ਮਾਝਾ

ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਸਥਾਰ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ 
ਅੰਮ੍ਰਿਤਸਰ, 30 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਸਥਾਰ ਲਈ ਤਜਵੀਜ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਮੁੱਖ ਸੈਕਟਰੀ ਨੂੰ ਭੇਜੀ ਹੈ। ਦੱਸਣ ਯੋਗ ਹੈ ਕਿ 25 ਜੁਲਾਈ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਇਹ ਮੁੱਦਾ ਉਠਾਇਆ ਸੀ ਕਿ ਜੇਕਰ ਅੰਮ੍ਰਿਤਸਰ ਹਵਾਈ ਅੱਡੇ ਦਾ ਵਿਸਥਾਰ ਕੀਤਾ ਜਾਵੇ ਤਾਂ ਇਹ ਸ਼ਹਿਰ ਅਤੇ ਇਲਾਕੇ ਦੇ ਵਿਕਾਸ ਵਿੱਚ ਵੱਡਾ....
ਵਿਧਾਇਕ ਡਾ. ਅਜੈ ਗੁਪਤਾ ਨੇ ਨਿਗਮ ਕਮਿਸ਼ਨਰ ਅਤੇ ਨਿਗਮ ਅਧਿਕਾਰੀਆਂ ਨਾਲ ਕੀਤੀ ਮੀਟਿੰਗ: ਸਫ਼ਾਈ, ਸੀਵਰੇਜ ਅਤੇ ਪੀਣ ਵਾਲੇ ਪਾਣੀ ਦੇ ਮੁੱਦੇ ਰਹੇ 
ਅੰਮ੍ਰਿਤਸਰ, 30 ਜੁਲਾਈ, 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਪੈਨੋਰਮਾ ਵਿਖੇ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਮਾੜੀ ਸਫਾਈ ਵਿਵਸਥਾ, ਸੀਵਰੇਜ ਦੀ ਰੁਕਾਵਟ ਅਤੇ ਪੀਣ ਵਾਲੇ ਪਾਣੀ ਦੀ ਕਮੀ ਮੁੱਖ ਮੁੱਦੇ ਰਹੇ। ਇਸ ਦੇ ਨਾਲ ਹੀ ਚੱਲ ਰਹੇ ਵਿਕਾਸ ਕਾਰਜਾਂ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਸਫ਼ਾਈ ਵਿਵਸਥਾ ਸਬੰਧੀ ਤਿਆਰ ਕੀਤਾ ਮਾਸਟਰ ਪਲਾਨ ਸਫਾਈ....
ਸਿੱਖਾਂ ਖਿਲਾਫ਼ ਟਿਪਣੀ ਕਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਉੱਤਰ ਪ੍ਰਦੇਸ਼ ਸਰਕਾਰ ਕਰੇ ਤੁਰੰਤ ਕਾਰਵਾਈ : ਐਡਵੋਕੇਟ ਧਾਮੀ
ਅੰਮ੍ਰਿਤਸਰ, 30 ਜੁਲਾਈ 2024 : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਬੀਤੇ ਦਿਨੀ ਇੱਕ ਪੁਲਿਸ ਅਧਿਕਾਰੀ ਵੱਲੋਂ ਸਿੱਖਾਂ ਨੂੰ ਅੱਤਵਾਦੀ ਕਹਿ ਕੇ ਬੁਲਾਉਣ ਦੀ ਘਟਨਾ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਿੱਖਾਂ ਦੀਆਂ ਕੁਰਬਾਨੀਆਂ ਬਦੌਲਤ ਹੀ ਭਾਰਤ ਦੇਸ਼ ਦਾ ਸੱਭਿਆਚਾਰ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੀ ਸਰਕਾਰ ਸਬੰਧਤ ਅਧਿਕਾਰੀ ਖਿਲਾਫ਼ ਸਖ਼ਤ ਕਾਰਵਾਈ ਕਰੇ। ਐਡਵੋਕੇਟ ਧਾਮੀ ਨੇ ਕਿਹਾ ਕਿ....
ਸ਼੍ਰੋਮਣੀ ਕਮੇਟੀ ਨੇ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਭਾਰਤ ਆਉਣ ਦਾ ਸੱਦਾ ਭੇਜਿਆ
ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਵੀਜ਼ਾ ਜਾਰੀ ਕਰੇ- ਐਡਵੋਕੇਟ ਧਾਮੀ ਅੰਮ੍ਰਿਤਸਰ, 29 ਜੁਲਾਈ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਰਾਏ ਬੁਲਾਰ ਜੀ ਦੇ ਪਾਕਿਸਤਾਨ ਵਿੱਚ ਰਹਿੰਦੇ ਚਾਰ ਵੰਸ਼ਜ ਪਰਿਵਾਰਾਂ ਨੂੰ ਗੁਰੂ ਸਾਹਿਬ ਜੀ ਦੇ ਨਵੰਬਰ ਮਹੀਨੇ ਵਿੱਚ ਆ ਰਹੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਭਾਰਤ ਆਉਣ ਦਾ ਸੱਦਾ ਭੇਜਿਆ ਹੈ। ਰਾਏ ਬੁਲਾਰ ਜੀ ਦੇ....
ਮਾਤਾ ਚਿੰਤਪੁਰਨੀ ਤੋਂ ਮੱਥਟੇਕ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਗੱਡੀ ਨਾਲ ਵਾਪਰਿਆ ਹਾਦਸਾ, 2 ਦੀ ਮੌਤ
ਅੰਮ੍ਰਿਤਸਰ ਸਾਹਿਬ, 29 ਜੁਲਾਈ 2024 : ਮਾਤਾ ਚਿੰਤਪੁਰਨੀ ਤੋਂ ਨਤਮਸਤਕ ਹੋ ਵਾਪਸ ਪਰਤ ਰਹੀ ਸਰਧਾਲੂਆਂ ਦੀ ਇੱਕ ਗੱਡੀ ਨਾਲ ਵਾਪਰੇ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਰਧਾਲੂਆਂ ਦੀ ਗੱਡੀ ਜਦੋਂ ਮੁੱਛਲ ਵਡੀ ਵਿਖੇ ਪੁੱਜੀ ਤਾਂ ਬੇਕਾਬੂ ਹੋ ਗਈ ਅਤੇ ਡਿਵਾਈਡਰ ਨਾਲ ਜਾ ਟਕਰਾਈ, ਜਿਸ ਕਾਰਨ ਦੋ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਇੱਕ ਗੰਭੀਰ ਜਖ਼ਮੀ ਹੋ ਗਿਆ। ਮੌਕੇ ‘ਤੇ ਪੁੱਜੇ ਥਾਣਾ ਖਲਚੀਆਂ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ....
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪਾਵਰਕਾਮ ਦਫ਼ਤਰ ਗੁਰਦਾਸਪੁਰ ਦਾ ਅਚਨਚੇਤ ਦੌਰਾ
ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਖਪਤਕਾਰਾਂ ਦੇ ਕੰਮ ਪਹਿਲ ਦੇ ਅਧਾਰ 'ਤੇ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 29 ਜੁਲਾਈ 2024 : ਸੂਬੇ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਗੁਰਦਾਸਪੁਰ ਸਥਿਤ ਐੱਸ.ਈ. ਪਾਵਰਕਾਮ ਦੇ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਸ੍ਰੀ ਰਮਨ ਬਹਿਲ ਵੀ ਮੌਜੂਦ ਸਨ। ਆਪਣੇ ਦੌਰੇ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦਫ਼ਤਰੀ ਸਟਾਫ਼ ਦੀ ਹਾਜ਼ਰੀ ਚੈੱਕ ਕਰਨ ਦੇ ਨਾਲ ਉਨ੍ਹਾਂ ਦੇ ਕੰਮ-ਕਾਜ ਨੂੰ ਦੇਖਿਆ।....
ਸਕੂਲਾਂ ਵਿੱਚ ਅਧਿਆਪਕਾਂ ਦੀ ਕੋਈ ਵੀ ਕਮੀ ਮਹਿਸੂਸ ਨਹੀਂ ਹੋਵੇਗੀ : ਹਰਜੋਤ ਬੈਂਸ 
ਉਚੇਰੀ ਸਿੱਖਿਆ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਕੈਡਮਿਕ ਕਾਨਫਰੰਸ ਕਰਵਾਈ ਗਈ ਇਸ ਕਾਨਫਰਸ ਦੇ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਸੈਮੀਨਾਰ ਸ਼ੁਰੂ ਹੋਣ ਤੋਂ ਪਹਿਲਾਂ ਅੰਮ੍ਰਿਤਸਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਕਰਕੇ ਆਇਆ ਹਾਂ ਮੈਂ ਦੌਰਾ - ਹਰਜੋਤ ਬੈਂਸ ਅੰਮ੍ਰਿਤਸਰ, 29 ਜੁਲਾਈ 2024 : ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿੱਚ ਉਚੇਰੀ ਸਿੱਖਿਆ ਵਿਭਾਗ ਦੇ ਵੱਲੋਂ ਇੱਕ ਅਕੈਡਮਿਕ ਕਾਨਫਰੰਸ ਕਰਵਾਈ ਗਈ ਜਿਸ ਵਿੱਚ ਜਿੰਨੇ ਵੀ....
ਮੁੱਖ ਮੰਤਰੀ ਮਾਨ ਵੱਲੋਂ ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ
ਸਰਹੱਦੀ ਸ਼ਹਿਰ ਵਿੱਚ ਆਵਾਜਾਈ ਹੋਵੇਗੀ ਸੁਚਾਰੂ ਦੀਨਾਨਗਰ, 29 ਜੁਲਾਈ 2024 : ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰ ਬ੍ਰਿਜ ਮੁੱਖ ਮੰਤਰੀ ਦਾ ਸ਼ਹਿਰ ਦੇ ਲੋਕਾਂ ਲਈ ਬਹੁਤ ਵੱਡਾ ਤੋਹਫ਼ਾ ਹੈ। ਇਹ ਰੇਲਵੇ ਓਵਰ ਬ੍ਰਿਜ....
ਕੁਨਬਾਪ੍ਰਸਤ ਲੀਡਰਾਂ ਨੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਅਣਗੌਲਿਆ ਕੀਤਾ : ਮੁੱਖ ਮੰਤਰੀ ਭਗਵੰਤ ਮਾਨ
ਭਾਈ-ਭਤੀਜਾਵਾਦ ਅਤੇ ਪੱਖਪਾਤੀ ਰਵੱਈਏ ਲਈ ਪਿਛਲੀਆਂ ਸਰਕਾਰਾਂ ਨੂੰ ਆੜੇ ਹੱਥੀਂ ਲਿਆ, ਕਿਹਾ,'ਸਾਡੀ ਸਰਕਾਰ ਨੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ' ਦੀਨਾਨਗਰ, 29 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੁਨਬਾਪ੍ਰਸਤ ਲੀਡਰਾਂ ਦੇ ਨਿੱਜੀ ਸਵਾਰਥ ਕਾਰਨ ਸੂਬੇ ਦਾ ਸਰਹੱਦੀ ਖੇਤਰ ਵਿਕਾਸ ਪੱਖੋਂ ਬੁਰੀ ਤਰ੍ਹਾਂ ਪਛੜ ਗਿਆ। ਅੱਜ ਇੱਥੇ ਰੇਲਵੇ ਓਵਰ ਬ੍ਰਿਜ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਹੱਦੀ....
ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਾਰੇ ਪੰਜ ਸਿੰਘ ਸਾਹਿਬਾਨਾਂ ਨੇ ਲਿਆ ਅਹਿਮ ਫ਼ੈਸਲਾ,  ਕਿਹਾ- ਬਸੰਤੀ ਜਾਂ ਸੁਰਮਈ ਹੋਵੇ ਰੰਗ
ਅੰਮ੍ਰਿਤਸਰ, 29 ਜੁਲਾਈ 2024 : ਪੰਜ ਸਿੰਘ ਸਾਹਿਬਾਨਾਂ ਵੱਲੋਂ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਦੇ ਫੈਸਲੇ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਸਿਰਫ ਬਸੰਤੀ ਜਾਂ ਸੁਰਮਈ ਹੋਵੇ। ਦੱਸ ਦਈਏ ਕਿ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਸਰਕੂਲਰ ਜਾਰੀ ਕੀਤਾ ਹੈ ਜਿਸ ’ਚ ਕਿਹਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨ ’ਚ ਲੱਗਣ ਵਾਲੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਰਹਿਤ ਮਰਿਆਦਾ ਮੁਤਾਬਕ ਬਸੰਤੀ ਜਾਂ ਸੁਰਮਈ ਹੋਵੇ। ਜਾਰੀ ਹੋਏ ਸਰੂਕਲਰ ’ਚ....
‘‘ਆਪ ਦੀ ਸਰਕਾਰ, ਆਪ ਦੇ ਦੁਆਰ’’ ਤਹਿਤ ਸਕੱਤਰੀ ਬਾਗ ਵਿਖੇ ਲਗਾਇਆ ਸਪੈਸ਼ਲ ਕੈਂਪ
ਕਿਸੇ ਵੀ ਲੋੜਵੰਦ ਲਾਭਪਾਤਰੀ ਨੂੰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਝਾਂ – ਨਿੱਝਰ ਆਮ ਲੋਕਾਂ ਨੂੰ ਇਕ ਹੀ ਥਾਂ ਸਾਰੀਆਂ ਸਰਕਾਰੀ ਸਹੂਲਤਾਂ ਦੇਣ ਦੀ ਕੋਸ਼ਿਸ਼ – ਡਿਪਟੀ ਕਮਿਸ਼ਨਰ ਅੰਮ੍ਰਿਤਸਰ 26 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਰੋਜਾਨਾ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ....
ਬਰਸਾਤੀ ਮੌਸਮ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ 
ਅੰਮ੍ਰਿਤਸਰ 26 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੂੰ ਇਸ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਆਪਕ ਮੁਹਿੰਮ ਵਿੱਡਣ ਦੇ ਆਦੇਸ਼ ਦਿੱਤੇ ਹਨ। ਅੱਜ ਸਿਵਲ ਸਰਜਨ ਨਾਲ ਦੁਸ਼ਿਤ ਪਾਣੀ ਕਾਰਨ ਹੋਣ ਵਾਲੇ ਰੋਗਾਂ ਸੰਬਧੀ ਮੀਟਿੰਗ ਕਰਦਿਆਂ ਉਨਾਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਦੋਰਾਣ ਕਿਸੇ ਵੀ ਕਿਸਮ ਦੀ ਵਾਟਰ ਮਿਕਸਿੰਗ ਨਾ ਹੋਣ ਦਿੱਤੀ ਜਾਵੇ, ਸਾਫ ਪਾਣੀ ਦੀ ਸਪਲਾਈ ਨੂੰ....
ਐੱਸ.ਜੀ.ਪੀ.ਸੀ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ 
ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਟੀਆਂ ਨੂੰ 27 ਤੇ 28 ਜੁਲਾਈ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਦੀ ਹਦਾਇਤ ਬੂਥ ਲੈਵਲ ਅਫ਼ਸਰਾਂ ਨੂੰ ਘਰ ਘਰ ਜਾ ਕੇ ਯੋਗ ਵੋਟਰਾਂ ਨੂੰ ਵੋਟਾਂ ਬਣਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ ਗੁਰਦਾਸਪੁਰ, 26 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਿਟੀ-ਕਮ-ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ....
ਜੰਗਲਾਤ ਮਹਿਕਮੇ ਨੇ ਸੂਬੇ ਵਿੱਚ ਇਸ ਮਾਨਸੂਨ ਸੀਜ਼ਨ ਦੌਰਾਨ 3 ਕਰੋੜ ਪੌਦੇ ਲਗਾਉਣ ਦਾ ਟੀਚਾ ਮਿਥਿਆ - ਕਟਾਰੂਚੱਕ
ਕੈਬਨਿਟ ਮੰਤਰੀ ਕਟਾਰੂਚੱਕ ਨੇ ਪਿੰਡ ਮਗਰ ਮੂੰਦੀਆਂ ਦੇ ਸਰਕਾਰੀ ਸਕੂਲ ਵਿੱਚ ਪੌਦੇ ਲਗਾ ਕੇ ਵਣ-ਮਹਾਂ ਉਤਸਵ ਮਨਾਇਆ ਜੰਗਲਾਤ ਵਿਭਾਗ ਵੱਲੋਂ ਲੋਕਾਂ ਨੂੰ ਮੁਫ਼ਤ ਪੌਦਿਆਂ ਦੀ ਵੰਡ ਕੀਤੀ ਗਈ ਗੁਰਦਾਸਪੁਰ, 26 ਜੁਲਾਈ 2024 : ਸੂਬੇ ਦੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਇਸ ਮਾਨਸੂਨ ਸੀਜ਼ਨ ਦੌਰਾਨ ਸੂਬੇ ਵਿੱਚ 3 ਕਰੋੜ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਹੈ ਅਤੇ ਜੰਗਲਾਤ ਵਿਭਾਗ ਵੱਲੋਂ ਹੁਣ ਤੱਕ 60 ਫ਼ੀਸਦੀ ਟੀਚਾ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਪੰਜਾਬ ਸਰਕਾਰ ਸ਼ਹੀਦਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਵਚਨਬੱਧ : ਕਟਾਰੂਚੱਕ 
ਕਾਰਗਿਲ ਵਿਜੈ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਗੁਰਦਾਸਪੁਰ ਵਿਖੇ ਜ਼ੋਨਲ ਪੱਧਰੀ ਸ਼ਰਧਾਂਜਲੀ ਸਮਾਗਮ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਾਰਗਿਲ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗੁਰਦਾਸਪੁਰ, 26 ਜੁਲਾਈ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਗੁਰਦਾਸਪੁਰ ਵਿਖੇ ਓਪਰੇਸ਼ਨ ਵਿਜੈ (ਕਾਰਗਿਲ ਯੁੱਧ) ਦੀ 25 ਵੀਂ ਵਰ੍ਹੇਗੰਢ ਪੂਰੀ ਸ਼ਰਧਾ-ਭਾਵਨਾ ਨਾਲ ਮਨਾਈ ਗਈ। ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਗੁਰਦਾਸਪੁਰ ਵਿਖੇ ਜ਼ੋਨਲ ਪੱਧਰ 'ਤੇ ਮਨਾਏ ਗਏ ਕਾਰਗਿਲ ਵਿਜੈ ਦਿਵਸ ਮੌਕੇ ਪੰਜਾਬ ਦੇ....