ਮਾਝਾ

ਪੰਚਾਇਤੀ ਚੋਣਾਂ-2024, ਗ੍ਰਾਮ ਪੰਚਾਇਤ ਚੋਣਾਂ ਲਈ 04 ਅਕਤੂਬਰ ਤੱਕ ਸਵੇਰੇ 11 ਵਜੇ ਤੋਂ ਸ਼ਾਮ 03 ਵਜੇ ਤੱਕ ਦਾਖਲ ਹੋਣਗੀਆਂ ਨਾਮਜ਼ਦਗੀਆਂ-ਡਿਪਟੀ ਕਮਿਸ਼ਨਰ
ਛੁੱਟੀਆਂ ਵਾਲੇ ਦਿਨ ਨਾਮਜ਼ਦਗੀ ਪਰਚੇ ਦਾਖਲ ਨਹੀਂ ਹੋ ਸਕਣਗੇ ਤਰਨ ਤਾਰਨ, 27 ਸਤੰਬਰ 2024 : ਪੰਚਾਇਤੀ ਚੋਣਾਂ ਜੋ ਕਿ 15 ਅਕਤੂਬਰ 2024 ਨੂੰ ਕਰਵਾਈਆਂ ਜਾਣੀਆਂ ਹਨ, ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਨਾਮਜ਼ਦਗੀਆਂ 04 ਅਕਤੂਬਰ ਤੱਕ ਸਵੇਰੇ 11 ਵਜੇ ਤੋਂ ਸ਼ਾਮ 03 ਵਜੇ ਤੱਕ ਦਾਖਲ ਕੀਤੀਆਂ ਜਾ ਸਕਣਗੀਆਂ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਗੁਲਪ੍ਰੀਤ ਸਿੰਘ ਔਲਖ ਨੇ ਸੱਪ਼ਸਟ ਕੀਤਾ ਕਿ ਮਿਤੀ 28 ਸਤੰਬਰ ਨੂੰ ਸਰਕਾਰੀ ਛੁੱਟੀ, 29 ਸਤੰਬਰ ਨੂੰ ਐਤਵਾਰ ਦੀ ਛੁੱਟੀ....
ਦਸਮ ਪਾਤਸ਼ਾਹ ਬਾਰੇ ਅਪਮਾਨਜਨਕ ਸ਼ਬਦਾਵਲੀ ਬੋਲਣ ਵਾਲੇ ਵਿਅਕਤੀ ਨੂੰ ਦਿੱਤੀ ਜਾਵੇ ਸਖ਼ਤ ਸਜ਼ਾ : ਐਡਵੋਕੇਟ ਧਾਮੀ
ਅੰਮ੍ਰਿਤਸਰ, 26 ਸਤੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਕਮਾਲੀ ਦੇ ਵਰਿੰਦਰ ਸਿੰਘ ਨਾਂ ਦੇ ਵਿਅਕਤੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਅਤਿ ਅਪਮਾਨਜਨਕ ਸ਼ਬਦਾਵਲੀ ਬੋਲਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਆਖਿਆ ਕਿ ਪੰਜਾਬ ਅੰਦਰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ....
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
19 ਅਕਤੂਬਰ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਗੁਰਪੁਰਬ, 18 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜੇਗਾ ਨਗਰ ਕੀਰਤਨ ਅੰਮ੍ਰਿਤਸਰ, 26 ਸਤੰਬਰ 2024 : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਏਡੀਸੀ ਜੋਤੀ ਬਾਲਾ....
ਸ਼੍ਰੋਮਣੀ ਕਮੇਟੀ ਵਫ਼ਦ ਨੇ ਸਿੱਖ ਮਾਮਲਿਆਂ ਨੂੰ ਲੈ ਕੇ ਮੇਘਾਲਿਆ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 26 ਸਤੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਅੱਜ ਮੇਘਾਲਿਆ ਦੇ ਰਾਜਪਾਲ ਸ੍ਰੀ ਸੀਐਚ ਵਿਜਯਸ਼ੰਕਰ ਨੂੰ ਮਿਲ ਕੇ ਸ਼ਿਲਾਂਗ ਵਿਖੇ ਪੰਜਾਬੀ ਕਾਲੋਨੀ ਵਿਚ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਦਾ ਮਾਮਲਾ ਤੁਰੰਤ ਹੱਲ ਕਰਵਾਉਣ ਲਈ ਦਖ਼ਲ ਦੀ ਮੰਗ ਕੀਤੀ ਹੈ। ਇਸ ਵਫ਼ਦ ਨੇ ਬੀਤੇ ਕੱਲ੍ਹ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਡੋਨਾਲਡ ਫਿਲੀਪਸ ਵਾਹਲੈਂਗ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੇ ਸਿੱਖਾਂ ਦੇ ਮਸਲੇ ਹੱਲ ਕਰਨ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ....
ਬਿਨਾਂ ਕਿਸੇ ਡਰ ਭੈਅ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਪੰਚਾਇਤੀ ਚੋਣਾਂ -ਡਿਪਟੀ ਕਮਿਸ਼ਨਰ
ਨਾਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਪੋਲਿੰਗ ਤੱਕ ਸਾਰੇ ਪ੍ਰਬੰਧ ਮੁਕੰਮਲ - ਜ਼ਿਲ੍ਹਾ ਪੁਲਿਸ ਮੁਖੀ 27 ਸਤੰਬਰ ਤੋਂ 4 ਅਕਤੂਬਰ ਤੱਕ ਭਰੇ ਜਾਣਗੇ ਨਾਮਜ਼ਦਗੀ ਪੱਤਰ 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਹੋਵੇਗੀ ਪੜਤਾਲ 7 ਅਕਤੂਬਰ ਨੂੰ ਲਏ ਜਾ ਸਕਣਗੇ ਨਾਮਜ਼ਦਗੀ ਪੱਤਰ ਵਾਪਸ 15 ਅਕਤੂਬਰ ਨੂੰ ਪੈਣਗੀਆਂ ਵੋਟਾਂ ਤੇ ਐਲਾਨੇ ਜਾਣਗੇ ਨਤੀਜ਼ੇ ਅੰਮ੍ਰਿਤਸਰ, 26 ਸਤੰਬਰ, 2024 : ਜ਼ਿਲ੍ਹੇ ’ਚ ਪੰਚਾਇਤੀ ਚੋਣਾਂ ਬਿਨਾਂ ਕਿਸੇ ਡਰ ਭੈਅ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਅਤੇ ਇਸ ਵਿੱਚ ਕੋਈ ਰੁਕਾਵਟ ਨਹੀਂ....
ਜਿਲਾ ਮਜਿਸਟਰੇਟ ਵੱਲੋਂ ਅਸਲਾ ਜਮ੍ਹਾਂ ਕਰਾਉਣ ਦੇ ਹੁਕਮ 
ਅੰਮ੍ਰਿਤਸਰ 26 ਸਤੰਬਰ 2024 : ਡਿਪਟੀ ਕਮਿਸ਼ਨਰ-ਕਮ-ਜਿਲਾ ਮਜਿਸਟਰੇਟ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਆ ਰਹੀਆਂ ਪੰਚਾਇਤ ਚੋਣਾਂ ਦੇ ਮੱਦੇ ਨਜ਼ਰ ਜ਼ਿਲੇ ਦੇ ਸਾਰੇ ਲਾਇਸੈਂਸੀ ਅਸਲਾ ਧਾਰਕ ਨੂੰ ਹਦਾਇਤ ਕੀਤੀ ਹੈ ਕਿ ਉਹ ਪੰਚਾਇਤ ਚੋਣਾਂ ਦੇ ਮੱਦੇ ਨਜ਼ਰ ਆਪਣਾ ਅਸਲਾ ਪੁਲਿਸ ਥਾਣੇ ਜਾਂ ਅਸਲਾ ਡੀਲਰ ਕੋਲ 29 ਸਤੰਬਰ 2024 ਤੱਕ ਜਮਾ ਕਰਵਾਉਣ। ਉਹਨਾਂ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਕਿ ਰਜ ਚੋਣ ਕਮਿਸ਼ਨ, ਪੰਜਾਬ ਵੱਲੋਂ ਆਮ ਪੰਚਾਇਤੀ ਚੋਣਾਂ, 2024 ਦੇ ਮਦੇਜਨਰ ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲਾਗੂ....
