ਮਾਝਾ

ਤਾਰੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਬੀਐਸਐਫ ਜਵਾਨਾਂ ਲਈ ਸਰਹੱਦ ਉੱਤੇ ਬਣਾਏ ਸੈਂਟਰੀ ਕੰਪਲੈਕਸ 
ਡਿਪਟੀ ਕਮਿਸ਼ਨਰ ਨੇ ਸਰਹੱਦੀ ਪੱਟੀ ਵਿੱਚ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ 16 ਜੁਲਾਈ 2024 : ਭਾਰਤ ਪਾਕਿਸਤਾਨ ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਉਥੇ ਦਿਨ ਰਾਤ ਡਿਊਟੀ ਕਰਦੇ ਬੀਐਸਐਫ ਜਵਾਨਾਂ ਜਿਨਾਂ ਵਿੱਚ ਮਹਿਲਾ ਜਵਾਨ ਵੀ ਸ਼ਾਮਿਲ ਹਨ ਦੀ ਸਹੂਲਤ ਲਈ ਜਿਲਾ ਪ੍ਰਸ਼ਾਸਨ ਵੱਲੋਂ ਕਮਿਊਨਿਟੀ ਸੈਂਟਰੀ ਕੰਪਲੈਕਸ ਤਿਆਰ ਕਰਵਾਏ ਜਾ ਰਹੇ ਹਨ, ਜਿਨਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਖੁਦ ਮੌਕੇ ਉੱਤੇ ਪੁੱਜੇ।....
ਸਵਾਮੀ ਵਿਵੇਕਾਨੰਦ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਵਿੱਚ ਨਸ਼ੇ ਤੋਂ ਗ੍ਰਸਤ ਲੋਕਾਂ ਦਾ ਕੀਤਾ ਜਾਂਦਾ ਹੈ ਮੁਫ਼ਤ ਇਲਾਜ
ਅੰਮ੍ਰਿਤਸਰ 16 ਜੁਲਾਈ 2024 : ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਸਵਾਮੀ ਵਿਵੇਕਾਨੰਦ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਅੰਮ੍ਰਿਤਸਰ ਵਿੱਚ ਨਸ਼ਾ ਗ੍ਰਸਤ ਮਰੀਜਾਂ ਨੂੰ ਮੁਫ਼ਤ ਦਵਾਈਆਂ, ਮੁਫ਼ਤ ਖਾਣਾ-ਪੀਣਾ, ਮੁਫ਼ਤ ਰਹਿਣ-ਸਹਿਣ, ਮੁਫ਼ਤ ਟੈਸਟ ਕੀਤੇ ਜਾਂਦੇ ਹਨ ਅਤੇ ਨਸ਼ਾ ਮੁਕਤੀ ਦੇ ਸਾਰੇ ਵਾਰਡ ਏਅਰ ਕੰਡੀਸ਼ਨ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਨਸ਼ਾ ਛੱਡਣ ਵਾਲੇ ਮਰੀਜ਼ਾਂ ਨੂੰ ਸਕਿਲ ਡਿਵਲਪਮੈਂਟ ਕੋਰਸ, ਜਿਵੇਂ ਪਲੰਬਰ , ਇਲੈਕਟ੍ਰੀਸ਼ੀਅਨ, ਕੰਪਿਊਟਰ....
ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਜਿਲ੍ਹਾ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ
ਮਹਿਲਾ ਕੈਦੀਆਂ ਦੀਆਂ ਸੁਣੀਆਂ ਮੁਸ਼ਕਲਾਂ ਅੰਡਰ ਟ੍ਰਾਇਲ ਕੇਸਾਂ ਸਬੰਧੀ ਕੇਂਦਰੀ ਜੇਲ੍ਹ ਤੋਂ ਮੰਗੀ ਰਿਪੋਰਟ ਜੇਲ੍ਹ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਹਰੇਕ ਸਹੂਲਤ ਕਰਵਾਈ ਜਾਵੇ ਮੁਹੱਈਆ – ਚੇਅਰਮੈਨ ਬਾਲ ਕਮਿਸ਼ਨ ਅੰਮ੍ਰਿਤਸਰ, 16 ਜੁਲਾਈ 2024 : ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਸ਼੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਅੱਜ ਜਿਲ੍ਹੇ ਦੀ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ ਅਤੇ ਮਹਿਲਾ ਕੈਦੀਆਂ ਨੂੰ ਮਿਲਣ ਵਾਲੀ ਸਹੂਲਤਾਂ ਦਾ ਜਾਇਜਾ ਲੈਂਦੇ ਹੋਏ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ....
