ਵਣ ਮਹੋਤਸਵ ਮੌਕੇ ਲੋਹਗੜ੍ਹ ਗੇਟ ਤੋਂ ਲਾਹੌਰੀ ਗੇਟ ਤੱਕ ਵੱਡੀ ਗਿਣਤੀ ਵਿੱਚ ਬੂਟੇ ਲਗਾਏ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਅੱਜ 73ਵੇਂ ਵਣ ਮਹੋਤਸਵ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੁਸ਼ਿਆਰਪੁਰ ਤੋਂ ਸੂਬਾ ਪੱਧਰੀ ਪ੍ਰੋਗਰਾਮ ਕਰਵਾ ਕੇ ਬੂਟੇ ਲਗਾਏ ਗਏ ਹਨ। ਇਸੇ ਤਹਿਤ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਏਡੀਸੀ ਸ਼ਹਿਰੀ ਵਿਕਾਸ ਨਿਕਾਸ ਕੁਮਾਰ ਨਾਲ ਮਿਲ ਕੇ ਬੂਟੇ ਲਗਾਉਣ ਦੀ....
ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕੁਦਰਤੀ ਖੇਤੀ ਫਾਰਮ ਧੀਰੇਕੋਟ ਜਿਲ੍ਹਾ ਅੰਮ੍ਰਿਤਸਰ ਦਾ ਕੀਤਾ ਦੌਰਾ 
ਅੰਮ੍ਰਿਤਸਰ 6 ਅਗਸਤ 2024 : ਸੂਬੇ ਅੰਦਰ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਅਤੇ ਕੁਦਰਤੀ ਖੇਤੀ ਦੀਆਂ ਸੰਭਾਵਨਾਵਾਂ ਜਾਣਨ ਲਈ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੁਦਰਤੀ ਖੇਤੀ ਫਾਰਮ ਧੀਰੇਕੋਟ ਜਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ। ਉਹਨਾਂ ਨੇ ਫਾਰਮ ਤੇ 32 ਏਕੜ ਰਕਬੇ ਵਿੱਚ ਆਰਗੈਨਿਕ ਵਿਧੀ ਨਾਲ ਬੀਜੀਆਂ ਵੱਖ-ਵੱਖ ਫਸਲਾਂ ਕਮਾਦ, ਹਲਦੀ, ਬਾਸਮਤੀ, ਸਬਜੀਆਂ, ਦਾਲਾਂ, ਫਲਦਾਰ ਰੁੱਖਾਂ ਦਾ ਮੁਆਇਨਾਂ ਕੀਤਾ। ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ. ਤਜਿੰਦਰ....
ਵਣ ਮਹਾਂਉਤਸਵ ਮਨਾਉਂਦਿਆਂ ਕੈਬਨਿਟ ਮੰਤਰੀ ਧਾਲੀਵਾਲ ਅਤੇ ਈਟੀਓ ਨੇ ਲਗਾਏ ਜਨਤਕ ਸਥਾਨਾਂ ਉੱਤੇ ਬੂਟੇ 
ਅੰਮ੍ਰਿਤਸਰ 6 ਅਗਸਤ 2024 : ਪੰਜਾਬ ਸਰਕਾਰ ਵੱਲੋਂ ਮਨਾਏ ਗਏ ਰਾਜ ਪੱਧਰੀ ਵਣ ਮਹਾਂ ਉਤਸਵ ਦੇ ਮੌਕੇ ਉੱਤੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀਆਂ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਸ ਹਰਭਜਨ ਸਿੰਘ ਈਟੀਓ ਨੇ ਆਪੋ ਆਪਣੇ ਹਲਕਿਆਂ ਦੇ ਵਿੱਚ ਲੋਕਾਂ ਨਾਲ ਮਿਲ ਕੇ ਜਨਤਕ ਸਥਾਨਾਂ ਉੱਤੇ ਬੂਟੇ ਲਗਾਏ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਤ ਕੀਤਾ। ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਹਲਕੇ ਦੇ ਗੁਰੂ ਘਰ ਮਹਿਰ ਬੁਖਾਰੀ ਵਿਖੇ ਬੂਟੇ ਲਗਾਏ ਅਤੇ....
ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਨਰੋਟ ਮਹਿਰਾ ਅਤੇ ਬੈਗੋਵਾਲ ਵਿਖੇ ਲਗਾਏ ਕੈਂਪਾਂ ਵਿੱਚ ਪਹੁੰਚੇ : ਕਟਾਰੂਚੱਕ
ਕੈਂਪ ਵਿੱਚ ਪਹੁੰਚੇ ਲੋਕਾਂ ਦੀਆ ਸੁਣੀਆਂ ਸਮੱਸਿਆਵਾਂ, ਮੋਕੇ ਤੇ ਕੀਤਾ ਸਮੱਸਿਆਵਾਂ ਦਾ ਹੱਲ ਮੋਕੇ ਤੇ ਬੁਢਾਪਾ ਪੈਂਨਸਨ ਅਤੇ ਅੰਗਹੀਣ ਪੈਂਨਸਨ ਦੇ ਲਾਭ ਪਾਤਰੀਆਂ ਨੂੰ ਦਿੱਤੇ ਗਏ ਸਰਟੀਫਿਕੇਟ ਪਠਾਨਕੋਟ, 5 ਅਗਸਤ 2024 : ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਪਿੰਡ ਪਹੁੰਚ ਕਰਕੇ ਸੰਗਤ ਦਰਸਨ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਅਧੀਨ ਜਿਲ੍ਹਾ ਪਠਾਨਕੋਟ ਵਿਖੇ ਵੀ ਦੂਰ ਦਰਾਜ ਦੇ ਖੇਤਰਾਂ ਅੰਦਰ ਅਤੇ ਹਿੰਦ-ਪਾਕ ਸਰਹੱਦ ਦੇ ਨਾਲ ਲਗਦੇ....
ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਮਿਲ ਕੇ ਫੌਗਿੰਗ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ 
ਅੰਮ੍ਰਿਤਸਰ, 5 ਅਗਸਤ, 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਸਹਿਯੋਗ ਨਾਲ 6 ਵੱਡੇ ਆਟੋ ਮਾਊਂਟਡ ਅਤੇ 24 ਹੈਂਡ ਫੋਗਿੰਗ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਬਰਸਾਤ ਦੇ ਮੌਸਮ ਕਾਰਨ ਮੱਛਰਾਂ ਦੀ ਪੈਦਾਵਾਰ ਕਾਰਨ ਮਲੇਰੀਆ ਅਤੇ ਡੇਂਗੂ ਵਰਗੀਆਂ ਬਿਮਾਰੀਆਂ ਫੈਲ ਰਹੀਆਂ ਹਨ। ਮੱਛਰਾਂ ਤੋਂ ਬਚਣ ਲਈ ਫੋਗਿੰਗ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜਿਸ ਤਹਿਤ ਅੱਜ ਨਗਰ ਨਿਗਮ ਕਮਿਸ਼ਨਰ....
ਸੂਟਿੰਗ ਰੇਂਜ਼, ਐਸਟ੍ਰੋਟਰਫ, ਸਵੀਮਿੰਗ ਪੂਲ ਵਰਗੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿਚ ਮਿਲਣਗੀਆਂ- ਈਟੀਓ ਈਟੀਓ ਵੱਲੋਂ ਗਹਿਰੀ ਅਤੇ ਨਵਾਂ ਕੋਟ ਵਿਖੇ ਸਕੂਲਾਂ ਦੀ ਜਾਂਚ
ਅੰਮ੍ਰਿਤਸਰ, 5 ਅਗਸਤ 2024 : ਸ. ਹਰਭਜਨ ਸਿੰਘ ਈਟੀਓ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਉਹ ਸਾਰੀਆਂ ਸਹੂਲਤਾਂ ਮਿਲਣਗੀਆਂ ਜੋ ਹੁਣ ਤੱਕ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਵੀ ਸੁਪਨਾਂ ਰਹੀਆਂ ਹਨ। ਐਸਟ੍ਰੋਟਰਫ, ਹਾਕੀ ਗਰਾਊਡ, ਫੁੱਟਬਾਲ ਗਰਾਊਡ, ਆਲ ਵੈਂਦਰ ਸਵੀਮਿੰਗ ਪੂਲ ਅਤੇ ਸੂਟਿੰਗ ਰੇਂਜ ਬਣਾਉਣ ਵਰਗੇ ਕੰਮ ਸਰਕਾਰੀ ਸਕੂਲਾਂ ਵਿੱਚ ਸੁਰੂ ਹੋ ਗਏ ਹਨ ਅਤੇ ਸਰਕਾਰੀ ਸਕੂਲਾਂ ਨੂੰ ਭਵਿੱਖ ਦੇ ਓਲੰਪਿਕਸ ਖਿਡਾਰੀਆਂ ਦੀ ਨਰਸਰੀ ਵਜੋਂ ਤਿਆਰ ਕੀਤਾ ਜਾ ਰਿਹਾ....
ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 06 ਅਗਸਤ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ 5 ਅਗਸਤ 2024 : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 06 ਅਗਸਤ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਮਾਨਯੋਗ ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋ ਸਾਂਝੀ ਕੀਤੀ ਗਈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ.ਐਮ.ਆਰ.ਗਰੁੱਪ)....
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ
ਸਬੰਧਿਤ ਅਧਿਕਾਰੀਆਂ ਨੂੰ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਤਰਨਤਾਰਨ, 05 ਅਗਸਤ 2024 : ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਤੇ....
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸੁਖਬੀਰ ਬਾਦਲ ਦਾ ਪੱਤਰ ਕੀਤਾ ਜਨਤਕ, ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿਚ ਪਾਉਂਦਾ ਹਾਂ : ਸੁਖਬੀਰ ਬਾਦਲ 
ਅੰਮ੍ਰਿਤਸਰ, 5 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 24 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਬੰਦ ਲਿਫਾਫੇ ਵਿੱਚ ਆਪਣਾ ਸਪਸ਼ਟੀਕਰਨ ਸੌਂਪਿਆ ਗਿਆ ਸੀ। ਸਿੱਖ ਸੰਗਤ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਬੰਦ ਲਿਫਾਫਾ ਸਪਸ਼ਟੀਕਰਨ ਨੂੰ ਜਨਤਕ ਕੀਤਾ ਜਾਵੇ। ਸਿੱਖ ਸੰਗਤਾਂ ਦੀ ਮੰਗ ਨੂੰ ਦੇਖਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਸਪਸ਼ਟੀਕਰਨ ਦਾ ਇਹ ਪੱਤਰ ਜਨਤਕ ਕੀਤਾ ਗਿਆ ਹੈ....
ਬੇਅਦਬੀ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਿਰੁੱਧ ਸਾਬਕਾ ਆਈਜੀ ਸ. ਖੱਟੜਾ ਦੀ ਬਿਆਨਬਾਜ਼ੀ ਗੁਮਰਾਹਕੁੰਨ ਤੇ ਤੱਥਹੀਣ : ਸ਼੍ਰੋਮਣੀ ਕਮੇਟੀ ਸਕੱਤਰ
ਅੰਮ੍ਰਿਤਸਰ, 5 ਅਗਸਤ- 2024 : ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਸਬੰਧੀ ਕੇਸਾਂ ਵਿਚ ਕੇਂਦਰੀ ਜਾਂਚ ਏਜੰਸੀ ਸੀਬੀਆਈ ਵੱਲੋਂ 2019 ਵਿਚ ਅਦਾਲਤ ’ਚ ਦਰਜ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਲੈ ਕੇ ਸਾਬਕਾ ਆਈਜੀ ਸ. ਰਣਬੀਰ ਸਿੰਘ ਖੱਟੜਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੁੱਧ ਮੀਡੀਆ ਵਿਚ ਕੀਤੀ ਜਾ ਰਹੀ ਗਲਤ ਬਿਆਨਬਾਜ਼ੀ ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਰੜਾ ਨੋਟਿਸ ਲੈਂਦਿਆਂ ਕਿਹਾ ਕਿ ਸ....
 ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰੇਦਸ਼
ਕਿਹਾ-ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਬਟਾਲਾ, 5 ਅਗਸਤ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਵਿਧਾਇਕ ਸ਼ੈਰੀ ਕਲਸੀ ਵਲੋਂ ਰੋਜਾਨਾ ਦੀ ਤਰਾਂ ਆਪਣੇ ਦਫਤਰ ਉਸਮਾਨਪੁਰ ਸਿਟੀ ਵਿਖੇ ਲੋਕ ਮਿਲਣੀ ਤਹਿਤ....
ਲੋਕਾਂ ਨੂੰ ਚੰਗੀ ਸਿਹਤ ਮਿਲ ਸਕੇ ਸੁੱਧ ਵਾਤਾਵਰਣ ਮਿਲ ਸਕੇ ਇਸ ਉਦੇਸ ਨਾਲ ਪੰਜਾਬ ਸਰਕਾਰ ਵੱਲੋਂ ਪੋਦੇ ਲਗਾਉਂਣ ਦੀ ਮੂਹਿੰਮ ਸੁਰੂ ਕੀਤੀ ਗਈ ਹੈ : ਕਟਾਰੂਚੱਕ
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਬਹਾਦੁਰ ਲਾਹੜੀ ਵਿਖੇ ਨੇਚਰ ਪਾਰਕ ਦਾ ਉਦਘਾਟਨ ਕਰ, ਪਾਰਕ ਕੀਤਾ ਲੋਕਾਂ ਨੂੰ ਸਮਰਪਿਤ ਅਜਿਹੀਆਂ ਪਾਰਕਾਂ ਪਿੰਡ ਦੀ ਧਰੋਹਰ ਹੁੰਦੀਆਂ ਹਨ ਸਾਡਾ ਫਰਜ ਹੈ ਇਨ੍ਹਾਂ ਪਾਰਕਾਂ ਦੀ ਸੰਭਾਲ ਕਰੀਏ : ਲਾਲ ਚੰਦ ਕਟਾਰੂਚੱਕ ਪਠਾਨਕੋਟ, 4 ਅਗਸਤ 2024 : ਅੱਜ ਪੂਰੇ ਪੰਜਾਬ ਅੰਦਰ ਮੁੱੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਅੰਦਰ ਪੋਦੇ ਲਗਾਉਂਣ ਦਾ ਟੀਚਾ ਨਿਰਧਾਰਤ ਕੀਤਾ ਜਾ ਰਿਹਾ ਹੈ, ਅਤੇ ਲੋਕਾਂ ਵਿੱਚ ਵੀ ਕਾਫੀ ਉਤਸਾਹ ਦੇਖਣ ਨੂੰ....