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਮਗਰੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਮੁੜ ਲੀਹਾਂ ਉਤੇ  ਆਉਣ ਲੱਗੀ 
ਅੰਮ੍ਰਿਤਸਰ 26 ਸਤੰਬਰ 2024 : ਅੰਮ੍ਰਿਤਸਰ ਮਿਉਂਸੀਪਲ ਕਾਰਪੋਰੇਸ਼ਨ ਦੇ ਕਮਿਸ਼ਨਰ ਨੇ ਅਜੇ ਤੱਕ ਭਾਵੇਂ ਆਪਣਾ ਅਹੁਦਾ ਨਹੀਂ ਸੰਭਾਲਿਆ ਪਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਲੈ ਕੇ ਲਗਾਤਾਰ ਨਿਗਮ ਅਧਿਕਾਰੀਆਂ ਅਤੇ ਸ਼ਹਿਰ ਦੀ ਸਫਾਈ ਵਿਵਸਥਾ ਵਿੱਚ ਲੱਗੀ ਕੰਪਨੀ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਿਆ, ਜਿਸ ਦੇ ਸਿੱਟੇ ਵਜੋਂ ਸ਼ਹਿਰ ਵਿੱਚ ਸਫਾਈ ਪ੍ਰਬੰਧ ਮੁੜ ਲੀਹਾਂ ਉੱਤੇ ਆਉਣ ਲੱਗੇ ਹਨ। ਅੱਜ ਸ਼ਹਿਰ ਦੇ ਅੰਦਰੂਨੀ ਹਿੱਸੇ ਜਿਸ ਵਿੱਚ ਵਿਰਾਸਤੀ ਗਲੀ , ਹਾਲ ਬਾਜ਼ਾਰ....
ਵਿਧਾਇਕ ਡਾ: ਅਜੈ ਗੁਪਤਾ ਨੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਕੀਤੀ ਮੁਲਾਕਾਤ: ਨਸ਼ਿਆਂ, ਜੂਏ ਅਤੇ ਸੱਟੇਬਾਜ਼ੀ ਨੂੰ ਨੱਥ ਪਾਉਣ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ 
ਅੰਮ੍ਰਿਤਸਰ, 26 ਸਤੰਬਰ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਨਾਲ ਹੋਈ ਮੀਟਿੰਗ ਦੌਰਾਨ ਨਸ਼ਿਆਂ, ਜੂਏ ਅਤੇ ਸੱਟੇਬਾਜ਼ੀ ਨੂੰ ਨੱਥ ਪਾਉਣ ਸਬੰਧੀ ਵਿਸਥਾਰਪੂਰਵਕ ਚਰਚਾ ਹੋਈ।ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਿਨ੍ਹਾਂ ਲੋਕਾਂ ਕੋਲ....
ਪਿੰਡ ਭੋਮਾ ਵਿਖੇ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਬਟਾਲਾ, 26 ਸਤੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਭੋਮਾ ਵਿਖੇ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਡਾਕਟਰ ਬਲਵਿੰਦਰ ਕੌਰ ਨੇ ਕੈਂਪ ਵਿੱਚ ਪਹੁੰਚੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਅਤੇ ਬਾਸਮਤੀ ਦੀ....
ਖੇਤੀਬਾੜੀ ਵਿਭਾਗ ਵੱਲੋਂ ਸਕੂਲ ਆਫ ਐਮੀਨੈਂਸ ਗੋਇੰਦਵਾਲ ਸਾਹਿਬ ਵਿਖੇ ਪਰਾਲੀ ਪ੍ਰਬੰਧਨ ਵਿਸ਼ੇ ਉੱਪਰ ਭਾਸ਼ਣ, ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ : ਪੰਨੂ
ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕਰਕੇ ਹੌਸਲਾ ਅਫਜਾਈ ਕੀਤੀ ਗਈ - ਪ੍ਰਿੰਸੀਪਲ ਪਰਮਜੀਤ ਗੋਇੰਦਵਾਲ ਸਾਹਿਬ 26 ਸਤੰਬਰ 2024 : ਡਾਇਰੈਕਟਰ ਖੇਤੀਬਾੜੀ ਡਾਕਟਰ ਜਸਵੰਤ ਸਿੰਘ ਜੀ ਦੇ ਹੁਕਮਾਂ ਅਨੁਸਾਰ, ਮੁੱਖ ਖੇਤੀਬਾੜੀ ਅਫਸਰ ਡਾਕਟਰ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਰਾਲੀ ਪ੍ਰਬੰਧਨ ਸਕੀਮ ਅਧੀਨ ਸੂਚਨਾ, ਸਿੱਖਿਆ ਤੇ ਪ੍ਰਸਾਰ ਗਤੀਵਿਧੀਆਂ ਸਬੰਧੀ ਡਾ.ਨਵਤੇਜ ਸਿੰਘ ਖੇਤੀਬਾੜੀ ਅਫਸਰ ਖਡੂਰ ਸਾਹਿਬ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਕੂਲ ਆਫ ਐਮੀਨੈਂਸ ਗੋਇੰਦਵਾਲ....
ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ  ਰੇਲਵੇ ਸਟੇਸ਼ਨ ਤਰਨਤਾਰਨ ਵਿਖੇ ਚਲਾਈ ਗਈ  ਸਫ਼ਾਈ ਮੁਹਿੰਮ 
ਤਰਨ ਤਾਰਨ 26 ਸਤੰਬਰ 2024 : ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਅੱਜ ਨਹਿਰੂ ਯੁਵਾ ਕੇਂਦਰ ਤਰਨਤਾਰਨ, ਯੁਵਕ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਨਗਰ ਕੌਂਸਲ ਤਰਨਤਾਰਨ ਅਤੇ ਯੁਵਕ ਸੇਵਾ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਜਿਲ੍ਹਾ ਯੁਵਾ ਅਫਸਰ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਰੇਲਵੇ ਸਟੇਸ਼ਨ ਤਰਨਤਾਰਨ ਵਿਖੇ ਸਫ਼ਾਈ ਮੁਹਿੰਮ ਚਲਾਈ ਗਈ। ਪ੍ਰੋਗਰਾਮ ਦੀ ਸ਼ੁਰੂਆਤ ਸਵੱਛਤਾ ਦੀ ਸਹੁੰ ਚੁੱਕ ਕੇ ਕੀਤੀ ਗਈ ਅਤੇ ਨਹਿਰੂ ਯੁਵਾ ਕੇਂਦਰ ਵੱਲੋਂ ਸਾਰੇ ਪ੍ਰਤੀਯੋਗੀਆਂ ਨੂੰ ਕੈਪਸ ਵੰਡੇ ਗਏ। ਇਸ ਤੋਂ....
ਕੁਆਲਿਟੀ ਐਂਟੀਨੇਟਲ ਚੈੱਕ ਅੱਪ ਸੰਬੰਧੀ ਹੋਈ ਟ੍ਰੇਨਿੰਗ
ਤਰਨ ਤਾਰਨ, 26 ਸਤੰਬਰ 2024 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸਤਵਿੰਦਰ ਕੁਮਾਰ ਭਗਤ ਦੀ ਅਗਵਾਈ ਹੇਠ ਜਪਾਈਗੋ ਦੀ ਟੀਮ ਵੱਲੋਂ ਕੁਆਲਿਟੀ ਐਂਟੀਨੇਟਲ ਚੈੱਕਅੱਪ ਸੰਬੰਧੀ ਤਰਨ ਤਾਰਨ ਵਿਖੇ ਤਿੰਨ ਦਿਨਾਂ ਟ੍ਰੇਨਿਗ ਕਰਵਾਈ ਗਈ। ਇਸ ਟ੍ਰੇਨਿੰਗ ਵਿੱਚ ਸੀ ਐਚ ਸੀ ਝਬਾਲ , ਸਰਹਾਲੀ , ਅਤੇ ਕੈਰੋਂ ਤੋਂ ਐਲ ਐਚ ਵੀ , ਏ ਐਨ ਐਮ ਅਤੇ ਸੀ ਐਚ ਓ ਨੇ ਹਿਸਾ ਲਿਆ। ਇਸ ਮੌਕੇ ਸਿਵਲ ਸਰਜਨ ਤਰਨ ਤਾਰਨ....
ਐੱਸ. ਐੱਸ. ਪੀ. ਤਰਨ ਤਾਰਨ ਸ਼੍ਰੀ ਗੌਰਵ ਤੂਰਾ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਦੂਸਰੇ ਦੌਰ ਦਾ ਕੀਤਾ ਸ਼ੁਭ ਆਰੰਭ
ਫੁੱਟਬਾਲ, ਵਾਲੀਬਾਲ, ਕਬੱਡੀ (ਸਰਕਲ ਸਟਾਇਲ) ਅਤੇ ਬੈਡਮਿੰਟਨ ਮੁਕਾਬਲਿਆ ਦੀਆਂ ਜੇਤੂ ਟੀਮਾਂ ਨੂੰ ਦਿੱਤੇ ਗਏ ਮੈਡਲ ਤਰਨ ਤਾਰਨ, 26 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ 3 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਵਿੱਚ ਫੁੱਟਬਾਲ, ਵਾਲੀਬਾਲ, ਕਬੱਡੀ (ਸਰਕਲ ਸਟਾਇਲ) ਅਤੇ ਬੈਡਮਿੰਟਨ ਦੇ ਮੁਕਾਬਲੇ ਕਰਵਾਏ ਗਏ।ਮੁੱਖ ਮਹਿਮਾਨ ਐੱਸ. ਐੱਸ. ਪੀ. ਤਰਨ ਤਾਰਨ ਸ਼੍ਰੀ ਗੌਰਵ ਤੂਰਾ (ਆਈ. ਪੀ. ਐਸ) ਵੱਲੋਂ ਖੇਡਾ ਵਤਨ ਪੰਜਾਬ ਦੀਆਂ 2024 ਸੀਜਨ....
ਫੈਨਸਿੰਗ ਦੇ ਖਿਡਾਰੀ ਤੇ ਖਿਡਾਰਨਾਂ ਸਟੇਟ ਪੱਧਰੀ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਰਾਵਾਨਾ
ਤਰਨ ਤਾਰਨ, 26 ਸਤੰਬਰ 2024 : ਪੰਜਾਬ ਫੈਨਸਿੰਗ ਐਸੋਸੀਏਸ਼ਨ ਵੱਲੋਂ ਜਿਲ੍ਹਾ ਮਾਨਸਾ ਵਿਖੇ ਮਿਤੀ 27 ਸਤੰਬਰ, 2024 ਤੋਂ 29 ਸਤੰਬਰ, 2024 ਤੱਕ ਸਟੇਟ ਪੱਧਰੀ ਟੂਰਨਾਮੈਂਟ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਜਿਲ੍ਹਾ ਤਰਨਤਾਰਨ ਦੇ ਫੈਨਸਿੰਗ ਗੇਮ ਦੇ ਸਿਲੈਕਟ ਹੋਏ ਖਿਡਾਰੀ ਤੇ ਖਿਡਾਰਨਾਂ ਭਾਗ ਲੈਣ ਲਈ ਅੱਜ ਰਾਵਾਨਾ ਹੋਏ।ਜਿਲ੍ਹਾ ਖੇਡ ਅਫਸਰ, ਤਰਨ ਤਾਰਨ ਸ਼੍ਰੀਮਤੀ ਸਤਵੰਤ ਕੌਰ ਅਤੇ ਸ੍ਰੀ ਬਲਜੀਤ ਸਿੰਘ ਸੀਨੀਅਰ ਸਹਾਇਕ ਤਰਨਤਾਰਨ, ਸ੍ਰੀਮਤੀ ਕੁਲਦੀਪ ਕੌਰ ਸਟੈਨੋਟਾਈਪਿਸਟ ਵੱਲੋਂ ਖਿਡਾਰੀਆਂ ਨੂੰ....
ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਤੇ ਸਖਤੀ ਨਾਲ ਪਾਇਆ ਜਾਵੇਗਾ ਕਾਬੂ : ਡਿਪਟੀ ਕਮਿਸ਼ਨਰ
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਵਿਰੱਧ ਐੱਫ਼. ਆਈ. ਆਰ. ਦਰਜ ਕਰਕੇ ਕੀਤਾ ਜਾਵੇਗਾ ਜੁਰਮਾਨਾ ਤਰਨ ਤਾਰਨ, 26 ਸਤੰਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਗੁਲਪ੍ਰੀਤ ਸਿੰਘ ਔਲ਼ਖ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਤੇ ਸਖਤੀ ਨਾਲ ਕਾਬੂ ਪਾਇਆ ਜਾਵੇਗਾ। ਉਹਨਾਂ ਕਿਹਾ ਇਸ ਲਈ ਸਮੂਹ ਸਿਵਲ ਤੇ ਪੁਲਿਸ ਅਧਿਕਾਰੀ ਰੋਜ਼ਾਨਾ ਫੀਲਡ ਵਿੱਚ ਰਹਿਣਗੇ ਅਤੇ ਪਰਾਲੀ ਨੰੁ ਅੱਗ ਲਾਉਣ ਵਾਲੇ ਲੋਕਾਂ....