ਮਾਝਾ

ਆਈ.ਟੀ.ਆਈ ਇਸਤਰੀਆਂ ਬੇਰੀ ਗੇਟ ਵਿਖੇ ਦਾਖਲਾ ਸ਼ੁਰੂ
ਅੰਮ੍ਰਿਤਸਰ 27 ਜੂਨ 2024 : ਆਈ.ਟੀ.ਆਈ ਇਸਤਰੀਆਂ ਬੇਰੀ ਗੇਟ ਅੰਮ੍ਰਿਤਸਰ ਵਿਖੇ ਲੜਕੀਆਂ ਲਈ ਵੱਖ ਵੱਖ ਕੋਰਸਾਂ ਵਿੱਚ ਦਾਖਲਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇਆਂ ਆਈ.ਟੀ.ਆਈ ਦੇ ਪ੍ਰਿੰਸੀਪਲ ਨਵਜੋਤ ਸਿੰਘ ਨੇ ਕਿਹਾ ਕਿ ਸੰਸਥਾ ਵਿੱਚ ਬਿਊਟੀ ਪਾਰਲਰ ਸਲਾਈ ਕਢਾਈ ਇਲੈਕਟਰੋਨਿਕ,ਫੈਸ਼ਨ ਡਿਜ਼ਾਇਨਿੰਗ,ਫਰੂਟ ਅਤੇ ਵੈਜੀਟੇਬਲ ਦੀ ਸਾਂਭ ਸੰਭਾਲ ਆਦਿ ਦੇ ਕੋਰਸ ਕਰਵਾਏ ਜਾਂਦੇ ਹਨ। ਜਿਨਾਂ ਲਈ 3400 ਰੁਪਏ ਸਲਾਨਾ ਫੀਸ ਲਈ ਜਾਂਦੀ ਹੈ ਅਤੇ ਘੱਟ ਆਮਦਨ ਵਾਲੇ ਐਸੀ ਸਿਖਿਆਰਥੀਆਂ ਪਾਸੋਂ ਸਿਰਫ 100 ਰੁਪਏ....
ਅੰਮ੍ਰਿਤਸਰ ‘ਚ ਇੱਕ ਬਜ਼ੁਰਗ ਜੋੜੇ ਨੂੰ ਬੰਧਕ ਬਣਾ ਕੇ ਲੁਟੇਰੇ ਇੱਕ ਕਰੋੜ ਨਗਦ ਅਤੇ ਤਿੰਨ ਕਿਲੋ ਸੋਨਾ ਲੁੱਟ ਕੇ ਹੋਏ ਫਰਾਰ
ਅੰਮ੍ਰਿਤਸਰ, 26 ਜੂਨ 2024 : ਅੰਮ੍ਰਿਤਸਰ ਦੀ ਟੋਕਰੀਆਂ ਵਾਲੀ ਗਲੀ ‘ਚ ਇੱਕ ਬਜ਼ੁਰਗ ਜੋੜੇ ਨੂੰ ਘਰ ‘ਚ ਬੰਧਕ ਬਣਾ ਕੇ ਚਾਰ ਲੁਟੇਰਿਆਂ ਵੱਲੋਂ ਘਰ ਵਿੱਚੋ ਇੱਕ ਕਰੋੜ ਰੁਪਏ ਅਤੇ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋਣ ਜਾਣ ਦੀ ਖਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਜੀਆ ਲਾਲ ਨੇ ਦੱਸਿਆ ਕਿ ਲੁਟੇਰਿਆਂ ਨੇ ਉਨ੍ਹਾਂ ਨਾਲ ਪਹਿਲਾਂ ਕੁੁੱਟਮਾਰ ਕੀਤੀ, ਉਸਤੋਂ ਬਾਅਦ ਉਨ੍ਹਾਂ ਨੂੰ ਬੰਧਕ ਬਣਾ ਕੇ ਪੂਰੇ ਘਰ ਦੀ ਤਲਾਸੀ ਲਈ ਘਰ ਵਿੱਚ ਪਏ 1 ਕਰੋੜ ਰੁਪੈ ਨਗਦ, ਸੋਨੇ ਦੇ ਗਹਿਣੇ ਜਿੰਨ੍ਹਾਂ ਦੀ ਕੀਮਤ....