'ਆਪ' ਸਰਕਾਰ ਵੱਲੋਂ ਲਗਾਏ ਜਾ ਰਹੇ 'ਆਪ ਦੀ ਸਰਕਾਰ ਆਪ ਦੇ ਦਵਾਰ' ਕੈਂਪਾਂ ਦਾ ਲੋਕਾਂ ਨੂੰ ਇੱਕੋ ਛੱਤ ਹੇਠ ਮਿਲ ਰਿਹਾ ਲਾਭ : ਵਿਧਾਇਕ ਡਾ.ਅਜੇ ਗੁਪਤਾ
ਅੰਮ੍ਰਿਤਸਰ, 16 ਜੁਲਾਈ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸਬ-ਡਵੀਜ਼ਨ ਵਿੱਚ ਹਰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕ ਇਨ੍ਹਾਂ ਕੈਂਪਾਂ ਦਾ ਲਾਭ ਉਠਾ ਰਹੇ ਹਨ। ਅੱਜ ਕੇਂਦਰੀ ਵਿਧਾਨ ਸਭਾ ਹਲਕੇ ਦੇ ਡੀ.ਏ.ਵੀ....
ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਨਸ਼ਾ ਛਡਾਊ ਮੁਹਿੰਮ ਵਿੱਚ ਸਾਡਾ ਸਾਥ ਦੇਣ - ਡਿਪਟੀ ਕਮਿਸ਼ਨਰ 
ਨਸ਼ਾ ਸਮਗਲਰਾਂ ਦੀਆਂ ਜਾਇਦਾਤਾਂ ਵੀ ਜਬਤ ਕੀਤੀਆਂ ਜਾਣਗੀਆਂ -ਜ਼ਿਲਾ ਪੁਲਿਸ ਮੁਖੀ ਅੰਮ੍ਰਿਤਸਰ 16 ਜੁਲਾਈ 2024 : ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡਾਂ ਖਾਸ ਕਰਕੇ ਸਰਹੱਦੀ ਪਿੰਡਾਂ ਵਿੱਚ ਸਰਹੱਦ ਪਾਰ ਤੋਂ ਹੁੰਦੀ ਨਸ਼ੇ ਦੀ ਤਸਕਰੀ ਨੂੰ ਰੋਕਣ ਅਤੇ ਇਸ ਨਸ਼ੇ ਦੀ ਗ੍ਰਿਫਤ ਵਿੱਚ ਆਏ ਨੌਜਵਾਨਾਂ ਦਾ ਇਲਾਜ ਕਰਵਾਉਣ ਲਈ ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸਾਡਾ ਸਾਥ ਦੇਣ ਤਾਂ ਨਸ਼ਾ ਖਤਮ ਕਰਨਾ ਕੋਈ ਬਹੁਤ ਵੱਡੀ ਗੱਲ ਨਹੀਂ। ਉਕਤ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਰਾਜਾਸਾਂਸੀ....
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ
ਅੰਮ੍ਰਿਤਸਰ 16 ਜੁਲਾਈ 2024 : ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ....
ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 16 ਜੁਲਾਈ 2024 : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਲਿਆ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ....
ਹਿੰਦੂ ਨੇਤਾ ਸੁਧੀਰ ਸੂਰੀ ਦੇ ਲੜਕਿਆਂ ਵੱਲੋਂ ਵਪਾਰੀ ਤੋਂ 6 ਲੱਖ ਦੀ ਫਿਰੋਤੀ ਲੈਣ ਦਾ ਮਾਮਲਾ ਆਇਆ ਸਾਹਮਣੇ, ਪੁਲਿਸ ਨੇ ਕੀਤੀ ਕਾਰਵਾਈ
ਅੰਮ੍ਰਿਤਸਰ, 15 ਜੁਲਾਈ 2024 : ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵਾਂ ਲੜਕਿਆਂ ਵੱਲੋਂ ਇੱਕ ਵਪਾਰੀ ਤੋਂ 6 ਲੱਖ ਰੁਪਏ ਦੀ ਫਿਰੋਤੀ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਸੁਧੀਰ ਸੂਰੀ ਦੇ ਲੜਕੇ ਮਾਣਕ ਸੂਰੀ ਅਤੇ ਪਾਰਸ ਸੂਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸੰਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 26 ਜੂਨ 2024 ਨੂੰ ਕਮਲ ਕੰਤ ਨਾਮ ਦਾ ਵਿਅਕਤੀ ਜੋ ਕਿ....
ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਦੇਸ਼ ਧ੍ਰੋਹ ਦੇ ਪਰਚੇ ਦਾ ਮਾਮਲਾ
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਸ੍ਰੀ ਗੰਗਾਨਗਰ ਦੇ ਪੁਲਿਸ ਮੁਖੀ ਨੂੰ ਪਰਚਾ ਰੱਦ ਕਰਨ ਲਈ ਸੌਂਪਿਆ ਪੱਤਰ ਅੰਮ੍ਰਿਤਸਰ, 15 ਜੁਲਾਈ 2024 : ਬੀਤੇ ਦਿਨੀਂ ਰਾਜਸਥਾਨ ਦੇ ਸਿੱਖ ਆਗੂ ਸ. ਤੇਜਿੰਦਰਪਾਲ ਸਿੰਘ ਟਿੰਮਾ ਦੇ ਵਿਰੁੱਧ ਦੇਸ਼ ਧ੍ਰੋਹ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੇ ਮਾਮਲੇ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਇੱਕ ਵਫ਼ਦ ਨੇ ਸ੍ਰੀ ਗੰਗਾਨਗਰ ਜ਼ਿਲ੍ਹਾ ਦੇ ਪੁਲਿਸ ਮੁਖੀ ਸ੍ਰੀ ਗੌਰਵ....
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਦਫਤਰ ਦੇ ਚੁਗਿਰਦੇ ਵਿੱਚ ਪੌਦੇ ਲਗਾਏ
ਹਰੇਕ ਟਿਊਬਵੈੱਲ ਤੇ ਪੰਜ ਫਲਦਾਰ ਬੂਟੇ ਲਗਾਉਣ ਦੀ ਯੋਜਨਾ: ਡਾ ਹਰਪਾਲ ਸਿੰਘ ਪੰਨੂ ਰੁੱਖ ਕੁਦਰਤ ਦਾ ਸੰਤੁਲਨ ਬਣਾਉਣ ਵਿੱਚ ਮਦਦਗਾਰ: ਡਾ ਭੁਪਿੰਦਰ ਸਿੰਘ ਤਰਨ ਤਾਰਨ 15 ਜੁਲਾਈ 2024 : ਪੰਜਾਬ ਸਰਕਾਰ ਦੀ ਹਰਿਆਵਲ ਮੁਹਿੰਮ ਨੂੰ ਸਹਿਯੋਗ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਆਈਏਐਸ ਦੇ ਦਿਸ਼ਾ ਨਿਰਦੇਸ਼ ਤਹਿਤ ਮੁੱਖ ਖੇਤੀਬਾੜੀ ਅਫਸਰ, ਤਰਨ ਤਾਰਨ ਡਾ ਹਰਪਾਲ ਸਿੰਘ ਪੰਨੂ ਅਤੇ ਬਲਾਕ ਖੇਤੀਬਾੜੀ ਅਫਸਰ ,ਪੱਟੀ ਡਾ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ....
ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ ਮੀਟਿੰਗ
ਤਰਨਤਾਰਨ, 15 ਜੁਲਾਈ 2024 : ਜ਼ਿਲ੍ਹਾ ਤਰਨ ਤਾਰਨ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋੰ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਤਹਿਸੀਲ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਸਿਸਟਮ ਮੈਨੇਜਰ ਰਮਨ ਮਲਹੋਤਰਾ ਅਤੇ ਸਦਰ ਕਾਨੂੰਨਗੋ ਸ੍ਰੀ ਰਮਨ ਕੁਮਾਰ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ਼....
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਅੰਦਰ ਲੋੜਵੰਦ ਵਿਅਕਤੀਆਂ ਨੂੰ ਦਿੱਤਾ ਜਾ ਰਿਹਾ ਹੈ ਲਾਭ
28 ਬੁਢਾਪਾ, ਅੰਗਹੀਣ ਅਤੇ ਵਿਧਵਾ ਪੈਨਸ਼ਨਰਾਂ ਨੂੰ ਲਾਭ ਪੱਤਰ ਵੰਡੇ ਬਟਾਲਾ, 15 ਜੁਲਾਈ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਓਥੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਕੇ ਲੋੜਵੰਦ ਲੋਕਾਂ ਨੂੰ ਲਾਭ ਪੁਜਦਾ ਕੀਤਾ ਜਾ ਰਿਹਾ ਹੈ । ਇਹ ਪ੍ਰਗਟਾਵਾ ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮਪਤਨੀ ਵਿਧਾਇਕ ਸ਼ੈਰੀ ਕਲਸੀ ਨੇ 28 ਬੁਢਾਪਾ,ਅੰਗਹੀਣ ਤੇ ਵਿਧਵਾ ਪੈਨਸ਼ਨਰਾਂ ਲਾਭਪਾਤਰੀਆਂ ਨੂੰ ਲਾਭ ਪੱਤਰ ਵੰਡਣ....
ਫਤਿਹਗੜ੍ਹ ਚੂੜੀਆਂ ਹਲਕੇ ਦਾ ਚਹੁਪੱਖੀ ਵਿਕਾਸ, ਮੇਰੀ ਪਹਿਲੀ ਤਰਜੀਹ-ਚੇਅਰਮੈਨ ਬਲਬੀਰ ਸਿੰਘ ਪਨੂੰ
ਫ਼ਤਹਿਗੜ੍ਹ ਚੂੜੀਆਂ (ਬਟਾਲਾ), 15 ਜੁਲਾਈ 2024 : ਹਲਕਾ ਫਤਿਹਗੜ੍ਹ ਚੂੜੀਆਂ ਦਾ ਚਹੁਪੱਖੀ ਵਿਕਾਸ, ਮੇਰੀ ਪਹਿਲੀ ਤਰਜੀਹ ਹੈ ਅਤੇ ਪਿੰਡਾਂ ਅਤੇ ਸ਼ਹਿਰੀ ਖੇਤਰ ਅੰਦਰ ਸੀਵਰੇਜ਼ ਦੀ ਸਮੱਸਿਆ ਹੱਲ ਕਰਨ, ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ ਸਮੇਤ ਵੱਖ ਵੱਖ ਵਿਕਾਸ ਕੰਮਾਂ ਤੋਂ ਇਲਾਵਾ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹੋਰ ਤੇਜ਼ੀ ਨਾਲ ਪੁਜਦਾ ਕੀਤਾ ਜਾਵੇਗਾ। ਇਹ ਪ੍ਰਗਟਾਵਾ ਬਲਬੀਰ ਸਿੰਘ ਪੰਨੂ ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਨੇ ਵੱਖ ਵੱਖ....
ਤੰਬਾਕੂ ਸੇਵਨ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ
ਬਟਾਲਾ, 15 ਜੁਲਾਈ 2024 : ਸਿਵਲ ਸਰਜਨ ਗੁਰਦਾਸਪੁਰ ਡਾ. ਵਿਮੀ ਮਹਾਜਨ ਦੀਆਂ ਹਦਾਇਤਾਂ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ. ਸਵਿਤਾ ਰਾਣੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਅਫ਼ਸਰ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਡਾ. ਨੀਲਮ ਤੇ ਤੂੰਬਾਕੂਨੋਸ਼ੀ ਨੋਡਲ ਅਫ਼ਸਰ ਡਾ. ਅਮਰਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਪਿੰਡ ਜਾਗੋਵਾਲ ਵਿਖੇ ਦਲੀਪ ਰਾਜ ਹੈਲਥ ਇੰਸਪੈਕਟਰ ਨੇ ਆਪਣੀ ਸਿਹਤ ਵਿਭਾਗ ਦੀ ਟੀਮ ਨਾਲ ਤੰਬਾਕੂਨੋਸ਼ੀ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਤੰਬਾਕੂਨੋਸ਼ੀ....
ਨੌਜਵਾਨ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਪਿੰਡ ਗਵਾਰਾ ਦਾ ਕਿਸਾਨ ਸੁਖਮਨਪ੍ਰੀਤ ਸਿੰਘ
ਗੁਰਦਾਸਪੁਰ, 15 ਜੁਲਾਈ 2024 : ਜਿੱਥੇ ਅੱਜ ਪੰਜਾਬ ਵਿਚ ਰਵਾਇਤੀ ਖੇਤੀ ਕਾਰਨ ਪੈਦਾ ਹੋਈਆਂ ਸਮੱਸਿਆਵਾਂ ਜਿਵੇਂ ਕਿ ਪਾਣੀ ਦਾ ਪੱਧਰ ਘੱਟ ਹੋਣਾ, ਰਸਾਇਣਿਕ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਨਾਲ ਪੌਣ ਪਾਣੀ ਦਾ ਦੂਸ਼ਿਤ ਹੋਣਾ, ਸਟੱਬਲ ਬਰਨਿੰਗ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਦਾ ਘਟਣਾ ਆਦਿ ਅਤੇ ਖੇਤੀ ਵਿਚ ਘੱਟ ਰਹੇ ਮੋਹ ਕਾਰਨ ਨੌਜਵਾਨਾਂ ਵਿਚ ਬਾਹਰਲੇ ਦੇਸ਼ਾਂ ਵੱਲ ਜਾਣ ਦਾ ਰੁਝਾਨ ਵੱਧ ਰਿਹਾ ਹੈ ਓਥੇ ਹੀ ਕੁਝ ਨੌਜਵਾਨ ਕਿਸਾਨਾਂ ਵੱਲੋਂ ਕਿਸਾਨੀ ਦਾ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ....