ਮਾਝਾ

ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲਿਆਂ ਘਟਨਾਵਾਂ ਬਰਦਾਸ਼ਤ ਨਹੀਂ : ਐਡਵੋਕੇਟ ਧਾਮੀ
ਫ਼ਿਲਮ ਦੀ ਸ਼ੂਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਨਕਲ ਕਰਨ ਦਾ ਐਡੋਵੋਕੇਟ ਧਾਮੀ ਨੇ ਲਿਆ ਨੋਟਿਸ ਅੰਮ੍ਰਿਤਸਰ, 9 ਜੁਲਾਈ 2024 : ਫਿਲਮਾਂ ਅਤੇ ਸੀਰੀਅਲਾਂ ਵਿਚ ਪੈਸਿਆਂ ਖ਼ਾਤਰ ਪਾਵਨ ਗੁਰਬਾਣੀ ਦੇ ਅਦਬ ਸਤਿਕਾਰ ਅਤੇ ਸਿੱਖ ਪ੍ਰੰਪਰਾਵਾਂ ਨੂੰ ਸੱਟ ਮਾਰਨ ਵਾਲੀਆਂ ਕੋਝੀਆਂ ਹਰਕਤਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ....
“ਸਰਕਾਰ, ਤੁਹਾਢੇ ਦੁਆਰ” ਮੁਹਿੰਮ ਤਹਿਤ 09 ਜੁਲਾਈ ਨੂੰ ਪਿੰਡ ਸਭਰਾਂ ਵਿਖੇ ਲੱਗੇਗਾ ਵਿਸ਼ੇਸ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ
ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਜਾਣਗੀਆਂ ਲੋੜੀਂਦੀਆਂ ਸੇਵਾਵਾਂ ਤਰਨ ਤਾਰਨ, 08 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ਾਂ ਦੀ ਲੜੀ ਤਹਿਤ 09 ਜੁਲਾਈ, 2024 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 02 ਵਜੇ ਤੱਕ ਜ਼ਿਲ੍ਹੇ ਪਿੰਡ ਸਭਰਾਂ ਵਿਖੇ “ਸਰਕਾਰ, ਤੁਹਾਢੇ ਦੁਆਰ” ਮੁਹਿੰਮ ਤਹਿਤ ਵਿਸ਼ੇਸ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ....
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਂਕਾਂ ਦੇ ਬਕਾਇਆ ਕੇਸਾਂ ਸਬੰਧੀ ਰੀਵਿਊ ਮੀਟਿੰਗ
ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੀ ਹਦਾਇਤ ਤਰਨ ਤਾਰਨ, 08 ਜੁਲਾਈ 2024 : ਜ਼ਿਲ੍ਹਾ ਤਰਨ ਤਾਰਨ ਵਿੱਚ ਬੈਂਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਬੈਂਕਾਂ ਦੀ ਤਿਮਾਹੀ ਮੀਟਿੰਗ ਹੋਈ। ਮੀਟਿੰਗ ਦੌਰਾਨ ਬੈਂਕਾਂ ਵਿੱਚ ਬਕਾਇਆ ਪਏ ਕਰਜ਼ੇ ਦੇ ਕੇਸਾਂ, ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਅਧੀਨ ਜ਼ਰੂਰਤਮੰਦ ਲੋਕਾਂ ਨੂੰ....
ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ : ਸ੍ਰੀ ਲਾਲਜੀਤ ਸਿੰਘ ਭੁੱਲਰ
ਪੰਜਾਬ ਸਰਕਾਰ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਲਈ ਤਸਦੀਕ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਲਈ ਚੁੱਕਿਆ ਗਿਆ ਅਹਿਮ ਕਦਮ ਨਵੀਂ ਪਹਿਲ ਤਹਿਤ ਲੋਕ ਆਨਲਾਈਨ ਤਸਦੀਕ ਕਰਵਾ ਸਕਣਗੇ ਲੋੜੀਂਦੇ ਦਸਤਾਵੇਜ਼ ਤਰਨ ਤਾਰਨ, 08 ਜੁਲਾਈ 2024 : ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਨਿਰਵਿਘਨ ਅਤੇ ਹੋਰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਈ-ਗਵਰਨੈਂਸ....
 ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 8 ਜੁਲਾਈ 2024 : ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ....
ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਇਲਾਕੇ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ 
ਮੌਕੇ 'ਤੇ ਹੀ ਅਧਿਕਾਰੀਆਂ ਨੂੰ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਅੰਮ੍ਰਿਤਸਰ, 8 ਜੁਲਾਈ 2024 : ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ.ਅਜੈ ਗੁਪਤਾ ਨੇ ਅੱਜ ਨਗਰ ਨਿਗਮ, ਪੀ.ਐਸ.ਪੀ.ਸੀ.ਐਲ., ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਗਲੀ ਰਾਧਾ ਵੱਲਭ, ਗਲੀ ਚਾਹ ਵਾਲੀ, ਗਲੀ ਸੁਰਮੇਸ਼ਾ, ਗਲੀ ਜੱਟਾਂ, ਗਲੀ ਜਸਵੰਤ ਸਮੇਤ ਗਲੀਆਂ ਦਾ ਮੁਆਇਨਾ ਕੀਤਾ। ਗਲੀ ਲੰਬੀ, ਗਲੀ ਛੱਤ ਵਾਲੀ, ਗਲੀ ਸੇਵਾ ਸਿਆਲ ਅਤੇ ਨਾਲ ਲੱਗਦੇ....
ਸਿਹਤ ਅਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਟਿਕਾਊ ਅਤੇ ਬਰਾਬਰੀ ਵਾਲੇ ਵਿਕਾਸ ਨੂੰ ਯਕੀਨੀ ਬਣਾਇਆ ਜਾਵੇ – ਮੈਡਮ ਸੋਨਮ 
ਅੰਮ੍ਰਿਤਸਰ 8 ਜੁਲਾਈ 2024 : ਨੀਤੀ ਆਯੋਗ ਦੁਆਰਾ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਦਾ ਦੂਜਾ ਸਮਾਗਮ ਅੱਜ ਹਰਸ਼ਾ ਛੀਨਾ ਬਲਾਕ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਹਾਇਕ ਕਮਿਸ਼ਨਰ ਸੋਨਮ ਨੇ ਕਿਹਾ ਕਿ ਸੰਪੂਰਨਤਾ ਅਭਿਆਨ ਦਾ ਮੁੱਖ ਟੀਚਾ ਸਿਹਤ ਅਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਟਿਕਾਊ ਅਤੇ ਬਰਾਬਰੀ ਵਾਲੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨਾਂ ਨੇ ਦੱਸਿਆ ਕਿ ਨੀਤੀ ਆਯੋਗ ਨੇ ਹੁਣ ਅਗਲੇ ਤਿੰਨ ਮਹੀਨਿਆਂ ਵਿੱਚ ਧਿਆਨ ਦੇਣ ਲਈ 6 ਖਾਸ ਸੂਚਕਾਂ ਦੀ ਚੋਣ ਕੀਤੀ....
ਤਰੰਗ ਮੇਲਾ ਅੰਮ੍ਰਿਤਸਰ ਵਿਖੇ ਸਮਾਪਤ ਹੋਇਆ
ਅੰਮ੍ਰਿਤਸਰ 8 ਜੁਲਾਈ 2024 : ਨਾਬਾਰਡ ਪੰਜਾਬ ਨੇ ONDC ਅਤੇ SFAC ਨਾਲ ਮਿਲ ਕੇ ਤਰੰਗ FPO ਮੇਲਾ 05 ਤੋਂ 07 ਜੁਲਾਈ ਤੱਕ ਅੰਮ੍ਰਿਤਸਰ ਦੇ ਰਜਿੰਦਰਾ ਰਿਜ਼ੋਰਟ ਵਿਖੇ ਆਯੋਜਿਤ ਕੀਤਾ। ਮੇਲੇ ਦਾ ਉਦਘਾਟਨ ਸ੍ਰੀ ਰਘੂਨਾਥ ਬੀ, ਸੀਜੀਐਮ ਨਾਬਾਰਡ ਪੰਜਾਬ ਨੇ ਕੀਤਾ। ਉਦਘਾਟਨੀ ਸਮਾਗਮ ਵਿੱਚ ਜ਼ੋਨਲ ਮੈਨੇਜਰ ਪੰਜਾਬ ਐਂਡ ਸਿੰਧ ਬੈਂਕ, ਖੇਤਰੀ ਮੈਨੇਜਰ ਪੰਜਾਬ ਗ੍ਰਾਮੀਣ ਬੈਂਕ, ਮੁੱਖ ਐਲਡੀਐਮ, ਮੁੱਖ ਖੇਤੀਬਾੜੀ ਅਫਸਰ, ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਅਤੇ ਅੰਮ੍ਰਿਤਸਰ ਜ਼ਿਲ੍ਹਾ ਕੇਂਦਰੀ....
ਹਰਗੋਬਿੰਦਪੁਰ ‘ਚ ਗੋਲੀਬਾਰੀ, 4 ਲੋਕਾਂ ਦੀ ਮੌਤ, ਅੱਧੀ ਦਰਜਨ ਲੋਕ ਜ਼ਖਮੀ
ਸ੍ਰੀ ਹਰਗੋਬਿੰਦਪੁਰ, 8 ਜੁਲਾਈ : ਸ੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਲਾਈਟਾਂ ਵਾਲੇ ਚੌਕ ਵਿਖੇ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਗੋਲੀਬਾਰੀ ਦੌਰਾਨ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਅੱਧੀ ਦਰਜਨ ਲੋਕ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨਿਰਮਲ ਸਿੰਘ ਪੁੱਤਰ ਦਿਲਬਾਗ ਸਿੰਘ, ਬਲਰਾਜ ਸਿੰਘ ਪੁੱਤਰ ਰਵੇਲ ਸਿੰਘ, ਬਲਜੀਤ ਸਿੰਘ ਪੁੱਤਰ ਬੁੱਧ ਸਿੰਘ ਅਤੇ ਸ਼ਮਸ਼ੇਰ ਸਿੰਘ ਪੁੱਤਰ ਚਮਨ ਲਾਲ ਵਾਸੀ ਵਿਠਵਾਂ ਸਨ। ਇਸ ਗੋਲੀਬਾਰੀ ‘ਚ ਦੋਵਾਂ ਪਾਸਿਆਂ ਦੇ ਦੋ....
ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ 5 ਦੋਸ਼ੀ  2 ਪਿਸਤੌਲਾਂ ਸਣੇ ਕਾਬੂ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੁੱਖਾ ਪਿਸਤੌਲ ਅਤੇ ਉਸਦੇ ਸਾਥੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਗੈਂਗਵਾਰ ਨੂੰ ਟਾਲਿਆ: ਡੀਜੀਪੀ ਗੌਰਵ ਯਾਦਵ ਅੰਮ੍ਰਿਤਸਰ, 8 ਜੁਲਾਈ 2024 : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖਰੜ ਦੇ ਇੱਕ ਫਲੈਟ ਤੋਂ ਇੱਕ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦੇ ਸਰਗਨੇ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਡੀਕੇਟ ਦੇ ਸਰਗਨੇ ਦੀ ਪਛਾਣ....
ਦੋ ਧੀਆਂ ਦੇ ਪਿਓ ਅਤੇ ਮਾਪਿਆਂ ਦੇ ਇੱਕਲੇ ਪੁੱਤ ਦੀ ਆਸਟ੍ਰੇਲੀਆ 'ਚ ਮੌਤ
ਅਜਨਾਲਾ, 07 ਜੁਲਾਈ 2024 : ਅੰਮ੍ਰਿਤਸਰ ਦੇ ਅਜਨਾਲਾ ਦਾ ਇੱਕ ਨੌਜਵਾਨ ਜੋ ਕਿ ਆਪਣੇ ਸੁਨਹਿਰੇ ਭਵਿੱਖ ਵਾਸਤੇ ਅਤੇ ਆਪਣੀਆਂ ਦੋਵਾਂ ਧੀਆਂ ਦੇ ਉਜਵਲ ਭਵਿੱਖ ਵਾਸਤੇ ਵਿਦੇਸ਼ ਜਾ ਕੇ ਕੰਮ ਕਰ ਰਿਹਾ ਸੀ ਹਾਲਾਂਕਿ ਇਸ ਨੌਜਵਾਨ ਇੱਕ ਹਾਦਸੇ ਦੇ ਦੌਰਾਨ ਮੌਤ ਹੋਣ ਤੋਂ ਬਾਅਦ ਪਰਿਵਾਰ ਵਿੱਚ ਦੁੱਖ ਦਾ ਪਹਾੜ ਟੁੱਟ ਗਿਆ ਹੈ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਉੱਥੇ ਹੀ ਪਰਿਵਾਰ ਵੱਲੋਂ ਸਰਕਾਰ ਨੂੰ ਤੇ ਵਿਦੇਸ਼ ਚ ਬੈਠੇ ਹੋਏ ਐਨਆਰਆਈਜ਼ ਨੂੰ ਬੇਨਤੀ ਕੀਤੀ ਜਾ ਰਹੀ ਹੈ ਕਿ ਉਸਦੀ ਮ੍ਰਿਤਕ ਦੇਹ ਨੂੰ ਭਾਰਤ....
ਤੀਜੇ ਪਾਤਸ਼ਾਹ ਦੇ ਜੋਤੀ ਜੋਤ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਹੋਈ ਇਕੱੱਤਰਤਾ
1 ਸਤੰਬਰ ਨੂੰ ਗੁਰਦੁਆਰਾ ਸੰਨ੍ਹ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ ਅੰਮ੍ਰਿਤਸਰ, 7 ਜੁਲਾਈ 2024 : ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾ ਅਨੁਸਾਰ ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ ਦੇ....
ਅਕਸ਼ੈ ਕੁਮਾਰ ਨੇ ਗੁਰਮੀਤ ਬਾਵਾ ਦੇ ਪਰਿਵਾਰ ਦੀ 25 ਲੱਖ ਰੁਪਏ ਦੀ ਕੀਤੀ ਮਦਦ 
ਅੰਮ੍ਰਿਤਸਰ, 6 ਜੂਨ 2024 : ਅਕਸ਼ੈ ਕੁਮਾਰ ਨੇ ਪੰਜਾਬੀ ਲੋਕ ਗਾਇਕ ਅਤੇ ਸਭ ਤੋਂ ਲੰਬੀ ਹੇਕ ਦੇ ਮਾਲਕ ਮਰਹੂਮ ਪਦਮ-ਭੂਸ਼ਣ ਪ੍ਰਾਪਤ ਕਰਨ ਵਾਲੇ ਗੁਰਮੀਤ ਬਾਵਾ ਦੇ ਪਰਿਵਾਰ ਲਈ ਮਦਦ ਦਾ ਹੱਥ ਵਧਾਇਆ ਹੈ। ਅਕਸ਼ੈ ਕੁਮਾਰ ਨੇ ਗੁਪਤ ਤਰੀਕੇ ਨਾਲ ਗੁਰਮੀਤ ਬਾਵਾ ਦੀ ਬੇਟੀ ਗਲੋਰੀ ਦੇ ਖਾਤੇ ‘ਚ 25 ਲੱਖ ਰੁਪਏ ਟਰਾਂਸਫਰ ਕੀਤੇ ਹਨ। ਇਹ ਮਦਦ ਗਲੋਰੀ ਬਾਵਾ ਦੇ ਪਰਿਵਾਰ ਤੱਕ ਉਨ੍ਹਾਂ ਦੀ ਹਾਲਤ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪਹੁੰਚੀ ਹੈ। ਅਦਾਕਾਰ ਅਕਸ਼ੇ ਕੁਮਾਰ ਵੱਲੋਂ ਵੀ 25 ਲੱਖ ਰੁਪਏ ਦੀ ਮਦਦ ਗੁਰਮੀਤ....
ਰਾਜਸਥਾਨ ’ਚ ਪ੍ਰੀਖਿਆ ਦੌਰਾਨ ਕਕਾਰ ਲਹਾਉਣ ਵਾਲੇ ਅਧਿਕਾਰੀਆਂ ਅਤੇ ਕੰਗਨਾ ਰਣੌਤ ਖਿਲਾਫ਼ ਹੋਵੇ ਪਰਚਾ ਦਰਜ-ਐਡਵੋਕੇਟ ਧਾਮੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵੇਂ ਗ੍ਰੰਥੀ ਸਿੰਘ ਸਾਹਿਬਾਨ ਨਿਯੁਕਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਲਏ ਗਏ ਅਹਿਮ ਫੈਸਲੇ ਅੰਮ੍ਰਿਤਸਰ, 5 ਜੁਲਾਈ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਦੋ ਗ੍ਰੰਥੀ ਸਿੰਘ ਸਾਹਿਬਾਨ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇਣ ਦੇ ਨਾਲ-ਨਾਲ ਸੰਸਦ ਅੰਦਰ ਕਾਂਗਰਸ ਦੇ ਐਮਪੀ ਰਾਹੁਲ ਗਾਂਧੀ....
ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ, ਨੂੰ ਤਗੜਾ ਕਰਨ ਲਈ ਇਕੱਠੇ ਹੋਣਾ ਪਵੇਗਾ : ਮਜੀਠੀਆ
ਅੰਮ੍ਰਿਤਸਰ, 5 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਨੇ ਇੱਕ ਵਾਰ ਫਿਰ ਤੋਂ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ। ਇਸ ਮੌਕੇ ਉਹਨਾਂ ਨੇ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੇ ਅੰਦਰ ਇੰਨਾਂ ਮਾੜਾ ਹਾਲ ਹੈ ਕਿ ਉਹਨਾਂ ਦੇ ਆਪਣੇ ਆਗੂ ਅਸ਼ਲੀਲ ਵੀਡੀਓ ਮਾਮਲੇ 'ਚ ਫਸੇ ਹੋਏ ਹਨ। ਪ੍ਰਚਾਰ ਕਰਨ ਲਈ ਕੁਝ ਹੋਰ ਨਹੀਂ ਮਿਲ ਰਿਹਾ ਇਸ ਲਈ ਇਕ ਦੂਜੇ ਨੂੰ ਧਮਕੀਆਂ ਦੇ ਰਹੇ ਹਨ। ਨਾਲ ਹੀ ਉਹਨਾਂ ਕਿਹਾ ਕਿ ਜਲੰਧਰ ਤੋਂ ਸ਼ੀਤਲ ਅੰਗੁਰਾਲ....