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦੀਨਾਨਗਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਬਾਰਾਂਦਰੀ ਦਾ ਦੌਰਾ
ਦੀਨਾਨਗਰ ਦੀ ਵਿਰਾਸਤੀ ਬਾਰਾਂਦਰੀ ਦੀ ਸੰਭਾਲ ਲਈ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਮੁੱਦਾ ਚੁੱਕਿਆ ਜਾਵੇਗਾ - ਸੰਤ ਸੀਚੇਵਾਲ ਗੁਰਦਾਸਪੁਰ, 26 ਜੂਨ 2024 : ਵਾਤਾਵਰਨ ਅਤੇ ਵਿਰਾਸਤਾਂ ਨਾਲ ਪ੍ਰੇਮ ਰੱਖਣ ਵਾਲੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਦੀਨਾਨਗਰ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਬਾਰਾਂਦਰੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਸ. ਇੰਦਰਜੀਤ ਸਿੰਘ ਵੀ ਮੌਜੂਦ ਸਨ। ਸੰਤ ਬਲਬੀਰ ਸਿੰਘ ਸੀਚੇਵਾਲ....
'ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ' ਮੌਕੇ ਡਾ. ਰੁਪਿੰਦਰ'ਜ ਨਿਊਰੋ ਸਾਇਕੈਟਰੀ ਸੈਂਟਰ ਗੁਰਦਾਸਪੁਰ ਵੱਲੋਂ ਮੁਫ਼ਤ ਨਸ਼ਾ ਛਡਾਓ ਕੈਂਪ ਦਾ ਆਯੋਜਿਨ
ਚੇਅਰਮੈਨ ਰਮਨ ਬਹਿਲ ਨੇ ਸਮਾਜ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਹਰ ਵਰਗ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ ਗੁਰਦਾਸਪੁਰ, 26 ਜੂਨ 2024 : ਅੱਜ 'ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ' ਮੌਕੇ ਡਾ. ਰੁਪਿੰਦਰ'ਜ ਨਿਊਰੋ ਸਾਇਕੈਟਰੀ ਸੈਂਟਰ ਗੁਰਦਾਸਪੁਰ ਵੱਲੋਂ ਮੁਫ਼ਤ ਨਸ਼ਾ ਛਡਾਓ ਕੈਂਪ ਦਾ ਆਯੋਜਿਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤੀ ਗਈ। ਨਸ਼ਾ ਛਡਾਓ ਕੈਂਪ ਦੌਰਾਨ ਡਾਕਟਰ ਰੁਪਿੰਦਰ ਕੌਰ ਅਤੇ ਉਨ੍ਹਾਂ....
ਅੰਤਰਰਾਸ਼ਟਰੀ ਨਸਾ-ਖੋਰੀ ਅਤੇ ਗੈਰ ਕਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਗੁਰਦਾਸਪੁਰ ਵਿਖੇ ਵਿਸ਼ੇਸ਼ ਸਮਾਗਮ
ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਦੇ ਪੁਨਰਵਾਸ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਵਿਸ਼ੇਸ਼ ਯਤਨ : ਰਮਨ ਬਹਿਲ ਗੁਰਦਾਸਪੁਰ, 26 ਜੂਨ 2024 : ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ" ਮੌਕੇ ਅੱਜ ਸਥਾਨਕ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤੀ ਗਈ। ਇਸ ਮੌਕੇ ਬੋਲਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ....
ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ- ਡਿਪਟੀ ਕਮਿਸ਼ਨਰ
ਲੋਕਾਂ ਦੇ ਸਾਥ ਬਿਨਾਂ ਨਸ਼ੇ ਦਾ ਪੂਰੀ ਤਰਾਂ ਖਾਤਮਾ ਅਸੰਭਵ-ਪੁਲਿਸ ਕਮਿਸ਼ਨਰ ਅੰਮ੍ਰਿਤਸਰ 26 ਜੂਨ 2024 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਨਸ਼ੇ ਨੂੰ ਮੁਕੰਮਲ ਤੌਰ ਉਤੇ ਠੱਲ ਪਾਉਣ ਲਈ ਹਰ ਜਿਲ੍ਹਾ ਵਾਸੀ ਦੇ ਸਾਥ ਦੀ ਲੋੜ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਨਸ਼ਿਆਂ ਦੀ ਮੌਜੂਦਾ ਸਥਿਤੀ ਬਾਬਤ ਸਿਵਲ, ਪੁਲਿਸ, ਬੀ ਐਸ ਐਫ ਅਤੇ....
ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ
ਅੰਮ੍ਰਿਤਸਰ 26 ਜੂਨ 2024 : ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਤਜਿੰਦਰ ਸਿੰਘ ਵੱਲੋਂ ਚਿਤਰਾ ਟਾਕੀ ਮਾਰਕੀਟ ਵਿਖੇ ਸਥਿਤ ਖਾਦ, ਬੀਜ, ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਡੀਲਰਾਂ ਦੇ ਰਿਕਾਰਡ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਇਸ ਮੌਕੇ ਬਲਾਕ ਪੱਧਰੀ ਫਲਾਇੰਗ ਸਕੁਐਡ ਟੀਮਾਂ ਵੱਲੋਂ ਮੁੱਖ ਖੇਤੀਬਾੜੀ....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਲਗਾਏ ਪਲੇਸਮੈਂਟ ਕੈਂਪ ਬੇਰੁਜਗਾਰ ਨੌਜਵਾਨਾਂ ਲਈ ਹੋਏ ਲਾਹੇਵੰਦ ਸਾਬਤ
ਬੀ.ਡੀ.ਪੀ.ਓ ਦਫ਼ਤਰ ਫਤਿਹਗੜ੍ਹ ਚੂੜੀਆਂ ਵਿਖੇ ਲੱਗਾ ਪਲੇਸਮੈਂਟ ਕੈਂਪ- ਕੱਲ 27 ਜੂਨ ਨੂੰ ਬੀ.ਡੀ.ਪੀ.ਓ ਦਫ਼ਤਰ ਬਟਾਲਾ ਵਿਖੇ ਲੱਗੇਗਾ ਪਲੇਸਮੈਂਟ ਕੈਂਪ ਫਤਿਹਗੜ੍ਹ ਚੂੜੀਆਂ, 26 ਜੂਨ 2024 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਲਗਾਏ ਜਾ ਰਹੇ ਪਲੇਸਮੈਂਟ ਕੈਂਪ ਬੇਰੁਜਗਾਰ ਨੌਜਵਾਨਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਅੱਜ ਬੀ.ਡੀ.ਪੀ.ਓ ਦਫ਼ਤਰ ਫਤਿਹਗੜ੍ਹ ਚੂੜੀਆਂ, ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਕੈਂਪ....
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ ਮਕੌੜਾ ਪੱਤਣ ਵਿਖੇ ਦਿੱਤੀ ਨਵੀਂ ਬੇੜੀ ਲੋਕਾਂ ਦੇ ਸਪੁਰਦ 
ਨਵੀਂ ਬੇੜੀ ਮਿਲਣ ਦੇ ਨਾਲ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਦੇ ਵਸਨੀਕਾਂ ਨੂੰ ਦਰਿਆ ਪਾਰ ਕਰਨ ਵਿੱਚ ਮਿਲੇਗੀ ਸਹੂਲਤ ਜਲਦ ਸ਼ੁਰੂ ਹੋਵੇਗੀ ਮਕੌੜਾ ਪੱਤਣ ਵਿਖੇ ਹਾਈ ਲੈਵਲ ਪੁਲ ਬਣਾਉਣ ਦੀ ਕਾਰਵਾਈ - ਸੀਚੇਵਾਲ ਮਕੌੜਾ ਪੱਤਣ ਦੇ ਵਸਨੀਕਾਂ ਵੱਲੋਂ ਨਵੀਂ ਬੇੜੀ ਦੇਣ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਮਕੌੜਾ ਪੱਤਣ/ਗੁਰਦਾਸਪੁਰ, 26 ਜੂਨ 2024 : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਰਾਵੀ ਦਰਿਆ 'ਤੇ ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਦੇ ਵਸਨੀਕਾਂ ਦੀ ਸਹੂਲਤ ਲਈ ਆਪਣੇ....
ਬਲਾਕ ਪੱਧਰੀ ਰੋਜਗਾਰ ਮੇਲੇ ਮਿਤੀ 28.06.2024 ਤੋਂ 08.07.2024 ਤੱਕ : ਜਿਲ੍ਹਾ ਰੋਜਗਾਰ ਅਫਸਰ
ਪਠਾਨਕੋਟ, 26 ਜੂਨ 2024 : ਜਿਲ੍ਹਾ ਪ੍ਰਸ਼ਾਸ਼ਨ ਪਠਾਨਕੋਟ ਦੀ ਰਹਿਨੁਮਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰਬੋਰ ਬਿਊਰੋ ਪਠਾਨਕੋਟ ਵਲੋਂ ਮਿਤੀ 28.06.2024 ਤੋਂ ਲੈ ਕੇ ਮਿਤੀ 08.7.2024 ਤੱਕ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਬਲਾਕਾਂ ਵਿੱਚ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੌਕੇ ਦਫਤਰ ਦੇ ਮੁਖੀ ਸ਼੍ਰੀ ਤੇਜਵਿੰਦਰ ਸਿੰਘ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੱਲੋਂ ਦੱਸਿਆ ਗਿਆ ਕਿ ਮਿਤੀ 28.06.2024 ਨੂੰ ਬੀ.ਡੀ.ਪੀ.ੳ ਦਫਤਰ ਨਰੋਟ ਜੈਮਲ ਸਿੰਘ, ਮਿਤੀ 01....
ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ 26 ਜੂਨ 2024 : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਅਤੇ ਆਪਣੀਆਂ ਲੋਕ ਪੱਖੀ ਯੋਜਨਾਵਾਂ ’ਤੇ ਅਮਲ ਕਰਨ ਲਈ ਵਚਨਬੱਧ ਹੈ। ਇਸ ਲਈ ਜਰੂਰੀ ਹੈ ਕਿ ਸਾਰੇ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੈਰਾਥਨ ਮੀਟਿੰਗ....
ਗੁਰਦੁਆਰਾ ਸਾਹਿਬ ਦੀ ਜ਼ਮੀਨ ਵਾਹੁਣ ਗਏ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਉੱਪਰ ਹਮਲਾ ਕਰਨ ਵਾਲਿਆਂ ’ਤੇ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ
ਅੰਮ੍ਰਿਤਸਰ, 25 ਜੂਨ 2024 : ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ (ਲੁਧਿਆਣਾ) ਨਾਲ ਸਬੰਧਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਧਰਮਸ਼ਾਲਾ ਬਿਲਾਸਪੁਰ ਦੀ ਜ਼ਮੀਨ ਵਾਹੁਣ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ’ਤੇ ਕੁਝ ਲੋਕਾਂ ਵੱਲੋਂ ਜਾਨਲੇਵਾ ਹਮਲਾ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੜੀ ਨਿੰਦਾ ਕਰਦਿਆਂ ਹਮਲੇ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ....
ਨਸ਼ਿਆਂ ਦੇ ਖ਼ਾਤਮੇ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ
ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਟੋਲ ਫ਼ਰੀ ਨੰਬਰ 1800-180-1852 ’ਤੇ ਸੰਪਰਕ ਕੀਤਾ ਜਾਵੇ - ਵਧੀਕ ਡਿਪਟੀ ਕਮਿਸ਼ਨਰ ਵਿਲੇਜ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਗੁਰਦਾਸਪੁਰ, 25 ਜੂਨ 2024 : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐੱਸ.ਡੀ.ਐੱਮ. ਗੁਰਦਾਸਪੁਰ ਡਾ....
ਕੱਲ੍ਹ 26 ਜੂਨ ਨੂੰ ਬੀ.ਡੀ.ਪੀ.ਓ. ਦਫ਼ਤਰ ਫ਼ਤਿਹਗੜ੍ਹ ਚੂੜੀਆਂ ਅਤੇ 27 ਜੂਨ ਨੂੰ ਬੀ.ਡੀ.ਪੀ.ਓ. ਦਫ਼ਤਰ ਬਟਾਲਾ ਵਿਖੇ ਲੱਗੇਗਾ ਪਲੇਸਮੈਂਟ ਕੈਂਪ
ਐੱਸ.ਆਈ.ਐੱਸ ਸਕਿਉਰਿਟੀ ਕੰਪਨੀ ਵੱਲੋਂ ਸਕਿਉਰਿਟੀ ਗਾਰਡ ਦੀ ਕੀਤੀ ਜਾਵੇਗੀ ਭਰਤੀ ਬਟਾਲਾ, 25 ਜੂਨ 2024 : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਵੱਖ ਵੱਖ ਸੈਕਟਰਾਂ ਵਿੱਚ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਹਰ ਮਹੀਨੇ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਇਆ ਜਾ ਸਕੇ। ਉਨਾਂ ਅੱਗੇ ਦੱਸਿਆ ਕਿ ਐੱਸ.ਆਈ.ਐੱਸ ਸਕਿਉਰਿਟੀ ਕੰਪਨੀ ਵੱਲੋਂ....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ 27 ਜੂਨ ਨੂੰ ਲਗਾਇਆ ਜਾਵੇਗਾ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਵੱਖ-ਵੱਖ ਵਿਭਾਗਾਂ ਵੱਲੋਂ ਉਪਲੱਬਧ ਸਵੈ-ਰੋਜ਼ਗਾਰ ਸਕੀਮਾਂ, ਟ੍ਰੇਨਿੰਗ ਅਤੇ ਰੋਜ਼ਗਾਰ ਸਬੰਧੀ ਦਿੱਤੀ ਜਾਵੇਗੀ ਜਾਣਕਾਰੀ ਤਰਨ ਤਾਰਨ, 25 ਜੂਨ 2024 : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 27 ਜੂਨ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਤਰਨ ਤਾਰਨ, ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ....