ਮਾਝਾ

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਸਬੰਧੀ 13 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਜਥਾ
1525 ਵਿੱਚੋਂ 596 ਸ਼ਰਧਾਲੂਆਂ ਨੂੰ ਵੀਜੇ ਨਾ ਦੇਣੇ ਮੰਦਭਾਗੀ ਕਾਰਵਾਈ- ਸਕੱਤਰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 10 ਅਪ੍ਰੈਲ : ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 929 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 1525 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ....
ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਦੇ ਮੱਦੇਨਜਰ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ’ਤੇ ਝੁਲਾਏ ਜਾਣਗੇ ਖਾਲਸਈ ਨਿਸ਼ਾਨ : ਐਡਵੋਕੇਟ ਧਾਮੀ
ਅੰਮ੍ਰਿਤਸਰ, 10 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ 325ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ 13 ਅਪ੍ਰੈਲ 2024 ਨੂੰ ਹਰੇਕ ਸਿੱਖ ਨੂੰ ਆਪਣੇ ਘਰਾਂ ਉੱਤੇ ਖ਼ਾਲਸਈ ਨਿਸ਼ਾਨ ਸਾਹਿਬ ਝੁਲਾ ਕੇ ਕੌਮੀ ਜਾਹੋ ਜਲਾਲ ਦਾ ਪ੍ਰਗਟਾਵਾ ਕਰਨ ਦੇ ਆਦੇਸ਼ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੀਆਂ ਸੰਸਥਾਵਾਂ ਤੇ ਅਦਾਰਿਆਂ ਵਿਚ ਇਸ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਦੇ ਨਿਰਦੇਸ਼ ਜਾਰੀ....
ਕੌਮੀ ਇਨਸਾਫ ਮੋਰਚੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਗੰਭੀਰਤਾ ਨਾਲ ਉਸ ਮੁੱਦੇ ਵੱਲ ਦੇਣਾ ਚਾਹੀਦਾ ਹੈ ਧਿਆਨ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਪਾਲ ਸਿੰਘ ਦੀ ਮਾਤਾ ਦੀ ਗ੍ਰਿਫਤਾਰੀ ਦਾ ਮਾਮਲਾ: ਪੰਜ ਸਿੰਘ ਸਾਹਿਬਾਨਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਮੀਟਿੰਗ ਅੰਮ੍ਰਿਤਸਰ, 9 ਅਪ੍ਰੈਲ : ਪਿਛਲੇ ਦਿਨੀ ਭਾਈ ਅੰਮ੍ਰਿਤ ਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਦੀ ਪੁਲਿਸ ਵੱਲੋਂ ਕੀਤੀ ਗਿਰਫਤਾਰੀ ਤੋਂ ਬਾਅਦ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਮੀਟਿੰਗ ਕੀਤੀ ਗਈ ਅਤੇ ਇਸ ਮੀਟਿੰਗ ਦੇ ਵਿੱਚ ਭਾਈ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਵੀ ਸ਼ਾਮਿਲ ਹੋਏ। ਇਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਖਤ ਸ਼੍ਰੀ....
ਜਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੇ ਸੀਜਨ ਨੂੰ ਲੈ ਕੇ ਵੱਖ ਵੱਖ ਪਾਬੰਦੀਆਂ ਦੇ ਕੀਤੇ ਹੁਕਮ ਜਾਰੀ
ਜਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਰਾਤ ਦੇ ਸਮੇਂ ਕਣਕ ਦੀ ਕਟਾਈ ਅਤੇ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਲਗਾਉਂਣ ਤੇ ਲਗਾਈ ਪੂਰਨ ਪਾਬੰਦੀ ਪਠਾਨਕੋਟ, 09 ਅਪ੍ਰੈਲ : ਸ੍ਰੀ ਆਦਿੱਤਿਆ ਉੱਪਲ ਜ਼ਿਲ੍ਹਾ ਮੈਜਿਸਟਰੇਟ, ਪਠਾਨਕੋਟ ਨੇ ਕਣਕ ਦੀ ਕਟਾਈ ਦੇ ਸੀਜਨ ਨੂੰ ਲੈ ਕੇ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਕਣਕ ਦੀ ਕਟਾਈ ਦੇ ਸੀਜਨ ਨੂੰ ਲੈ ਕੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਣਕ ਦੀ ਕਟਾਈ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਦੀ....
ਮੁੱਖ ਖੇਤੀਬਾੜੀ ਅਫਸਰ ਵੱਲੋਂ ਖੜੀ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਸਬੰਧੀ ਕਿਸਾਨਾਂ ਨੂੰ ਸੁਝਾਅ
ਅੰਮ੍ਰਿਤਸਰ 9 ਅਪ੍ਰੈਲ : ਮੁੱਖ ਖੇਤੀਬਾੜੀ ਅਫਸਰ ਸ. ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਣਕ ਦੀ ਫਸਲ ਪੱਕਣ ਕਿਨਾਰੇ ਹੈ ਅਤੇ ਕੁਝ ਹੀ ਦਿਨਾਂ ਵਿੱਚ ਕਣਕ ਦੀ ਵਾਢੀ ਜੋਰਾਂ ਤੇ ਹੋਵੇਗੀ। ਉਹਨਾਂ ਕਣਕ ਦੀ ਖੜੀ ਫਸਲ ਨੂੰ ਅੱਗ ਲੱਗਣ ਤੋਂ ਬਚਾਅ ਲਈ ਸੁਝਾਅ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹਨਾਂ ਦੇ ਖੇਤਾਂ ਨੇੜੇ ਅੱਗ ਲੱਗਣ ਦੇ ਕਾਰਨਾਂ ਤੋਂ ਸਾਵਧਾਨ ਰਿਹਾ ਜਾਵੇ। ਖੇਤਾਂ ਕਿਨਾਰੇ ਰੂੜੀ ਆਦਿ ਦੇ ਢੇਰਾਂ ਅਤੇ ਹੋਰ ਘਾਹ ਫੂਸ ਨੂੰ ਅੱਗ ਨਾ ਲਗਾਈ ਜਾਵੇ ਅਤੇ ਵਾਢੀ ਕਰਦੇ....
ਹਰੇਕ ਵਿਅਕਤੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰੇ-ਵਧੀਕ ਡਿਪਟੀ ਕਮਿਸ਼ਨਰ
ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ ਅੰਮ੍ਰਿਤਸਰ 9 ਅਪ੍ਰੈਲ : ਸ੍ਰੀ ਘਣਸ਼ਾਮ ਥੋਰੀ ਜਿਲ੍ਹਾ ਚੋਣ ਅਫ਼ਸਰ ਅੰਮਿਤਸਰ ਅਤੇ ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਦਯਾਨੰਦ ਆਈ ਟੀ ਆਈ ਅੰਮ੍ਰਿਤਸਰ ਤੋਂ ਸਿਖਿਆਰਥੀਆਂ ਵੱਲੋਂ ਸਾਇਕਲ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)....
ਬੀਨੂੰ ਢਿਲੋਂ ਨੇ ਵੋਟ ਪਾਉਣ ਦੇ ਹੱਕ ਪ੍ਰਤੀ ਨੋਜਵਾਨਾਂ ਨੂੰ ਕੀਤਾ ਜਾਗਰੂਕ
ਅਟਾਰੀ ਸਰਹੱਦ ਵਿਖੇ ਕਰਵਾਇਆ ਗਿਆ ਵੋਟਰ ਜਾਗਰੂਕਤਾ ਪ੍ਰੋਗਰਾਮ ਅੰਮ੍ਰਿਤਸਰ 9 ਅਪ੍ਰੈਲ : ਕਿਸੇ ਵੀ ਲੋਕਤਾਂਤਰਿਕ ਦੇਸ਼ ਵਿੱਚ ਚੋਣਾਂ ਇੱਕ ਮਹੱਤਵਪੂਰਨ ਪੜ੍ਹਾਅ ਹੁੰਦਿਆਂ ਹਨ ਅਤੇ ਸਾਨੂੰ ਸਾਰਿਆਂ ਨੂੰ ਚੋਣਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਇਸ ਗੱਲ ਦਾ ਪ੍ਰਗਟਾਵਾ ਬਾਲੀਵੁੱਡ ਅਤੇ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਕਲਾਕਾਰ ਬੀਨੂੰ ਢਿਲੋਂ ਨੇ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵਲੋਂ ਅਟਾਰੀ ਬਾਰਡਰ ਵਿਖੇ ਕਰਵਾਏ ਗਏ ਇੱਕ ਮੈਗਾ ਵੋਟਰ ਜਾਗਰੂਕਤਾ ਇਵੈਂਟ ਵਿੱਚ ਕਹੇ। ਉਹਨਾਂ ਕਿਹਾ ਕਿ ਇਸ ਵਾਰ....
ਪੰਜਾਬ ਰਾਜ ਕਾਨੁੰਨੀ ਸੇਵਾਵਾਂ ਅਥਾਰਟੀ ਜੀਆਂ ਵੱਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਕੀਤਾ ਦੌਰਾ  
ਅੰਮ੍ਰਿਤਸਰ 9 ਅਪ੍ਰੈਲ : ਸ੍ਰੀ ਮਨਜੀੰਦਰ ਸਿੰਘ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੁੰਨੀ ਸੇਵਾਵਾਂ ਅਥਾਰਟੀ ਜੀਆਂ ਵੱਲੋਂ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੀ ਉਹਨਾ ਦੇ ਨਾਲ ਸਨ।ਇਸ ਸਮੇਂ ਦੌਰਾਨ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਦੀਆਂ ਮੁਸ਼ਕਿਲਾ ਨੂੰ ਸੁਣਿਆ ਗਿਆ ਅਤੇ ਹਵਾਲਾਤੀਆਂ ਨੂੰ ਕਾਨੂੰਨੀ ਸੇਵਾਵਾਂ ਦਾ ਲਾਭ ਲੇਣ ਪ੍ਰਤੀ ਜਾਗਰੂਕ ਕੀਤਾ ਗਿਆ।ਇਸ ਦੌਰਾਣ....
ਅੰਮ੍ਰਿਤਸਰ ਪੁਲਿਸ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਆਰੋਪੀਆਂ ਨੂੰ 7 ਲੱਖ 70 ਹਜਾਰ ਅਤੇ ਇੱਕ ਪਸਤੋਲ ਸਮੇਤ ਗ੍ਰਿਫਤਾਰ
ਅੰਮ੍ਰਿਤਸਰ, 8 ਅਪ੍ਰੈਲ : ਦੋ ਦਿਨ ਪਹਿਲਾਂ ਤਰਨ ਤਰਨ ਰੋਡ ਦੇ ਉੱਪਰ ਆਈਸੀਆਈਸੀਆਈ ਬੈਂਕ ਦੇ ਵਿੱਚ ਲੁੱਟ ਦੀ ਵਾਰਦਾਤ ਸਾਹਮਣੇ ਆਈ ਸੀ, ਜਿਸ ਵਿੱਚ 12 ਲੱਖ ਦੇ ਕਰੀਬ ਤਿੰਨ ਵਿਅਕਤੀਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਸ ਮਾਮਲੇ 'ਚ ਪੁਲਿਸ ਨੂੰ ਹੁਣ ਵੱਡੀ ਸਫਲਤਾ ਹੱਥ ਲੱਗੀ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿੱਤਾ ਹੈ। ਇਸ ਮਾਮਲੇ ਦੇ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ....
ਜੇਈਈ ਮੇਨਸ ਦੀ ਪ੍ਰੀਖਿਆ ’ਚ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ
ਨੈਸ਼ਨਲ ਟੈਸਟਿੰਗ ਏਜੰਸੀ ਦੇ ਚੇਅਰਮੈਨ ਨੂੰ ਲਿਖਿਆ ਪੱਤਰ, ਜਾਂਚ ਲਈ ਸ਼੍ਰੋਮਣੀ ਕਮੇਟੀ ਨੇ ਭੇਜੀ ਟੀਮ ਅੰਮ੍ਰਿਤਸਰ, 8 ਅਪ੍ਰੈਲ : ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ 6 ਅਪ੍ਰੈਲ ਨੂੰ ਮੋਹਾਲੀ ਵਿਖੇ ਕਰਵਾਏ ਗਏ ਜੇਈਈ ਮੇਨਸ ਦੇ ਪੇਪਰ ਦੌਰਾਨ ਸਿੱਖ ਵਿਦਿਆਰਥੀਆਂ ਦੇ ਕੜੇ ਉਤਰਵਾਉਣ ਅਤੇ ਕੜਿਆਂ ਉੱਪਰ ਟੇਪ ਲਗਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪੜਤਾਲ ਦੇ ਆਦੇਸ਼ ਦਿੱਤੇ ਹਨ। ਇਸ ਸਬੰਧ ਵਿੱਚ ਪੜਤਾਲ ਦੇ ਨਾਲ-ਨਾਲ....
ਆਮ ਆਦਮੀ ਪਾਰਟੀ ਦਾ ਕਾਂਗਰਸ ਦੇ ਨਾਲ ਪੰਜਾਬ ਦੇ ਵਿੱਚ ਗੁਪਤ ਗੱਠਜੋੜ ਹੈ :  ਬਿਕਰਮ ਸਿੰਘ ਮਜੀਠੀਆ
ਅੰਮ੍ਰਿਤਸਰ, 8 ਅਪ੍ਰੈਲ : ਲੋਕ ਸਭਾ ਚੋਣਾਂ 2024 ਨੂੰ ਲੈ ਕੇ ਹੁਣ ਰਾਜਨੀਤਿਕ ਪੂਰੀ ਤਰੀਕੇ ਗਰਮਾ ਚੁੱਕੀ ਹੈ। ਹਰੇਕ ਪਾਰਟੀ ਵੱਲੋਂ ਆਪੋ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ। ਅੱਜ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਦੇ ਬਾਈਪਾਸ ਤੇ ਇੱਕ ਨਿੱਜੀ ਰੈਸਟੋਰੈਂਟ ਦੇ ਵਿੱਚ ਭਰਵੀਂ ਮੀਟਿੰਗ ਕੀਤੀ ਗਈ। ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਉਹ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਪਾਰਟੀ ਵਲੋਂ ਸ੍ਰੀ ਅਨਿਲ ਜੋਸ਼ੀ ਨੂੰ ਉਮੀਦਵਾਰ ਬਣਾਏ ਜਾਣ ਸਬੰਧੀ ਪਾਰਟੀ ਹਾਈਕਮਾਂਡ....
ਸਿੱਖੀ ਪ੍ਰਚਾਰ ਅਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਦਬਾਉਣਾ ਪੰਜਾਬ ਸਰਕਾਰ ਦੀ ਵੱਡੀ ਭੁੱਲ : ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਅੰਮ੍ਰਿਤਪਾਲ ਸਿੰਘ ਤੇ ਹੋਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੁਲਿਸ ਵੱਲੋਂ ਹਿਰਾਸਤ ’ਚ ਲੈਣ ਦੀ ਕੀਤੀ ਕਰੜੀ ਆਲੋਚਨਾ ਅੰਮ੍ਰਿਤਸਰ, 7 ਅਪ੍ਰੈਲ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਅਸਾਮ ਦੀ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ, ਉਨ੍ਹਾਂ ਦੇ ਚਾਚਾ ਅਤੇ ਹੋਰ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਬਰੀ ਪੁਲਿਸ ਹਿਰਾਸਤ ਵਿੱਚ ਲੈਣਾ ਮਨੁੱਖੀ ਹੱਕਾਂ ਅਤੇ ਧਰਮ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਨੂੰ ਦਬਾਉਣ ਵਾਲੀ....
ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵਲੋਂ ਜਾਗਰੂਕਤਾ ਸਮਾਗਮ
ਬਟਾਲਾ, 5 ਅਪ੍ਰੈਲ : ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵਲੋਂ ਆਲ ਇੰਡੀਆਂ ਵੂਮੈਨ ਕਾਨਫਰੰਸ, ਸਤੀ ਸਮਾਧ, ਜਲੰਧਰ ਰੋਡ ਬਟਾਲਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਔਰਤਾਂ ਦੇ ਅਧਿਕਾਰਾਂ, ਸਾਈਬਰ ਕਰਾਈਮ ਅਤੇ ਨਸ਼ਾਖੋਰੀ ਦੇ ਦੁਰਪ੍ਰਭਾਵਾਂ ਆਦਿ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਜਾਗਰੂਕਤਾ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਨਾਂ....
30 ਲੱਖ ਰੁਪਏ ਦੀ ਭਾਰਤੀ ਜਾਅਲੀ ਕਾਰੰਸੀ, ਪ੍ਰਿੰਟਰ, ਲੈਮੀਨੇਸ਼ਨ ਮਸ਼ੀਨ, ਜਾਅਲੀ ਕਾਰੰਸੀ ਬਣਾਉਣ ਵਾਲੇ ਪੇਪਰਾਂ ਦੇ ਬੰਡਲਾਂ ਸਮੇਤ ਪਤੀ-ਪਤਨੀ ਕੀਤੇ ਕਾਬੂ : ਐਸਐਸਪੀ 
ਪੁਲਿਸ ਜ਼ਿਲ੍ਹਾ ਬਟਾਲਾ ਨੂੰ ਮਿਲੀ ਵੱਡੀ ਕਾਮਯਾਬੀ ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਹੈ ਸਖ਼ਤ ਮੁਹਿੰਮ ਬਟਾਲਾ, 5 ਅਪ੍ਰੈਲ : ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੁਟਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆ ਮਾੜੇ ਅਨਸਰਾਂ ਖਿਲਾਫ ਸਖ਼ਤ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਪੁਲਿਸ ਜਿਲ੍ਹਾ ਬਟਾਲਾ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਲਾਇਨ ਬਟਾਲਾ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਵਿੱਚ....
ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ  ਪਿੰਡ ਕੱਕਾ ਕੰਡਿਆਲਾ ਅਤੇ ਗੋਹਲਵੜ੍ਹ ਵਿੱਚ ਡੋਰ ਟੂ ਡੋਰ ਕੰਪੇਨ ਰਾਹੀਂ ਪਿੰਡ ਦੇ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ 
ਤਰਨ ਤਾਰਨ 05 ਅਪ੍ਰੈਲ : ਜਿਲ੍ਹਾ ਚੋਣ ਅਫਸਰ–ਕਮ-ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਅਤੇ ਉਪ ਮੰਡਲ ਮੈਜਿਸਟ੍ਰੇਟ– ਕਮ- ਐਸਿਸਟੈਂਟ ਰਿਟਰਨਿੰਗ ਅਫਸਰ (021- ਤਰਨ ਤਾਰਨ) ਸ੍ਰ. ਸਿਮਰਨਦੀਪ ਸਿੰਘ ਜੀ ਦੇ ਹੁਕਮਾਂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪਿੰਡ ਕੱਕਾ ਕੰਡਿਆਲਾ ਅਤੇ ਗੋਹਲਵੜ੍ਹ ਵਿੱਚ ਡੋਰ ਟੂ ਡੋਰ ਕੰਪੇਨ ਰਾਹੀਂ ਪਿੰਡ ਦੇ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ।ਪਿਛਲੀ ਲੋਕ ਸਭਾ ਇਲੈਕਸ਼ਨ ਵਿੱਚ ਵੋਟ ਦੀ ਪ੍ਰਤੀਸ਼ਤ ਘੱਟ ਹੋਣ ਕਰਕੇ ਇਹਨਾਂ ਪਿੰਡ ਵਿੱਚ ਸੀ.ਡੀ....