ਮਾਝਾ

ਪੰਜਾਬ ‘ਚ ਜਾਅਲੀ ਅਸਲਾ ਲਾਇਸੈਂਸ ਬਣਾਉਣ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼
ਤਰਨਤਾਰਨ, 9 ਜੁਲਾਈ 2024 : ਤਰਨਤਾਰਨ ਦੇ ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜਰ ਸੂਰਜ ਭੰਡਾਰੀ ਨੇ ਡੀਸੀ ਦਫ਼ਤਰ ਦੇ ਕੁਝ ਅਧਿਕਾਰੀਆਂ ਨਾਲ ਮਿਲ ਕੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਦਾ ਵੱਡਾ ਨੈੱਟਵਰਕ ਚਲਾਇਆ ਹੋਇਆ ਸੀ। ਤਰਨਤਾਰਨ ਪੁਲਿਸ ਨੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਸੂਰਜ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਟਿਕਾਣੇ ਤੋਂ 24 ਜਾਅਲੀ ਅਸਲਾ ਲਾਇਸੰਸ, ਮੋਬਾਈਲ ਅਸਲਾ ਲਾਇਸੰਸ ਦੀਆਂ ਤਿੰਨ ਖਾਲੀ ਕਾਪੀਆਂ ਅਤੇ ਸਰਕਾਰੀ ਸਟਿੱਕਰ ਬਰਾਮਦ ਕੀਤੇ ਹਨ। ਇਸ ਨੈੱਟਵਰਕ....
ਟਰੈਫ਼ਿਕ ਪੁਲਿਸ ਨੇ ਸਕੂਲੀ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਇਆ
ਗੁਰਦਾਸਪੁਰ, 9 ਜੁਲਾਈ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ 1 ਜੁਲਾਈ ਤੋਂ 31 ਜੁਲਾਈ 2024 ਤੱਕ ਵਿਸ਼ੇਸ਼ ਮੁਹਿੰਮ ਚਲਾ ਕੇ ਟਰੈਫ਼ਿਕ ਰੂਲਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਇਸੇ ਜਾਗਰੂਕਤਾ ਮੁਹਿੰਮ ਦੇ ਤਹਿਤ ਟਰੈਫ਼ਿਕ ਸੈੱਲ ਵੱਲੋਂ ਅੱਜ ਖ਼ਾਲਸਾ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਟਰੈਫ਼ਿਕ ਰੂਲਾਂ ਬਾਰੇ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੜਕੀ ਨਿਯਮਾਂ....
ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਸਭਰਾਂ ਵਿਖੇ ਲਗਾਏ ਸੁਵਿਧਾ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹਰ ਮੰਗਲਵਾਰ ਤੇ ਵੀਰਵਾਰ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ ਕੈਂਪ ਤਰਨ ਤਾਰਨ, 09 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਸਰਕਾਰ, ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਸਭਰਾਂ ਵਿਖੇ ਵਿਸ਼ੇਸ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ....
ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ  ਰੋਜ਼ਗਾਰ ਮੁਹੱਈਆ ਕਰਵਾਉਣ ਲਈ ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਤਰਨ ਤਾਰਨ 09 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 11 ਜੁਲਾਈ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਾਨਯੋਗ ਡਿਪਟੀ ਕਮਿਸ਼ਨਰ, ਸ੍ਰੀ ਸੰਦੀਪ ਕੁਮਾਰ,ਆਈ.ਏ.ਐਸ, ਤਰਨ ਤਾਰਨ ਵੱਲੋ ਸਾਂਝੀ ਕੀਤੀ ਗਈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵੱਲੋ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਅਜ਼ਾਈਲ ਹਰਬਲ ਕੰਪਨੀ ਭਾਗ ਲੈ ਰਹੀ ਹੈ।....
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਬੂਟੇ ਲਗਾਏ ਗਏ।
ਤਰਨ ਤਾਰਨ, : 09 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਕੀਤੇ ਜਾ ਰਹੇ ਸੁਹਿਰਦ ਉਪਰਾਲਿਆਂ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹੋਏ ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਮਾਨਯੋਗ ਜੱਜ ਸਾਹਿਬ ਜੀ ਦੇ ਧਰਮ ਪਤਨੀ ਮਿਸ ਜਮੀਰਪਾਲ ਕੌਰ ਬਾਜਵਾ ਪ੍ਰੋਫੈਸਰ, ਫਾਰਮਰ ਧੀਨ ਸੈਂਟਰਲ ਯੂਨੀਵਰਸਿਟੀ ਪੰਜਾਬ, ਬਠਿੰਡਾ ਜੀ ਵੱਲੋਂ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਦੇ ਹੋਏ ਜ਼ਿਲ੍ਹਾ....
ਅਸ਼ੀਰਵਾਦ ਸਕੀਮ ਤਹਿਤ ਜਿਲ੍ਹੇ ਵਿੱਚ 5411 ਲਾਭਪਾਤਰੀਆਂ ਨੂੰ 27.59  ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 9 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ 5411 ਲਾਭਾਪਾਤਰੀਆਂ ਨੂੰ 27 ਕਰੋੜ 59 ਲੱਖ 61 ਹਜ਼ਾਰ ਰੁਪਏ ਦੀ ਰਾਸ਼ੀ ਅਪ੍ਰੈਲ 2023 ਤੋਂ ਜੂਨ 2024 ਤੱਕ ਦੇ ਲਾਭਪਾਤਰੀਆਂ ਨੂੰ ਪ੍ਰ ਵਾਨਗੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਕ ਹਫਤੇ ਦੇ ਅੰਦਰ ਅੰਦਰ 5411 ਲਾਭਪਾਤਰੀਆਂ ਦੇ ਖਾਤੇ ਵਿੱਚ ਅਸ਼ੀਰਵਾਦ ਸਕੀਮ ਤਹਿਤ....
ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਚਾਰ ਹਫਤੇ ਡੇਅਰੀ ਉੱਦਮ ਸਿਖਲਾਈ ਕੋਰਸ ਸ਼ੁਰੂ
ਅੰਮ੍ਰਿਤਸਰ 9 ਜੁਲਾਈ 2024 : ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਮਿਤੀ 10 ਜੁਲਾਈ 2024 ਤੱਕ ਸਵੇਰ 10.00 ਵਜੇ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵਿਖੇ ਇੰਨਟਰਵਿਉ ਰਖੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ....
ਵਿਧਾਇਕ ਡਾ: ਅਜੇ ਗੁਪਤਾ ਨੇ ਗੋਲ ਬਾਗ 'ਚ ਬੂਟੇ ਲਗਾਏ, ਕਿਹਾ ਕਿ ਬੂਟੇ ਲਗਾਉਣ ਦਾ ਇਹ ਸਭ ਤੋਂ ਢੁੱਕਵਾਂ ਮੌਸਮ ਹੈ 
ਅੰਮ੍ਰਿਤਸਰ, 9 ਜੁਲਾਈ 2024 : ਕੇਂਦਰੀ ਵਿਧਾਨ ਸਭਾ ਹਲਕਾ ਵਿਧਾਇਕ ਡਾ.ਅਜੈ ਗੁਪਤਾ ਨੇ ਅੱਜ ਗੋਲਬਾਗ਼ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਬੂਟੇ ਲਗਾਉਣ ਦੀ ਮੁਹਿੰਮ ਨੂੰ ਅੱਗੇ ਤੋਰਦਿਆਂ। ਇਸ ਮੌਕੇ ਵਿਧਾਇਕ ਅਜੈ ਗੁਪਤਾ ਦੇ ਸਪੁੱਤਰ ਡਾ.ਸਰਾਂਸ਼ ਗੁਪਤਾ,ਨਗਰ ਨਿਗਮ ਬਾਗਬਾਨੀ ਵਿਭਾਗ ਅਤੇ ਸਿਹਤ ਅਧਿਕਾਰੀ ਡਾ: ਕਿਰਨ ਕੁਮਾਰ, ਚੀਫ ਸੈਨੇਟਰੀ ਇੰਸਪੈਕਟਰ ਮਲਕੀਅਤ ਸਿੰਘ, ਬਾਗਬਾਨੀ ਵਿਭਾਗ ਦੇ ਐਲ.ਐਸ.ਓ. ਯਾਦਵਿੰਦਰ ਸਿੰਘ, ਜੇਈ ਨਤਿੰਦਰ, ਜੇਈ ਰਗੁਨੰਦਨ ਕੁਮਾਰ, ਸੈਨੇਟਰੀ ਇੰਸਪੈਕਟਰ ਹਰਦਿੰਦਰ ਪਾਲ....
ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਸੜਕਾਂ ਅਤੇ ਗਲੀਆਂ ਦੇ ਨਿਰਮਾਣ ਦਾ ਵਿਧਾਇਕ ਡਾ.ਅਜੈ ਗੁਪਤਾ ਉਦਘਾਟਨ ਨੇ ਕੀਤਾ
ਅੰਮ੍ਰਿਤਸਰ, 9 ਜੁਲਾਈ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਤੇ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਪੰਜਾਬ ਦੇ ਲੋਕਾਂ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ।ਇਸ ਤਰ੍ਹਾਂ ਅਸੀਂ ਵੀ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਾਂ ਅਤੇ ਪਹਿਲ ਦੇ ਆਧਾਰ 'ਤੇ ਹੱਲ ਲੱਭ ਰਹੇ ਹਾਂ। ਉਨ੍ਹਾਂ ਕਿਹਾ ਕਿ ਕੇਂਦਰੀ....
ਚੈੱਕ ਗਣਰਾਜ ਦੇ ਉੱਚ ਪੱਧਰੀ ਵਫ਼ਦ ਵੱਲੋਂ ਪੰਜਾਬ ਨਾਲ ਸਿੱਖਿਆ ਸਮਝੌਤੇ ਲਈ ਅੰਮ੍ਰਿਤਸਰ ਦਾ ਦੌਰਾ 
ਅੰਮ੍ਰਿਤਸਰ 9 ਜੁਲਾਈ 2024 : ਚੈੱਕ ਗਣਰਾਜ ਦੇ ਰਾਜਦੂਤ ਅਤੇ ਉੱਚ ਸਿੱਖਿਆ ਪੰਜਾਬ ਦੇ ਡਾਇਰੈਕਟੋਰੇਟ ਨੇ ਪੰਜਾਬ ਅਤੇ ਚੈੱਕ ਗਣਰਾਜ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਵਿਚਾਰਾਂ ਸ਼ੁਰੂ ਕੀਤੀਆਂ ਹਨ। ਅੱਜ ਚੈੱਕ ਗਣਰਾਜ ਦੀ ਰਾਜਦੂਤ ਡਾ. ਏਲਿਸਕਾ ਜ਼ਿਗੋਵਾ ਅਤੇ ਸ਼੍ਰੀਮਤੀ ਅੰਮ੍ਰਿਤ ਸਿੰਘ ਆਈ.ਏ.ਐਸ. ਨੇ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਆਪਣੀ ਫੇਰੀ ਦੌਰਾਨ ਪੰਜਾਬ ਅਤੇ ਚੈੱਕ ਗਣਰਾਜ ਦੇ ਉੱਚ ਸਿੱਖਿਆ ਵਿਭਾਗ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਵਿਸਥਾਰਤ....
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਹੋ ਰਹੀ ਹੈ ਬਚਤ: ਚੇਅਰਮੈਨ ਪਨਗਰੇਨ
ਪਿੰਡ ਬੱਚੀਵਿੰਡ ਵਿਖੇ ਲਗਾਇਆ ਗਿਆ ਕੈਂਪ ਅੰਮ੍ਰਿਤਸਰ, 9 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਸਮੇਂ ਅਤੇ ਪੈਸੇ ਦੋਵਾਂ ਦੀ ਬਚਤ ਹੋ ਰਹੀ ਹੈ ਅਤੇ ਇਸਦੇ ਨਾਲ ਹੀ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਂਦੇ। ਇਸ ਸਬੰਧੀ ਜਾਣਕਾਰੀ....
ਬਿਜਲੀ ਦੀ ਉਪਲੱਭਤਾ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਚੁੱਕੇ ਜਾ ਰਹੇ ਹਨ ਅਹਿਮ ਕਦਮ- ਬਿਜਲੀ ਮੰਤਰੀ 
ਅੰਮ੍ਰਿਤਸਰ 9 ਜੁਲਾਈ 2024 : ਪੰਜਾਬ ਨੇ 16089 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਬਿਜਲੀ ਦੀ ਸੱਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਸਥਾਪਤ ਕੀਤਾ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਰਾਜ ਦੇ ਮਜ਼ਬੂਤ ਬਿਜਲੀ ਬੁਨਿਆਦੀ ਢਾਂਚੇ ਅਤੇ ਕੁਸ਼ਲ ਪ੍ਰਬੰਧਨ ਨੂੰ ਦਰਸਾਉਂਦੀ ਹੈ। ਇਸ ਸਬੰਧੀ ਪੀ ਐਸ ਪੀ ਸੀ ਐਲ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ....
ਭਾਰਤ ਸਰਕਾਰ ਨਵੇਂ ਕਾਨੂੰਨ ਕੇਵਲ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਲਈ ਨਾ ਵਰਤੇ : ਐਡਵੋਕੇਟ ਧਾਮੀ
ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਵਿਰੁੱਧ ਦਰਜ ਕੀਤੇ ਦੇਸ਼ ਧ੍ਰੋਹ ਦੇ ਪਰਚੇ ਦੀ ਕੀਤੀ ਨਿੰਦਾ ਅੰਮ੍ਰਿਤਸਰ, 9 ਜੁਲਾਈ 2024 : ਰਾਜਸਥਾਨ ਦੇ ਸਿੱਖ ਆਗੂ ਅਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸਰਗਰਮ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਨਵੇਂ ਕਾਨੂੰਨਾਂ ਤਹਿਤ ਨਿਸ਼ਾਨੇ 'ਤੇ ਲੈ ਕੇ ਉਨ੍ਹਾਂ ਵਿਰੁੱਧ ਦੇਸ਼ ਧ੍ਰੋਹ ਦਾ ਪਰਚਾ ਦਰਜ ਕਰਨਾ ਦੇਸ਼ ਅੰਦਰ ਸਿੱਖਾਂ ਵਿਰੁੱਧ ਚੱਲੀਆਂ ਜਾ ਰਹੀਆਂ ਸਰਕਾਰੀ ਚਾਲਾਂ ਦੀ ਤਸਵੀਰ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਕਰੜੀ ਨਿੰਦਾ ਕਰਦੀ ਹੈ।....
ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਅਮੁਪੁਰ ਪਿੰਡ ਦੇ ਉਜਾੜੇ ਸਿੱਖ ਪਰਿਵਾਰਾਂ ਤੱਕ ਪਹੁੰਚੀ ਸ਼੍ਰੋਮਣੀ ਕਮੇਟੀ
ਭਾਜਪਾ ਦੀ ਸਿੱਖ ਵਿਰੋਧੀ ਨੀਤੀ ਸਿੱਖ ਪਰਿਵਾਰਾਂ ਦੇ ਉਜਾੜੇ ਨਾਲ ਇੱਕ ਵਾਰ ਫਿਰ ਹੋਈ ਉਜਾਗਰ- ਜਥੇਦਾਰ ਮਸਾਣਾ ਤੇ ਭਾਈ ਗਰੇਵਾਲ ਅੰਮ੍ਰਿਤਸਰ/ਕਰਨਾਲ, 9 ਜੁਲਾਈ : ਹਰਿਆਣਾ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵੱਲੋਂ ਕਰਨਾਲ ਜ਼ਿਲ੍ਹੇ ਦੇ ਅਮੁਪੁਰ ਪਿੰਡ ਵਿਖੇ ਦੇਸ਼ ਵੰਡ ਸਮੇਂ ਲਹਿੰਦੇ ਪੰਜਾਬ ਤੋਂ ਉੱਜੜ ਕੇ ਹਰਿਆਣਾ ਵਿੱਚ ਵੱਸੇ ਚਾਰ ਸਿੱਖ ਪਰਿਵਾਰਾਂ ਦੇ ਘਰ ਢਾਹੁਣ ਦੀ ਕਾਰਵਾਈ ਦਾ ਨੋਟਿਸ ਲੈਂਦਿਆਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਇੱਥੇ ਪੁੱਜ ਕੇ ਪੀੜ੍ਹਤ ਪਰਿਵਾਰਾਂ ਨਾਲ....
ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲਿਆਂ ਘਟਨਾਵਾਂ ਬਰਦਾਸ਼ਤ ਨਹੀਂ : ਐਡਵੋਕੇਟ ਧਾਮੀ
ਫ਼ਿਲਮ ਦੀ ਸ਼ੂਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਨਕਲ ਕਰਨ ਦਾ ਐਡੋਵੋਕੇਟ ਧਾਮੀ ਨੇ ਲਿਆ ਨੋਟਿਸ ਅੰਮ੍ਰਿਤਸਰ, 9 ਜੁਲਾਈ 2024 : ਫਿਲਮਾਂ ਅਤੇ ਸੀਰੀਅਲਾਂ ਵਿਚ ਪੈਸਿਆਂ ਖ਼ਾਤਰ ਪਾਵਨ ਗੁਰਬਾਣੀ ਦੇ ਅਦਬ ਸਤਿਕਾਰ ਅਤੇ ਸਿੱਖ ਪ੍ਰੰਪਰਾਵਾਂ ਨੂੰ ਸੱਟ ਮਾਰਨ ਵਾਲੀਆਂ ਕੋਝੀਆਂ ਹਰਕਤਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ....